Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਵਿਰੋਧੀ ਪਾਰਟੀਆਂ ਨੂੰ ਪਿੰਡਾਂ ਵਿੱਚ ਬੂਥ ਲਗਾਉਣ ਲਈ ਵਰਕਰ ਤੱਕ ਨਹੀਂ ਲੱਭਣੇ- ਹਰਭਜਨ ਸਿੰਘ ਈ ਟੀ ਓ

ਪਿੰਡ ਬੇਰੀਆਂ ਵਾਲੀ ਦੀ ਸਮੁੱਚੀ ਪੰਚਾਇਤ ਹੋਈ ਆਪ ਵਿੱਚ ਸ਼ਾਮਿਲ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਅੰਮ੍ਰਿਤਸਰ , 01 May 2024

ਆ ਰਹੀਆਂ ਲੋਕ ਸਭਾ ਚੋਣਾਂ ਵਿੱਚ ਵਿਰੋਧੀ ਪਾਰਟੀਆਂ ਲੋਂ ਲੋਕਾਂ ਨੂੰ ਕਈ ਤਰ੍ਹਾਂ ਦੇ ਲਾਰੇ ਲਗਾਏ ਜਾ ਰਹੇ ਹਨ ਅਤੇ ਵਿਰੋਧੀ ਪਾਰਟੀਆਂ ਨੂੰ ਪਿੰਡਾਂ ਵਿੱਚ ਬੂਥ ਲਗਾਉਣ ਲਈ ਵਰਕਰ ਤੱਕ ਨਹੀਂ ਲੱਭਣੇ ਹਨ ਜਦ ਕਿ ਇਹਨਾਂ ਪਾਰਟੀਆਂ ਨੇ ਆਪਣੇ 70 ਸਾਲ ਦੇ ਇਤਿਹਾਸ ਵਿੱਚ ਕਦੀ ਵੀ ਪੰਜਾਬ ਦੇ ਵਿਕਾਸ ਬਾਰੇ ਨਹੀਂ ਸੋਚਿਆ ਕੇਵਲ ਭਾਈ ਭਤੀਜਾਵਾਦ ਨੂੰ ਹੀ ਬੜਾਵਾ ਦਿੱਤਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ  ਕੈਬਿਨੇਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਨੇ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਬੇਰੀਆਂ ਵਾਲਾ ਦੇ 50 ਤੋਂ ਵੱਧ ਪਰਿਵਾਰ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕਰਵਾਉਂਦੇ ਸਮੇਂ ਕੀਤਾ। 

ਉਹਨਾਂ ਦੱਸਿਆ ਕਿ ਪਿੰਡ ਬੇਰੀਆਂ ਵਾਲਾ ਦੀ ਸਮੂਹ ਪੰਚਾਇਤ ਜਿਸ ਵਿੱਚ ਚਾਰ ਸਾਬਕਾ ਸਰਪੰਚ ਵੀ ਸ਼ਾਮਿਲ ਹਨ ਆਮ ਆਦਮੀ ਭੇਟ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ ਅਤੇ ਸਾਰਾ ਪਿੰਡ ਇੱਕ ਪਾਸੜ ਹੋ ਗਿਆ ਹੈ ਜਿਸ ਨਾਲ ਵਿਰੋਧੀ ਪਾਰਟੀਆਂ ਨੂੰ ਪਿੰਡਾਂ ਵਿੱਚ ਵਰਕਰ ਤੱਕ ਵੀ ਲੱਭਣੇ ਔਖੇ ਹੋ ਜਾਣੇ ਹਨ ਉਹਨਾਂ ਦੱਸਿਆ ਕਿ ਅੱਜ ਮੁਖਵਿੰਦਰ ਸਿੰਘ ਸਾਬਕਾ ਸਰਪੰਚ ਕੁੰਦਨ ਸਿੰਘ ਸਾਬਕਾ  ਸਰਪੰਚ ਅਵਤਾਰ ਸਿੰਘ ਸਾਬਕਾ ਸਤਨਾਮ ਸਿੰਘ ਸਾਬਕਾ ਸਰਪੰਚ ਗੁਰਮੀਤ ਕੌਰ ਮੌਜੂਦਾ ਮੈਂਬਰ ਅਵਤਾਰ ਸਿੰਘ ਮੌਜੂਦਾ ਮੈਂਬਰ ਫੇਟ ਸਿੰਘ ਮੌਜੂਦਾ ਮੈਂਬਰ ਸਤਨਾਮ ਸਿੰਘ ਗੁਡਵਿੰਦਰ ਸਿੰਘ ਹਰਦੀਪ ਸਿੰਘ ਬਲਵਿੰਦਰ ਸਿੰਘ ਜੋਗਿੰਦਰ ਸਿੰਘ ਇੱਛਾ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਦੇ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ।

ਉਹਨਾਂ ਦੱਸਿਆ ਕਿ ਪਿਛਲੇ 70 ਸਾਲਾਂ ਦਾ ਇਤਿਹਾਸ ਦੇਖ ਲਵੋ ਤਾਂ ਪਤਾ ਲੱਗ ਜਾਵੇਗਾ ਕਿ ਵਿਰੋਧੀਆਂ ਨੇ ਪੰਜਾਬ ਦੇ ਵਿਕਾਸ ਲਈ ਕੀ ਕੀਤਾ ਹੈ। ਉਹਨਾਂ ਕਿਹਾ ਕਿ ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਸੱਤਾ ਸੰਭਾਲਦਿਆਂ ਹੀ ਦੋ ਸਾਲ ਦੇ ਵਿੱਚ ਵਿੱਚ ਹੀ 45 ਹਜਾਰ ਤੋਂ ਵੱਧ ਸਰਕਾਰੀ ਨੌਕਰੀਆਂ ਮੁਫਤ ਬਿਜਲੀ ਮੁਫਤ ਬੱਸਾਂ ਦਾ ਸਫਰ ਅਤੇ ਲੋਕਾਂ ਨੂੰ ਹੋਰ ਸਹੂਲਤਾਂ ਮੁਹਈਆ ਕਰਵਾਈਆਂ ਹਨ ਜਦ ਕਿ ਇਹ ਵਿਰੋਧੀ ਪਾਰਟੀ ਵਾਲੇ ਝੂਠਾ ਪ੍ਰਚਾਰ ਕਰਕੇ ਹੀ ਵੋਟਾਂ ਲੈਣ ਦੀ ਚਾਹ ਵਿੱਚ ਹਨ ਉਹਨਾਂ ਕਿਹਾ ਕਿ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਕਿ ਅਸੀਂ ਆਮ ਆਦਮੀ ਪਾਰਟੀ ਨੂੰ ਮਜਬੂਤ ਕਰੀਏ ਤਾਂ ਜੋ ਪੰਜਾਬ ਦਾ ਵਿਕਾਸ ਸਹੀ ਢੰਗ ਨਾਲ ਹੋ ਸਕੇ। 

ਕੈਬਿਨੇਟ ਮੰਤਰੀ ਨੇ ਕਿਹਾ ਕਿ ਬੜੀ ਦੁੱਖ ਵਾਲੀ ਗੱਲ ਹੈ ਕਿ ਕੇਂਦਰ ਵਿੱਚ ਬੈਠੀ ਭਾਜਪਾ ਸਰਕਾਰ ਨੇ ਝੂਠੇ ਦੋਸ਼ਾਂ ਤਹਿਤ ਸਾਡੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਜੇਲ ਵਿੱਚ ਬੰਦ ਕਰ ਦਿੱਤਾ ਹੈ ਉਹਨਾਂ ਦੱਸਿਆ ਕਿ ਮੋਦੀ ਸਰਕਾਰ ਨੂੰ ਕੇਜਰੀਵਾਲ ਤੋਂ ਡਰ ਲੱਗਦਾ ਹੈ ਕਿ ਉਹ ਕਿਤੇ ਕੇਂਦਰ ਦੀ ਸੱਤਾ ਵਿੱਚ ਨਾ ਆ ਜਾਵੇ ਉਹਨਾਂ ਕਿਹਾ ਕਿ ਇਹ ਕੇਵਲ ਕੇਜਰੀਵਾਲ ਨੂੰ ਤਾਂ ਬੰਦ ਕਰ ਸਕਦੇ ਹਨ ਪਰ ਉਹਨਾਂ ਦੀ ਸੋਚ ਨੂੰ ਨਹੀਂ। ਸਰਦਾਰ ਈਟੀਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਬੇਰੀਆਂ ਵਾਲਾਦੇ 50 ਤੋਂ ਵੱਧ ਪਰਿਵਾਰ ਆਪਣੇ ਸਾਥੀਆਂ ਸਮੇਤ ਰਵਾਇਤੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਦਾ ਸਵਾਗਤ ਕਰਦਿਆਂ ਈ ਟੀ ਓ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਇਹਨਾਂ ਦਾ ਪੂਰਾ ਬਣਦਾ ਮਾਨ ਸਤਿਕਾਰ ਕੀਤਾ ਜਾਵੇਗਾ ।

ਸਰਦਾਰ ਈਟੀਓ ਨੇ ਕਿਹਾ ਕਿ ਲੋਕਾਂ ਵੱਲੋਂ ਮਿਲ ਰਹੇ ਪਿਆਰ ਸਦਕਾ ਇਹ ਗੱਲ ਪੱਕੀ ਹੈ ਕਿ ਹਲਕਾ ਖਡੂਰ ਸਾਹਿਬ ਦੀ ਸੀਟ ਅਸੀਂ ਪੂਰੇ ਬਹੁਮਤ ਨਾਲ ਜਿੱਤਾਂਗੇ। ਇਸ ਮੌਕੇ ਬਲਾਕ ਪ੍ਰਧਾਨ ਭੁਪਿੰਦਰ ਰਮਾਨਾ ਚੱਕ, ਗੁਰਮੁਖ ਸਿੰਘ ਸਰਜਾ ਵੀ ਹਾਜ਼ਰ ਸਨ

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD