Friday, 17 May 2024

 

 

ਖ਼ਾਸ ਖਬਰਾਂ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ

 

4 ਮਈ ਤੱਕ ਬਣਵਾਈ ਜਾ ਸਕਦੀ ਹੈ ਨਵੀਂ ਵੋਟ-ਡਾ: ਸੇਨੂ ਦੁੱਗਲ

ਚੋਣ ਤਿਆਰੀਆਂ ਲਈ ਕੀਤੀ ਬੈਠਕ

Senu Duggal, DC Fazilka, Fazilka, Deputy Commissioner Fazilka, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਫਾਜ਼ਿਲਕਾ , 01 May 2024

ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀ ਸੀ ਸਿਬਨ ਵੱਲੋਂ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਵੀਡੀਓ ਕਾਨਫਰੰਸ ਤੋਂ ਬਾਅਦ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਅੱਜ ਇੱਥੇ ਸਮੂਹ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਚੋਣ ਤਿਆਰੀਆਂ ਵਿਚ ਲੱਗੇ ਨੋਡਲ ਅਫ਼ਸਰਾਂ ਨਾਲ  ਬੈਠਕ ਕੀਤੀ। ਇਸ ਮੌਕੇ ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਖਾਸ ਕਰਕੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਦੀ ਹਾਲੇ ਵੋਟ ਨਹੀਂ ਬਣੀ ਤਾਂ 4 ਮਈ ਤੱਕ ਨਵੀਂ ਵੋਟ ਬਣਵਾਈ ਜਾ ਸਕਦੀ ਹੈ। 

ਇਸ ਲਈ ਲੋਕ ਵੋਟਰ ਹੈਲਪਲਾਈਨ ਮੋਬਾਇਲ ਐਪ ਤੇ ਜਾ ਕੇ ਆਨਲਾਈਨ ਹੀ ਅਪਲਾਈ ਕਰ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਵੋਟ ਸਾਡੀ ਤਾਕਤ ਹੈ ਅਤੇ 18 ਸਾਲ ਤੋਂ ਵੱਡੀ ਉਮਰ ਦੇ ਹਰ ਵਿਅਕਤੀ ਦੀ ਵੋਟ ਬਣੀ ਹੋਣੀ ਚਾਹੀਦੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੋਟਰ ਹੈਲਪ ਲਾਈਨ ਐਪ ਰਾਹੀਂ ਲੋਕ ਆਪਣੀ ਵੋਟ ਬਣੀ ਹੈ ਜਾਂ ਨਹੀਂ, ਆਪਣਾ ਪੋਲਿੰਗ ਬੂਥ ਕਿੱਥੇ ਹੈ ਇਹ ਜਾਣਕਾਰੀ ਵੀ ਹਾਸਲ ਕਰ ਸਕਦੇ ਹਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੋਣਾਂ ਸਬੰਧੀ ਸਾਰੀਆਂ ਤਿਆਰੀਆਂ ਕੀਤੀਆਂ ਜਾਣ ਅਤੇ ਲੋਕਾਂ ਨੂੰ ਮਤਦਾਨ ਲਈ ਪ੍ਰੇਰਿਤ ਕਰਨ ਲਈ ਜਿਆਦਾ ਤੋਂ ਜਿਆਦਾ ਸਵੀਪ ਗਤੀਵਿਧੀਆਂ ਕੀਤੀਆਂ ਜਾਣ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਸਿਖਲਾਈ ਸਥਾਨਾਂ, ਡਿਸਪਰਸਲ ਸੈਂਟਰਾਂ, ਪੋਲਿੰਗ ਸਟੇਸ਼ਨਾਂ ਅਤੇ ਕੁਲੈਕਸ਼ਨ ਕੇਂਦਰਾਂ 'ਤੇ ਵੱਖ-ਵੱਖ ਤਰੀਕਿਆਂ ਰਾਹੀਂ ਪੋਲਿੰਗ ਸਟਾਫ਼ ਨੂੰ ਗਰਮੀ ਤੋਂ ਬਚਾਉਣ ਲਈ ਲੋੜੀਂਦੇ ਉਪਾਅ ਕਰਨ ਦੇ ਵੀ ਨਿਰਦੇਸ਼ ਦਿੱਤੇ। 

ਉਨ੍ਹਾਂ ਪੋਲਿੰਗ ਸਟੇਸ਼ਨਾਂ ਅਤੇ ਗਿਣਤੀ ਕੇਂਦਰਾਂ 'ਤੇ ਸਟਾਫ਼ ਲਈ ਛਾਂ, ਪੀਣ ਵਾਲੇ ਪਾਣੀ, ਵੇਟਿੰਗ ਏਰੀਆ, ਵਧੀਆ ਕੁਆਲਿਟੀ ਦੇ ਪਖਾਨਿਆਂ ਦਾ ਪ੍ਰਬੰਧ ਕਰਨ ਲਈ ਵੀ ਕਿਹਾ। ਇਸ ਮੌਕੇ ਐਸਐਸਪੀ ਡਾ: ਪ੍ਰਗਿਆ ਜੈਨ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੇ ਮੱਦੇਨਜਰ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ। ]

ਉਨ੍ਹਾਂ ਨੇ ਕਿਹਾ ਕਿ ਪੁਲਿਸ ਵੱਲੋਂ ਲਗਾਤਾਰ ਅੰਤਰ ਰਾਜੀ ਤੇ ਅੰਤਰ ਜਿਲ੍ਹਾ ਨਾਕਿਆਂ ਤੇ ਚੌਕਸੀ ਦੇ ਨਾਲ ਨਾਲ ਸਮੇਂ ਸਮੇਂ ਤੇ ਸਰਚ ਅਭਿਆਨ ਤੇ ਫਲੈਗ ਮਾਰਚ ਵੀ ਕੀਤੇ ਜਾ ਰਹੇ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਕੇਸ਼ ਕੁਮਾਰ ਪੋਪਲੀ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਅਮਰਿੰਦਰ ਸਿੰਘ ਮੱਲ੍ਹੀ, ਐਸਪੀ ਰਮਨੀਸ਼ ਚੌਧਰੀ, ਐਸਡੀਐਮ ਸ੍ਰੀ ਪੰਕਜ ਬਾਂਸਲ, ਸ੍ਰੀ ਵਿਪਨ ਭੰਡਾਰੀ ਤੇ ਸ੍ਰੀ ਬਲਕਰਨ ਸਿੰਘ ਵੀ ਹਾਜਰ ਸਨ।

 

Tags: Senu Duggal , DC Fazilka , Fazilka , Deputy Commissioner Fazilka , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD