Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਬਲਾੜੀ ਕਲਾਂ ਦੀ ਕੀਤੀ ਅਚਨਚੇਤ ਚੈਕਿੰਗ।

Health, Davinderjit Kaur, Civil Surgeon Fatehgarh Sahib

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 02 May 2024

Last updated on: May 02, 2024, 00:00 IST

ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਨੇ ਆਮ ਆਦਮੀ ਕਲੀਨਿਕ ਬਲਾੜੀ ਕਲਾਂ ਦੀ ਅਚਨਚੇਤ ਚੈਕਿੰਗ ਕੀਤੀ, ਇਸ ਚੈਕਿੰਗ ਦੌਰਾਨ ਉਹਨਾਂ ਸਟਾਫ ਦੀ ਹਾਜ਼ਰੀ ਚੈੱਕ ਕੀਤੀ। ਇਸ ਮੌਕੇ ਡਾਕਟਰ ਦਵਿੰਦਰਜੀਤ ਕੌਰ ਨੇ ਸਟਾਫ ਨੂੰ ਹਦਾਇਤ ਕਰਦਿਆਂ ਕਿਹਾ ਕਿ ਫੀਲਡ ਸਰਵੇ ਕੀਤਾ ਜਾਵੇ ਅਤੇ ਗਰਭਵਤੀਆਂ ਦੀ ਅਰਲੀ ਰਜਿਸਟਰੇਸ਼ਨ ਕਰਨੀ ਯਕੀਨੀ ਬਣਾਈ ਜਾਵੇ। 

ਰਜਿਸਟਰੇਸ਼ਨ ਦੌਰਾਨ ਹਾਈ ਰਿਸਕ ਕੇਸਾਂ ਦੀ ਲਿਸਟ ਬਣਾ ਕੇ ਉਹਨਾਂ ਨੂੰ ਪਹਿਲ ਦੇ ਆਧਾਰ ਤੇ ਲੋੜੀਂਦੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾਣ। ਉਹਨਾਂ ਕਿਹਾ ਕਿ ਕੋਈ ਵੀ ਜਣੇਪਾ ਘਰਾਂ ਵਿੱਚ ਨਾ ਹੋਣ ਦਿੱਤਾ ਜਾਵੇ ਅਤੇ ਸਾਰੇ ਜਣੇਪੇ ਸੰਸਥਾਗਤ ਕਰਵਾਏ ਜਾਣੇ ਯਕੀਨੀ ਬਣਾਏ ਜਾਣ ਅਤੇ ਜੱਚਾ ਬੱਚਾ ਸਿਹਤ ਸੇਵਾਵਾਂ ਪੂਰਨ ਰੂਪ ਵਿੱਚ ਆਮ ਲੋਕਾਂ ਨੂੰ ਉਪਲਬਧ ਕਰਵਾਈਆਂ ਜਾਣ। 

ਉਹਨਾਂ ਸਟਾਫ ਨੂੰ ਹਦਾਇਤ ਕੀਤੀ ਕਿ ਉਹ ਇਲਾਜ ਕਰਾਉਣ ਲਈ ਆਏ ਸਾਰੇ ਮਰੀਜ਼ਾਂ ਦਾ ਡਾਟਾ ਆਨਲਾਈਨ ਕਰਨ ਤਾਂ ਕਿ ਵਿਭਾਗ ਨੂੰ ਸਿਹਤ ਸਕੀਮਾਂ ਬਣਾਉਣ ਸਬੰਧੀ ਅੰਕੜੇ ਉਪਲਬਧ ਹੋ ਸਕਣ, ਅਜਿਹਾ ਕਰਨ ਨਾਲ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਹੋਣ ਨਾਲ ਉਹਨਾਂ ਦਾ ਇਲਾਜ ਸੌਖਾ ਅਤੇ ਜਲਦੀ ਹੋ ਜਾਂਦਾ ਹੈ ਅਤੇ ਲੋਕਾਂ ਨੂੰ ਜਿਆਦਾ ਮੁਸ਼ਕਿਲਾਂ ਦਾ ਸਾਹਮਣਾ ਨਹੀਂ ਕਰਨਾ ਪੈਂਦਾ। ਉਨਾ ਸਿਹਤ ਸੈਂਟਰ ਦੀ ਸਾਫ ਸਫਾਈ ਵੱਲ ਵਿਸ਼ੇਸ਼ ਤਵੱਜੋ ਦੇਣ ਲਈ ਕਿਹਾ। 

ਉਹਨਾਂ ਬਾਇਓ ਮੈਡੀਕਲ ਵੇਸਟ ਮੈਨੇਜਮੈਂਟ ਸਬੰਧੀ ਹਦਾਇਤ ਕਰਦਿਆਂ ਕਿਹਾ ਕਿ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਹੀ ਇਸਦਾ ਨਿਪਟਾਰਾ ਕੀਤਾ ਜਾਵੇ। ਉਹਨਾਂ ਕਲੀਨਿਕ ਵਿੱਚ ਦਵਾਈਆਂ ਤੇ ਮੈਡੀਕਲ  ਲੈਬਾਰਟਰੀ ਟੈਸਟਾਂ ਦਾ ਸਟਾਕ ਚੈੱਕ ਕੀਤਾ ਅਤੇ ਕਲੀਨਿਕ ਵੱਲੋਂ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਤੇ ਤਸੱਲੀ ਪ੍ਰਗਟ ਕੀਤੀ। ਉਹਨਾਂ ਕਲੀਨਿਕ ਵਿੱਚ ਇਲਾਜ ਕਰਾਉਣ ਲਈ ਆਏ ਮਰੀਜ਼ਾਂ ਨਾਲ ਗੱਲਬਾਤ ਕਰਕੇ ਵੀ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ।   

 

Tags: Health , Davinderjit Kaur , Civil Surgeon Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD