Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਕੁਮਾਰ ਦੀ ਨਿਗਰਾਨੀ ਹੇਠ ਹੋਈ ਈ. ਵੀ. ਐੱਮਜ਼ ਤੇ ਵੀਵੀਪੈਟ ਦੀ ਪਹਿਲੀ ਰੈਂਡੇਮਾਇਜੇਸ਼ਨ

ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਵੀ ਹਾਜ਼ਰੀ ਵਿੱਚ ਹੋਈ ਸਾਰੀ ਪ੍ਰਕ੍ਰਿਆ

Sandeep Kumar, DC Tarn Taran, Tarn Taran, Deputy Commissioner Tarn Taran, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਤਰਨ ਤਾਰਨ , 02 May 2024

ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ 2024 ਵਿੱਚ ਵਰਤੀਆਂ ਜਾਣ ਵਾਲੀਆਂ ਵੋਟਿੰਗ ਮਸ਼ੀਨਾਂ (ਈ. ਵੀ. ਐੱਮਜ਼ ਤੇ ਵੀਵੀਪੈਟ) ਦੀ ਪਹਿਲੀ ਰੈਂਡੇਮਾਇਜ਼ੇਸਨ ਅੱਜ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਸ਼੍ਰੀ ਸੰਦੀਪ ਕੁਮਾਰ ਦੀ ਨਿਗਰਾਨੀ ਹੇਠ ਚੋਣ ਕਮਿਸ਼ਨ ਦੇ ਈ. ਐੱਮ. ਐੱਸ. ਸਾਫ਼ਟਵੇਅਰ ਰਾਹੀਂ ਹੋਈ।ਇਹ ਸਾਰੀ ਪ੍ਰਕ੍ਰਿਆ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਵੀ ਹਾਜ਼ਰੀ ਵਿੱਚ ਹੋਈ। ਇਸ ਮੌਕੇ ਜ਼ਿਲਾ੍ਹ ਚੋਣ ਅਫਸਰ ਸ਼੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ 904 ਪੋਲਿੰਗ ਬੂਥ ਹਨ ਅਤੇ ਇਸ ਲਈ ਅੱਜ ਜ਼ਿਲ੍ਹੇ ਦੇ 04 ਵਿਧਾਨ ਸਭਾ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਵੋਟਿੰਗ ਮਸ਼ੀਨਾਂ ਦੀ ਰੈਂਡੇਮਾਇਜੇਸ਼ਨ ਰਾਹੀਂ ਅਲਾਟਮੈਂਟ ਕੀਤੀ ਗਈ ਹੈ।

ਹਰੇਕ ਹਲਕੇ ਨੂੰ ਪੋਲਿੰਗ ਬੂਥਾਂ ਦੀ ਗਿਣਤੀ ਤੋਂ ਲੱਗਭੱਗ 40 ਫੀਸਦੀ ਵੱਧ ਬੈਲਟ ਯੂਨਿਟ (ਬੀਯੂ) ਅਤੇ ਕੰਟਰੋਲ ਯੂਨਿਟ (ਸੀਯੂ) ਅਤੇ ਲੱਗਭੱਗ 17 ਫੀਸਦੀ ਵੱਧ ਵੀਵੀਪੈਟ ਮਸ਼ੀਨਾਂ ਦਿੱਤੀਆਂ ਗਈਆਂ ਹਨ ਤਾਂ ਜੋ ਉਨ੍ਹਾਂ ਕੋਲ ਕਿਸੇ ਮਸ਼ੀਨ ਦੇ ਖਰਾਬ ਹੋਣ ‘ਤੇ ਰਾਖਵਾਂ ਕੋਟਾ ਹੋਵੇ। ਉਨ੍ਹਾਂ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ 21-ਤਰਨ ਤਾਰਨ ਨੂੰ 215 ਪੋਲਿੰਗ ਬੂਥਾਂ ਲਈ 301 ਬੀਯੂ, 301 ਸੀਯੂ ਅਤੇ 249 ਵੀਵੀਪੈਟ ਮਸ਼ੀਨਾਂ ਦੀ ਅਲਾਟਮੈਂਟ ਕੀਤੀ ਗਈ।ਵਿਧਾਨ ਸਭਾ ਹਲਕਾ 22-ਖੇਮਕਰਨ ਨੂੰ 235 ਪੋਲਿੰਗ ਬੂਥਾਂ ਲਈ 331 ਬੀਯੂ, 331 ਸੀਯੂ ਅਤੇ 279 ਵੀਵੀਪੈਟ ਮਸ਼ੀਨਾਂ ਦੀ ਅਲਾਟਮੈਂਟ ਕੀਤੀ ਗਈ।

ਵਿਧਾਨ ਸਭਾ ਹਲਕਾ 23-ਪੱਟੀ ਨੂੰ 225 ਪੋਲਿੰਗ ਬੂਥਾਂ ਲਈ 320 ਬੀਯੂ, 320 ਸੀਯੂ ਅਤੇ 265 ਵੀਵੀਪੈਟ ਮਸ਼ੀਨਾਂ ਦੀ ਅਲਾਟਮੈਂਟ ਕੀਤੀ ਗਈ।ਇਸੇ ਤਰਾਂ੍ਹ ਵਿਧਾਨ ਸਭਾ ਹਲਕਾ 24-ਖਡੂਰ ਸਾਹਿਬ ਨੂੰ 229 ਪੋਲਿੰਗ ਬੂਥਾਂ ਲਈ 320 ਬੀਯੂ, 320 ਸੀਯੂ ਅਤੇ 270 ਵੀਵੀਪੈਟ ਮਸ਼ੀਨਾਂ ਦੀ ਅਲਾਟਮੈਂਟ ਕੀਤੀ ਗਈ।

 

Tags: Sandeep Kumar , DC Tarn Taran , Tarn Taran , Deputy Commissioner Tarn Taran , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD