Friday, 17 May 2024

 

 

ਖ਼ਾਸ ਖਬਰਾਂ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ

 

ਫਾਜ਼ਿਲਕਾ ਜਿਲੇ ਦੇ ਪ੍ਰਭਾਰੀ ਸਕੱਤਰ ਮਨਵੇਸ਼ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ

ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

Senu Duggal, DC Fazilka, Fazilka, Deputy Commissioner Fazilka

Web Admin

Web Admin

5 Dariya News

ਫਾਜ਼ਿਲਕਾ , 02 May 2024

ਸ੍ਰੀ ਮਨਵੇਸ਼ ਸਿੰਘ ਸਿੱਧੂ ਆਈ ਏਐਸ ਐਡਮਿਨਿਸਟ੍ਰੇਟਿਵ ਸਕੱਤਰ ਲੇਬਰ ਵਿਭਾਗ ਜੋ ਕਿ ਫਾਜ਼ਿਲਕਾ ਜਿਲੇ ਦੇ ਪ੍ਰਭਾਰੀ ਸਕੱਤਰ ਵੀ ਹਨ ਨੇ ਅੱਜ ਜ਼ਿਲ੍ਹੇ ਦਾ ਦੌਰਾ ਕਰਕੇ ਕਣਕ ਖਰੀਦ ਪ੍ਰਬੰਧਾਂ ਦੀ ਸਮੀਖਿਆ ਕੀਤੀ। ਇਸ ਮੌਕੇ ਉਨਾਂ ਨੇ ਫਾਜ਼ਿਲਕਾ ਤੇ ਅਬੋਹਰ ਮੰਡੀਆਂ ਵਿੱਚ ਜਾ ਕੇ ਜਿੱਥੇ ਆੜਤੀਆਂ, ਕਿਸਾਨਾਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਕੀਤੀ ਉੱਥੇ ਹੀ ਉਹਨਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਖਰੀਦ ਏਜੰਸੀਆਂ ਨਾਲ ਬੈਠਕ ਕਰਕੇ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ। 

ਇਸ ਤੋਂ ਪਹਿਲਾਂ ਇੱਥੇ ਪਹੁੰਚਣ ਤੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਉਹਨਾਂ ਨੂੰ ਜੀ ਆਇਆਂ ਨੂੰ ਆਖਿਆ। ਇਸ ਮੌਕੇ ਸ੍ਰੀ ਮਨਵੇਸ਼ ਸਿੰਘ ਸਿੱਧੂ ਨੇ ਆਖਿਆ ਕਿ ਕਣਕ ਖਰੀਦ ਪ੍ਰਕਿਰਿਆ ਤੇਜੀ ਨਾਲ ਜਾਰੀ ਹੈ ਅਤੇ ਹੁਣ ਤੱਕ ਇਸ ਸਾਲ ਦੇ ਟੀਚੇ ਦੇ ਮੁਕਾਬਲੇ 80 ਫੀਸਦੀ ਤੱਕ ਕਣਕ ਦੀ ਮੰਡੀਆਂ ਵਿੱਚ ਆਮਦ ਹੋ ਚੁੱਕੀ ਹੈ। 

ਉਹਨਾਂ ਨੇ ਖਰੀਦ ਏਜੰਸੀਆਂ ਨੂੰ ਤਾੜਨਾ ਕੀਤੀ ਕਿ ਉਹ ਮੰਡੀਆਂ ਵਿੱਚੋਂ ਲਿਫਟਿੰਗ ਦੇ ਕੰਮ ਨੂੰ ਤੇਜ਼ੀ ਨਾਲ ਕਰਨ ਅਤੇ ਖਾਸ ਕਰਕੇ ਉਹਨਾਂ ਮੰਡੀਆਂ ਵਿੱਚ ਵਿਸ਼ੇਸ਼ ਤੌਰ ਤੇ ਤਵੱਜੋ ਦਿੱਤੀ ਜਾਵੇ ਜਿੱਥੇ ਲਿਫਟਿੰਗ ਘੱਟ ਹੋਈ ਹੈ।  ਇਸ ਮੌਕੇ ਸ਼੍ਰੀ ਮਨਵੇਸ਼ ਸਿੰਘ ਸਿੱਧੂ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 6,47,319 ਮਿਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਅਤੇ ਇਸ ਵਿੱਚੋਂ 6,27,538 ਮਿਟ੍ਰਿਕ ਟਨ ਕਣਕ ਦੀ ਖਰੀਦ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਜਾ ਚੁੱਕੀ ਹੈ। 

ਉਹਨਾਂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 48 ਘੰਟੇ ਪਹਿਲਾਂ ਤੱਕ ਖਰੀਦੀ ਕਣਕ ਦੇ ਬਦਲੇ ਕਿਸਾਨਾਂ ਨੂੰ 1200 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾਣੀ ਬਣਦੀ ਸੀ ਪਰ ਬੀਤੀ ਸ਼ਾਮ ਤੱਕ ਫਾਜ਼ਿਲਕਾ ਜ਼ਿਲ੍ਹੇ ਚ 1300.06 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ। ਇਸ ਮੌਕੇ ਉਨਾਂ ਆਖਿਆ ਕਿ ਮੰਡੀ ਵਿੱਚ ਫਸਲ ਵੇਚਣ ਆਉਣ ਵਾਲੇ ਕਿਸਾਨਾਂ ਨੂੰ ਕੋਈ ਦਿੱਕਤ ਨਾ ਆਵੇ ਅਤੇ ਸਾਰੇ ਲੋੜੀਂਦੇ ਪ੍ਰਬੰਧ ਚਾਕ ਚੌਬਧ ਰੱਖੇ ਜਾਣ। 

ਉਹਨਾਂ ਨੇ ਖਰੀਦ ਏਜੰਸੀਆਂ ਨੂੰ ਕਿਹਾ ਕਿ ਮੰਡੀ ਵਿੱਚੋਂ ਤੇਜ਼ੀ ਨਾਲ ਕਣਕ ਦੀ ਲਿਫਟਿੰਗ ਕੀਤੀ ਜਾਵੇ ਤਾਂ ਜੋ ਹੋਰ ਕਣਕ ਲਿਆਉਣ  ਲਈ ਮੰਡੀਆਂ ਚ ਥਾਂ ਦੀ ਕੋਈ ਘਾਟ ਨਾ ਰਹੇ। ਉਨਾ ਆਖਿਆ ਕਿ ਜੇਕਰ ਕਿਸੇ ਠੇਕੇਦਾਰ ਨੇ ਟੈਂਡਰ ਦੀਆਂ ਸ਼ਰਤਾਂ ਅਨੁਸਾਰ ਲੇਬਰ ਜਾਂ ਟਰੱਕ ਮੁਹਈਆ ਨਾ ਕਰਵਾਏ ਤਾਂ ਉਸ ਖਿਲਾਫ ਨਿਯਮਾਂ ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇਗੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਕੇਸ਼ ਕੁਮਾਰ ਪੋਪਲੀ, ਜ਼ਿਲਾ ਫੂਡ ਸਪਲਾਈ ਕੰਟਰੋਲਰ ਹਿਮਾਂਸ਼ੂ ਕੁੱਕੜ, ਪਨਸਪ ਦੇ ਜ਼ਿਲ੍ਹਾ ਮੈਨੇਜਰ ਰਮਨ ਗੋਇਲ, ਮਾਰਕਫੈਡ ਦੇ ਜਿਲਾ ਮੈਨੇਜਰ ਵਿਪਨ  ਕੁਮਾਰ, ਜਿਲਾ ਮੰਡੀ ਅਫਸਰ ਜਸਮੀਤ ਸਿੰਘ ਵੀ ਹਾਜ਼ਰ ਸਨ।

 

Tags: Senu Duggal , DC Fazilka , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD