Friday, 17 May 2024

 

 

ਖ਼ਾਸ ਖਬਰਾਂ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ‘ਚ ਕੂੜੇ ਅਤੇ ਪਲਾਸਟਿਕ ਤੋਂ ਪੈਦਾ ਹੋਣ ਵਾਲੀ ਕਾਰਬਨ ਦਾ ਸੰਤੁਲਨ ਬਣਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣਗੇ: ਜਨਰਲ ਚੋਣ ਅਬਜ਼ਰਵਰ ਡਾ. ਹੀਰਾ ਲਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਅੰਮ੍ਰਿਤਸਰ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ ਜ਼ਿਲਾ ਹਸਪਤਾਲ ਵਿੱਚ ਮਨਾਇਆ "ਵਿਸ਼ਵ ਹਾਈਪਰਟੈਂਸ਼ਨ ਡੇਅ" ਅਜ਼ਾਦ ਉਮੀਦਵਾਰ ਸ਼ਕੀਲ ਮੁਹੰਮਦ ਨੇ ਇੰਡੀਆ ਅਲਾਇੰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਦੇ ਸਮਰਥਨ ਵਿੱਚ ਨਾਮਜ਼ਦਗੀ ਕਾਗਜ ਲਏ ਵਾਪਿਸ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਅਸਥਾਨ ਵਿਖੇ ਟੇਕਿਆ ਮੱਥਾ, ਪੰਜਾਬ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ ਚੋਣ ਸਬੰਧੀ ਕਿਸੇ ਤਰ੍ਹਾਂ ਦੀ ਜਾਣਕਾਰੀ ਦੇ ਲਈ ਮੋਬਾਇਲ ਨੰਬਰ ‘ਤੇ ਕੀਤਾ ਜਾ ਸਕਦਾ ਹੈ ਸੰਪਰਕ: ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਪਟਿਆਲਾ ਅਤੇ ਆਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜੇਸ਼ਨ ਨੈਸ਼ਨਲ ਡੇਂਗੂ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ ਗਈ ਪੁਲਿਸ ਅਬਜਰਵਰ ਵੱਲੋਂ ਫਾਜਿ਼ਲਕਾ ਦਾ ਦੌਰਾ, ਲੋਕ ਸਭਾ ਚੋਣਾਂ ਮੱਦੇਨਜਰ ਸੁਰੱਖਿਆ ਤਿਆਰੀਆਂ ਦਾ ਲਿਆ ਜਾਇਜ਼ਾ ਲੋਕ ਸਭਾ ਚੋਣਾਂ: ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਅਬਜ਼ਰਵਰ, ਪੁਲਿਸ ਅਬਜ਼ਰਵਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੈੱਬਸਾਈਟ ਲਾਂਚ ਲੋਕ ਸਭਾ ਚੋਣਾਂ ਦੇ ਸਮੁੱਚੇ ਅਮਲ ਨੂੰ ਸ਼ਾਂਤੀਪੂਰਵਕ ਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਇਆ ਜਾਵੇਗਾ : ਜਤਿੰਦਰ ਜੋਰਵਾਲ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ

 

ਲੋਕਤੰਤਰ ਦੀ ਮਜ਼ਬੂਤੀ ਵਿੱਚ ਅਹਿਮ ਕਿਰਦਾਰ ਨਿਭਾਉਂਦਾ ਹੈ ਨੌਜਵਾਨ ਵਰਗ- ਸੰਦੀਪ ਕੁਮਾਰ

ਭਿੱਖੀਵਿੰਡ ਦੇ ਸ਼੍ਰੀ ਗੁਰੂ ਨਾਨਕ ਦੇਵ ਡੀ. ਏ. ਵੀ ਸਕੂਲ ਵਿਖੇ ਸਵੀਪ ਮੁਹਿੰਮ ਤਹਿਤ ਫੈਲਾਈ ਗਈ ਜਾਗਰੂਕਤਾ

Sandeep Kumar, DC Tarn Taran, Tarn Taran, Deputy Commissioner Tarn Taran, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਤਰਨ ਤਾਰਨ , 02 May 2024

ਲੋਕ ਹਲਕਾ ਖਡੂਰ ਸਾਹਿਬ ਦੇ ਵਿੱਚ ਹਰ ਇੱਕ ਵੋਟਰ ਨੂੰ ਆਪਣੀ ਜ਼ਿੰਮੇਵਾਰੀ ਪ੍ਰਤੀ ਲਾਮਬੰਦ ਕਰਨ ਦੇ ਮੰਤਵ ਨਾਲ ਜ਼ਿਲਾ੍ਹ ਚੋਣ ਦਫਤਰ, ਤਰਨ ਤਾਰਨ ਵੱਲੋਂ ਸਵੀਪ ਮੁਹਿੰਮ ਤਹਿਤ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸ ਲੜੀ ਤਹਿਤ ਅੱਜ ਜ਼ਿਲਾ੍ਹ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ, ਤਰਨ ਤਾਰਨ ਸ਼੍ਰੀ ਸੰਦੀਪ ਕੁਮਾਰ ਦੀ ਅਗਵਾਈ ਹੇਠ ਹਲਕਾ ਖੇਮਕਰਨ ਦੇ ਕਸਬਾ ਭਿੱਖੀਵਿੰਡ ਦੇ ਸ਼੍ਰੀ ਗੁਰੁ ਨਾਨਕ ਦੇਵ ਡੀ. ਏ. ਵੀ ਸਕੂਲ ਵਿੱਖੇ ਅਗਾਮੀ ਚੋਣਾਂ ਨੂੰ ਲੈ ਕੇ ਵਿਸ਼ੇਸ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।

ਇਸ ਮੌਕੇ ਸਹਾੲਕਿ ਰਿਟਰਨਿੰਗ ਅਫ਼ਸਰ ਖੇਮਕਰਨ-ਕਮ-ਵਧੀਕ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ, ਸਕੂਲ ਪ੍ਰਿੰਸੀਪਲ ਸ਼੍ਰੀ ਪਰਮਜੀਤ ਕੁਮਾਰ ਅਤੇ ਜ਼ਿਲਾ੍ਹ ਸਿੱਖਿਆ ਅਫਸਰ (ਸੈਕੰਡਰੀ), ਸ਼੍ਰੀ ਸੁਸ਼ੀਲ ਕੁਮਾਰ ਤੁਲੀ ਵੀ ਮੌਜੁਦ ਰਹੇ।ਸਕੂਲ ਦੇ ਵਿਦਿਆਰਥੀਆਂ ਵੱਲੋਂ ਚੋਣਾਂ ਬਾਰੇ ਜਾਗਰੂਕਤਾ ਫੈਲਾਉਂਦਾ ਗਿੱਧਾ, ਭੰਗੜਾ ਤੇ ਮੰਚ ‘ਤੇ ਨੁੱਕੜ ਨਾਟਕ ਵੀ ਖੇਡਿਆ ਗਿਆ। ਇਸ ਮੌਕੇ ਸਕੂਲ ਵਿਦਿਆਰਥੀਆਂ ਨੂੰ ਸਬੋਧਨ ਕਰਦਿਆਂ ਜ਼ਿਲਾ੍ਹ ਚੋਣ ਅਫਸਰ ਸ਼੍ਰੀ ਸੰਦੀਪ ਕੁਮਾਰ ਨੇ ਕਿਹਾ ਕਿ ਨੌਜਵਾਨ ਵਰਗ ਹਮੇਸ਼ਾ ਹੀ ਲੋਕਤੰਤਰ ਦੀ ਮਜ਼ਬੂਤੀ ਵਿੱਚ ਅਹਿਮ ਕਿਰਦਾਰ ਨਿਭਾਉਂਦਾ ਹੈ। 

ਉੁਨਾਂ ਕਿਹਾ ਕਿ ਉਨਾਂ ਨੂੰ ਉਮੀਦ ਹੈ ਜਿਹੜੇ ਵੀ ਵਿਦਿਆਰਥੀਆਂ ਦੀ ਵੋਟ ਬਣੀ ਹੈ ਉਹ ਆਉਣ ਵਾਲੀ 01 ਜੂਨ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਬਿਨਾਂ ਕਿਸੇ ਡਰ ਭੈਅ ਤੋਂ ਨਿਰਪੱਖ ਹੋ ਕੇ ਕਰਨਗੇ। ਉਨਾਂ ਕਿਹਾ ਕਿ ਜੇਕਰ ਕਿਸੇ ਵੀ 18 ਸਾਲ ਤੋਂ ਵੱਧ ਉਮਰ ਵਾਲੇ ਵਿਅਕਤੀ ਦੀ ਵੋਟ ਨਹੀਂ ਬਣੀ ਤਾਂ ਉਹ ਆਪਣੀ ਵੋਟ 4 ਮਈ ਤੱਕ ਬਣਾ ਸਕਦਾ ਹੈ।ਉਨਾਂ ਕਿਹਾ ਕਿ ਡੀ. ਏ. ਵੀ ਸਕੂਲ ਦੇ ਵਿਦਿਆਰਥੀਆਂ ਦੇ ਮਨਾਂ ਦੇ ਵਿੱਚ ਚੋਣਾਂ ਪ੍ਰਤੀ ਰੁਝਾਨ ਅਤੇ ਜਿਗਿਆਸਾ ਨੂੰ ਵੇਖ ਕੇ ਉਹ ਬਹੁਤ ਖੁਸ਼ ਹੋਏ ਅਤੇ ਵਿਦਿਆਰਥੀਆਂ ਨਾਲ ਚੋਣਾਂ ਸਬੰਧੀ ਗੱਲਬਾਤ ਕਰਕੇ ਬਹੁਤ ਵਧੀਆਂ ਲੱਗਿਆ।

ਉਨਾਂ ਕਿਹਾ ਕਿ ਨੌਜਵਾਨ ਆਪਣੀ ਜ਼ਿੰਮੇਵਾਰੀ ਸਮਝਦਿਆਂ ਆਪਣੇ ਪਰਿਵਾਰ ਵਾਲਿਆਂ, ਰਿਸ਼ਤੇਦਾਰਾਂ ਅਤੇ ਦੋਸਤਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਪ੍ਰੇਰਿਤ ਕਰਨ ਤਾਂ ਜੋ ਵੋਟਿੰਗ ਦੇ “ਇਸ ਵਾਰ,70 ਪਾਰ ਦੇ ਟੀਚੇ” ਨੂੰ ਪ੍ਰਾਪਤ ਕੀਤਾ ਜਾ ਸਕੇ। ਸ਼੍ਰੀ ਸੰਦੀਪ ਕੁਮਾਰ ਨੇ ਕਿਹਾ ਕਿ ਵਿਦਿਆਰਥੀ ਆਪਣੀ ਪਰਿਵਾਰ ਵਾਲਿਆਂ ਅਤੇ ਰਿਸ਼ਤੇਦਾਰਾਂ ਨੂੰ ਚੋਣਾਂ ਦੀ ਅਹਿਮੀਅਤ ਬਾਰੇ ਜ਼ਰੂਰ ਦੱਸਣ ਤਾਂ ਜੋ ਹਲਕਾ ਖਡੂਰ ਸਾਹਿਬ ਦੇ ਵਿੱਚ ਰਿਕਾਰਡ ਵੋਟਿੰਗ ਹੋਵੇ।

ਇਸ ਮੌਕੇ ਸਕੂਲ ਪ੍ਰਿੰਸੀਪਲ, ਸ਼੍ਰੀ ਪਰਮਜੀਤ ਕੁਮਾਰ ਨੇ ਜ਼ਿਲਾ੍ਹ ਚੋਣ ਅਫਸਰ ਨੂੰ ਭਰੋਸਾ ਦਿਵਾਉਂਦਿਆ ਕਿਹਾ ਕਿ ਸਕੂਲ ਦੇ ਵਿਦਿਆਰਥੀਆਂ ਨੂੰ ਲੋਕ ਸਭਾ ਚੋਣਾਂ ਅਤੇ ਇਸ ਦੇ ਮਹੱਤਵ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਸਕੂਲ ਵੱਲੋਂ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇਗਾ ਕਿ ਜਿਹੜੇ ਵਿਦਿਆਰਥੀਆਂ ਦੀ ਵੋਟ ਬਣੀ ਹੈ, ਉਹ ਆਪਣੇ ਇਸ ਅਧਿਕਾਰ ਦੀ ਵਰਤੋਂ ਜ਼ਰੂਰ ਕਰਨ।ਉਨਾਂ ਕਿਹਾ ਕਿ ਸਕੂਲ ਪ੍ਰਸ਼ਾਸਨ ਵੱਲੋਂ ਸਵੀਪ ਮੁਹਿੰਮ ਤਹਿਤ ਗਤੀਵਿਧੀਆਂ ਕਰਕੇ ਨਿਰੰਤਰ ਜਾਗਰੂਕਤਾ ਫੈਲਾਈ ਜਾ ਰਹੀ ਤਾਂ ਜੋ ਲੋਕਤੰਤਰ ਦੇ ਤਿਉਹਾਰ ਨੂੰ ਵੱਧ ਚੜ੍ਹ ਕੇ ਮਨਾਇਆ ਜਾਵੇ।

 

Tags: Sandeep Kumar , DC Tarn Taran , Tarn Taran , Deputy Commissioner Tarn Taran , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD