Friday, 17 May 2024

 

 

ਖ਼ਾਸ ਖਬਰਾਂ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ

 

ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ

ਸਾਂਸਦ ਬਣਨ ਤੋਂ ਬਾਅਦ ਅਕਾਲੀ ਦਲ ਪਟਿਆਲਾ ਲੋਕ ਸਭਾ ਹਲਕੇ ਲਈ ਕਰਵਾਏਗਾ ਹੈਲਥ ਮੈਪਿੰਗ

NK Sharma,Narinder Kumar Sharma,Shiromani Akali Dal,SAD,Akali Dal,Patiala,Patiala News

Web Admin

Web Admin

5 Dariya News

ਪਟਿਆਲਾ , 02 May 2024

ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ. ਕੇ. ਸ਼ਰਮਾ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਨੂੰ ਸਿਹਤ ਸੇਵਾਵਾਂ ਦੇ ਮੁੱਦੇ 'ਤੇ ਘੇਰਦਿਆਂ ਕਿਹਾ ਹੈ ਕਿ ਪਟਿਆਲਾ 'ਚ ਸਿਹਤ ਸੇਵਾਵਾਂ ਦੀ ਘਾਟ ਕਾਰਨ ਅੱਜ ਵੀ ਲੋਕਾਂ ਨੂੰ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਦੇ ਹਸਪਤਾਲਾਂ ਵਿੱਚ ਇਲਾਜ ਲਈ ਜਾਣਾ ਪੈਂਦਾ ਹੈ। ਐਨ.ਕੇ. ਸ਼ਰਮਾ ਅੱਜ ਸ਼ੁਤਰਾਣਾ ਹਲਕਾ ਇੰਚਾਰਜ ਬਾਬੂ ਕਬੀਰਦਾਸ ਦੀ ਅਗਵਾਈ ਹੇਠ ਪਿੰਡ ਗੁਲਾੜ, ਸ਼ੇਰਗੜ੍ਹ, ਬਹਿਰ ਸਾਹਬ, ਮਤੋਲੀ, ਸ਼ੁਤਰਾਣਾ, ਬਾਦਸ਼ਾਹਪੁਰ, ਮਰੋੜੀ, ਅਸਮਾਨਪੁਰ, ਪਾਤੜਾਂ ਵਿੱਚ ਜਨਸਭਾਵਾਂ ਨੂੰ ਸੰਬੋਧਨ ਕਰ ਰਹੇ ਸਨ। 

ਪ੍ਰੋਗਰਾਮ ਦੌਰਾਨ ਚੌਧਰੀ ਬਲਵਾਨ ਸਿੰਘ, ਮਦਨਰਾਮ ਅਤੇ ਲੀਲਾ ਰਾਮ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂਆਂ ਨੇ ਕਾਂਗਰਸ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਪਾਰਟੀ ਉਮੀਦਵਾਰ ਐਨ.ਕੇ.ਸ਼ਰਮਾ ਅਤੇ ਬਾਬੂ ਕਬੀਰਦਾਸ ਨੇ ਸਾਰਿਆਂ ਨੂੰ ਸਿਰੋਪਾਓ ਦੇ ਕੇ ਸਵਾਗਤ ਕੀਤਾ।

ਐਨ. ਕੇ. ਸ਼ਰਮਾ ਨੇ ਕਿਹਾ ਕਿ ਇਸ ਇਲਾਕੇ ਦੇ ਪਿੰਡਾਂ ਦੇ ਵਸਨੀਕਾਂ ਦੀ ਸਭ ਤੋਂ ਵੱਡੀ ਸਮੱਸਿਆ ਸਿਹਤ ਸਹੂਲਤਾਂ ਦੀ ਹੈ। ਉਨ੍ਹਾਂ ਕਿਹਾ ਕਿ ਇੱਥੋਂ ਚਾਰ ਵਾਰ ਕਾਂਗਰਸ ਦੀ ਸੰਸਦ ਮੈਂਬਰ ਰਹਿ ਚੁੱਕੀ ਪ੍ਰਨੀਤ ਕੌਰ ਭਾਜਪਾ ਦੀ ਟਿਕਟ ’ਤੇ ਚੋਣ ਮੈਦਾਨ ਵਿੱਚ ਹੈ ਅਤੇ ਇੱਕ ਵਾਰ ਆਮ ਆਦਮੀ ਪਾਰਟੀ ਦੇ ਸਾਂਸਦ ਰਹੇ ਧਰਮਵੀਰ ਗਾਂਧੀ ਕਾਂਗਰਸ ਦੀ ਟਿਕਟ ’ਤੇ ਚੋਣ ਲੜ ਰਹੇ ਹਨ। 

ਕਰੀਬ ਇਕ ਸਾਲ ਤੋਂ ਪੰਜਾਬ ਦੇ ਸਿਹਤ ਮੰਤਰੀ ਦੀ ਜ਼ਿੰਮੇਵਾਰੀ ਸੰਭਾਲ ਰਹੇ ਬਲਬੀਰ ਸਿੰਘ ‘ਆਪ’ ਦੀ ਤਰਫੋਂ ਚੋਣ ਲੜ ਰਹੇ ਹਨ। ਪਰ ਕਿਸੇ ਨੇ ਵੀ ਇੱਥੋਂ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਵੱਲ ਧਿਆਨ ਨਹੀਂ ਦਿੱਤਾ। ਐਨ.ਕੇ. ਸ਼ਰਮਾ ਨੇ ਜਨਸਭਾਵਾਂ ਦੌਰਾਨ ਹਾਜ਼ਰ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਇੱਕ ਵਾਰ ਪੇਂਡੂ ਵਿਅਕਤੀ ਨੂੰ ਚੋਣ ਜਿਤਾ ਕੇ ਲੋਕ ਸਭਾ ਵਿੱਚ ਭੇਜਣ, ਉਹ ਸਮੁੱਚੇ ਲੋਕ ਸਭਾ ਹਲਕੇ ਦੀ ਹੈਲਥ ਮੈਪਿੰਗ ਕਰਵਾ ਕੇ ਸਾਰੇ ਨੌਂ ਹਲਕਿਆਂ ਵਿੱਚ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਗੇ। 

ਉਨ੍ਹਾਂ ਦੇ ਸਾਂਸਦ ਰਹਿੰਦਿਆਂ ਕਿਸੇ ਨੂੰ ਵੀ ਇਲਾਜ ਲਈ ਪਟਿਆਲਾ ਤੋਂ ਬਾਹਰ ਨਹੀਂ ਜਾਣ ਦਿੱਤਾ ਜਾਵੇਗਾ। ਇਸ ਮੌਕੇ ਹਲਕਾ ਇੰਚਾਰਜ ਬਾਬੂ ਕਬੀਰਦਾਸ ਤੋਂ ਇਲਾਵਾ ਮਹਿੰਦਰ ਸਿੰਘ ਲਾਲਵਾ, ਜਗਮੀਤ ਸਿੰਘ ਹਰਿਆਓ, ਜੋਗਿੰਦਰ ਸਿੰਘ ਬਾਵਾ, ਗੁਰਮੀਤ ਸਿੰਘ ਗਲੋਲੀ, ਜਸਕਰਨ ਸਰਪੰਚ, ਦਲਜੀਤ ਸਿੰਘ ਗਲੋਲੀ, ਗੁਰਨਾਮ ਸਿੰਘ ਵੜੈਚ, ਲਖਵਿੰਦਰ ਸਿੰਘ ਬਿੱਟੂ, ਮਨਜੀਤ ਸ਼ੇਰਗੜ੍ਹ ਸਮੇਤ ਕਈ ਪਤਵੰਤੇ ਹਾਜ਼ਰ ਸਨ।

इलाज के लिए पटियाला के लोगों को जाना पड़ता है हरियाणा, चंडीगढ़ व दिल्ली:एन.के.शर्मा

सांसद बनने के बाद अकाली दल पटियाला लोकसभा हलके की करवाएगा हेल्थ मैपिंग

पटियाला

पटियाला लोकसभा हलके से शिरोमणि अकाली दल प्रत्याशी एन.के.शर्मा ने आम आदमी पार्टी के प्रत्याशी एवं पंजाब के स्वास्थ्य मंत्री बलबीर सिंह को स्वास्थ्य सेवाओं के मुद्दे पर घेरते हुए कहा है कि पटियाला में स्वास्थ्य सेवाओं के अभाव में आज भी लोगों को हरियाणा, चंडीगढ़ व दिल्ली के अस्पतालों में इलाज के लिए जाना पड़ता है। एन.के.शर्मा आज शुतराणा हलका इंचार्ज बाबू कबीरदास के नेतृत्व में गांव गुल्लाड़, शेरगढ़, बहर साहब, मतौली, शुतराणा, बादशाहपुर, मरोड़ी, असमानपुर, पातड़ां में जनसभाओं को संबोधित कर रहे थे। 

कार्यक्रम के दौरान चौधरी बलवान सिंह, मदनराम व लीला राम सहित भारी संख्या में कांग्रेस नेताओं ने कांग्रेस पार्टी छोडक़र शिरोमणि अकाली दल में शामिल होने का ऐलान किया। पार्टी प्रत्याशी एन.के.शर्मा तथा बाबू कबीर दास ने सभी को सिरोपाओ देकर स्वागत किया।

एन.के.शर्मा ने कहा कि इस हलके के ग्रामीणों की सबसे बड़ी समस्या स्वास्थ्य सुविधाओं की है। उन्होंने कहा कि यहां से चार बार कांग्रेस की सांसद रही परनीत कौर भाजपा की टिकट पर चुनाव मैदान में है और एक बार आम आदमी पार्टी के सांसद रहे धर्मवीर गांधी कांग्रेस की टिकट पर चुनाव लड़ रहे हैं। 

करीब एक साल से पंजाब के स्वास्थ्य मंत्री का जिम्मा संभाल रहे बलबीर सिंह आप की तरफ से चुनाव लड़ रहे हैं। लेकिन किसी ने भी यहां के लोगों को स्वास्थ्य सुविधाएं प्रदान करने की तरफ ध्यान नहीं दिया। एन.के.शर्मा ने जनसभाओं के दौरान उपस्थित लोगों से आहवान किया कि वह एक बार ग्रामीण व्यक्ति को चुनाव जीताकर लोकसभा में भेजे, वह पूरे लोकसभा हलके की हेल्थ मैपिंग करवाकर सभी नौ हलकों में स्वास्थ्य सुविधाएं मुहैया करवाएंगे। 

उनके सांसद रहते हुए किसी को भी इलाज के लिए पटियाला से बाहर नहीं जाने दिया जाएगा। इस अवसर पर हलका इंचार्ज बाबू कबीर दास के अलावा महिंदर सिंह लालवा, जगमीत सिंह हरयाओ, जोगिंदर सिंह बावा, गुरमीत सिंह गलोली, जसकरण सरपंच, दलजीत सिंह गलोली, गुरनाम सिंह वड़ैच, लखविंदर सिंह बिट्टू, मनजीत शेरगढ़ समेत कई गणमान्य मौजूद थे।

 

Tags: NK Sharma , Narinder Kumar Sharma , Shiromani Akali Dal , SAD , Akali Dal , Patiala , Patiala News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD