Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਲੁਧਿਆਣਾ ਜਾਂਦੇ ਹੋਏ ਮੋਹਾਲੀ ਵਿੱਖੇ ਕਾਂਗਰਸੀ ਆਗੂਆਂ ਵਲੋਂ ਭਰਵਾਂ ਸਵਾਗਤ

Amrinder Singh Raja Warring, Congress, Punjab Congress, Amarinder Singh Raja Warring, Amarjit Singh Jiti Sidhu, Kuljit Singh Bedi

Web Admin

Web Admin

5 Dariya News

ਮੋਹਾਲੀ , 02 May 2024

Last updated on: May 02, 2024, 00:00 IST

ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਚੰਡੀਗੜ ਤੋਂ ਹਲਕਾ ਲੁਧਿਆਣਾ ਵਿੱਖੇ ਆਪਣੀ ਚੋਣ ਮੁਹਿੰਮ ਦਾ ਆਗਾਜ਼ ਕਰਨ ਜਾਂਦੇ ਹੋਏ ਮੋਹਾਲੀ ਵਿੱਖੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ , ਨਗਰ ਨਿਗਮ ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਲੋਂ ਪੂਰੇ ਜੋਸ਼ ਤੇ ਉਤਸ਼ਾਹ ਨਾਲ ਭਰਵਾਂ ਸਵਾਗਤ ਕੀਤਾ ਗਿਆ।

ਇਸ ਮੌਕੇ ਸਮੂਹ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੇ ਹਾਜ਼ਰ ਭਾਰੀ ਇਕੱਠ ਵਿੱਚ ਪੂਰਾ ਜੋਸ਼,ਉਤਸ਼ਾਹ ਅਤੇ ਚਿਹਰਿਆਂ ਤੇ ਇੱਕ ਵੱਖਰੀ ਹੀ ਖੁਸ਼ੀ ਦੇਖਣ ਨੂੰ ਮਿਲ ਰਹੀ ਸੀ। ਇਸ ਮੌਕੇ ਰਾਜਾ ਵੜਿੰਗ ਦਾ ਕਾਂਗਰਸੀ ਆਗੂਆਂ ਅਤੇ ਸਮਰਥਕਾਂ ਵਲੋਂ ਫੁੱਲਾਂ ਦੇ ਹਾਰ ਪਾ ਕੇ ਅਤੇ ਫੁੱਲਾਂ ਦੀ ਵਰਖ਼ਾਂ ਨਾਲ ਜ਼ੋਰਦਾਰ ਸਵਾਗਤ ਕੀਤਾ ਗਿਆ।

ਇਸ ਮੌਕੇ ਪ੍ਰਧਾਨ ਰਾਜਾ ਵੜਿੰਗ ਨੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਹ ਲੋਕਤੰਤਰ ਦੀ ਰੱਖਿਆ ਅਤੇ ਲੋਕਤੰਤਰ ਨੂੰ ਬਚਾਉਣ ਦੀ ਲੜਾਈ ਹੈ ,ਪੰਜਾਬ ਵਿੱਚ ਮੌਜੂਦਾ ਸਰਕਾਰ ਅਤੇ ਕੇਂਦਰ ਸਰਕਾਰ ਵਲੋਂ ਇਸ ਸਮੇਂ ਲੋਕਤੰਤਰ ਦਾ ਸਭ ਤੋਂ ਜ਼ਿਆਦਾ ਘਾਣ ਕੀਤਾ ਗਿਆ ਹੈ। ਅਤੇ ਹੁਣ ਆਪ ਸਾਰਿਆਂ ਨੇ ਮੇਰੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਲੋਕਤੰਤਰ ਦੀ ਰੱਖਿਆ ਲਈ ਲੜੀ ਜਾ ਰਹੀ ਇਸ ਲੜਾਈ ਵਿੱਚ ਮੇਰਾ ਪੂਰਾ ਸਾਥ ਦੇਣਾ ਹੈ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਅਸੀਂ ਪੰਜਾਬ ਵਿੱਚ ਲੋਕ ਸਭਾ ਚੋਣਾਂ ਦੌਰਾਨ ਜਿੰਨੇ ਭੀ ਦਲ ਬਦਲੂ ਹਨ ,ਸਾਰਿਆਂ ਨੂੰ ਭਾਰੀ ਬਹੁਮਤ ਨਾਲ ਜਿੱਤ ਹਾਸਿਲ ਕਰਕੇ ਮੂੰਹ ਤੋੜ ਜਵਾਬ ਦਿਆਂਗੇ ਅਤੇ ਪੰਜਾਬ ਦੀਆਂ ਸਾਰੀਆਂ ਲੋਕ ਸਭਾ ਸੀਟਾਂ ਤੇ ਕਾਂਗਰਸ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰੇਗੀ। 

ਇਸ ਮੌਕੇ ਸਾਬਕਾ ਕੈਬਿਨੇਟ ਮੰਤਰੀ ਬਲਬੀਰ ਸਿੰਘ ਸਿੱਧੂ , ਮੇਅਰ ਅਮਰਜੀਤ ਸਿੰਘ ਜਿੱਤੀ ਸਿੱਧੂ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ,ਹਰਸਿਮਰਨ  ਸਿੰਘ ਬਾਬਾ ਸੰਧੂ ,ਮਨਜੀਤ ਸਿੰਘ ਝਲਬੂਟੀ,ਰਵਿੰਦਰ ਸਿੰਘ ਰੰਗੀ,ਹਰਿੰਦਰ ਸਿੰਘ ਕਿੰਗੜਾ,ਚੌਧਰੀ ਗੁਰਮੇਲ ਸਿੰਘ ,ਪ੍ਰਮੋਦ ਮਿੱਤਰਾ ਮ.ਸੀ ,ਰਾਜੇਸ਼ ਰਾਠੌਰ ਟਿੰਕੂ ਆਨੰਦ ,ਅਸ਼ੋਕ ਕੁੰਡਲ ,ਰਾਜੇਸ਼ ਰਿੰਕੂ, ਗੁਰਮੀਤ ਸਿੰਘ (ਬੈਕਵਰਡ ਸੈੱਲ),ਕੰਵਰਪਾਲ ਬੰਨੀ ,ਗੁਰਚਰਨ ਸਿੰਘ ਭਵਰਾ ,ਲਖਵੀਰ ਸਿੰਘ ਅਤੇ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ,ਵਰਕਰ ਅਤੇ ਸਮਰਥਕ ਮੌਜੂਦ ਸਨ।

 

Tags: Amrinder Singh Raja Warring , Congress , Punjab Congress , Amarinder Singh Raja Warring , Amarjit Singh Jiti Sidhu , Kuljit Singh Bedi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD