Friday, 17 May 2024

 

 

ਖ਼ਾਸ ਖਬਰਾਂ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ

 

ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਜਗਰਾਉਂ 'ਚ ਅਕਾਲੀ ਤੇ ਕਾਂਗਰਸੀਆਂ ਨੂੰ ਦਿੱਤਾ ਧੋਬੀ ਪਟਕਾ

ਪ੍ਰਧਾਨ ਮਾਲਵਾ ਸਮੇਤ 5 ਕੌਂਸਲਰ, 1 ਸਾਬਕਾ ਕੌਂਸਲਰ ਤੇ ਕਈ ਪ੍ਰਮੁੱਖ ਆਗੂ 'ਆਪ' 'ਚ ਸ਼ਾਮਲ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Saravjit Kaur Manuke

Web Admin

Web Admin

5 Dariya News

ਜਗਰਾਉਂ , 02 May 2024

ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਜਗਰਾਉਂ 'ਚ ਸ੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਨੂੰ ਧੋਬੀ-ਪਟਕਾ ਦਿੰਦਿਆਂ ਨਗਰ ਕੌਂਸਲ ਜਗਰਾਉਂ ਦੇ ਕਾਰਜਕਾਰੀ ਪ੍ਰਧਾਨ ਅਮਰਜੀਤ ਸਿੰਘ ਮਾਲਵਾ ਸਮੇਤ ਮੌਜੂਦਾ ਪੰਜ ਕੌਂਸਲਰਾਂ, ਇੱਕ ਸਾਬਕਾ ਕੌਂਸਲਰ ਅਤੇ ਕਈ ਕਾਂਗਰਸ ਤੇ ਅਕਾਲੀ ਦਲ ਦੇ ਪ੍ਰਮੁੱਖ ਆਗੂਆਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੋਲੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾ ਲਿਆ ਹੈ। 

ਨਗਰ ਕੌਂਸਲ ਜਗਰਾਉਂ ਦੇ ਕਾਰਜਕਾਰੀ ਪ੍ਰਧਾਨ ਅਮਰਜੀਤ ਸਿੰਘ ਮਾਲਵਾ ਸ੍ਰੋਮਣੀ ਅਕਾਲੀ ਦਲ ਦੀ ਸਹਾਇਤਾ ਨਾਲ ਅਜ਼ਾਦ ਜਿੱਤੇ ਸਨ, ਵਿਕਰਮਜੀਤ ਸਿੰਘ 'ਵਿੱਕੀ ਥਿੰਦ' ਸ੍ਰੋਮਣੀ ਅਕਾਲੀ ਦਲ ਵੱਲੋਂ ਜਗਰਾਉਂ ਦੇ ਵਾਰਡ ਨੰ:1 ਤੋਂ ਚੋਣ ਲੜ ਚੁੱਕੇ ਹਨ ਅਤੇ ਅਕਾਲੀ ਦਲ ਲੁਧਿਆਣਾ ਦੇ ਮੌਜੂਦਾ ਜਨਰਲ ਸਕੱਤਰ ਸਨ, ਧਰਮਿੰਦਰ ਸਿੰਘ ਧਾਲੀਵਾਲ ਅਕਾਲੀ ਦਲ ਲੁਧਿਆਣਾ ਦੇ ਜਨਰਲ ਸਕੱਤਰ ਸਨ, ਦਿਨੇਸ਼ ਕੁਮਾਰ ਸੀਨੀ:ਮੀਤ ਪ੍ਰਧਾਨ ਜ਼ਿਲ੍ਹਾ ਅਕਾਲੀ ਦਲ ਲੁਧਿਆਣਾ, ਗੁਰਪ੍ਰਤਾਪ ਸਿੰਘ ਯੂਥ ਆਗੂ ਅਕਾਲੀ ਦਲ ਅਤੇ ਕਰਮਜੀਤ ਸਿੰਘ ਕੈਂਥ ਸਾਬਕਾ ਕੌਂਸਲਰ ਵੀ ਅਕਾਲੀ ਦਲ ਨਾਲ ਸਬੰਧਿਤ ਸਨ। 

ਸਾਰੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਇਸੇ ਤਰ੍ਹਾਂ ਹੀ ਕੰਵਰਪਾਲ ਸਿੰਘ ਜੋ ਕਿ ਕਾਂਗਰਸ ਵੱਲੋਂ ਤਿੰਨ ਵਾਰ ਕੌਂਸਲਰ ਜੇਤੂ ਰਹੇ, ਜਗਜੀਤ ਸਿੰਘ ਜੱਗੀ ਕੌਂਸਲਰ ਕਾਂਗਰਸ ਤੇ ਸਾਬਕਾ ਯੂਥ ਪ੍ਰਧਾਨ ਯੂਥ ਕਾਂਗਰਸ ਜਗਰਾਉਂ, ਪ੍ਰਮਿੰਦਰ ਕੌਰ ਕਲਿਆਣ ਕੌਂਸਲਰ ਕਾਂਗਰਸ, ਵਿਨੈ ਕਲਿਆਣ ਯੂਥ ਆਗੂ ਕਾਂਗਰਸ, ਪ੍ਰਵੀਨ ਖੁਰਾਣਾ ਪਿੰਨੀ ਸੀਨੀਅਰ ਕਾਂਗਰਸ ਆਗੂ ਨੇ ਆਮ ਆਦਮੀ ਪਾਰਟੀ ਦਾ ਪੱਲ੍ਹਾ ਫੜ੍ਹ ਲਿਆ ਹੈ। ਇਸ ਤੋਂ ਇਲਾਵਾ ਉਘੇ ਸਮਾਜ਼ ਸੇਵੀ ਸੰਜੀਵ ਕੱਕੜ ਸੰਜੂ ਅਤੇ ਅਜ਼ਾਦ ਚੋਣ ਜਿੱਤੇ ਕਵਿਤਾ ਕੱਕੜ ਵੀ ਆਮ ਆਦਮੀਂ ਪਾਰਟੀ ਦੇ ਪਰਿਵਾਰ ਵਿੱਚ ਸ਼ਾਮਲ ਹੋ ਗਏ ਹਨ। 

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਹਨਾਂ ਸਾਰੇ ਆਗੂਆਂ ਨੂੰ ਆਮ ਆਦਮੀ ਪਾਰਟੀ ਵਿੱਚ 'ਜੀ ਆਇਆਂ ਨੂੰ' ਕਹਿੰਦੇ ਹੋਏ ਆਖਿਆ ਕਿ ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਜਿੱਤ ਲਈ ਦਿਨ-ਰਾਤ ਇੱਕ ਕਰ ਦੇਣ ਅਤੇ ਸਾਰੇ ਆਗੂਆਂ ਨੂੰ ਪਾਰਟੀ ਵਿੱਚ ਪੂਰਾ ਸਨਮਾਨ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਉਕਤ ਆਗੂਆਂ ਦੇ ਆਮ ਆਦਮੀਂ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਜਿੱਥੇ ਅਕਾਲੀ ਦਲ ਅਤੇ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ, ਉਥੇ ਹੀ ਜਗਰਾਉਂ ਹਲਕੇ ਦੀ ਸਿਆਸਤ ਵਿੱਚ ਵੀ ਵੱਡੀ ਤਬਦੀਲੀ ਵੇਖਣ ਨੂੰ ਮਿਲੇਗੀ। 

ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਰਕਫੈਡ ਪੰਜਾਬ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ, ਸੀਨੀਅਰ 'ਆਪ' ਆਗੂ ਪ੍ਰੋਫੈਸਰ ਸੁਖਵਿੰਦਰ ਸਿੰਘ, ਕੁਲਵਿੰਦਰ ਸਿੰਘ ਕਾਲਾ ਸਾਬਕਾ ਕੌਂਸਲਰ ਅਤੇ ਸਾਜਨ ਮਲਹੋਤਰਾ ਆਦਿ ਵੀ ਹਾਜ਼ਰ ਸਨ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Saravjit Kaur Manuke

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD