Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਅਕਾਲੀ ਸਮਰਥਕ ਪਰਿਵਾਰਿਕ ਮੈਂਬਰਾਂ ਸਮੇਤ ਕਾਂਗਰਸ 'ਚ ਸ਼ਾਮਲ

ਅਕਾਲੀ ਸਮਰਥਕ ਦਾ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ 'ਤੇ ਸੁਆਗਤ ਕਰਦੇ ਹੋਏ ਅੰਬਿਕਾ ਸੋਨੀ ਅਤੇ ਵਿਧਾਇਕ ਬਲਬੀਰ ਸਿੰਘ ਸਿੱਧੂ।

Web Admin

Web Admin

5 ਦਰਿਆ ਨਿਊਜ਼

ਸਨੇਟਾ , 23 Apr 2014

Last updated on: Apr 23, 2014, 00:00 IST

ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬੀਬੀ ਅੰਬਿਕਾ ਸੋਨੀ ਦੀ ਚੋਣ ਪ੍ਰਚਾਰ ਮੁਹਿੰਮ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਲੰਮੇ ਸਮੇਂ ਤੋਂ ਅਕਾਲੀ ਦਲ ਨਾਲ ਜੁੜੇ ਰਹਿਣ ਵਾਲੇ ਰਣਜੀਤ ਸਿੰਘ ਗਿੱਦੜਪੁਰ ਆਪਣੇ ਪਰਿਵਾਰਿਕ ਮੈਂਬਰਾਂ ਸਮੇਤ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ ਅਤੇ ਉਨ੍ਹਾਂ ਨੇ ਸ੍ਰੀਮਤੀ ਸੋਨੀ ਦੀ ਚੋਣ ਪ੍ਰਚਾਰ ਮੁਹਿੰਮ ਵਿਚ ਡੱਟਣ ਦਾ ਐਲਾਨ ਕਰ ਦਿੱਤਾ। ਪਿੰਡ ਸਨੇਟਾ ਵਿਖੇ ਕਾਂਗਰਸ ਵਿਚ ਸ਼ਾਮਲ ਹੋਣ 'ਤੇ ਰਣਜੀਤ ਸਿੰਘ ਦਾ ਸ੍ਰੀਮਤੀ ਅੰਬਿਕਾ ਸੋਨੀ ਅਤੇ ਹਲਕਾ ਵਿਧਾਇਕ ਸ੍ਰ. ਬਲਬੀਰ ਸਿੰਘ ਸਿੱਧੂ ਵਲੋਂ ਸਿਰੋਪਾਓ ਪਾ ਕੇ ਸੁਆਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਵੀ ਦਿਵਾਇਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਸ੍ਰੀਮਤੀ ਅੰਬਿਕਾ ਸੋਨੀ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੇ ਰਾਜ ਵਿਚ ਲੋਕ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਹਨ ਅਤੇ ਹਰ ਥਾਂ ਸਮੱਸਿਆਵਾਂ ਦੀ ਭਰਮਾਰ ਤੋਂ ਇਲਾਵਾ ਗ਼ਰੀਬ ਲੋਕਾਂ ਦੀ ਭਾਰੀ ਬੇਕਦਰੀ ਹੋ ਰਹੀ ਹੈ। ਸਰਕਾਰੀ ਕਰਮਚਾਰੀਆਂ ਨੂੰ ਆਪਣੀਆਂ ਤਨਖਾਹਾਂ ਅਤੇ ਬਜ਼ੁਰਗਾਂ ਨੂੰ ਆਪਣੀਆਂ ਪੈਨਸ਼ਨਾਂ ਲੈਣ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦਾ ਗੁੱਸਾ ਚੋਣਾਂ ਵਿਚ ਅਕਾਲੀਆਂ 'ਤੇ ਭਾਰੂ ਪਏਗਾ ਅਤੇ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਆਪਣੀ ਜ਼ਮਾਨਤ ਬਚਾਉਣੀ ਵੀ ਮੁਸ਼ਕਿਲ ਹੋ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਜਨਰਲ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਚੌ. ਗਿਆਨ ਸਿੰਘ, ਚੌ. ਰਿਸ਼ੀਪਾਲ (ਦੋਵੇਂ ਸਾਬਕਾ ਸਰਪੰਚ ਸਨੇਟਾ), ਚੌ. ਦੀਪ ਚੰਦ ਗੋਬਿੰਦਗੜ੍ਹ, ਚੌ. ਹਰੀਪਾਲ ਚੋਲਟਾ ਕਲਾਂ, ਜੀ.ਐੱਸ. ਰਿਆੜ, ਬਲਬੀਰ ਸਿੰਘ ਗੋਬਿੰਦਗੜ੍ਹ, ਠੇਕੇਦਾਰ ਮੋਹਨ ਸਿੰਘ ਬਠਲਾਣਾ, ਗੁਰਜੰਟ ਸਿੰਘ ਸਨੇਟਾ, ਕੁਲਵਿੰਦਰ ਸਿੰਘ ਜੈਲੀ, ਚੌ. ਹਰਨੇਕ ਸਿੰਘ ਨੇਕੀ, ਮਹਿੰਦਰ ਜੈਨ ਬਨੂੜ, ਕਰਮ ਸਿੰਘ ਮਾਣਕਪੁਰ ਕਲੱਰ, ਗੁਰਧਿਆਨ ਸਿੰਘ ਦੁਰਾਲੀ, ਕਰਮਜੀਤ ਸਿੰਘ ਭਾਗੋਮਾਜਰਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD