Saturday, 18 May 2024

 

 

ਖ਼ਾਸ ਖਬਰਾਂ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

 

ਵਿਸ਼ਵ ਪ੍ਰੈਸ ਆਜ਼ਾਦੀ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਮੋਗਾ ਦੇ ਪ੍ਰੈਸ ਪ੍ਰਤੀਨਿਧੀਆਂ ਨਾਲ ਮੀਟਿੰਗ

ਸਵੀਪ ਗਤੀਵਿਧੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਕੀਤਾ ਧੰਨਵਾਦ

Kulwant Singh, DC Moga, Deputy Commissioner Moga, Moga

Web Admin

Web Admin

5 Dariya News

ਮੋਗਾ , 03 May 2024

ਅੱਜ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਜ਼ਿਲ੍ਹਾ ਦੇ ਪ੍ਰੈਸ ਪ੍ਰਤੀਨਿਧੀਆਂ ਨਾਲ ਮੀਟਿੰਗ ਦਾ ਆਯੋਜਨ ਕਰਕੇ ਵਿਸ਼ਵ ਪ੍ਰੈਸ ਆਜ਼ਾਦੀ ਦਿਵਸ ਮਨਾਇਆ ਗਿਆ। ਇਸ ਵਿੱਚ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ, ਸਹਾਇਕ ਕਮਿਸ਼ਨਰ (ਜ) ਸ਼ੁਭੀ ਆਂਗਰਾ ਤੇ ਵੱਡੀ ਗਿਣਤੀ ਵਿੱਚ ਜ਼ਿਲ੍ਹਾ ਮੋਗਾ ਦੇ  ਪ੍ਰੈਸ ਪ੍ਰਤੀਨਿਧੀ ਸ਼ਾਮਿਲ ਹੋਏ। ਡਿਪਟੀ ਕਮਿਸ਼ਨਰ ਨੇ ਪੱਤਰਕਾਰਾਂ ਨੂੰ ਵਿਸ਼ਵ ਪ੍ਰੈਸ ਅਜ਼ਾਦੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਸਮਾਜ 'ਚ ਮੀਡੀਆ ਦੀ ਦੀ ਇੱਕ ਬੜੀ ਵੱਡੀ ਮਹੱਤਵਪੂਰਨ ਭੂਮਿਕਾ ਹੈ ਅਤੇ ਇਸ ਨੂੰ ਲੋਕਤੰਤਰ ਦਾ ਚੌਥਾ ਥੰਮ ਵੀ ਕਿਹਾ ਜਾਂਦਾ ਹੈ। 

ਮੀਡੀਆ, ਵਿਅਕਤੀਆਂ ਦੇ ਜਮਹੂਰੀ ਅਧਿਕਾਰਾਂ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਦੇਸ਼ ਦੇ ਨਾਗਰਿਕਾਂ ਨੂੰ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕਰਨ ਲਈ ਕੰਮ ਕਰਦੀ ਹੈ। ਪ੍ਰੈਸ ਪ੍ਰਤੀਨਿਧੀਆਂ ਨਾਲ ਜ਼ਿਲ੍ਹਾ ਪ੍ਰ਼ਸ਼ਾਸ਼ਨ ਵੱਲੋਂ ਸਵੀਪ ਗਤੀਵਿਧੀ ਵੀ ਕੀਤੀ ਗਈ ਜਿਸ ਵਿੱਚ ਵੋਟਾਂ ਨਾਲ ਸਬੰਧਤ ਹਰੇਕ ਪ੍ਰਕਾਰ ਦੀ ਜਾਣਕਾਰੀ ਪੀ.ਪੀ.ਟੀ. ਰਾਹੀਂ ਸਮਝਾਈ ਗਈ। 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਵੀਪ ਟੀਮ ਮੋਗਾ ਜਿਸਦੀ ਅਗਵਾਈ ਸਹਾਇਕ ਕਮਿਸ਼ਨਰ (ਜ) ਸ਼ੁਭੀ ਆਂਗਰਾ ਕਰ ਰਹੇ ਹਨ ਤਹਿਤ ਹਰ ਰੋਜ਼ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ ਤਾਂ ਕਿ ਵੋਟ ਫੀਸਦੀ ਵਿੱਚ 70 ਤੋਂ ਵੀ ਪਾਰ ਦਾ ਵਾਧਾ ਕੀਤਾ ਜਾ ਸਕੇ। ਹੁਣ ਤੱਕ ਹੋਈਆਂ ਸਵੀਪ ਗਤੀਵਿਧੀਆਂ ਦੀ ਪ੍ਰੈਸ ਕਵਰੇਜ਼ ਲਈ ਡਿਪਟੀ ਕਮਿਸ਼ਨਰ ਨੇ ਪ੍ਰੈਸ ਪ੍ਰਤੀਨਿਧੀਆਂ ਦਾ ਧੰਨਵਾਦ ਕੀਤਾ ਅਤੇ ਆਸ ਪ੍ਰਗਟਾਈ ਕਿ ਉਹ ਅੱਗੇ ਹੋਣ ਵਾਲੀਆਂ ਗਤੀਵਿਧੀਆਂ ਨੂੰ ਵੀ ਲੋਕਾਂ ਤੱਕ ਪਹੁੰਚਾਉਣ ਲਈ ਇਸੇ ਤਰ੍ਹਾਂ ਯਤਨਸ਼ੀਲ ਰਹਿਣਗੇ। 

ਵੋਟਾਂ ਵਿੱਚ ਮੱਦਦਗਾਰ ਐਪਸ ਸਕਸ਼ਮ ਐਪ, ਵੋਟਰ ਹੈਲਪਲਾਈਨ ਐਪ, ਸੀ ਵਿਜ਼ਲ ਐਪ ਅਤੇ ਵੋਟਰ ਹੈਲਪਲਾਈਨ ਨੰਬਰ ਦਾ ਪ੍ਰੈਸ ਪ੍ਰਤੀਨਿਧੀਆਂ ਨੂੰ ਵੱਧ ਤੋਂ ਵੱਧ ਪ੍ਰਚਾਰ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਬਜ਼ੁਰਗਾਂ, ਦਿਵਿਆਂਗਜਨਾਂ ਤੇ ਮਹਿਲਾ ਵੋਟਰਾਂ ਨੂੰ ਵਿਸ਼ੇਸ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਤਾਂ ਕਿ ਉਹ ਬਿਨ੍ਹਾਂ ਕਿਸੇ ਪ੍ਰੇਸ਼ਾਨੀ ਤੋਂ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰ ਸਕਣ। 

ਉਨ੍ਹਾਂ ਦੱਸਿਆ ਕਿ ਸਮੂਹ ਪ੍ਰੈਸ ਨੂੰ ਪਤਾ ਹੀ ਹੈ ਕਿ ਹੁਣ ਚੋਣਾਂ ਦੇ ਐਲਾਨ ਨਾਲ ਦੇਸ਼ ਵਿੱਚ ਚੋਣ ਜਾਬਤਾ ਲੱਗਾ ਹੋਇਆ ਹੈ ਇਸ ਲਈ ਪ੍ਰੈਸ ਪ੍ਰਤੀਨਿਧੀ ਸਿਆਸੀ ਇਸ਼ਤਿਹਾਰਬਾਜੀ ਅਤੇ ਖਬਰਾਂ ਨੂੰ ਚੋਣ ਜਾਬਤੇ ਦੇ ਦਾਇਰੇ ਵਿੱਚ ਰਹਿ ਕੇ ਹੀ ਕਵਰ ਕਰਨ ਨੂੰ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤਹਿਤ ਇਸ ਵਾਰ ਹਰੇਕ ਪੋਲਿੰਗ ਬੂਥ ਉੱਪਰ ਠੰਡੇ ਮਿੱਠੇ ਪਾਣੀ ਦੀਆਂ ਛਬੀਲਾਂ, ਸ਼ਾਮਿਆਨੇ, ਮੈਡੀਕਲ ਸਹੂਲਤਾਂ ਨਾਲ ਲੈਸ ਪੋਲਿੰਗ ਬੂਥ ਇਸ ਵਾਰ ਵੋਟਰਾਂ ਲਈ ਖਿੱਚ ਦਾ ਕੇਂਦਰ ਬਣਨਗੇ।

ਸਹਾਇਕ ਕਮਿਸ਼ਨਰ (ਜ)-ਕਮ-ਸਵੀਪ ਨੋਡਲ ਅਫ਼ਸਰ ਸ਼ੁਭੀ ਆਂਗਰਾ ਨੇ ਦੱਸਿਆ ਕਿ ਮੋਗਾ ਵਿੱਚ ਕੁੱਲ 7.5 ਲੱਖ ਵੋਟਰ ਹਨ ਸਵੀਪ ਟੀਮਾਂ ਦੀ ਮੱਦਦ ਨਾਲ ਹੁਣ ਤੱਕ ਕਰੀਬ 60 ਫੀਸਦੀ ਵੋਟਰਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕੀਤਾ ਜਾ ਚੁੱਕਾ ਹੈ ਅਤੇ ਇਹ ਅੱਗੇ ਵੀ ਜਾਰੀ ਹੈ। ਉਨ੍ਹਾਂ ਹਾਜ਼ਰ ਹੋਏ ਪ੍ਰੈਸ ਪ੍ਰਤੀਨਿਧੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਯਕੀਨ ਹੈ ਕਿ ਉਹ ਵੋਟ ਫੀਸਦੀ ਵਧਾਉਣ ਲਈ ਆਪਣੇ ਆਪਣੇ ਪੱਧਰ ਉੱਪਰ ਜਰੂਰ ਉਪਰਾਲੇ  ਕਰਨਗੇ। ਪ੍ਰੈਸ ਪ੍ਰਤੀਨਿਧੀਆਂ ਨੇ ਵੀ ਪ੍ਰਸ਼ਾਸ਼ਨ ਨੂੰ ਵਿਸ਼ਵਾਸ਼ ਦਿਵਾਇਆ ਕਿ ਵੋਟਾਂ ਪ੍ਰਤੀ ਵੱਧ ਤੋਂ ਵੱਧ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਲਈ ਵਚਨਬੱਧ ਰਹਿਣਗੇ।

 

Tags: Kulwant Singh , DC Moga , Deputy Commissioner Moga , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD