Saturday, 18 May 2024

 

 

ਖ਼ਾਸ ਖਬਰਾਂ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

 

'ਆਪ' ਅਤੇ ਕਾਂਗਰਸ ਇੱਕ ਹੀ ਥੈਲੀ ਦੇ ਚੱਟੇ-ਬੱਟੇ : ਐਨ.ਕੇ. ਸ਼ਰਮਾ

ਪਟਿਆਲਾ ਤੋਂ ਦਸ ਕਿਲੋਮੀਟਰ ਦੂਰ ਹਰਿਆਣਾ ਦੇ ਕਾਂਗਰਸੀ ਕਰ ਰਹੇ ‘ਆਪ’ ਲਈ ਪ੍ਰਚਾਰ

NK Sharma,Narinder Kumar Sharma,Shiromani Akali Dal,SAD,Akali Dal,Patiala,Patiala News

Web Admin

Web Admin

5 Dariya News

ਸਨੌਰ, ਪਟਿਆਲਾ , 03 May 2024

ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ.ਸ਼ਰਮਾ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ‘ਇੱਕ ਹੀ ਥੈਲੀ ਦੇ ਚੱਟੇ-ਬੱਟੇ’ ਕਰਾਰ ਦਿੰਦਿਆਂ ਕਿਹਾ ਹੈ ਕਿ ਪਟਿਆਲਾ ਤੋਂ ਦਸ ਕਿਲੋਮੀਟਰ ਦੀ ਦੂਰੀ ‘ਤੇ ਹਰਿਆਣਾ ਦੇ ਕੁਰੂਕਸ਼ੇਤਰ ‘ਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਇਕੱਠੇ ਹੋ ਕੇ ਚੋਣ ਲੜ ਰਹੀਆਂ ਹਨ ਅਤੇ ਕਾਂਗਰਸੀ ਆਗੂ 'ਆਪ' ਉਮੀਦਵਾਰ ਦੇ ਨਾਮਜ਼ਦਗੀ ਪੱਤਰ ਦਾਖਲ ਕਰਵਾ ਰਹੇ ਹਨ ਅਤੇ ਪਟਿਆਲਾ ਵਿਚ ਦੋਵੇਂ ਇਕ ਦੂਜੇ ਤੋਂ ਵੱਖ ਹੋਣ ਦਾ ਢੌਂਗ ਕਰ ਰਹੇ ਹਨ।

ਐਨ. ਕੇ. ਸ਼ਰਮਾ ਅੱਜ ਚੋਣ ਪ੍ਰਚਾਰ ਮੁਹਿੰਮ ਦੌਰਾਨ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ ਸਨੌਰ ਹਲਕੇ ਦੇ ਪਿੰਡਾਂ ਵਿਚ ਚੋਣ ਮੀਟਿੰਗਾਂ ਨੂੰ ਸੰਬੋਧਨ ਕਰ ਰਹੇ ਸਨ। ਉਹਨਾਂ ਅੱਜ ਅਲੀਪੁਰ ਜੱਟਾਂ, ਚੁਰਾਸੋਂ, ਪੰਜੋਲਾ, ਮਰਦਾਂਹੇੜੀ, ਉਪਲੀ, ਸ਼ਾਦੀਪੁਰ, ਸ਼ੇਖੂਪੁਰਾ, ਪੰਜੇਟਾ, ਨੈਣ ਕਲਾਂ ਅਤੇ ਸਨੌਰ ਸ਼ਹਿਰ ਵਿਚ ਆਯੋਜਿਤ ਮੀਟਿੰਗਾਂ ਨੂੰ ਸੰਬੋਧਨ ਕਰ ਰਹੇ ਸਨ।

ਸ਼ਰਮਾ ਨੇ ਕਿਹਾ ਕਿ ਗਾਂਧੀ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਹਿ ਚੁੱਕੇ ਹਨ। ਇਸ ਤੋਂ ਬਾਅਦ ਪਟਿਆਲਾ ਦੇ ਲੋਕਾਂ ਦੇ ਹਿੱਤਾਂ ਨਾਲ ਸੌਦਾ ਕਰਕੇ ਉਹ ਕਾਂਗਰਸ ਵਿੱਚ ਸ਼ਾਮਲ ਹੋ ਗਏ ਅਤੇ ਕਾਂਗਰਸ ਦੇ ਉਮੀਦਵਾਰ ਬਣ ਗਏ। ਪਟਿਆਲਾ 'ਚ ਕਾਂਗਰਸ ਦੇ ਉਮੀਦਵਾਰ ਧਰਮਵੀਰ ਗਾਂਧੀ ਅਤੇ 'ਆਪ' ਉਮੀਦਵਾਰ ਬਲਬੀਰ ਸਿੰਘ ਇਕ-ਦੂਜੇ ਦਾ ਵਿਰੋਧ ਕਰ ਰਹੇ ਹਨ, ਜਦਕਿ ਪਟਿਆਲਾ ਤੋਂ ਦਸ ਕਿਲੋਮੀਟਰ ਦੂਰ ਕੁਰੂਕਸ਼ੇਤਰ 'ਚ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਚੀਮਾ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਹੁੱਡਾ ਇੱਕੋ ਮੰਚ 'ਤੇ ਆਮ ਆਦਮੀ ਪਾਰਟੀ ਲਈ ਵੋਟ ਮੰਗ ਰਹੇ ਹਨ।

ਧਰਮਵੀਰ ਗਾਂਧੀ ਜਿਸ ਪਾਰਟੀ ਵਿਚ ਹਨ, ਉਸ ਪਾਰਟੀ ਦਾ ਦੋਗਲਾ ਕਿਰਦਾਰ ਸਭ ਦੇ ਸਾਹਮਣੇ ਆ ਗਿਆ ਹੈ। ਅਕਾਲੀ ਦਲ ਦੇ ਉਮੀਦਵਾਰ ਨੇ ਕਿਹਾ ਕਿ ਧਰਮਵੀਰ ਗਾਂਧੀ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਉਹ ਇੰਡੀਆ ਗਠਜੋੜ ਦਾ ਹਿੱਸਾ ਹਨ ਜਾਂ ਇਸ ਤੋਂ ਵੱਖ ਹੋ ਕੇ ਚੋਣ ਲੜ ਰਹੇ ਹਨ। ਉਨ੍ਹਾਂ ਗਾਂਧੀ ’ਤੇ ਪਟਿਆਲਾ ਦੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਉਹ ਵੋਟਾਂ ਮੰਗਣ ਤੋਂ ਪਹਿਲਾਂ ਆਪਣੀ ਸਥਿਤੀ ਸਪੱਸ਼ਟ ਕਰਨ। 

ਇਸ ਮੌਕੇ ਬੋਲਦਿਆਂ ਸਨੌਰ ਦੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪਟਿਆਲਾ ਲੋਕ ਸਭਾ ਹਲਕੇ ਤੋਂ ਐਨ.ਕੇ ਸ਼ਰਮਾ ਨੂੰ ਜਿਤਾਉਣ ਲਈ ਜਿੱਥੇ ਸਮੁੱਚਾ ਅਕਾਲੀ ਦਲ ਇੱਕਜੁੱਟ ਹੈ, ਉੱਥੇ ਅੱਜ ਭਾਜਪਾ, ਆਪ ਅਤੇ ਕਾਂਗਰਸ ਆਪਸ ਵਿੱਚ ਵੰਡੀਆਂ ਪਈਆਂ ਹਨ। ਵਿਰੋਧੀ ਪਾਰਟੀਆਂ ਦੇ ਉਮੀਦਵਾਰ ਆਪਣੇ ਹੀ ਭਾਰ ਹੇਠ ਇਹ ਚੋਣ ਹਾਰ ਜਾਣਗੇ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਨਰੰਜਣ ਸਿੰਘ ਅਲੀਪੁਰ ਸਰਕਲ ਪ੍ਰਧਾਨ, ਦਲਬੀਰ ਸਿੰਘ ਅਲੀਪੁਰ, ਦਰਸ਼ਨ ਸਿੰਘ ਅਲੀਪੁਰ ਜੱਟਾਂ, ਜਰਨੈਲ ਸਿੰਘ ਅਲੀਪੁਰ ਜੱਟਾਂ,  ਕੁਲਦੀਪ ਸਿੰਘ ਹਰਪਾਲਪੁਰ, ਅਮਰਜੀਤ ਸਿੰਘ ਨੌਗਾਵਾਂ, ਲਖਵਿੰਦਰ ਸਿੰਘ ਨੌਗਾਵਾਂ, ਗੁਰਮਿੰਦਰਜੀਤ ਸਿੰਘ ਲਾਡੀ,ਗੁਰਦੇਵ ਸਿੰਘ ਨੌਗਾਵਾਂ,ਜਗਤਾਰ ਸਿੰਘ ਨੌਗਾਵਾਂ, ਰਘਬੀਰ ਸਿੰਘ ਨੌਗਾਵਾਂ, ਲਖਵੀਰ ਸਿੰਘ ਨੌਗਾਵਾਂ, ਸੋਮਨਾਥ, ਮਹਿੰਦਰ ਸ਼ਰਮਾ, ਗੁਰਦਰਸ਼ਨ ਸਿੰਘ ਗਾਂਧੀ, ਦਵਿੰਦਰ ਸਿੰਘ ਬਬਲੀ ਨਨਾਨਸੂ , ਜਗਦੇਵ ਸਿੰਘ ਪਹਾੜੀਪੁਰ, ਕਰਮਜੀਤ ਸਿੰਘ, ਹਰੀ ਸਿੰਘ, ਅਮਰ ਸਿੰਘ ਪੰਜੋਲਾ ਅਤੇ ਲਾਡੀ ਪਹਾੜੀਪੁਰ ਮੌਜੂਦ ਸਨ।

आप व कांग्रेस एक ही थैली के चट्टे-बट्टे:एन.के.शर्मा

पटियाला से दस किलोमीटर दूर हरियाणा के कांग्रेसी कर रहे आप के लिए प्रचार

सनौर/पटियाला

पटियाला लोकसभा हलके से शिरोमणि अकाली दल प्रत्याशी एन.के.शर्मा ने कांग्रेस व आम आदमी पार्टी को एक ही थैली के चट्टे-बट्टे करार देते हुए कहा है कि पटियाला से दस किलोमीटर की दूरी पर हरियाणा के कुरूक्षेत्र में आम आदमी पार्टी व कांग्रेस मिलकर चुनाव लड़ रही है और कांग्रेस के नेता आप प्रत्याशी का नामांकन भरवा रहे हैं और पटियाला में दोनों एक-दूसरे से अलग होने का ढोंग कर रहे हैं।

एन.के.शर्मा आज चुनाव प्रचार अभियान के दौरान सनौर विधानसभा हलके के गांव अलीपुर जट्टां, चरासों, पंजौला, मरदांहेड़ी, उप्पली, सादीपुर, शेखपुरा, पंजेटा, नैण कलां, आदि में जनसभाओं को संबोधित कर रहे थे। शर्मा ने कहा कि गांधी पहले आम आदमी पार्टी से सांसद रह चुके हैं। 

इसके बाद पटियाला वासियों के हितों का सौदा करके कांग्रेस में चले गए और कांग्रेस प्रत्याशी बन गए। पटियाला में कांग्रेस प्रत्याशी धर्मवीर गांधी तथा आप प्रत्याशी बलबीर सिंह एक-दूसरे का विरोध कर रहे हैं जबकि पटियाला से दस किलोमीटर दूर कुरूक्षेत्र में पंजाब के कैबिनेट मंत्री हरपाल चीमा तथा हरियाणा के पूर्व मुख्यमंत्री भूपेंद्र हुड्डा एक ही मंच पर आम आदमी पार्टी के लिए वोट मांग रहे हैं।

धर्मवीर गांधी जिस पार्टी में है उस पार्टी का दोहरा चरित्र सबके सामने आ चुका है। अकाली दल प्रत्याशी ने कहा कि धर्मवीर गांधी साफ करें कि क्या वह इंडिया गठबंधन का हिस्सा हैं या फिर उससे अलग होकर चुनाव लड़ रहे हैं। उन्होंने कहा गांधी पर पटियाला की जनता को गुमराह करने का आरोप लगाते हुए कहा कि वोट मांगने से पहले उन्हें अपनी स्थिति स्पष्ट करनी चाहिए। 

इस अवसर पर बोलते हुए सनौर के पूर्व विधायक हरिंदर पाल सिंह चंदूमाजरा ने कहा कि एन.के.शर्मा को पटियाला लोकसभा हलके से जिताने के लिए जहां समूचा अकाली दल एकजुट है वहीं आज भाजपा, आप और कांग्रेस आपस में बिखरे हुए हैं। विपक्षी दलों के प्रत्याशी अपने बोझ तले दबकर यह चुनाव हार जाएंगे।

इस अवसर पर अकाली दल जिला प्रधान जरनैल सिंह करतारपुर, जत्थेदार नरंजन सिंह अलीपुर सर्कल प्रधान, दलबीर सिंह अलीपुर, दर्शन सिंह अलीपुर जट्टां, जरनैल सिंह, कुलदीप सिंह हरपालपुर, अमरजीत सिंह नौगावां, लखविंदर सिंह नौगवां, गुरमिंदरजीत सिंह लाडी, गुरदेव सिंह नौगावां, जगतार सिंह नौगावां, रघबीर सिंह, लखवीर सिंह, सोमनाथ, महिंदर शर्मा, गुरदर्शन सिंह गांधी, दविंदर सिंह बबली, जगदेव सिंह पहाड़ीपुर, करमजीत सिंह, हरी सिंह, अमर सिंह पंजोला व लाडी पहाड़ीपुर मोजूद थे।

 

Tags: NK Sharma , Narinder Kumar Sharma , Shiromani Akali Dal , SAD , Akali Dal , Patiala , Patiala News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD