Saturday, 18 May 2024

 

 

ਖ਼ਾਸ ਖਬਰਾਂ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

 

ਅਜੌਕੇ ਭੱਜ ਦੌੜ ਦੇ ਯੁੱਗ ਵਿੱਚ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਬਹੁਤ ਜਰੂਰੀ: ਪਰਨੀਤ ਸ਼ੇਰਗਿੱਲ

10ਵੇਂ ਅੰਤਰ-ਰਾਸ਼ਟਰੀ ਯੋਗਾ ਦਿਵਸ ਮੌਕੇ 21 ਜੂਨ ਨੂੰ ਕਰਵਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਸਮਾਗਮ

Parneet Shergill, DC Fatehgarh Sahib, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 03 May 2024

ਯੋਗਾ ਇੱਕ ਪੁਰਾਤਨ ਵਿਧੀ ਹੈ ਜਿਸ ਨੂੰ ਅਪਣਾ ਕੇ ਅਸੀਂ ਸਰੀਰਕ ਤੇ ਮਾਨਸਿਕ ਤੌਰ ਤੇ ਮਜਬੂਤ ਹੁੰਦੇ ਹਾਂ, ਇਸ ਲਈ ਸਾਨੂੰ ਸਾਰਿਆਂ ਨੂੰ ਯੋਗਾ ਅਪਣਾਉਣਾ ਚਾਹੀਦਾ ਹੈ ਤਾਂ ਜੋ ਬਿਮਾਰੀਆਂ ਦਾ ਖਾਤਮਾ ਕੀਤਾ ਜਾ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਯੂਰਵੈਦਿਕ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਮਨਾਏ ਜਾ ਰਹੇ 10ਵੇਂ ਅੰਤਰ-ਰਾਸ਼ਟਰੀ ਯੋਗਾ ਦਿਵਸ ਦਾ ਪੋਸਟਰ ਜਾਰੀ ਕਰਨ ਮੌਕੇ ਕੀਤਾ। 

ਉਨ੍ਹਾਂ ਦੱਸਿਆ ਕਿ ਡਾਇਰੈਕਟਰ ਆਫ ਆਯੂਰਵੈਦਿਕ ਪੰਜਾਬ ਦੇ ਸਹਿਯੋਗ ਨਾਲ ਮਨਾਏ ਜਾ ਰਹੇ 10ਵੇਂ ਅੰਤਰ-ਰਾਸ਼ਟਰੀ ਦਿਵਸ ਦਾ ਇਸ ਵਾਰ ਥੀਮ ਮਹਿਲਾ ਸ਼ਸ਼ਕਤੀਕਰਨ ਰੱਖਿਆ ਗਿਆ ਹੈ ਤਾਂ ਜੋ ਔਰਤਾਂ ਨੂੰ ਯੋਗਾ ਨਾਲ ਵੱਧ ਤੋਂ ਵੱਧ ਜੋੜ ਕੇ ਉਨ੍ਹਾਂ ਨੂੰ ਸਰੀਰਕ ਤੇ ਮਾਨਸਿਕ ਪੱਧਰ ਤੇ ਮਜਬੂਤ ਕੀਤਾ ਜਾ ਸਕੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਡਾਇਰੈਕਟਰੋਟ ਆਫ ਆਯੂਰਵੇਦਾ ਪੰਜਾਬ ਦੇ ਯੂ-ਟਿਊਬ ਚੈਨਲ ਤੇ ਦਿਨ ਵਿੱਚ ਦੋ ਵਾਰ ਯੋਗਾ ਦਾ ਲਾਇਵ ਸੈਸ਼ਨ ਪ੍ਰਸਾਰਿਤ ਕੀਤਾ ਜਾਂਦਾ ਹੈ ਤਾਂ ਜੋ ਯੋਗਾ ਨੂੰ ਘਰ-ਘਰ ਪਹੁੰਚਾਇਆ ਜਾ ਸਕੇ।

ਯੋਗਾ ਦਾ ਲਾਇਵ ਸੈਸ਼ਨ ਸਵੇਰੇ 06:30 ਵਜੇ ਤੋਂ ਸਵੇਰੇ 07:30 ਵਜੇ ਅਤੇ ਸ਼ਾਮ ਨੂੰ 06:00 ਵਜੇ ਤੋਂ 07:00 ਵਜੇ ਤੱਕ ਪ੍ਰਸਾਰਿਤ ਕੀਤਾ ਜਾਂਦਾ ਹੈ। ਉਨ੍ਹਾਂ ਹੋਰ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਆਯੂਰਵੈਦਿਕ ਹੈਲਥ ਐਂਡ ਵੈਲਨੈੱਸ ਸੈਂਟਰਾਂ ਅਤੇ ਡਿਸਪੈਂਸਰੀਆਂ ਵਿੱਚ ਅੰਤਰ-ਰਾਸ਼ਟਰੀ ਯੋਗਾ ਦਿਵਸ ਮਨਾਇਆ ਜਾਵੇਗਾ। 

ਇਸ ਤੋਂ ਇਲਾਵਾ ਆਂਗਨਵਾੜੀ ਸੈਂਟਰਾਂ, ਸਰਕਾਰੀ/ਪ੍ਰਾਈਵੇਟ ਸਕੂਲਾਂ, ਕਾਲਜ਼ਾਂ, ਆਈ.ਟੀ.ਆਈਜ਼ ਅਤੇ ਯੂਨੀਵਰਸਿਟੀਆਂ, ਜਨਤਕ ਸਥਾਨਾਂ ਵਿੱਚ ਵੀ ਯੋਗਾ ਸੈਸ਼ਨ ਕਰਵਾਏ ਜਾਣਗੇ ਤਾਂ ਜੋ ਵਿਦਿਆਰਥੀਆਂ ਨੂੰ ਯੋਗਾ ਨਾਲ ਜੋੜ ਕੇ ਸਿਹਤਮੰਦ ਪੰਜਾਬ ਦੀ ਸਿਰਜਣਾ ਕੀਤੀ ਜਾ ਸਕੇ। ਇਸ ਮੌਕੇ ਜ਼ਿਲ੍ਹਾ ਆਯੂਰਵੈਦਿਕ ਅਫਸਰ ਡਾ: ਅਮਰਦੀਪ ਸਿੰਘ ਢਿੱਲੋਂ ਨੇ ਕਿਹਾ ਕਿ ਅੱਜ ਸਾਡੇ ਸਾਰਿਆਂ ਨੂੰ ਮਾਨਸਿਕ ਤਣਾਅ ਬਹੁਤ ਜਿਆਦਾ ਰਹਿੰਦਾ ਹੈ ਅਤੇ ਇਸ ਨੂੰ ਦੂਰ ਕਰਨ ਵਿੱਚ ਯੋਗਾ ਬਹੁਤ ਸਹਾਈ ਹੁੰਦਾ ਹੈ। 

ਉਨ੍ਹਾਂ ਕਿਹਾ ਕਿ ਸਾਨੂੰ ਆਪਣੀ ਰੋਜ਼ਾਨਾਂ ਦੀਆਂ ਗਤੀਵਿਧੀਆਂ ਵਿੱਚ ਯੋਗਾ ਨੂੰ ਜੋੜਨਾਂ ਚਾਹੀਦਾ ਹੈ ਅਤੇ ਕੁਝ ਸਮਾਂ ਯੋਗਾ ਦੇ ਆਸਣ ਕਰਕੇ ਆਪਣੇ ਆਪ ਨੂੰ ਸਰੀਰਕ ਤੇ ਮਾਨਸਿਕ ਤੌਰ ਤੇ ਮਜਬੂਤ ਕਰਨਾਂ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਯੋਗਾ ਸਾਡੇ ਦੇਸ਼ ਦੀ ਇੱਕ ਪੁਰਾਤਨ ਵਿਧੀ ਹੈ ਜੋ ਕਿ ਅੱਜ ਪੂਰੀ ਦੁਨੀਆਂ ਵਿੱਚ ਪ੍ਰਚਲੱਤ ਹੋ ਗਈ ਹੈ। ਇਸ ਤੋਂ ਸਪਸ਼ਟ ਹੈ ਕਿ ਯੋਗਾ ਅੱਜ ਦੇ ਦੌੜ ਭੱਜ ਦੇ ਦੌਰ ਵਿੱਚ ਸਾਡੇ ਸਾਰਿਆਂ ਲਈ ਬਹੁਤ ਜਰੂਰੀ ਹੈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀਮਤੀ ਈਸ਼ਾ ਸਿੰਗਲ,ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸ਼੍ਰੀਮਤੀ ਇਸ਼ਮਿਤ ਵਿਜੈ ਸਿੰਘ, ਆਯੂਰਵੈਦਿਕ ਮੈਡੀਕਲ ਅਫਸਰ ਡਾ: ਦੀਵਾਨ ਚੰਦ ਧੀਰ, ਡਾ: ਰਾਜਨ ਕੌਸ਼ਲ, ਡਾ: ਸੰਦੀਪ, ਡਾ: ਕਾਮਨਾ ਬਾਵਾ, ਡਾ:ਨਵੀਦਪ ਸਿਆਲ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ। 

 

Tags: Parneet Shergill , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD