Saturday, 18 May 2024

 

 

ਖ਼ਾਸ ਖਬਰਾਂ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

 

ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਵੱਲੋਂ ਵੋਟਰਾਂ ਦੀ ਸਹੂਲਤ ਲਈ ਵੱਖ-ਵੱਖ ਮੋਬਾਇਲ ਐਪ ਦੇ ਕਿਉ.ਆਰ. ਕੋਡ ਦਾ ਪੋਸਟਰ ਕੀਤਾ ਗਿਆ ਜਾਰੀ

ਕਿਉ.ਆਰ. ਕੋਡ ਸਕੈਨ ਕਰਕੇ ਮੋਬਾਇਲ ਐਪ ਕੀਤੀ ਜਾ ਸਕਦੀ ਹੈ ਡਾਊਨਲੋਡ

Parneet Shergill, DC Fatehgarh Sahib, Fatehgarh Sahib, Deputy Commissioner Fatehgarh Sahib, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 03 May 2024

ਦੇਸ਼ ਦੇ ਚੋਣ ਕਮਿਸ਼ਨ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ 70 ਫੀਸਦੀ ਤੋਂ ਵੱਧ ਵੋਟਿੰਗ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹੇ ਵਿੱਚ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਤਹਿਤ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੋਟਰਾਂ ਦੀ ਸਹੂਲਤ ਲਈ ਚੋਣ ਕਮਿਸ਼ਨ ਵੱਲੋਂ ਤਿਆਰ ਕੀਤੀਆਂ ਗਈਆਂ ਵੱਖ-ਵੱਖ ਮੋਬਾਇਲ ਐਪ ਦੇ ਕਿਉ.ਆਰ. ਕੋਡ ਦਾ ਪੋਸਟਰ ਜਾਰੀ ਕੀਤਾ ਗਿਆ। ਇਨ੍ਹਾਂ ਕਿਉ.ਆਰ. ਕੋਡ ਦੀ ਸਹਾਇਤਾ ਨਾਲ ਵੋਟਰ ਆਪਣੀ ਲੋੜ ਅਨੁਸਾਰ ਮੋਬਾਇਲ ਐਪ ਡਾਊਨਲੋਡ ਕਰ ਸਕਣਗੇ। 

ਇਨ੍ਹਾਂ ਮੋਬਾਇਲ ਐਪ ਵਿੱਚ ਵੋਟਰ ਹੈਲਪ ਲਾਇਨ, ਦਿਵਿਆਂਗ ਵੋਟਰਾਂ ਦੀ ਸਹੂਲਤ ਲਈ ਸਕਸ਼ਮ ਐਪ, ਸੀ. ਵਿਜਿਲ, ਨੋ ਯੂਅਰ ਕੈਂਡੀਡੇਟ, ਵੋਟਰ ਸਰਵਿਸ ਪੋਰਟਲ ਤੇ ਵੋਟਰ ਅਵੇਅਰਨੈੱਸ ਐਪ ਸ਼ਾਮਲ ਹਨ। ਇਸ ਮੌਕੇ ਗੱਲਬਾਤ ਕਰਦਿਆਂ ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਅਜੌਕੇ ਸੂਚਨਾ ਤਕਨਾਲੌਜੀ ਦੇ ਦੌਰ ਵਿੱਚ ਚੋਣ ਕਮਿਸ਼ਨ ਵੱਲੋਂ ਇਹ ਮੋਬਾਇਲ ਐਪਸ ਬਣਾਈਆਂ ਗਈਆਂ ਹਨ ਤਾਂ ਜੋ ਵੋਟਰਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਚੋਣਾ ਪਾਰਦਰਸ਼ੀ ਢੰਗ ਨਾਲ ਨੇਪਰੇ ਚੜਾਈਆਂ ਜਾ ਸਕਣ। 

ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਬਣਾਈ ਗਈ ਸੀ.ਵਿਜਲ ਐਪ ਰਾਹੀਂ ਵੋਟਰ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਸਿ਼ਕਾਇਤ ਪਾ ਸਕਦੇ ਹਨ ਅਤੇ ਉਨ੍ਹਾਂ ਦੀ ਸਿ਼ਕਾਇਤ ਦਾ ਤੈਅ ਸਮੇਂ ਅੰਦਰ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਐਪ ’ਤੇ ਪਹਿਲਾਂ ਤੋਂ ਹੀ ਬਣਾਈ ਗਈ ਵੀਡੀਓ ਜਾਂ ਆਡੀਓ ਕਲਿੱਪ ਨਹੀਂ ਪਾਈ ਜਾ ਸਕਦੀ। 

ਉਨ੍ਹਾਂ ਹੋਰ ਦੱਸਿਆ ਕਿ ਮੋਬਾਇਲ ਐਪ ਵੋਟਰ ਹੈਲਪਲਾਈਨ ਰਾਹੀਂ ਵੋਟਰ ਜਿਥੇ ਆਪਣੀ ਵੋਟ ਬਣਾਉਣ ਅਤੇ ਉਸ ਨਾਲ ਸਬੰਧਤ ਹੋਰ ਸੇਵਾਵਾਂ ਹਾਸਲ ਕਰ ਸਕਦੇ ਹਨ ਉਥੇ ਹੀ ਇਸ ਐਪ ਰਾਹੀਂ ਚੋਣਾਂ ਦੇ ਨਤੀਜਿਆਂ, ਪੋਲਿੰਗ ਬੂਥ ਆਦਿ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਹ ਮੋਬਾਇਲ ਐਪ ਆਈ.ਫੋਨ ਤੇ ਐਂਡਰਾਇਡ ਫੋਨ ਲਈ ਵਿਸ਼ੇਸ਼ ਰੂਪ ਵਿੱਚ ਤਿਆਰ ਕੀਤੀਆਂ ਗਈਆਂ ਹਨ।

ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ 100 ਫੀਸਦੀ ਵੋਟਰਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਵਾਸਤੇ ਇਸ ਵਾਰ 85 ਸਾਲ ਤੋਂ ਵੱਧ ਉਮਰ ਦੇ ਬਜੁਰਗਾਂ ਤੇ ਦਿਵਿਆਂਗਜਨਾਂ ਨੂੰ ਘਰ ਤੋਂ ਹੀ ਵੋਟ ਪਾਉਣ ਦੀ ਸਹੂਲਤ ਵੀ ਦਿੱਤੀ ਗਈ ਹੈ, ਤਾਂ ਜੋ ਬਜ਼ੁਰਗ ਤੇ ਦਿਵਆਂਗ ਆਪਣੇ ਸੰਵਿਧਾਨਕ ਹੱਕ ਦਾ ਇਸਤੇਮਾਲ ਆਸਾਨੀ ਨਾਲ ਕਰ ਸਕਣ। ਉਨ੍ਹਾਂ ਦੱਸਿਆ ਕਿ ਮਹਿਲਾ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹੇ ਦੇ ਤਿੰਨ ਵਿਧਾਨ ਸਭਾ ਹਲਕਿਆਂ 054-ਬਸੀ ਪਠਾਣਾ,055-ਫ਼ਤਹਿਗੜ੍ਹ ਸਾਹਿਬ ਤੇ 056-ਅਮਲੋਹ ਵਿੱਚ ਇੱਕ-ਇੱਕ ਪਿੰਕ ਪੋਲਿੰਗ ਸਟੇਸ਼ਨ ਵੀ ਬਣਾਇਆ ਜਾ ਰਿਹਾ ਹੈ ਜਿਥੇ ਕਿ ਚੋਣ ਅਮਲੇ ਵਿੱਚ ਮਹਿਲਾਵਾਂ ਦੀ ਡਿਊਟੀ ਹੀ ਲਗਾਈ ਜਾਵੇਗੀ। 

ਉਨ੍ਹਾਂ ਇਹ ਵੀ ਦੱਸਿਆ ਕਿ ਵੋਟਰਾਂ ਦੀ ਸਹੂਲਤ ਲਈ ਪੋਲਿੰਗ ਸਟੇਸ਼ਨਾਂ ਤੇ ਪੀਣ ਵਾਲੇ ਸਾਫ ਸੁਥਰੇ ਪਾਣੀ, ਬੈਠਣ ਲਈ ਛਾਂਦਾਰ ਜਗ੍ਹਾ ਅਤੇ ਔਰਤਾਂ ਤੇ ਮਰਦਾਂ ਲਈ ਵੱਖਰੇ ਪਖਾਨਿਆਂ ਦੀ ਸਹੂਲਤ ਵੀ ਦਿੱਤੀ ਜਾਵੇਗੀ ਤਾਂ ਜੋ ਵੋਟਰਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਹੋਰ ਦੱਸਿਆ ਕਿ ਚੋਣ ਅਮਲੇ ਦੀ ਚੋਣਾਂ ਵਿੱਚ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਵਾਸਤੇ ਪੋਸਟਲ ਬੈਲਟ ਪੇਪਰ (ਫਾਰਮ ਨੰ: 12) ਦੀ ਸਹੂਲਤ ਵੀ ਦਿੱਤੀ ਗਈ ਹੈ ਤਾਂ ਜੋ ਕੋਈ ਵੀ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨ ਤੋਂ ਵਾਂਝਾ ਨਾ ਰਹੇ। 

ਉਨ੍ਹਾਂ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵੋਟ ਸਾਡਾ ਸੰਵਿਧਾਨਕ ਹੱਕ ਹੈ ਅਤੇ ਇਸ ਦੇ ਇਸਤੇਮਾਲ ਤੋਂ ਕਦੇ ਵੀ ਅਵੇਸਲਾ ਨਹੀਂ ਹੋਣਾ ਚਾਹੀਦਾ । ਇਸ ਲਈ ਵੋਟਰ ਆਪਣੀ ਵੋਟ ਦਾ ਇਸਤੇਮਾਲ ਜਰੂਰ ਕਰਨ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਈਸ਼ਾ ਸਿੰਗਲ ਤੇ ਜ਼ਿਲ੍ਹਾ ਸਹਾਇਕ ਸਵੀਪ ਨੋਡਲ ਅਫਸਰ-ਕਮ-ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ਼੍ਰੀਮਤੀ ਜੋਬਨਦੀਪ ਕੌਰ ਵੀ ਹਾਜਰ ਸਨ।

 

Tags: Parneet Shergill , DC Fatehgarh Sahib , Fatehgarh Sahib , Deputy Commissioner Fatehgarh Sahib , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD