Saturday, 18 May 2024

 

 

ਖ਼ਾਸ ਖਬਰਾਂ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

 

ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਵੱਲੋਂ ਨੈਸ਼ਨਲ ਸਕੂਲ ਖੇਡਾਂ 'ਚ ਕਾਂਸੀ ਤਗਮਾ ਜਿੱਤਣ ਵਾਲੇ ਖਿਡਾਰੀਆਂ ਦਾ ਸਨਮਾਨ

ਨੈਸ਼ਨਲ ਸਕੂਲ ਖੇਡਾਂ ਨੈੱਟਬਾਲ ਅੰਡਰ 19 'ਚ ਜਿੱਤਿਆ ਕਾਂਸੀ ਦਾ ਤਗਮਾ

PoonamDeep Kaur, DC Barnala, Deputy Commissioner Barnala, Barnala

Web Admin

Web Admin

5 Dariya News

ਬਰਨਾਲਾ , 03 May 2024

ਸਕੂਲ ਗੇਮਜ਼ ਫੈਡਰਸ਼ਨ ਆਫ ਇੰਡੀਆ ਵੱਲੋਂ ਕਰਵਾਈਆਂ ਗਈਆਂ 67ਵੀਆਂ ਨੈਸ਼ਨਲ ਸਕੂਲ ਖੇਡਾਂ ਨੈੱਟਬਾਲ ਅੰਡਰ 19 ਸਾਲ (ਲੜਕੇ) ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਬਰਨਾਲਾ ਦੇ ਖਿਡਾਰੀਆਂ ਨੇ ਕਾਂਸੀ ਦਾ ਤਗਮਾ ਹਾਸਿਲ ਕੀਤਾ ਹੈ। ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਵੱਲੋਂ ਜੇਤੂ ਖਿਡਾਰੀਆਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ। 

ਉਹਨਾਂ ਨੇ ਜੇਤੂ ਖਿਡਾਰੀਆਂ ਅਤੇ ਟੀਮ ਇੰਚਾਰਜ ਡੀ.ਪੀ.ਈ. ਗੁਰਜੀਤ ਸਿੰਘ ਤੇ ਕੋਚ ਲੈਕਚਰਾਰ ਮਨਜੀਤ ਸਿੰਘ ਨੂੰ ਵਧਾਈ ਦਿੰਦਿਆਂ ਉਮੀਦ ਕੀਤੀ ਕਿ ਇਹ ਖਿਡਾਰੀ ਭਵਿੱਖ ਵਿੱਚ ਵੀ ਸਖਤ ਮਿਹਨਤ ਕਰਦੇ ਹੋਏ ਹੋਰ ਵੱਡੀਆਂ ਪ੍ਰਾਪਤੀਆਂ ਕਰਕੇ ਜ਼ਿਲ੍ਹਾ ਬਰਨਾਲਾ ਤੇ ਆਪਣੇ ਮਾਤਾ–ਪਿਤਾ ਦਾ ਨਾਮ ਰੌਸ਼ਨ ਕਰਦੇ ਰਹਿਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਰਿਵਾੜੀ (ਹਰਿਆਣਾ) ਵਿਖੇ ਹੋਈਆਂ 67ਵੀਆਂ ਨੈਸ਼ਨਲ ਸਕੂਲ ਖੇਡਾਂ ਦੇ ਨੈੱਟਬਾਲ (ਲੜਕੇ) ਅੰਡਰ 19 ਸਾਲ ਮੁਕਾਬਲੇ ਵਿੱਚ ਜ਼ਿਲ੍ਹਾ ਬਰਨਾਲਾ ਦੇ ਖਿਡਾਰੀਆਂ ਨੇ ਪੰਜਾਬ ਦੀ ਟੀਮ ਦੀ ਪ੍ਰਤੀਨਿਧਤਾ ਕਰਦਿਆਂ ਤੀਸਰਾ ਸਥਾਨ ਹਾਸਿਲ ਕਰਕੇ ਕਾਂਸੀ ਦਾ ਤਗਮਾ ਪ੍ਰਾਪਤ ਕੀਤਾ ਹੈ। 

ਉਹਨਾਂ ਦੱਸਿਆ ਕਿ ਸਰਕਾਰੀ ਸੀਨੀਅਰ ਸੈਕਡਰੀ ਸਕੂਲ ਹੰਡਿਆਇਆ ਦੇ ਤਿੰਨ ਖਿਡਾਰੀਆਂ ਹਰਪ੍ਰੀਤ ਸਿੰਘ, ਸੁਖਵਿੰਦਰ ਸਿੰਘ ਤੇ ਜਸਪ੍ਰੀਤ ਸਿੰਘ ਅਤੇ ਸਰਵਹਿੱਤਕਾਰੀ ਵਿੱਦਿਆ ਮੰਦਰ ਬਰਨਾਲਾ ਦੇ ਇੱਕ ਖਿਡਾਰੀ ਅਰਸ਼ਦੀਪ ਸਿੰਘ ਨੇ ਪੰਜਾਬ ਦੀ ਟੀਮ ਵੱਲੋਂ ਖੇਡਦਿਆਂ ਆਪਣੇ ਸ਼ਾਨਦਾਰ ਪ੍ਰਦਰਸ਼ਨ ਸਦਕਾ ਪੰਜਾਬ ਦੀ ਝੋਲੀ ਕਾਂਸੀ ਦਾ ਤਗਮਾ ਪਾਇਆ ਹੈ। ਮੌਕੇ 'ਤੇ ਮੌਜੂਦ ਏ.ਡੀ.ਸੀ. ਜਨਰਲ ਅਨੁਪ੍ਰਿਤਾ ਜੌਹਲ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਬਰਨਾਲਾ ਇੰਦੂ ਸਿਮਕ ਨੇ ਵੀ ਜੇਤੂ ਖਿਡਾਰੀਆਂ ਤੇ ਟੀਮ ਇੰਚਾਰਜ ਤੇ ਟੀਮ ਕੋਚ ਨੂੰ ਮੁਬਾਰਕਬਾਦ ਦਿੱਤੀ।  ਇਸ ਮੌਕੇ ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ, ਟੀਮ ਇੰਚਾਰਜ ਗੁਰਜੀਤ ਸਿੰਘ, ਟੀਮ ਕੋਚ ਲੈਕਚਰਾਰ ਮਨਜੀਤ ਸਿੰਘ ਅਤੇ ਜੇਤੂ ਖਿਡਾਰੀ ਮੌਜੂਦ ਸਨ।

 

Tags: PoonamDeep Kaur , DC Barnala , Deputy Commissioner Barnala , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD