Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

'84 ਕਤਲੇਆਮ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਦਿਵਾਉਣਾ ਐਨ.ਡੀ.ਏ ਦੀ ਐਨ.ਡੀ.ਏ ਦੇ ਮੁੱਖ ਏਜੰਡੇ 'ਚ ਸ਼ਾਮਿਲ-ਸੁਖਬੀਰ ਸਿੰਘ ਬਾਦਲ

ਕੋਬਰਾ ਸਟਿੰਗ ਓਪਰੇਸ਼ਨ '84 ਕਤਲੇਆਮ ਦੇ ਦੋਸ਼ੀਆਂ ਵਿਰੁੱਧ ਦੇਸ਼ ਅੰਦਰ ਸ਼ੁਰੂ ਹੋ ਚੁੱਕੀ ਜ਼ੋਰਦਾਰ ਮੁਹਿੰਮ ਦਾ ਪ੍ਰਤੀਕ

Web Admin

Web Admin

5 ਦਰਿਆ ਨਿਊਜ਼

ਬਠਿੰਡਾ , 23 Apr 2014

Last updated on: Apr 23, 2014, 00:00 IST

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉੱਪ ਮੁੱਖ ਮੰਤਰੀ ਪੰਜਾਬ  ਸੁਖਬੀਰ ਸਿੰਘ ਬਾਦਲ ਨੇ ਅੱਜ ਇਥੇ ਕਿਹਾ ਕਿ '84 ਦੇ ਸਿੱਖ ਕਤਲੇਆਮ ਦੇ ਸਾਰੇ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਦਿਵਾਉਣਾ ਕੌਮੀ ਜਮਹੂਰੀ ਗਠਜੋੜ (ਐਨ.ਡੀ.ਏ) ਦੇ ਮੁੱਖ ਏਜੰਡੇ 'ਚ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਐਨ.ਡੀ.ਏ ਸਰਕਾਰ ਵੱਲੋਂ ਫਾਸਟ ਟਰੈਕ ਅਦਾਲਤਾਂ ਦਾ ਗਠਨ ਕਰਕੇ ਆਜ਼ਾਦ ਭਾਰਤ ਦੇ ਇਸ ਸੱਭ ਤੋਂ ਘਿਨਾਉਣੇ ਅਪਰਾਲ ਦੇ ਸਾਰੇ ਦੋਸ਼ੀਆਂ ਨੂੰ ਸਲਾਖਾਂ ਦੇ ਪਿੱਛੇ ਧੱਕਿਆ ਜਾਵੇਗਾ।ਅੱਜ ਇਥੇ ਰੈਕਗਨਾਈਜ਼ਡ ਐਂਡ ਐਫੀਲੀਏਟਿਡ ਸਕੂਲ ਐਸੋਸੀਏਸ਼ਨ ਵੱਲੋਂ ਕਰਵਾਈ ਗਈ ਇੱਕ ਰੈਲੀ ਨੂੰ ਸੰਬੋਧਨ ਕਰਨ ਉਪਰੰਤ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਸ. ਬਾਦਲ ਨੇ ਕਿਹਾ ਕਿ ਕੋਬਰਾਪੋਸਟ ਵੱਲੋਂ ਕਰਵਾਏ ਗਿਆ ਸਟਿੰਗ ਓਪਰੇਸ਼ਨ ਇਸ ਗੱਲ ਦਾ ਪ੍ਰਤੀਕ ਹੈ ਕਿ ਇਸ 30 ਸਾਲ ਪੁਰਾਣੇ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਦੇਸ਼ ਅੰਦਰ ਇੱਕ ਜ਼ਬਰਦਸਤ ਲਹਿਰ ਚੱਲ ਪਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਨਸਾਫ ਦੀ ਇਹ ਲੜਾਈ ਬੀਤੇ 3 ਦਹਾਕਿਆਂ ਤੋਂ ਲੜੀ ਜਾ ਰਹੀ ਹੈ ਪਰ ਕਾਂਗਰਸ ਪਾਰਟੀ ਵੱਲੋਂ ਦੇਸ਼ ਦੀ ਰਾਜਧਾਨੀ 'ਚ ਆਪਣੇ ਆਤੰਕ ਸਦਕਾ ਸਮੇਂ-ਸਮੇਂ 'ਤੇ ਇਨਸਾਫ ਲਈ ਕੀਤੀਆਂ ਜਾਂਦੀਆਂ ਕੋਸ਼ਿਸ਼ਾਂ ਨੂੰ ਦਬਾਇਆ ਜਾਂਦਾ ਰਿਹਾ ਹੈ। ਸ. ਬਾਦਲ ਨੇ ਅੱਗੇ ਕਿਹਾ, ''ਕੋਬਰਾਪੋਸਟ ਵੱਲੋਂ ਕਾਬਿਲ-ਏ-ਤਾਰੀਫ਼ ਕੰਮ ਕੀਤਾ ਗਿਆ ਹੈ। ਅਸੀਂ ਸਾਰੀਆਂ ਮੀਡੀਆ ਅਤੇ ਮਨੁੱਖੀ ਅਧਿਕਾਰਾਂ ਸਬੰਧੀ ਸੰਸਥਾਵਾਂ ਨੂੰ ਵੀ ਅਪੀਲ ਕਰਦੇ ਹਾਂ ਕਿ ਉਹ ਇਸ ਦਿਸ਼ਾ 'ਚ ਆਪਣੇ ਕੰਮ 'ਚ ਤੇਜੀ ਲਿਆਉਣ। ਹੁਣ ਦੇਸ਼ 'ਚੋਂ ਕਾਂਗਰਸ ਖ਼ਤਮ ਹੋਣ ਜਾ ਰਹੀ ਹੈ ਅਤੇ ਇਸ 'ਚ ਇੰਨੀ ਤਾਕਤ ਨਹੀਂ ਰਹੀ ਕਿ ਹੁਣ ਇਹ ਆਪਣੇ ਆਗੂਆਂ ਨੂੰ ਇਨਸਾਫ ਦੇ ਹੱਥਾਂ ਤੋਂ ਬਚਾ ਸਕੇ। ਅਸੀਂ ਬੜੀ ਉਤਸੁਕਤਾ ਨਾਲ ਕੇਂਦਰ 'ਚ ਐਨ.ਡੀ.ਏ ਦੀ ਸਰਕਾਰ ਸਥਾਪਤ ਹੋਣ ਦੀ ਉਡੀਕ ਕਰ ਰਹੇ ਹਾਂ ਤਾਂ ਕਿ ਸਰਕਾਰ ਬਣਦਿਆਂ ਸਾਰ ਹੀ ਸਾਰੇ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਦਿਵਾਉਣ ਲਈ ਫਾਸਟ ਟਰੈਕ ਕਾਨੂੰਨੀ ਪ੍ਰਕ੍ਰਿਆ ਆਰੰਭੀ ਜਾ ਸਕੇ''।

ਇੱਕ ਹੋਰ ਸਵਾਲ ਦੇ ਜਵਾਬ 'ਚ ਸ. ਬਾਦਲ ਵਿਸ਼ਵਾਸ ਪ੍ਰਗਟ ਕੀਤਾ ਕਿ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਬਠਿੰਡਾ ਲੋਕ ਸਭਾ ਹਲਕੇ ਤੋਂ 2 ਲੱਖ ਤੋਂ ਵੱਧ ਵੋਟਾਂ ਨਾਲ ਜਿੱਤ ਪ੍ਰਾਪਤ ਕਰਨਗੇ। ਉਨ੍ਹਾਂ ਕਿਹਾ ਕਿ ਕੋਈ ਵੀ ਹਲਕੇ ਦੇ ਕਿਸੇ ਇੱਕ ਵੀ ਅਜਿਹੇ ਪਿੰਡ ਜਾਂ ਕਸਬੇ ਦਾ ਨਾਂਅ ਨਹੀ ਗਿਣਾ ਸਕਦਾ ਜਿਸ ਦਾ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਬੀਤੇ ਸਾਲਾਂ ਦੌਰਾਨ ਦੌਰਾ ਨਾ ਕੀਤਾ ਹੋਵੇ। ਉਨ੍ਹਾਂ ਕਿਹਾ ਕਿ ਬਤੌਰ ਸੰਸਦ ਮੈਂਬਰ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਹਲਕੇ ਦੇ ਪਿੰਡ-ਪਿੰਡ ਅਤੇ ਕਸਬੇ-ਕਸਬੇ 'ਚ ਵਿਚਰਦਿਆਂ ਜਿੱਥੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਵਾਰਨ ਕੀਤਾ ਉਥੇ ਵਿਕਾਸ ਦੇ ਨਵੇਂ ਪ੍ਰੋਜੈਕਟ ਆਰੰਭ ਕਰਵਾਏ। ਉਨ੍ਹਾਂ ਕਿਹਾ ਕਿ ਸ੍ਰੀਮਤੀ ਬਾਦਲ ਵੱਲੋਂ ਸੰਸਦ ਅੰਦਰ ਜਿਸ ਤਰ੍ਹਾਂ ਪ੍ਰਭਾਵਸ਼ਾਲੀ ਢੰਗ ਨਾਲ ਇਲਾਕੇ ਅਤੇ ਸੂਬੇ ਦੇ ਮੁੱਦੇ ਉਠਾਏ ਗਏ ਹਨ ਉਸ ਤੋਂ ਵੀ ਸਾਰੇ ਭਲੀਭਾਂਤ ਜਾਣੂੰ ਹਨ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਬਠਿੰਡਾ ਤੋਂ ਵੱਡੀ ਜਿੱਤ ਹਾਸਿਲ ਕਰਨ ਹੀ ਜਾ ਰਿਹਾ ਹੈ ਅਤੇ ਹਲਕੇ ਦੇ ਲੋਕਾਂ ਦਾ ਮੁੱਖ ਨਿਸ਼ਾਨਾ ਗਠਜੋੜ ਦੇ ਉਮੀਦਵਾਰ ਨੂੰ ਦੇਸ਼ ਭਰ 'ਚ ਸੱਭ ਤੋਂ ਵੱਧ ਫਰਕ ਨਾਲ ਜਿਤਾਉਣ ਦਾ ਹੈ।

ਇਸ ਤੋਂ ਪਹਿਲਾਂ ਰੈਲੀ ਨੂੰ ਸੰਬੋਧਨ ਕਰਦਿਆਂ ਸ. ਬਾਦਲ ਨੇ ਪੰਜਾਬ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੀ ਤਰੱਕੀ ਲਈ, ਕੇਂਦਰ ਤੋਂ ਵਧੀਆ ਪੈਕੇਜ਼ ਲੈਣ ਲਈ ਅਤੇ ਦੇਸ਼ ਨੂੰ ਸ਼ਾਂਤੀ, ਖੁਸ਼ਹਾਲੀ ਅਤੇ ਤਰੱਕੀ ਦੀ ਰਾਹ 'ਤੇ ਅੱਗੇ ਲਿਜਾਣ ਲਈ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰਾਂ ਨੂੰ ਵੋਟ ਪਾਉਣ। ਉਨ੍ਹਾਂ ਪਹਿਲੀ ਵਾਰ ਵੋਟ ਦੀ ਵਰਤੋਂ ਕਰਨ ਜਾ ਰਹੇ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਪਾਰਟੀ ਦੇ ਉਮੀਦਵਾਰਾਂ ਦੇ ਹੱਕ 'ਚ ਵੋਟ ਪਾਉਣ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਸ਼ੁਰੂ ਤੋਂ ਲੈ ਕੇ ਹੁਣ ਤੱਕ ਹਮੇਸ਼ਾਂ ਵਿਕਾਸ ਅਤੇ ਸਮਾਜ ਭਲਾਈ ਲਈ ਹੀ ਕੰਮ ਕਰਦਾ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਕੇਂਦਰ ਸਰਕਾਰ ਦੇ ਮਤਰਏ ਰਵੱਈਏ ਦਾ ਬਾਵਜੂਦ ਅਕਾਲੀ-ਭਾਜਪਾ ਸਰਕਾਰ ਨੇ ਸੂਬੇ ਦੇ ਸੀਮਤ ਸਾਂਧਨਾ ਦੀ ਸੁਚੱਜੀ ਵਰਤੋਂ ਕਰਦਿਆਂ ਪੰਜਾਬ ਨੂੰ ਵਿਕਾਸ ਦੀਆਂ ਬੁਲੰਦੀਆਂ ਵੱਲ ਤੋਰਿਆ ਹੈ। ਉਨ੍ਹਾਂ ਵਾਅਦਾ ਕੀਤਾ ਕਿ ਕੇਂਦਰ 'ਚ ਐਨ.ਡੀ.ਏ ਸਰਕਾਰ ਦੇ ਗਠਨ ਉਪਰੰਤ ਸ੍ਰੀ ਨਰਿੰਦਰ ਮੋਦੀ, ਸ. ਪ੍ਰਕਾਸ਼ ਸਿੰਘ ਬਾਦਲ ਅਤੇ ਸ੍ਰੀ ਅਰੁਣ ਜੇਤਲੀ ਪੰਜਾਬ ਦੇ ਵਿਕਾਸ 'ਚ 10 ਗੁਣਾਂ ਤੇਜੀ ਲੈ ਆਉਣਗੇ।

ਇਸੇ ਦੌਰਾਨ ਰੈਕਗਨਾਈਜ਼ਡ ਐਂਡ ਐਫੀਲੀਏਟਿਡ ਸਕੂਲ ਐਸੋਸੀਏਸ਼ਨ ਪੰਜਾਬ ਵੱਲੋਂ ਐਸੋਸੀਏਸ਼ਨ ਦੇ ਪ੍ਰਧਾਨ ਸ. ਰਵਿੰਦਰ ਸਿੰਘ ਮਾਨ, ਜਨਰਲ ਸਕੱਤਰ ਸ੍ਰੀ ਕੁਲਵੰਤ ਰਾਏ ਸ਼ਰਮਾ ਦੀ ਅਗਵਾਈ ਹੇਠ ਅਕਾਲੀ-ਭਾਜਪਾ ਗਠਜੋੜ ਦੇ ਸਾਰੇ ਦੇ ਸਾਰੇ 13 ਉਮੀਦਵਾਰਾਂ ਦੀ ਹਿਮਾਇਤ ਦਾ ਐਲਾਨ ਕੀਤਾ। ਉਨ੍ਹਾਂ ਤੋਂ ਇਲਾਵਾ ਕਾਰਡੀਨੇਟਰ ਸੀ.ਬੀ.ਐਸ.ਈ ਸਕੂਲ ਯੂਨੀਅਨ ਸ੍ਰੀ ਵਿਨੋਦ ਸ਼ਰਮਾ, ਸਕੂਲ ਬਸ ਯੂਨੀਅਨ ਦੇ ਪ੍ਰਧਾਨ ਸ. ਗੁਰਪ੍ਰੀਤ ਸਿੰਘ ਹੈਪੀ ਅਤੇ ਬਾਬਾ ਫਰੀਦ ਕਾਲਜ ਐਸੋਸੀਏਸ਼ਨ ਤੋਂ ਗੁਰਮੀਤ ਸਿੰਘ ਧਾਰੀਵਾਲ ਵੱਲੋਂ ਵੀ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰਾਂ ਦੀ ਹਿਮਾਇਤ ਐਲਾਨੀ ਗਈ। ਇਸ ਮੌਕੇ ਇੰਨ੍ਹਾ ਆਗੂਆਂ ਤੋਂ ਇਲਾਵਾ ਸ. ਸਿਕੰਦਰ ਸਿੰਘ ਮਲੂਕਾ ਵੱਲੋਂ  ਵੀ ਰੈਲੀਆਂ ਨੂੰ ਸੰਬੋਧਨ ਕੀਤਾ ਗਿਆ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਗਠਜੋੜ 13 ਦੀਆਂ 13 ਸੀਟਾਂ 'ਤੇ ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD