Saturday, 18 May 2024

 

 

ਖ਼ਾਸ ਖਬਰਾਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ

 

ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਜਾਰੀ

ਡਿਪਟੀ ਕਮਿਸ਼ਨਰ ਨੇ ਜੈਨਸਿਸ ਡੈਂਟਲ ਕਾਲਜ ਵਿਖੇ ਨੌਜਵਾਨ ਵੋਟਰਾਂ ਨੂੰ ਦਿਵਾਇਆ ਵੋਟਰ ਪ੍ਰਣ

Rajesh Dhiman, DC Ferozepur, Deputy Commissioner Ferozepur, Ferozepur, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਫਿਰੋਜ਼ਪੁਰ , 03 May 2024

ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨੌਜਵਾਨ ਵੋਟਰਾਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਸਿੱਖਿਆ ਵਿਭਾਗ ਫਿਰੋਜ਼ੁਪਰ ਵੱਲੋਂ ਜ਼ਿਲ੍ਹੇ ਦੇ ਸਰਕਾਰੀ ਅਤੇ ਅਰਧ ਸਰਕਾਰੀ ਸਕੂਲਾਂ ਤੇ ਕਾਲਜਾਂ ਵਿੱਚ ਵੋਟਰ ਪ੍ਰਣ ਤੇ ਸਵੀਪ ਗਤੀਵਿਧੀਆਂ ਲਗਾਤਾਰ ਜਾਰੀ ਹਨ।  ਇਸੇ ਤਹਿਤ ਹੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਵੱਲੋਂ ਜੈਨੇਸਿਸ ਡੈਂਟਲ ਕਾਲਜ ਫਿਰੋਜ਼ਪੁਰ ਵਿਖੇ ਨੌਜਵਾਨ ਵੋਟਰਾਂ ਨੂੰ ਵੋਟਰ ਪ੍ਰਣ ਦਿਵਾ ਕੇ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕੀਤਾ ਗਿਆ। 

ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨ.) ਡਾ. ਨਿਧੀ ਕੁਮਦ ਬਾਮਬਾ, ਪੰਜਾਬੀ ਲੋਕ ਗਾਇਕ ਪ੍ਰੀਤ ਹਰਪਾਲ, ਜ਼ਿਲ੍ਹਾ ਸਵੀਪ ਕੁਆਰਡੀਨੇਟਰ ਡਾ. ਸਤਿੰਦਰ ਸਿੰਘ ਅਤੇ ਜ਼ਿਲਾ ਲੋਕ ਸੰਪਰਕ ਅਫਸਰ ਸ. ਅਮਰੀਕ ਸਿੰਘ ਵੀ ਮੌਜੂਦ ਸਨ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਨੌਜਵਾਨ ਵੋਟਰਾਂ ਨੂੰ ਜਾਗਰੂਕ ਕਰਦਿਆ ਕਿਹਾ ਕਿ ਵੋਟ ਪਾਉਣਾ ਸਾਡਾ ਹੱਕ ਹੈ ਤੇ ਅਸੀਂ ਇਸ ਹੱਕ ਦੀ ਵਰਤੋਂ ਕਰਕੇ ਆਪਣੀ ਮਨਮਰਜ਼ੀ ਦੀ ਸਰਕਾਰ ਚੁਣ ਸਕਦੇ ਹਨ। 

ਉਨ੍ਹਾਂ ਕਿਹਾ ਕਿ ਨੌਜਵਾਨ ਵੋਟਰ ਬਿਨਾਂ ਕਿਸੇ ਡਰ, ਭੈਅ ਅਤੇ ਲਾਲਚ ਦੇ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਅਤੇ ਆਪਣੇ ਮਾਤਾ ਪਿਤਾ ਅਤੇ ਰਿਸ਼ਤੇਦਾਰਾਂ ਨੂੰ ਵੀ ਵੋਟ ਦੇ ਹੱਕ ਦਾ ਸਹੀ ਇਸਤੇਮਾਲ ਕਰਨ ਲਈ ਪ੍ਰੇਰਨ। ਉਨ੍ਹਾਂ ਕਿਹਾ ਕਿ ਸਾਡਾ ਦੇਸ਼ ਲੋਕਤੰਤਰ ਦੇਸ਼ ਹੈ ਤੇ ਲੋਕਤੰਤਰ ਦੀ ਮਜ਼ਬੂਤੀ ਲਈ ਸਾਨੂੰ ਸਾਰਿਆਂ ਨੂੰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਚੋਣਾਂ ਵਿੱਚ ਨੌਜਵਾਨਾਂ ਦੀ ਵਿਸ਼ੇਸ਼ ਭਾਗੇਦਾਰੀ ਬਹੁਤ ਜਰੂਰੀ ਹੈ ਕਿਉਂਕਿ ਵਿਦਿਆਰਥੀ ਚੰਗੇ ਨਾਗਰਿਕ ਤੇ ਸਮਾਜ ਦੇ ਨਿਰਮਾਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੌਜਵਾਨਾਂ ਦੀ ਵੋਟ ਬਣ ਚੁੱਕੀ ਹੈ ਉਹ 1 ਜੂਨ 2024 ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਨ। 

ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਇਸ ਸੰਵਿਧਾਨਿਕ ਅਧਿਕਾਰ ਦੀ ਵਰਤੋਂ ਯੋਗ ਉਮੀਦਵਾਰ ਦੇ ਹੱਕ ਵਿੱਚ ਕਰਨੀ ਚਾਹੀਦੀ ਹੈ ਕਿਉਂਕਿ ਸਾਡੀ ਵੋਟ ‘ਤੇ ਹੀ ਸਾਡਾ ਅਤੇ ਸਾਡੇ ਦੇਸ਼ ਦਾ ਭਵਿੱਖ ਨਿਰਭਰ ਕਰਦਾ ਹੈ। ਇਸ ਮੌਕੇ ਚੇਅਰਮੈਨ ਡੈਂਟਲ ਕਾਲਜ ਵਰਿੰਦਰ ਸਿੰਘਾਲ, ਡਾਇਰੈਕਟਰ ਗਗਨ ਸਿੰਘਾਲ, ਪ੍ਰਿੰਸੀਪਲ ਡਾ. ਪ੍ਰਸ਼ੋਤਮ ਡਸੂਜਾ, ਡਾ. ਰੁਪਿੰਦਰ ਕੌਰ, ਮੇਜਰ ਬੀ.ਐਸ ਰੰਧਾਵਾ, ਡਾ. ਗੌਰਵ ਗੋਇਲ, ਪੀ.ਆਰ.ਓ ਰਣਜੀਤ ਸਿੰਘ ਸਮੇਤ ਕਾਲਜ ਦਾ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

 

Tags: Rajesh Dhiman , DC Ferozepur , Deputy Commissioner Ferozepur , Ferozepur , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD