Saturday, 18 May 2024

 

 

ਖ਼ਾਸ ਖਬਰਾਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ

 

ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ 8ਵੀਂ ਤੇ 12ਵੀਂ ਜਮਾਤ ਮੈਰਿਟ ਵਿਚ ਆਏ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ ‘ਤੇ ਕੀਤਾ ਸਨਮਾਨਿਤ

ਅੱਠਵੀਂ ਜਮਾਤ ਵਿਚ 12 ਅਤੇ ਬਾਰਵੀਂ ਜਮਾਤ ਵਿਚ 4 ਵਿਦਿਆਰਥੀਆਂ ਨੇ ਸੂਬਾ ਪੱਧਰੀ ਮੈਰਿਟ ਵਿਚ ਆਪਣੀ ਜਗ੍ਹਾ ਬਣਾਈ

Preeti Yadav, DC Ropar, Dr. Preeti Yadav, Deputy Commissioner Ropar, Rupnagar, Ropar

Web Admin

Web Admin

5 Dariya News

ਰੂਪਨਗਰ , 03 May 2024

ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਅੱਠਵੀਂ ਅਤੇ ਬਾਰਵੀਂ ਦੇ ਮੈਰਿਟ ਵਿਚ ਆਏ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ਉਤੇ ਸਨਮਾਨਿਤ ਕੀਤਾ ਗਿਆ ਅਤੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਰੂਪਨਗਰ ਲਈ ਬਹੁਤ ਮਾਣ ਦੀ ਗੱਲ ਹੈ ਕਿ ਅੱਠਵੀਂ ਜਮਾਤ ਵਿਚ 12 ਅਤੇ ਬਾਰਵੀਂ ਜਮਾਤ ਵਿਚ 4 ਵਿਦਿਆਰਥੀਆਂ ਨੇ ਸੂਬਾ ਪੱਧਰੀ ਮੈਰਿਟ ਵਿਚ ਆਪਣੀ ਜਗ੍ਹਾ ਬਣਾਈ ਹੈ ਜਿਸ ਲਈ ਇਨ੍ਹਾਂ ਸਕੂਲਾਂ ਦੇ ਅਧਿਆਪਕ, ਮਾਪੇ ਅਤੇ ਵਿਦਿਆਰਥੀ ਵਧਾਈ ਦੇ ਪਾਤਰ ਹਨ।

ਉਨ੍ਹਾਂ ਕਿਹਾ ਕਿ ਉਹ ਆਸ ਕਰਦੇ ਹਨ ਕਿ ਇਹ ਵਿਦਿਆਰਥੀ ਆਪਣੇ-ਆਪਣੇ ਟਿੱਚਿਆਂ ਨੂੰ ਪ੍ਰਾਪਤ ਕਰਨਗੇ। ਉਨ੍ਹਾਂ ਨਾਲ ਹੀ ਇਨ੍ਹਾਂ ਵਿਦਿਆਰਥੀਆਂ ਨੂੰ ਹੋਰ ਸਖਤ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ ਤਾਂ ਜੋ ਇਹ ਵਿਦਿਆਰਥੀ ਹੋਰ ਵੱਡੀਆਂ ਪੁਲਾਘਾਂ ਪੁੱਟ ਸਕਣ। ਉਨ੍ਹਾਂ ਨਾਲ ਹੀ ਵਧਾਈ ਦਿੱਤੀ ਕਿ ਅਜੋਕੇ ਸਮੇਂ ਵਿਚ ਲੜਕੀਆਂ ਕਿਸੇ ਗਲੋਂ ਘੱਟ ਨਹੀਂ ਹਨ ਜਿਸ ਦੀ ਮਿਸਾਲ ਜ਼ਿਲ੍ਹੇ ਦੇ ਨਤੀਜਿਆਂ ਵਿਚ ਲੜਕੀਆਂ ਵਲੋਂ ਵੱਡੀ ਗਿਣਤੀ ਵਿਚ ਮੈਰਿਟ ਸਥਾਨ ਪਾਉਣਾ ਹੈ। 

ਉਨ੍ਹਾਂ ਹੋਰ ਲੜਕੀਆਂ ਨੂੰ ਵੀ ਇਨ੍ਹਾਂ ਲੜਕੀਆਂ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਰ ਡਾ. ਪ੍ਰੀਤੀ ਯਾਦਵ ਨੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਭਵਿੱਖ ਦੀ ਯੋਜਨਾਬੰਦੀ ਦੀ ਜਾਣਕਾਰੀ ਹਾਸਿਲ ਕੀਤੀ। ਵਿਦਿਆਰਥੀਆਂ ਵਿਚ ਵੀ ਡਿਪਟੀ ਕਮਿਸ਼ਰ ਤੇ ਹੋਰ ਅਧਿਕਾਰੀਆਂ ਨੂੰ ਮਿਲਣ ਦਾ ਬਹੁਤ ਹੀ ਉਤਸ਼ਾਹ ਸੀ।

ਇਸ ਮੌਕੇ ਕਪਤਾਨ ਪੁਲਿਸ (ਜਾਂਚ) ਰੂਪਨਗਰ ਰੁਪਿੰਦਰ ਕੌਰ ਸਰਾਂ ਵਲੋਂ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਪੁਲਿਸ ਵਿਭਾਗ ਵਿਚ ਉੱਚ ਅਹੁੱਦਿਆਂ ਦੀ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਦਾ ਮਾਰਗ ਦਰਸ਼ਨ ਕੀਤਾ। ਉਪ ਜ਼ਿਲ੍ਹਾ ਸਿੱਖਿਆ ਅਫਸਰ ਸ. ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਅੱਠਵੀ ਦੀ ਮੈਰਿਟ ਸੂਚੀ ਵਿਚ ਸੰਤ ਬਾਬਾ ਸੇਵਾ ਸਿੰਘ ਜੀ ਖਾਲਸਾ ਮਾਡਲ ਸੀ.ਸੈ. ਸਕੂਲ ਭੱਲੜੀ ਦੀ ਵਿਦਿਆਰਥਣ ਹਰਮਨਦੀਪ ਕੌਰ ਨੇ 600 ਵਿਚੋਂ 594 ਅੰਕ ਹਾਸਿਲ ਕੀਤੇ, ਇਸ ਤੋਂ ਇਲਾਵਾਂ ਇਸੇ ਸਕੂਲ ਦੀ ਅੰਸ਼ਿਕਾ ਤੇ ਅੰਕਿਤਾ ਨੇ ਵੀ 594 ਅੰਕ ਹਾਸਿਲ ਕੀਤੇ। 

ਜਦੋਂ ਕਿ ਸਰਕਾਰੀ ਹਾਈ ਸਕੂਲ ਜਿੰਦਵੜੀ ਪਾਲਕ ਸ਼ਰਮਾ ਨੇ 592, ਬੀ.ਜੇ.ਐਸ.ਪਬਲਿਕ ਸਕੂਲ ਸਮੁੰਦੜੀਆ ਦੀ ਜੈਸਮੀਨ ਕੌਰ ਨੇ 592,  ਸਰਕਾਰੀ ਹਾਈ ਸਕੂਲ ਭਾਓਵਾਲ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ 591, ਸਰਕਾਰੀ ਸੀਨੀ.ਸੈਕੰ ਸਕੂਲ ਘਨੌਲੀ ਦੀ ਹਰਲੀਨ ਕੌਰ ਨੇ 590, ਸੰਤ ਬਾਬਾ ਸੇਵਾ ਸਿੰਘ ਜੀ ਖਾਲਸਾ ਮਾਡਲ ਸਕੂਲ ਭੱਲੜੀ ਦੀ ਸੁਖਜੀਤ ਕੌਰ ਨੇ 590, ਖਾਲਸਾ ਸੀਨੀ.ਸੈਕੰ ਸਕੂਲ ਰੂਪਨਗਰ ਦੀ ਜਸਮੀਤ ਕੌਰ ਨੇ 589, ਸੰਤ ਬਾਬਾ ਸੇਵਾ ਸਿੰਘ ਜੀ ਖਾਲਸਾ ਮਾਡਲ ਸੀ.ਸੈ. ਸਕੂਲ ਜਿੰਦਵੜੀ ਦੀ ਜਸ਼ਨਦੀਪ ਨੇ 589, ਸੰਤ ਬਾਬਾ ਸੇਵਾ ਸਿੰਘ ਜੀ ਖਾਲਸਾ ਮਾਡਲ ਸਕੂਲ ਭੱਲੜੀ ਦੀ ਕੁਲਵਿੰਦਰ ਕੌਰ ਨੇ 589 ਅਤੇ ਸਰਕਾਰੀ ਸੀ.ਸੈ.ਸਕੂਲ ਚਨੌਲੀ ਬੱਸੀ ਦੇ ਮਨੀਮਹੇਸ਼ ਸ਼ਰਮਾ ਨੇ 589 ਅੰਕ ਹਾਸਿਲ ਕੀਤੇ।

ਇਸੇ ਤਰ੍ਹਾਂ ਬਾਰਵੀਂ ਜਮਾਤ ਦੀ ਮੈਰਿਟ ਸੂਚੀ ਵਿਚ ਸਰਕਾਰੀ ਸੀ.ਸੈ.ਸਕੂਲ ਪੁਰਖਾਲੀ ਦੀ ਗੁਰਮਨਪ੍ਰੀਤ ਕੌਰ ਨੇ 500 ਵਿਚੋਂ 489, ਸਰਕਾਰੀ ਸੀ.ਸੈ ਸਕੂਲ ਸ਼੍ਰੀ ਚਮਕੌਰ ਸਾਹਿਬ ਕੰਨਿਆ ਦੀ ਖੁਸ਼ੀ ਸ਼ੁਕਲਾ ਨੇ 488, ਸ.ਸੀ.ਸੈ. ਸਕੂਲ ਕਾਨਪੁਰ ਖੂਹੀ ਦੇ ਰਾਮਲਾਲ ਨੇ 488 ਅਤੇ ਸ.ਸੀ.ਸੈ.ਸਕੂਲ ਮਕੜੌਨਾ ਕਲਾਂ ਦੀ ਪ੍ਰਨੀਤ ਕੌਰ ਨੇ 487 ਅੰਕ ਹਾਸਿਲ ਕੀਤੇ। ਇਸ ਉਪਰੰਤ ਡਿਪਟੀ ਕਮਿਸ਼ਰ-ਕਮ-ਜ਼ਿਲ੍ਹਾ ਚੋਣ ਅਫਸਰ ਵਲੋਂ ਸਮੂਹ ਵਿਦਿਆਰਥੀਆਂ ਨੂੰ ਲੋਕ ਸਭਾ ਚੋਣਾਂ 2024 ਨੂੰ ਨਿਰਪੱਖ ਤੇ ਨਿਡਰ ਹੋ ਕੇ ਬਿਨ੍ਹਾਂ ਕਿਸੇ ਲਾਲਚ ਤੋਂ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਸਹੁੰ ਚੁਕਵਾਈ ਅਤੇ ਉਨ੍ਹਾਂ ਨੂੰ ਪੰਜਾਬ ਰਾਜ ਵਿੱਚ 1 ਜੂਨ ਨੂੰ ਹੋ ਰਹੀਆਂ ਚੋਣਾਂ ਲਈ ਸਮੂਹ ਵੋਟਰਾਂ ਨੂੰ ਆਪਣੀ ਵੋਟ ਦੀ ਸਹੀ ਵਰਤੋਂ ਬਿਨਾਂ ਕਿਸੇ ਬਾਹਰੀ ਦਬਾਓ, ਲਾਲਚ, ਜਾਤ ਪਾਤ ਅਤੇ ਧਰਮ ਤੋਂ ਉੱਪਰ ਉੱਠ ਕੇ ਆਪਣੇ ਪਰਿਵਾਰਕ ਕਰਨ ਲਈ ਜਾਗਰੂਕ ਕਰਨ ਲਈ ਕਿਹਾ ਗਿਆ।

ਇਸ ਮੌਕੇ ਸਹਾਇਕ ਕਮਿਸ਼ਨਰ ਸ. ਅਰਵਿੰਦਰਪਾਲ ਸਿੰਘ ਸੋਮਲ, ਉਪ ਜ਼ਿਲ੍ਹਾ ਸਿੱਖਿਆ ਅਫਸਰ ਪ੍ਰਾਇਮਰੀ ਰੰਜਨਾ ਕਟਿਆਲ, ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਵਿਭਾਗ ਸ਼੍ਰੀ ਮਾਈਕਲ, ਜ਼ਿਲ੍ਹਾ ਖੇਡ ਅਫਸਰ ਕੁਲਦੀਪ ਚੁੱਘ, ਅਸਿਸਟੈਂਟ ਨਾਡਲ ਅਫਸਰ ਬਰਿੰਦਰ ਸਿੰਘ, ਪੁਨੀਤ ਸਿੰਘ ਲਾਲੀ ਅਤੇ ਵਿਦਿਆਰਥੀਆਂ ਦੇ ਸਕੂਲ ਪ੍ਰਿੰਸੀਪਲ, ਅਧਿਆਪਕ ਅਤੇ ਪਰਵਾਰਿਕ ਮੈਂਬਰ ਹਾਜ਼ਰ ਸਨ

 

Tags: Preeti Yadav , DC Ropar , Dr. Preeti Yadav , Deputy Commissioner Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD