Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ

ਉੱਚ-ਜੋਖਮ ਵਾਲੀਆਂ ਗਰਭਵਤੀ ਔਰਤਾਂ ਵਲ ਖ਼ਾਸ ਧਿਆਨ ਦੇਣ ਦੀਆਂ ਹਦਾਇਤਾਂ

Health, Dr. Davinder Kumar, Civil Surgeon Mohali, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 03 May 2024

Last updated on: May 03, 2024, 00:00 IST

ਸਾਰੀਆਂ ਗਰਭਵਤੀ ਔਰਤਾਂ ਦਾ ਜਲਦ ਤੋਂ ਜਲਦ ਪੰਜੀਕਰਣ ਕੀਤਾ ਜਾਵੇ ਅਤੇ ਉੱਚ-ਜੋਖਮ ਵਾਲੀਆਂ ਗਰਭਵਤੀ ਔਰਤਾਂ ਦਾ ਖ਼ਾਸ ਧਿਆਨ ਰੱਖਿਆ ਜਾਵੇ  ਤਾਂ ਕਿ ਜਣੇਪੇ ਦੌਰਾਨ ਹੋਣ ਵਾਲੀਆਂ ਮੌਤਾਂ ਨੂੰ ਠੱਲ੍ਹ ਪਾਈ ਜਾ ਸਕੇ। ਇਹ ਹਦਾਇਤਾਂ ਮੋਹਾਲੀ ਅਰਬਨ ਏਰੀਏ ਦੀਆਂ ਐਲ.ਐਚ.ਵੀ. ਅਤੇ ਏ.ਐਨ.ਐਮਜ਼ ਨਾਲ ਅੱਜ  ਮੀਟਿੰਗ ਦੌਰਾਨ ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਅਤੇ ਜ਼ਿਲ੍ਹਾ ਪਰਵਾਰ ਭਲਾਈ ਅਫ਼ਸਰ ਡਾ. ਤਮੰਨਾ ਸਿੰਘ ਵਲੋਂ ਦਿਤੀਆਂ ਗਈਆਂ। 

ਉਨ੍ਹਾਂ ਕਿਹਾ ਕਿ ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਅਤੇ ਲੋੜੀਂਦੀ ਦੇਖਭਾਲ ਤੋਂ ਵਾਂਝੀ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਕਿਹਾ ਕਿ ਮਾਤਰੀ ਮੌਤ ਦਰ ਘਟਾਉਣ ਲਈ ਗਰਭ ਅਵਸਥਾ ਦੀਆਂ ਸਮੱਸਿਆਵਾਂ ਦੀ ਸਮੇਂ ਸਿਰ ਪਛਾਣ ਕਰਨਾ ਬਹੁਤ ਜ਼ਰੂਰੀ ਹੈ ਤਾਂ ਜੋ ਸਮੇਂ ਸਿਰ ਉਨ੍ਹਾਂ ਦਾ ਇਲਾਜ ਸ਼ੁਰੂ ਕੀਤਾ ਜਾ ਸਕੇ। ਇਸ ਤਰ੍ਹਾਂ ਜਣੇਪੇ ਸਮੇਂ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਪੇਸ਼ ਨਹੀਂ ਆਵੇਗੀ।

ਸਿਵਲ ਸਰਜਨ ਨੇ ਕਿਹਾ ਕਿ ਸਿਹਤ ਵਿਭਾਗ ਦੇ ਪ੍ਰਮੁੱਖ ਉਦੇਸ਼ਾਂ ਵਿੱਚੋਂ ਇੱਕ ਮਾਤਰੀ ਮੌਤ ਦਰ ਨੂੰ ਘਟਾਉਣਾ ਵੀ ਹੈ। ਇਸ ਲਈ ਲੋਕਾਂ ਨੂੰ ਬਿਹਤਰ ਜੱਚਾ-ਬੱਚਾ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਜੇਕਰ ਸਿਹਤ ਕੇਂਦਰ ਵਿਚ ਕੋਈ ਵੀ ਗਰਭਵਤੀ ਮਾਂ ਪਹਿਲੀ ਵਾਰ ਚੈੱਕਅਪ ਦੌਰਾਨ ਹੀ ਹਾਈ ਰਿਸਕ ਲੱਗੇ ਜਿਵੇਂ ਬੀ. ਪੀ. ਵਧਦਾ ਹੋਵੇ,  ਖੂਨ 7 ਗ੍ਰਾਮ ਤੋਂ ਘੱਟ ਹੋਵੇ ਜਾਂ 5 ਫੁੱਟ ਤੋਂ ਘੱਟ ਕੱਦ ਹੋਵੇ ਆਦਿ ਤਾਂ ਉਸ ਮਰੀਜ਼ ਨੂੰ ਤੁਰੰਤ ਜ਼ਿਲ੍ਹਾ ਸਰਕਾਰੀ ਹਸਪਤਾਲ ਪੱਧਰ ’ਤੇ ਰੈਫਰ ਕੀਤਾ ਜਾਵੇ। 

ਉਸ ਸਮੇਂ ਉਸ ਮਰੀਜ਼ ਦੇ ਵਾਰਿਸ ਨੂੰ ਇਹ ਵੀ ਸਮਝਾਇਆ ਜਾਵੇ ਕਿ ਮਾਂ ਅਤੇ ਬੱਚੇ ਦੀ ਜਾਨ ਨੂੰ ਖਤਰਾ ਕਿਵੇਂ ਘਟਾਇਆ ਜਾ ਸਕਦਾ ਹੈ ਅਤੇ ਇਹ ਸਭ ਕੁੱਝ ਗਰਭਵਤੀ ਮਾਵਾਂ ਨੂੰ ਵੀ ਦੱਸਣਾ ਯਕੀਨੀ ਬਣਾਇਆ ਜਾਵੇ। ਸਿਹਤ ਅਧਿਕਾਰੀਆਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਗਰਭਵਤੀ ਔਰਤਾਂ ਦਾ ਮਾਹਰ ਡਾਕਟਰ ਕੋਲੋਂ ਸਰਕਾਰੀ ਹਸਪਤਾਲਾਂ ਵਿਚ ਹੀ ਚੈਕਅੱਪ ਕਰਵਾਇਆ ਜਾਵੇ ਕਿਉਂਕਿ ਸਪੈਸ਼ਲਿਸਟ ਡਾਕਟਰ ਜ਼ਿਆਦਾ ਗਿਆਨਵਾਨ ਹੁੰਦੇ ਹਨ। 

ਅਜਿਹੇ ਵਿਅਕਤੀ ਜਿਨ੍ਹਾਂ ਕੋਲ ਗਰਭਵਤੀ ਮਾਵਾਂ ਦੀ ਜਾਂਚ ਸਬੰਧੀ ਮੁਹਾਰਤ ਹਾਸਲ ਨਹੀਂ ਹੈ, ਉਨ੍ਹਾਂ ਕੋਲ ਜਾਣ ਨਾਲ ਮਾਂ ਅਤੇ ਬੱਚੇ ਦੋਵਾਂ ਦੀ ਜਾਨ ਨੂੰ ਖਤਰਾ ਹੋ ਸਕਦਾ ਹੈ। ਮੀਟਿੰਗ ’ਚ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗਿਰੀਸ਼ ਡੋਗਰਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਐਚ.ਐਚ.ਚੀਮਾ ਵੀ ਮੌਜੂਦ ਸਨ।

 

Tags: Health , Dr. Davinder Kumar , Civil Surgeon Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD