Thursday, 23 May 2024

 

 

ਖ਼ਾਸ ਖਬਰਾਂ ਵਿਜੀਲੈਂਸ ਬਿਓਰੋ ਵੱਲੋਂ ਜੰਗ-ਏ-ਅਜਾਦੀ ਯਾਦਗਾਰ ਕਰਤਾਰਪੁਰ ਦੀ ਉਸਾਰੀ ਸਬੰਧੀ ਫੰਡਾਂ ਵਿੱਚ ਘਪਲੇਬਾਜੀ ਦੇ ਦੋਸ਼ ਹੇਠ 26 ਵਿਅਕਤੀਆਂ ਵਿਰੁੱਧ ਕੇਸ ਦਰਜ, 15 ਗ੍ਰਿਫਤਾਰ ਕੇਂਦਰ ਵਿੱਚ ਵਿਕਾਸ ਪੱਖੀ ਸਰਕਾਰ ਬਣਾਉਣ ਲਈ ਭਾਜਪਾ ਨੂੰ ਮੁਡ਼ ਚੁਣੋ : ਨਿਤਿਨ ਗਡਕਰੀ 800 ਤੋਂ ਵੱਧ ਲੋਕਾਂ ਤੋਂ ਠੱਗੇ ਗਏ ਕਰੋੜਾਂ ਰੁਪਇਆ ਦਾ ਜਵਾਬ ਦੇਵੇ ਬੀਜੇਪੀ: ਆਪ ਸਚਿਨ ਪਾਇਲਟ ਨੇ ਲੁਧਿਆਣਾ ਵਿੱਚ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਦੇ ਸਮਰਥਨ ਵਿੱਚ ਚੋਣ ਰੈਲੀ ਕੀਤੀ ਇੰਡੀਆ ਗੱਠਜੋੜ ਦੀ ਸਰਕਾਰ ਬਣਨ 'ਤੇ ਅਗਨੀਵੀਰ ਯੋਜਨਾ ਨੂੰ ਕੂੜੇਦਾਨ 'ਚ ਸੁੱਟ ਦਿਆਂਗੇ, ਪਾੜ ਦੇਵਾਂਗੇ : ਰਾਹੁਲ ਗਾਂਧੀ ਅਲੋਕ ਸ਼ਰਮਾ ਦਾ ਮੋਦੀ ਸਰਕਾਰ 'ਤੇ ਹਮਲਾ ਬਠਿੰਡਾ ਮਿਸ਼ਨ 'ਤੇ ਮਾਨ - ਲੋਕਾਂ ਨਾਲ ਹਲਕੇ ਦੇ ਮੁੱਦਿਆਂ 'ਤੇ ਕੀਤੀ ਗੱਲ, ਆਪਣੇ ਦੋ ਸਾਲ ਦੇ ਕੰਮ ਗਿਣਾਏ, ਬਾਦਲਾਂ 'ਤੇ ਬੋਲਿਆ ਤਿੱਖਾ ਸਿਆਸੀ ਹਮਲਾ ਪੰਜਾਬ ਨੂੰ ਅਜਿਹਾ ਬਣਾਵਾਂਗੇ ਕਿ ਨੌਕਰੀ ਲਈ ਬਾਹਰ ਨਾ ਜਾਣਾ ਪਵੇ : ਵਿਜੇ ਇੰਦਰ ਸਿੰਗਲਾ ਮੋਤੀ ਮਹਿਲ ਵਾਲਿਆਂ ਨੇ ਬੁਲਾ ਲਿਆ ਮੋਦੀ ਪਰ ਨਹੀਂ ਲੱਗਣੀ ਮਹਾਰਾਣੀ ਦੀ ਬੇੜੀ ਪਾਰ: ਐਨ ਕੇ ਸ਼ਰਮਾ ਭਾਜਪਾ ਦਾ 400 ਪਾਰ ਟੀਚਾ ਹੋਵੇਗਾ ਮੁਕੰਮਲ : ਸੁਭਾਸ਼ ਸ਼ਰਮਾ ਕਾਂਗਰਸ ਦੇ ਰਾਜ ਭਾਗ ਨੇ ਬਰਬਾਦ ਕੀਤੇ ਦੇਸ਼ ਦੇ 60 ਸਾਲ-ਸੁਭਾਸ਼ ਸ਼ਰਮਾ ਮੀਤ ਹੇਅਰ ਨੇ ਨੌਜਵਾਨਾਂ ਨੂੰ ਭੜਕਾਉਣ ਵਾਲੇ ਵਿਰੋਧੀਆਂ ਨੂੰ ਆੜੇ ਹੱਥੀ ਲਿਆ ਰਾਜਾ ਵੜਿੰਗ ਨੇ ਭਾਜਪਾ ਤੋਂ ਚੋਣਾਂ 'ਚ ਬਦਲਾ ਲੈਣ ਦਾ ਦਿੱਤਾ ਸੱਦਾ; ਮਹੱਤਵਪੂਰਨ ਖੇਤੀ ਸੁਧਾਰਾਂ ਦਾ ਵਾਅਦਾ ਕੀਤਾ ਮਾਨ ਸਰਕਾਰ ਨੇ ਐਮਐਸਪੀ ਤੇ ਹੜ੍ਹ ਪ੍ਰਭਾਵਿਤ ਫਸਲਾਂ ਦੇ ਮੁਆਵਜ਼ੇ 'ਤੇ ਕਿਸਾਨਾਂ ਨਾਲ ਧੋਖਾ ਕੀਤਾ : ਡਾ. ਸੁਭਾਸ਼ ਸ਼ਰਮਾ ਦੇਸ਼ ਵਿੱਚ ਦਸ ਸਾਲਾਂ ਤੋਂ ਕਾਰਪੋਰੇਟ ਘਰਾਣਿਆਂ ਦਾ ਚੱਲ ਰਿਹਾ ਹੈ ਰਾਜ : ਗੁਰਜੀਤ ਸਿੰਘ ਔਜਲਾ ਔਜਲਾ ਬਹਾਦਰ, ਮਿਹਨਤੀ, ਇਮਾਨਦਾਰ ਅਤੇ ਅੰਮ੍ਰਿਤਸਰ ਦੇ ਕਿਸਾਨ ਦਾ ਪੁੱਤਰ ਹੈ : ਸਚਿਨ ਪਾਇਲਟ ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ ਤੋਂ 'ਆਪ' ਉਮੀਦਵਾਰ ਗੁਰਮੀਤ ਖੁੱਡੀਆਂ ਲਈ ਕੀਤਾ ਚੋਣ ਪ੍ਰਚਾਰ, ਬੁਢਲਾਡਾ 'ਚ ਕੀਤੀ ਜਨਸਭਾ, ਕਿਹਾ- ਇੱਥੋਂ ਮੇਰਾ ਬਹੁਤ ਪੁਰਾਣਾ ਰਿਸ਼ਤਾ ਹੈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਗਰਮੀ ਅਤੇ ਲੂੰ ਤੋਂ ਬਚਣ ਦੀ ਸਲਾਹ ਚੋਣ ਨਿਗਰਾਨਾਂ ਵੱਲੋਂ ਆਰ.ਓ., ਏ. ਆਰ.ਓਜ਼. ਤੇ ਸਮੂਹ ਨੋਡਲ ਅਫ਼ਸਰਾਂ ਨਾਲ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਕੁਲਵੰਤ ਸਿੰਘ ਨੇ ਵੋਟਰ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਜ਼ਿਲ੍ਹੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 10 ਕਰੋੜ ਰੁਪਏ ਮੁੱਲ ਦੀਆਂ ਨਕਦੀ, ਨਸ਼ੀਲੀਆਂ ਦਵਾਈਆਂ ਅਤੇ ਹੋਰ ਕੀਮਤੀ ਸਮਾਨ ਜ਼ਬਤ-ਡੀ ਸੀ ਆਸ਼ਿਕਾ ਜੈਨ

 

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ

ਪਾਕਿ ਆਧਾਰਿਤ ਨਸ਼ਾ ਤਸਕਰ ਨਾਲ ਸਿੱਧੇ ਸੰਪਰਕ ਵਿੱਚ ਸੀ ਗਿਰਫ਼ਤਾਰ ਕੀਤਾ ਦੋਸ਼ੀ

Crime News Punjab, Punjab Police, Police, Crime News, Amritsar Police, Amritsar

Web Admin

Web Admin

5 Dariya News

ਅੰਮ੍ਰਿਤਸਰ , 03 May 2024

ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈਟਵਰਕ ਦੇ ਖਿਲਾਫ ਖੁਫੀਆ ਇਤਲਾਹ ’ਤੇ ਕੀਤੀ  ਕਾਰਵਾਈ ਵਿੱਚ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਇੱਕ ਵਿਅਕਤੀ ਨੂੰ ਗਿਰਫ਼ਤਾਰ ਕਰਕੇ ਉਸ ਕੋਲੋਂ 4 ਕਿਲੋ ਆਈਸੀਈ ਡਰੱਗ (ਕ੍ਰਿਸਟਲ ਮੇਥਾਮਫੇਟਾਮਾਈਨ) ਅਤੇ 1 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਇੱਥੇ ਸ਼ੁੱਕਰਵਾਰ ਨੂੰ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਅਵਤਾਰ ਸਿੰਘ ਵਾਸੀ ਪਿੰਡ ਕੱਕੜ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ (ਸੀ.ਆਈ.) ਅੰਮ੍ਰਿਤਸਰ ਨੂੰ ਭਰੋਸੇਯੋਗ ਸੂਤਰਾਂ  ਤੋਂ ਪਤਾ ਲੱਗਾ  ਕਿ  ਮੁਲਜ਼ਮ ਅਵਤਾਰ ਸਿੰਘ ਨੇ ਅਜਨਾਲਾ ਦੇ ਪਿੰਡ ਭਿੰਡੀ ਸੈਦਾਂ ਤੋਂ ਨਸ਼ੀਲੇ ਪਦਾਰਥਾਂ ਦੀ ਇੱਕ ਖੇਪ ਬਰਾਮਦ ਕੀਤੀ ਹੈ ਅਤੇ ਇਸ ਖੇਪ ਨੂੰ ਛੇਹਰਟਾ ਦੇ ਸ਼ੇਰ ਸ਼ਾਹ ਸੂਰੀ ਰੋਡ ਸਥਿਤ ਹਰਗੋਬਿੰਦ ਐਵੀਨਿਊ ਨੇੜੇ ਪਹੁੰਚਾਉਣ ਜਾ ਰਿਹਾ ਹੈ। ਇਸ ਤੇ ਤਰੁੰਤ ਕਾਰਵਾਈ ਕਰਦਿਆਂ ਡੀ.ਐਸ.ਪੀ. ਸੀ.ਆਈ ਬਲਬੀਰ ਸਿੰਘ  ਦੀ ਅਗਵਾਈ ਵਿੱਚ ਸੀ.ਆਈ. ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੇ  ਨਿਰਧਾਰਿਤ ਸਥਾਨ ’ਤੇ ਛਾਪੇਮਾਰੀ ਕੀਤੀ ਅਤੇ ਦੋਸ਼ੀ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ’ਚੋਂ 4 ਕਿਲੋ ਆਈ.ਸੀ.ਈ. ਡਰੱਗ ਅਤੇ 1 ਕਿਲੋ ਹੈਰੋਇਨ ਬਰਾਮਦ ਕੀਤੀ ।

ਡੀਜੀਪੀ ਨੇ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਮੁਲਜ਼ਮ ਅਵਤਾਰ ਪਾਕਿਸਤਾਨ ਅਧਾਰਤ ਨਸ਼ਾ ਤਸਕਰ ਦੇ ਸਿੱਧੇ ਸੰਪਰਕ ਵਿੱਚ ਸੀ। ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਪਾਕਿਸਤਾਨ ਅਧਾਰਤ ਨਸ਼ਾ ਤਸਕਰ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥ ਦੀ ਖੇਪ ਪਹੁੰਚਾਉਣ ਲਈ ਡਰੋਨ ਦੀ ਵਰਤੋਂ ਕੀਤੀ ਸੀ। ਉਨ੍ਹਾਂ ਕਿਹਾ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੀਆਂ -ਪਿਛਲੀਆਂ ਕੜੀਆਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧੀ ਐਫ.ਆਈ.ਆਰ. ਨੰਬਰ 26 ਮਿਤੀ 02.05.2024 ਨੂੰ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21, 22 ਅਤੇ 29 ਤਹਿਤ ਥਾਣਾ ਐਸ.ਐਸ.ਓ.ਸੀ. ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮ ਅਵਤਾਰ ਸਿੰਘ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ, ਜਿੱਥੇ ਪੁਲੀਸ ਉਸ ਦੇ ਰਿਮਾਂਡ ਲਈ ਮੰਗ ਕਰੇਗੀ ਤਾਂ ਜੋ ਨਸ਼ਿਆਂ ਦੇ ਇਸ ਕਾਰੋਬਾਰ ਵਿੱਚ ਸ਼ਾਮਲ ਉਸ ਦੇ ਹੋਰਨਾਂ ਸਾਥੀਆਂ ਬਾਰੇ ਵੀ ਅਹਿਮ ਜਾਣਕਾਰੀ ਜੁਟਾਈ ਜਾ ਸਕੇ।

पंजाब पुलिस ने अमृतसर से 4 किलो आई. सी. ई. ड्रग्ग, 1 किलो हेरोइन की बरामद ; एक व्यक्ति गिरफ़्तार

पाक आधारित नशा तस्कर के साथ सीधे संपर्क में था गिरफ्तार किया दोषी

अमृतसर

सरहद पार से नशा तस्करी करने वाले नैटवर्क के खि़लाफ़ ख़ुफ़िया सूचना पर की कार्यवाही में, काउन्टर इंटेलिजेंस (सीआइ) अमृतसर ने एक व्यक्ति को गिरफ्तार करके उसके पास से 4 किलो आईसीई ड्रग ( क्रिस्टल मेथामफेटामाईन) और 1 किलो हेरोइन बरामद की है। यह जानकारी डीजीपी पंजाब गौरव यादव ने यहाँ शुक्रवार को दी। गिरफ़्तार किये गए मुलजिम की पहचान अवतार सिंह निवासी गाँव कक्कड़ ज़िला अमृतसर के तौर पर हुई है। 

डीजीपी गौरव यादव ने बताया कि (सी. आई.) अमृतसर को विश्वसनीय सूत्रों से पता लगा कि मुलजिम अवतार सिंह ने अजनाला के गाँव भिंडी सैदें से नशीले पदार्थों की एक खेप बरामद की है और इस खेप को छेहरटा के शेर शाह सूरी रोड स्थित हरगोबिन्द ऐवीन्यू नज़दीक पहुँचाने जा रहा है। इस पर तुरुंत कार्यवाही करते हुये डी. एस. पी. सी. आई बलबीर सिंह के नेतृत्व में सी. आई. अमृतसर की पुलिस टीमों ने निर्धारित स्थान पर छापेमारी की और दोषी व्यक्ति को गिरफ़्तार करके उसके कब्ज़े में से 4 किलो आई. सी. ई. ड्रग्ग और 1 किलो हेरोइन बरामद की। 

डीजीपी ने बताया कि जांच के दौरान पता लगा है कि मुलजिम अवतार पाकिस्तान आधारित नशा तस्कर के सीधे संपर्क में था। जांच से यह भी पता लगा है कि पाकिस्तान आधारित नशा तस्कर ने सरहद पार से नशीले पदार्थ की खेप पहुँचाने के लिए ड्रोन का प्रयोग किया था। उन्होंने कहा कि पूरे नैटवर्क का पर्दाफाश करने के लिए अगली-पिछली कड़ियों का पता लगाने के लिए आगे जांच जारी है। 

इस सम्बन्धी एफ. आई. आर. नम्बर 26 तारीख़ 02. 05. 2024 को एन. डी. पी. एस. एक्ट की धाराओं 21, 22 और 29 के अंतर्गत थाना एस. एस. ओ. सी. अमृतसर में मुकदमा दर्ज किया गया है। मुलजिम अवतार सिंह को स्थानीय अदालत में पेश किया जायेगा, जहाँ पुलिस उसके रिमांड के लिए माँग करेगी जिससे नशों के इस कारोबार में शामिल उसके अन्य साथियों के बारे भी अहम जानकारी जुटायी जा सके। 

Punjab Police Seizes 4kg Ice Drug, 1kg Heroin From Amritsar; One Held

Arrested Accused Was Directly In Touch With Pak-Based Drug Smuggler

Amritsar

In an intelligence-led operation against trans-border narcotic smuggling networks, Counter Intelligence (CI) Amritsar has arrested one person after recovering 4 Kg ICE drug (Crystal Methamphetamine) and 1 Kg heroin from his possession, said Director General of Police (DGP) Punjab Gaurav Yadav here on Friday. The arrested accused has been identified as Avtar Singh, a resident of village Kakkar in district Amritsar.

DGP Gaurav Yadav said that following reliable inputs that accused Avtar Singh has retrieved a consignment of narcotic drugs from village Bhindi Saidan in Ajnala and intends to deliver this consignment near Hargobind Avenue at Sher Shah Suri Road in Chheharta, Police teams from CI Amritsar led by DSP CI Balbir Singh swiftly conducted the raid at the designated location. 

Police teams have apprehended the accused person and recovered 4 Kg ICE drug and 1 Kg heroin from his possession, he added. The DGP said that during the investigation, it was found that the accused Avtar was directly in touch with a Pakistan-based drug smuggler. Probe has also revealed that the Pakistan-based drug smuggler has used drones to deliver this drug consignment from across the border, he added.

He said that further investigations are ongoing to establish backward and forward linkages to unveil the entire network. A case FIR no 26 dated 02.05.2024 has been registered under sections 21, 22, and 29 of the NDPS Act at Police Station SSOC Amritsar. The accused Avtar Singh will be produced before the local court, where the police will seek remand to extract vital information regarding his other accomplices involved in this nefarious drug trade.

 

Tags: Crime News Punjab , Punjab Police , Police , Crime News , Amritsar Police , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD