Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ

Harpreet Singh Sudan, DC Sri Mukatsar Sahib, Sri Mukatsar Sahib, Deputy Commissioner Sri Mukatsar Sahib, Sanjeev Kumar

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 03 May 2024

Last updated on: May 03, 2024, 00:00 IST

ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ,ਸ੍ਰੀ ਮੁਕਤਸਰ ਸਾਹਿਬ ਸ੍ਰੀ ਹਰਪ੍ਰੀਤ ਸਿੰਘ ਸੂਦਨ, ਆਈ.ਏ.ਐਸ ਅਤੇ  ਸ੍ਰੀ ਭਾਗੀਰਥ ਮੀਨਾ ਆਈ.ਪੀ.ਐਸ., ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ  ਨੇ ਅੱਜ ਮਲੋਟ ਵਿਖੇ ਲੋਕ ਸਭਾ ਚੋਣਾਂ ਲਈ ਪੈਣ ਵਾਲੀਆਂ ਵੋਟਾਂ ਦੇ ਗਿਣਤੀ ਕੇਂਦਰਾਂ ਦਾ ਦੌਰਾ ਕਰਕੇ ਇੱਥੇ ਸੁਰੱਖਿਆ ਸਥਿਤੀ ਦਾ ਜਾਇਜ਼ਾ ਲਿਆ । ਉਹਨਾਂ ਨੇ ਇੱਥੇ ਈ.ਵੀ.ਐਮ. ਮਸ਼ੀਨਾਂ ਅਤੇ ਵੀ.ਵੀ.ਪੈਟ. ਮਸ਼ੀਨਾਂ ਦੇ ਬਣਾਏ ਗਏ ਸਟਰੋਂਗ  ਰੂਮ ਦਾ ਵੀ ਜਾਇਜ਼ਾ ਲਿਆ। 

ਜਿਕਰਯੋਗ ਹੈ ਕਿ ਰੈਂਡੇਮਾਈਜੇਸ਼ਨ ਤੋਂ ਬਾਅਦ ਮਸ਼ੀਨਾਂ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫਸਰਾਂ ਕੋਲ ਭੇਜ ਦਿੱਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਸਟਰੋਂਗ ਰੂਮ ਅਤੇ ਗਿਣਤੀ ਕੇਂਦਰਾਂ ਤੇ ਬਹੁਪਰਤੀ ਸੁਰੱਖਿਆ ਹੋਵੇਗੀ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਨਾਲ ਇਸ ਦੀ ਨਿਗਰਾਨੀ ਕੀਤੀ ਜਾਵੇਗੀ। 

ਇਸ ਤੋਂ ਬਿਨਾਂ ਉਹਨਾਂ ਨੇ ਦੂਸਰੇ ਵਿਧਾਨ ਸਭਾ ਹਲਕਿਆਂ, ਲੰਬੀ,  ਗਿੱਦੜਬਾਹਾ ਤੇ ਸ਼੍ਰੀ ਮੁਕਤਸਰ ਸਾਹਿਬ ਦੇ ਸਟਰਾਂਗ ਰੂਮ ਦਾ ਵੀ ਨਿਰੀਖਣ ਕੀਤਾ ਅਤੇ ਸੁਰੱਖਿਆ ਸਥਿਤੀ ਦਾ ਜਾਇਜ਼ਾ ਲਿਆ । ਇਸ ਮੌਕੇ ਉਹਨਾਂ ਦੇ ਨਾਲ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ, ਐਸ.ਡੀ.ਐਮ. ਮਲੋਟ ਸ਼੍ਰੀ ਸੰਜੀਵ ਕੁਮਾਰ, ਸ੍ਰੀ ਪਵਨਜੀਤ ਡੀ.ਐਸ.ਪੀ. ਮਲੋਟ ਵੀ ਹਾਜ਼ਰ ਸਨ।

ਜ਼ਿਕਰਯੋਗ ਹੈ ਕਿ ਸ੍ਰੀ ਮੁਕਤਸਰ ਸਾਹਿਬ ਅਤੇ ਮਲੋਟ ਵਿਧਾਨ ਸਭਾ ਹਲਕਿਆਂ ਦੀ ਗਿਣਤੀ ਮਲੋਟ ਵਿਖੇ ਹੋਵੇਗੀ ਜਦ ਕਿ ਲੰਬੀ ਵਿਧਾਨ ਸਭਾ ਹਲਕਾ ਜੋ ਕਿ ਲੋਕ ਸਭਾ ਹਲਕਾ ਬਠਿੰਡਾ ਦਾ ਭਾਗ ਹੈ, ਦੀ ਗਿਣਤੀ ਬਠਿੰਡਾ ਵਿਖੇ ਅਤੇ ਗਿੱਦੜਬਾਹਾ ਵਿਧਾਨ ਸਭਾ ਹਲਕਾ ਜੋ ਕਿ ਲੋਕ ਸਭਾ ਹਲਕਾ ਫਰੀਦਕੋਟ ਦਾ ਭਾਗ ਹੈ, ਦੀ ਗਿਣਤੀ ਫਰੀਦਕੋਟ ਵਿਖੇ ਹੋਵੇਗੀ।

 

Tags: Harpreet Singh Sudan , DC Sri Mukatsar Sahib , Sri Mukatsar Sahib , Deputy Commissioner Sri Mukatsar Sahib , Sanjeev Kumar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD