Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪ੍ਰਧਾਨ ਮੰਤਰੀ ਦੇ ਨਫ਼ਰਤੀ ਭਾਸ਼ਨਾਂ ਦੇ ਵਿਰੋਧ 'ਚ ਜਨਤਕ ਜਮਹੂਰੀ ਜਥੇਬੰਦੀਆਂ ਨੇ ਨਰਿੰਦਰ ਮੋਦੀ ਦੀ ਅਰਥੀ ਫੂਕੀ

Protest, Agitation, Demonstration, Laheragaga, Sangrur

Web Admin

Web Admin

5 Dariya News

ਲਹਿਰਾਗਾਗਾ , 04 May 2024

Last updated on: May 04, 2024, 00:00 IST

ਬੀਤੇ ਕੱਲ੍ਹ ਸ਼ਾਮ ਨੂੰ ਨਹਿਰ ਦੇ ਪਲ 'ਤੇ ਇਲਾਕੇ ਦੀਆਂ ਜਨਤਕ ਜਮਹੂਰੀ ਜਥੇਬੰਦੀਆਂ ਵੱਲੋਂ ਬੀਤੇ ਦਿਨੀਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਪਣੀਆਂ ਚੋਣ ਰੈਲੀਆਂ ਵਿੱਚ ਦੇਸ਼ ਦੀਆਂ ਘੱਟ ਗਿਣਤੀਆਂ ਖਾਸ ਕਰਕੇ ਮੁਸਲਿਮ ਭਾਈਚਾਰੇ ਖਿਲਾਫ਼ ਨਫਰਤੀ, ਅਪਮਾਨਜਨਕ ਤੇ ਭੜਕਾਊ ਟਿੱਪਣੀਆਂ ਖਿਲਾਫ਼ ਰੋਸ ਪ੍ਰਗਟ ਕਰਨ ਲਈ ਨਰਿੰਦਰ ਮੋਦੀ ਦੀ ਅਰਥੀ ਸਾੜੀ ਗਈ। ਇਸ ਮੌਕੇ ਭਾਰੀ ਗਿਣਤੀ ਵਿੱਚ ਜੁੜੇ ਜਥੇਬੰਦੀਆਂ ਦੇ ਵਰਕਰਾਂ ਨੇ ਨਰਿੰਦਰ ਮੋਦੀ ਅਤੇ ਭਾਜਪਾ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।

 ਇਸ ਮੌਕੇ ਇਕੱਤਰ ਹੋਏ ਲੋਕਾਂ ਨੂੂੰ ਸੰਬੋਧਨ ਕਰਦਿਆਂ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਬੁਲਾਰੇ ਵਜੋਂ ਨਰਿੰਦਰ ਮੋਦੀ (ਪ੍ਰਧਾਨ ਮੰਤਰੀ) ਵਲੋਂ ਘੱਟ ਗਿਣਤੀ ਧਾਰਮਿਕ ਫਿਰਕੇ  ਨੂੰ ਨਿਸ਼ਾਨਾ ਬਣਾਉਂਦਿਆਂ ਧਾਰਮਿਕ ਭਾਵਨਾਵਾਂ ਭੜਕਾਉਣ ਵਾਲੇ ਬਿਆਨ ਦਿੱਤੇ ਹਨ ਜਿਨ੍ਹਾਂ ਦਾ ਇੱਕੋ ਇੱਕ ਮਕਸਦ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਲਈ ਬਹੁਗਿਣਤੀ ਭਾਈਚਾਰੇ ਦੀਆਂ ਵੋਟਾਂ ਵਟੋਰਨਾ ਹੈ। ਉਨ੍ਹਾਂ ਕਿਹਾ ਕਿ ਇੰਝ ਨੀਵੀਂ ਪੱਧਰ ਦੇ ਭਾਸ਼ਨਾਂ ਨਾਲ ਨਾ ਸਿਰਫ਼ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਮਰਿਯਾਦਾ ਭੰਗ ਕੀਤੀ ਹੈ ਸਗੋਂ ਚੋਣ ਕਮਿਸ਼ਨ ਦੇ ਨਿਯਮਾਂ ਨੂੰ ਵੀ ਪੈਰਾਂ ਹੇਠ ਲਿਤਾੜਿਆ ਹੈ। 

ਜਿਹੜਾ ਨਾ ਕਾਬਿਲੇ ਮੁਆਫ਼ ਗੁਣਾਹ ਹੈ।ਯਾਦ ਰਹੇ ਨਰੇਂਦਰ ਮੋਦੀ ਨੇ ਬਾਂਸਵਾੜਾ ਰਾਜਸਥਾਨ ਵਿਚ ਹਿੰਦੂ ਵੋਟਰਾਂ ਨੂੰ ਗੁੰਮਰਾਹ ਕਰਨ ਲਈ ਮੁਸਲਿਮ ਘੱਟ ਗਿਣਤੀ ਖਿਲਾਫ ਇਤਰਾਜ਼ ਯੋਗ ਸ਼ਬਦਾਵਲੀ ਵਰਤੀ ਜਿਹੜੀ ਚੋਣ ਆਚਾਰ ਸੰਹਿਤਾ ਦੀ ਉਲੰਘਣਾ ਹੈ ਅਤੇ ਉਸ ਬਿਆਨ ਦੇ ਅਧਾਰ ਉਤੇ ਜਨ ਪ੍ਰਤੀਨਿਧ ਐਕਟ 1951 ਦੀ ਧਾਰਾ 123 ( 3) ਅਤੇ  3 (A)ਤਹਿਤ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ। ਬੁਲਾਰਿਆਂ ਨੇ ਭਾਰਤ ਦੇ ਰਾਸ਼ਟਰਪਤੀ, ਚੋਣ ਕਮਿਸ਼ਨ ਤੇ ਸੁਪਰੀਮ ਕੋਰਟ ਤੋਂ ਮੋਦੀ ਦੇ ਇਨ੍ਹਾਂ ਬਿਆਨਾਂ ਦਾ ਸਖ਼ਤ ਨੋਟਿਸ ਲੈਣ ਅਤੇ ਬਣਦੀ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ ਅਤੇ ਨਫ਼ਰਤ ਫੈਲਾਉਣ ਵਾਲੇ ਪਰਚਾਰ ਦੇ ਅਧਾਰ ਉਤੇ ਚੋਣ ਕਮਿਸ਼ਨ ਤੁਰੰਤ ਕਰਵਾਈ ਕਰਦਿਆਂ ਉਹਨਾਂ ਦੇ ਚੋਣ ਰੈਲੀਆਂ ਵਿੱਚ ਬੋਲਣ ਉਤੇ ਪਾਬੰਦੀ ਲਾਵੇ।

ਇਸ ਮੌਕੇ ਲੋਕ ਚੇਤਨਾ ਮੰਚ ਦੇ ਪ੍ਰਧਾਨ ਗਿਆਨ ਚੰਦ ਸ਼ਰਮਾ,  ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਦੇ ਗੁਰਚਰਨ  ਸਿੰਘ, ਜਮਹੂਰੀ ਅਧਿਕਾਰ ਸਭਾ ਦੇ ਪ੍ਰਧਾਨ ਜਗਜੀਤ ਭੁਟਾਲ, ਖੇਤੀਬਾੜੀ ਤੇ ਕਿਸਾਨ ਵਿਕਾਸ ਫਰੰਟ ਦੇ ਮਹਿੰਦਰ ਸਿੰਘ, ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਹਰਵਿੰਦਰ ਸਿੰਘ ਲਦਾਲ, ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਹਰਸੇਵਕ ਸਿੰਘ ਲਹਿਲ, ਕਿਰਤੀ ਕਿਸਾਨ ਯੂਨੀਅਨ ਵੱਲੋਂ ਨਿਰਭੈ ਸਿੰਘ, ਕੁੱਲ ਹਿੰਦ ਕਿਸਾਨ ਸਭਾ ਦੇ ਕਾਮਰੇਡ ਸਤਵੰਤ ਖੰਡੇਬਾਦ, ਡੀਟੀਐੱਫ ਦੇ ਮਾਸਟਰ ਮਨੋਜ ਕੁਮਾਰ, ਹਰਭਗਵਾਨ ਗੁਰਨੇ, ਸਵਿੱਤਰੀਬਾਈ ਫੂਲੇ ਲਾਇਬ੍ਰੇਰੀ, ਚੰਗਾਲੀਵਾਲਾ ਦੇ ਭਿੰਦਰ ਸਿੰਘ, ਫੀਲਡ ਵਰਕਰਜ਼ ਯੂਨੀਅਨ ਦੇ ਸੁਖਦੇਵ ਚੰਗਾਲੀਵਾਲਾ, ਮਜਦੂਰ ਮੁਕਤੀ ਮੋਰਚੇ ਦੇ ਬਿੱਟੂ ਖੋਖਰ ਨੇ ਕਿਹਾ ਕਿ ਭਾਜਪਾ ਦੇ ਆਗੂ ਦੇਸ਼ ਭਰ ਵਿਚ ਚੋਣ ਰੈਲੀਆਂ ਵਿੱਚ ਮੁਸਲਿਮ ਭਾਈਚਾਰੇ ਨੂੰ ਦਹਿਸ਼ਤਜ਼ਦਾ ਕਰ ਰਹੇ ਹਨ ਅਤੇ ਫਿਰਕੂ ਤਣਾਅ ਵਾਲਾ ਮਾਹੌਲ ਬਣਾ ਰਹੇ ਹਨ। ਦੇਸ਼ ਦੀਆਂ ਜਮਹੂਰੀ ਤੇ ਅਗਾਂਹਵਧੂ ਤਾਕਤਾਂ ਇਹਨੂੰ ਬਰਦਾਸ਼ਤ ਨਹੀਂ ਕਰਨਗੀਆਂ।

 

Tags: Protest , Agitation , Demonstration , Laheragaga , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD