Saturday, 18 May 2024

 

 

ਖ਼ਾਸ ਖਬਰਾਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ

 

ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ

ਪ੍ਰਨੀਤ ਕੌਰ ਦੇ ਪ੍ਰੋਗਰਾਮ ਵਿਚ ਕਿਸਾਨ ਦੀ ਮੌਤ ਨੂੰ ਦੱਸਿਆ ਬੇਹੱਦ ਦੁਖਦਾਈ

NK Sharma,Narinder Kumar Sharma,Shiromani Akali Dal,SAD,Akali Dal,Patiala,Patiala News

Web Admin

Web Admin

5 Dariya News

ਪਟਿਆਲਾ , 04 May 2024

ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਪਾਰਲੀਮਾਨੀ ਹਲਕੇ ਤੋਂ ਉਮੀਦਵਾਰ ਐਨ ਕੇ ਸ਼ਰਮਾ ਨੇ ਕਿਹਾ ਹੈ ਕਿ ਕੌਮੀ ਪਾਰਟੀਆਂ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ਵਿਚ ਝੋਕਣਾ ਚਾਹੁੰਦੀਆਂ ਹਨ ਤੇ ਦੇਸ਼ ਦੇ ਅੰਨਦਾਤੇ ’ਤੇ ਕਹਿਰ ਢਾਹੁਣ ਲੱਗੀਆਂ ਹੋਈਆਂ ਹਨ। ਐਨ ਕੇ ਸ਼ਰਮਾ ਨੇ ਮ੍ਰਿਤਕ ਕਿਸਾਨ ਸੁਰਿੰਦਰ ਸਿੰਘ ਆਕੜੀ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਦੁੱਖ ਦੀ ਘੜੀ ਵਿੱਚ ਉਨਾਂ ਨੂੰ ਹੌਂਸਲਾ ਦਿੱਤਾ ਅਤੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਉਨਾਂ ਦੇ ਨਾਲ ਖੜਾ ਹੈ।  

ਪਟਿਆਲਾ ਹਲਕੇ ਵਿਚ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦੇ ਪ੍ਰੋਗਰਾਮ ਵਿਚ ਧੱਕਾ ਮੁੱਕੀ ਕਾਰਣ ਕਿਸਾਨ ਦੀ ਹੋਈ ਮੌਤ ਨੂੰ ਬੇਹੱਦ ਦੁਖਦਾਈ ਕਰਾਰ ਦਿੰਦਿਆਂ ਇਥੇ ਜਾਰੀ ਕੀਤੇ ਬਿਆਨ ਵਿਚ ਐਨ ਕੇ ਸ਼ਰਮਾ ਨੇ ਕਿਹਾ ਕਿ ਸਾਰੀਆਂ ਹੀ ਕੌਮੀ ਪਾਰਟੀਆਂ ਦੇਸ਼ ਦੇ ਅੰਨਦਾਤੇ ਦੀਆਂ ਦੁਸ਼ਮਣ ਸਾਬਤ ਹੋ ਰਹੀਆਂ ਹਨ। ਉਹਨਾਂ ਕਿਹਾ ਕਿ ਜਿਥੇ ਹਰਿਆਣਾ ਵਿਚ ਭਾਜਪਾ ਸਰਕਾਰ ਨੇ ਪੰਜਾਬ ਦੇ ਬਾਰਡਰ ਸੀਲ ਕੀਤੇ ਹੋਏ ਹਨ ਤੇ ਅੰਨਦਾਤਾ ਨੂੰ ਆਪਣੇ ਹੀ ਦੇਸ਼ ਦੀ ਰਾਜਧਾਨੀ ਵਿਚ ਨਹੀਂ ਜਾਣ ਦੇ ਰਹੇ, ਉਥੇ ਹੀ ਹੁਣ ਕਿਸਾਨਾਂ ਨਾਲ ਧੱਕਾ ਮੁੱਕੀ ਵੀ ਸ਼ੁਰੂ ਕਰ ਦਿੱਤੀ ਹੈ ਜਿਸ ਕਾਰਣ ਕਿਸਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ। 

ਇਸ ਤੋਂ ਪਹਿਲਾਂ ਗੋਲੀਬਾਰੀ ਵਿਚ ਕਿਸਾਨ ਸ਼ੁਭਕਰਨ ਸਿੰਘ ਸ਼ਹੀਦ ਹੋ ਚੁੱਕਾ ਹੈ ਤੇ ਸੈਂਕੜੇ ਹੋਰ ਗੋਲੀਆਂ ਲੱਗਣ ਕਾਰਣ ਜ਼ਖ਼ਮੀ ਹੋ ਚੁੱਕੇ ਹਨ। ਉਹਨਾਂ ਕਿਹਾ ਕਿ ਲੋਕਤੰਤਰ ਵਿਚ ਵਿਰੋਧ ਕਰਨਾ ਕਿਸਾਨਾਂ ਦਾ ਮੌਲਿਕ ਅਧਿਕਾਰ ਹੈ। ਕਿਸਾਨਾਂ ਨੇ ਪਹਿਲਾਂ ਹੀ ਐਲਾਨ ਕੀਤਾ ਹੋਇਆ ਹੈ ਕਿ ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਐਨ ਡੀ ਏ ਸਰਕਾਰ ਨੇ ਫਸਲਾਂ ’ਤੇ ਐਮ ਐਸ ਪੀ ਦੇਣ ਨੂੰ ਕਾਨੂੰਨੀ ਗਰੰਟੀ ਦਾ ਰੂਪ ਦੇਣ ਦਾ ਆਪਣਾ ਵਾਅਦਾ ਪੂਰਾ ਨਹੀਂ ਕੀਤਾ ਜਿਸ ਕਾਰਣ ਦੇਸ਼ ਭਰ ਵਿਚ ਭਾਜਪਾ ਉਮੀਦਵਾਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। 

ਉਹਨਾਂ ਕਿਹਾ ਕਿ ਹੁਣ ਪੁਲਿਸ ਦੇ ਮੁਲਾਜ਼ਮਾਂ ਤੇ ਭਾਜਪਾ ਵਰਕਰਾਂ ਵੱਲੋਂ ਕਿਸਾਨਾਂ ਨਾਲ ਧੱਕਾ ਮੁੱਕੀ ਸ਼ੁਰੂ ਕਰ ਦਿੱਤੀ ਗਈ ਹੈ ਜਿਸ ਕਾਰਣ ਅੱਜ ਕਿਸਾਨ ਦੀ ਮੌਤ ਹੋਈ ਹੈ ਜੋ ਬੇਹੱਦ ਦੁਖਦਾਈ ਹੈ। ਐਨ ਕੇ ਸ਼ਰਮਾ ਨੇ ਕਿਹਾ ਕਿ ਇਸੇ ਤਰੀਕੇ ਕਾਂਗਰਸ ਤੇ ਆਮ ਆਦਮੀ ਪਾਰਟੀ (ਆਪ) ਵੀ ਅੰਨਦਾਤੇ ਦੀਆਂ ਦੁਸ਼ਮਣ ਬਣੀਆਂ ਹੋਈਆਂ ਹਨ। 

ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ 2022 ਵਿਚ ਵਾਅਦਾ ਕੀਤਾਸੀ  ਕਿ ਉਹ ਸਾਰੀਆਂ 23 ਫਸਲਾਂ ’ਤੇ ਐਮ ਐਸ ਪੀ ਦੇਣਗੇ ਜਦੋਂ ਕਿ ਹੁਣ ਆਪਣੇ ਵਾਅਦੇ ਤੋਂ ਮੁੱਕਰ ਗਏ ਹਨ। ਇਸੇ ਤਰੀਕੇ ਕਾਂਗਰਸ ਤੇ ਆਪ ਦੋਵਾਂ ਪਾਰਟੀਆਂ ਵਿਚ ਕੌਮੀ ਪੱਧਰ ’ਤੇ ਗਠਜੋੜ ਹੈ ਪਰ ਉਹ ਪੰਜਾਬ ਵਿਚ ਪੰਜਾਬੀਆਂ ਨੂੰ ਮੂਰਖ ਬਣਾਉਣ ’ਤੇ ਤੁਲੇ ਹੋਏ ਹਨ। ਉਹਨਾਂ ਕਿਹਾ ਕਿ ਪੰਜਾਬੀ ਇਹਨਾਂ ਕੌਮੀ ਪਾਰਟੀਆਂ ਦੀ ਮਨਸ਼ਾ ਸਮਝ ਚੁੱਕੇ ਹਨ ਤੇ ਹੁਣ ਇਹਨਾਂ ਨੂੰ ਮੂੰਹ ਨਹੀਂ ਲਗਾਉਣਗੇ।

राष्ट्रीय दल किसानों पर कहर ढाकर पंजाब को आग में झौंकना चाहते हैं:एन.के.शर्मा

परनीत कौर के कार्यक्रम में किसान की मौत बेहद दुखदायी

पटियाला

पटियाला लोकसभा हलके से शिरोमणि अकाली दल प्रत्याशी एन.के.शर्मा ने कहा है कि राष्ट्रीय राजनीतिक दल देश के अन्नदाता पर कहर ढाकर पंजाब को फिर से आग में झौंकना चाहते हैं। आज भाजपा प्रत्याशी परनीत कौर के कार्यक्रम के दौरान हुई धक्का-मुक्की में एक किसान की दर्दनाक मौत को दुर्भाग्यपूर्ण करार देते हुए एन.के.शर्मा ने कहा कि सभी राष्ट्रीय राजनीतिक दल अन्नदाता के लिए दुश्मन साबित हो रहे हैं।

शर्मा ने मृतक किसान सुरिंदर सिंह आकड़ी के परिजनों से मुलाकात करके उन्हें ढांडस बंधाया। इसके बाद शर्मा ने प्रदर्शनकारी किसानों से भी मिले और उन्हें मुलाकात करके पार्टी की तरफ से समर्थन दिया। एन.के.शर्मा ने कहा कि हरियाणा में भाजपा सरकार ने पंजाब के बार्डर को सील किया हुआ है और किसानों को दिल्ली जाने से रोका जा रहा है। 

किसानों के साथ आए दिन धक्का-मुक्की हो रही है। जिससे कई किसानों की मौत भी हो चुकी है। इससे पहले गोलीबारी में किसान शुभकरण की भी मौत हो चुकी है। सैकड़ों की संख्या में किसान गोलियों का शिकार होकर घायल हो चुके हैं। उन्होंने कहा कि लोकतंत्र में विरोध करना किसानों का मौलिक अधिकार है।

किसानों ने पहले ही ऐलान किया हुआ है कि केंद्र की भाजपा नेतृत्व वाली एनडीए सरकार ने फसलों पर एमएसपी देने को कानूनी गारंटी देने का वादा अभी तक पूरा नहीं किया है। जिस कारण देश भर में भाजपा उम्मीदवारों का विरोध किया जा रहा है। उन्होंने कहा कि आज पुलिस कर्मियों तथा भाजपा कार्यकर्ताओं द्वारा किसानों के साथ धक्का-मुक्की की गई। जिस कारण किसान की मौत हो गई।

एन.के.शर्मा ने कहा कि इसी तरीके से कांग्रेस व आम आदमी पार्टी भी अन्नदाता की दुश्मन बनी हुई हैं। मुख्यमंत्री भगवंत मान ने वर्ष 2022 के चुनाव में वादा किया था कि वह सभी 23 फसलों पर एमएसपी देंगे। सत्ता में आने के बाद भगवंत मान वादे से मुकर गए हैं।

कांग्रेस व आप हरियाणा समेत पूरे देश में गठबंधन करके चुनाव लड़ रहे हैं जबकि पंजाब में पंजाब वासियों को मूर्ख बनाया जा रहा है। उन्होंने कहा कि इन राष्ट्रीय पार्टियों की मंशा को समझते हुए लोग इन्हें मुंह नहीं लगाएंगे।

 

Tags: NK Sharma , Narinder Kumar Sharma , Shiromani Akali Dal , SAD , Akali Dal , Patiala , Patiala News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD