Sunday, 19 May 2024

 

 

ਖ਼ਾਸ ਖਬਰਾਂ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼

 

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮਾਂ ਦਾ ਨਿਰੀਖਣ

Komal Mittal, DC Hoshiarpur, Deputy Commissioner Hoshiarpur, Hoshiarpur, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਹੁਸ਼ਿਆਰਪੁਰ , 05 May 2024

ਡਿਪਟੀ ਕਮਿਸ਼ਨਰ-ਕਮ-ਰਿਟਰਨਿੰਗ ਅਫ਼ਸਰ ਲੋਕ ਸਭਾ ਹਲਕਾ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਅੱਜ ਲੋਕ ਸਭਾ ਚੋਣਾਂ-2024 ਸਬੰਧੀ ਰਿਆਤ ਬਾਹਰਾ ਗਰੁੱਪ ਆਫ ਇੰਸਟੀਚਿਊਟਸ, ਹੁਸ਼ਿਆਰਪੁਰ ਵਿਖੇ ਸਥਾਪਿਤ ਕੀਤੇ ਗਏ ਗਿਣਤੀ ਕੇਂਦਰਾਂ ਅਤੇ ਸਟਰਾਂਗ  ਰੂਮਾਂ ਦਾ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਵੋਟਿੰਗ ਮਸ਼ੀਨਾਂ ਦੀ ਪੂਰਨ ਸੁਰੱਖਿਆ ਅਤੇ ਗਿਣਤੀ ਵਾਲੇ ਦਿਨ ਵੋਟਾਂ ਦੀ ਪਾਰਦਰਸ਼ੀ ਢੰਗ ਨਾਲ ਗਿਣਤੀ ਸਬੰਧੀ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। 

ਇਸ ਤੋਂ ਇਲਾਵਾ ਉਨ੍ਹਾਂ ਲਗਾਏ ਜਾ ਰਹੇ ਗਿਣਤੀ ਟੇਬਲਾਂ, ਬੈਰੀਕੇਡਿੰਗ, ਸੁਰੱਖਿਆ, ਮੀਡੀਆ ਸੈਂਟਰ, ਪਾਰਕਿੰਗ, ਵਾਸ਼ਰੂਮਾਂ ਅਤੇ ਹੋਰਨਾਂ ਇੰਤਜ਼ਾਮਾਂ ਦਾ ਵੀ ਮੁਆਇਨਾ ਕੀਤਾ। ਉਨ੍ਹਾਂ ਦੱਸਿਆ ਕਿ ਲੋਕ ਸਭਾ ਚੋਣਾਂ-2024 ਤਹਿਤ ਲੋਕ ਸਭਾ ਹਲਕਾ ਹੁਸ਼ਿਆਰਪੁਰ ਵਿਖੇ 1 ਜੂਨ ਨੂੰ ਪੈਣ ਵਾਲੀਆਂ ਵੋਟਾਂ ਦੀ ਗਿਣਤੀ 4 ਜੂਨ 2024 ਨੂੰ ਹੋਵੇਗੀ।

ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਲੋਕ ਸਭਾ ਹਲਕੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੀ ਵੋਟਾਂ ਦੀ ਗਿਣਤੀ ਲਈ ਦੋ ਥਾਵਾਂ ’ਤੇ ਗਿਣਤੀ ਕੇਂਦਰ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ, ਮੁਕੇਰੀਆਂ, ਦਸੂਹਾ, ਉੜਮੁੜ, ਚੱਬੇਵਾਲ, ਭੁਲੱਥ ਅਤੇ ਫਗਵਾੜਾ ਦੀ ਗਿਣਤੀ ਰਿਆਤ ਬਾਹਰਾ ਗਰੁੱਪ ਆਫ ਇੰਸਟੀਚਿਊਟਸ, ਹੁਸ਼ਿਆਰਪੁਰ ਵਿਖੇ ਹੋਵੇਗੀ ਜਦਕਿ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਅਤੇ ਸ਼ਾਮ ਚੌਰਾਸੀ ਦੀ ਗਿਣਤੀ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਹੁਸ਼ਿਆਰਪੁਰ ਵਿਖੇ ਹੋਵੇਗੀ। 

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਹੁਸ਼ਿਆਰਪੁਰ ਰਾਹੁਲ ਚਾਬਾ, ਐਸ. ਡੀ. ਐ੍ਰਮ ਹੁਸ਼ਿਆਰਪੁਰ-ਕਮ-ਏ. ਆਰ. ਓ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ, ਐਸ. ਪੀ ਮਨੋਜ ਕੁਮਾਰ, ਤਹਿਸੀਲਦਾਰ ਚੋਣਾਂ ਸਰਬਜੀਤ ਸਿੰਘ, ਤਹਿਸੀਲਦਾਰ ਹੁਸ਼ਿਆਰਪੁਰ ਗੁਰਸੇਵਕ ਚੰਦ, ਜ਼ਿਲ੍ਹਾ ਸਿਸਟਮ ਮੈਨੇਜਰ ਚਰਨ ਕਮਲ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ, ਕਾਨੂੰਗੋ ਚੋਣਾਂ ਦੀਪਕ ਕੁਮਾਰ ਤੇ ਹਰਪ੍ਰੀਤ ਕੌਰ, ਐਸ. ਡੀ. ਓ ਰਵਿੰਦਰ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ।

डिप्टी कमिश्नर कोमल मित्तल द्वारा मतगणना केन्द्रों एवं स्ट्रांग रूम का निरीक्षण

होशियारपुर

डिप्टी कमिश्नर-कम-रिटर्निंग ऑफिसर लोक सभा निर्वाचन क्षेत्र होशियारपुर कोमल मित्तल ने आज लोक सभा चुनाव-2024 के संबंध में रयात बाहरा ग्रुप ऑफ इंस्टीट्यूट्स, होशियारपुर में बनाए गए मतगणना केंद्रों और स्ट्रॉन्ग रूम का निरीक्षण किया। इस दौरान उन्होंने अधिकारियों को मतगणना के दिन वोटिंग मशीनों की पूरी सुरक्षा और पारदर्शी तरीके से वोटों की गिनती को लेकर आवश्यक दिशा-निर्देश दिए। 

इसके अलावा उन्होंने लगाए जा रहे काउंटिंग टेबल, बैरिकेडिंग, सुरक्षा, मीडिया सेंटर, पार्किंग, वॉशरूम और अन्य व्यवस्थाओं का भी निरीक्षण किया। उन्होंने कहा कि लोक सभा चुनाव-2024 के तहत लोक सभा क्षेत्र होशियारपुर में 1 जून को होने वाली वोटों की गिनती 4 जून 2024 को होगी। 

उन्होंने कहा कि होशियारपुर लोक सभा क्षेत्र के विभिन्न विधान सभा क्षेत्रों की वोटों की गिनती के लिए दो स्थानों पर मतगणना केंद्र बनाए गए हैं। उन्होंने बताया कि विधान सभा क्षेत्र होशियारपुर, मुकेरियां, दसूहा, उड़मुड़, चबेवाल, भुलत्थ और फगवाड़ा की गिनती रयात बाहरा ग्रुप ऑफ इंस्टीट्यूट्स होशियारपुर में होगी, जबकि विधान सभा क्षेत्र श्री हरगोबिंदपुर और शाम चौरासी की गिनती मल्टी स्किल डेवलपमेंट केंद्र होशियारपुर में होगी। 

इस अवसर पर अतिरिक्त डिप्टी कमिश्नर-कम-अतिरिक्त जिला चुनाव अधिकारी होशियारपुर राहुल चाबा, एस. डी.एर्म होशियारपुर- कम-ए. आर.ओ होशियारपुर प्रीतिंदर सिंह बैंस, एस. पी. मनोज कुमार, तहसीलदार चुनाव सरबजीत सिंह, तहसीलदार होशियारपुर गुरसेवक चंद, जिला सिस्टम मैनेजर चरण कमल सिंह, जिला लोक संपर्क अधिकारी हरदेव सिंह आसी, कानूगो चुनाव दीपक कुमार और हरप्रीत कौर, एस. डी.ओ. रविंदर सिंह एवं अन्य अधिकारी उपस्थित थे।

 

Tags: Komal Mittal , DC Hoshiarpur , Deputy Commissioner Hoshiarpur , Hoshiarpur , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD