Sunday, 19 May 2024

 

 

ਖ਼ਾਸ ਖਬਰਾਂ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼

 

ਲੋਕ ਸਭਾ ਚੋਣਾਂ ਸਬੰਧੀ ਜ਼ਿਲ੍ਹੇ ਭਰ ਵਿਚ ਪੋਲਿੰਗ ਅਮਲੇ ਦੀ ਹੋਈ ਪਹਿਲੀ ਰਿਹਰਸਲ

ਵੋਟਿੰਗ ਵਾਲੇ ਦਿਨ ਨਾ ਆਵੇ ਕੋਈ ਦਿੱਕਤ, ਇਸ ਲਈ ਸਿਖਲਾਈ ਜ਼ਰੂਰੀ : ਜ਼ਿਲ੍ਹਾ ਚੋਣ ਅਫ਼ਸਰ

Komal Mittal, DC Hoshiarpur, Deputy Commissioner Hoshiarpur, Hoshiarpur, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਹੁਸ਼ਿਆਰਪੁਰ , 05 May 2024

ਲੋਕ ਸਭਾ ਚੋਣਾਂ ਸਬੰਧੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਜ਼ਿਲ੍ਹੇ ਦੇ 8200 ਦੇ ਕਰੀਬ ਪੋਲਿੰਗ ਅਮਲੇ ਦੀ ਵਿਧਾਨ ਸਭਾ ਹਲਕਾ ਪੱਧਰ ’ਤੇ ਸਬੰਧਤ ਏ. ਆਰ. ਓਜ਼ ਦੀ ਨਿਗਰਾਨੀ ਹੇਠ ਪਹਿਲੀ ਰਿਹਰਸਲ ਕਰਵਾਈ ਗਈ। ਇਸ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਰਿਆਤ ਬਾਹਰਾ ਗਰੁੱਪ ਆਫ ਇੰਸਟੀਚਿਊਟਸ ਵਿਖੇ ਹੁਸ਼ਿਆਰਪੁਰ ਅਤੇ ਚੱਬੇਵਾਲ ਹਲਕੇ ਦੇ ਪੋਲਿੰਗ  ਅਮਲੇ ਦੀ ਰਿਹਰਸਲ ਦਾ ਜਾਇਜ਼ਾ ਲਿਆ।

ਇਸ ਮੌਕੇ ਉਨ੍ਹਾਂ ਦੱਸਿਆ ਕਿ ਅੱਜ ਜ਼ਿਲ੍ਹੇ ਵਿਚ ਪੈਂਦੇ 7 ਵਿਧਾਨ ਸਭਾ ਹਲਕਿਆਂ ਲਈ ਪੋਲਿੰਗ ਅਮਲੇ ਦੀ ਰਿਹਰਸਲ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਅਤੇ ਚੱਬੇਵਾਲ ਵਿਧਾਨ ਸਭਾ ਹਲਕੇ ਦੇ ਪੋਲਿੰਗ ਸਟਾਫ ਦੀ ਰਿਹਰਸਲ ਰਿਆਤ ਬਾਹਰਾ ਗਰੁੱਪ ਆਫ ਇੰਸਟੀਚਿਊਟਸ ਵਿਖੇ, ਮੁਕੇਰੀਆਂ ਦੀ ਐਸ. ਪੀ. ਐਨ ਕਾਲਜ ਮੁਕੇਰੀਆਂ, ਦਸੂਹਾ ਦੀ ਗੁਰੂ ਤੇਗ ਬਹਾਦਰ ਸੀਨੀਅਰ ਸੈਕੰਡਰੀ ਸਕੂਲ ਦਸੂਹਾ, ਉੜਮੁੜ ਦੀ ਸਰਕਾਰੀ ਕਾਲਜ ਟਾਂਡਾ, ਸ਼ਾਮ ਚੌਰਾਸੀ ਦੀ ਆਈ. ਟੀ. ਆਈ ਹੁਸ਼ਿਆਰਪੁਰ ਅਤੇ ਗੜ੍ਹਸ਼ੰਕਰ ਦੀ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਵਿਖੇ ਕਰਵਾਈ ਗਈ। 

ਉਨ੍ਹਾਂ ਦੱਸਿਆ ਕਿ ਸਿਖਲਾਈ ਲੈਣ ਵਾਲੇ ਪੋÇਲੰਗ ਅਮਲੇ ਵਿਚ ਪ੍ਰੀਜ਼ਾਈਡਿੰਗ ਅਫ਼ਸਰ, ਸਹਾਇਕ ਪ੍ਰੀਜ਼ਾਈਡਿੰਗ ਅਫ਼ਸਰ ਅਤੇ ਪੋਲਿੰਗ ਅਫ਼ਸਰ ਸ਼ਾਮਿਲ ਸਨ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਪੋਲਿੰਗ  ਸਟਾਫ ਨੂੰ ਚੋਣ ਪ੍ਰਕਿਰਿਆ ਸੁਚੱਜੇ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਪੋਲਿੰਗ ਪਾਰਟੀਆਂ ਨੂੰ ਵੋਟਿੰਗ ਵਾਲੇ ਦਿਨ ਹੋਣ ਵਾਲੀ ਇਕ-ਇਕ ਕਾਰਵਾਈ ਦਾ ਪਤਾ ਹੋਣਾ ਚਾਹੀਦਾ ਹੈ, ਇਸ ਲਈ ਡੰਮੀ ਮਸ਼ੀਨ ਰਾਹੀਂ ਵੋਟਿੰਗ ਦੇ ਸਮੁੱਚੇ ਪ੍ਰੋਸੈੱਸ ਬਾਰੇ ਜਾਣਕਾਰੀ ਦਿੱਤੀ ਗਈ। 

ਉਨ੍ਹਾਂ ਦੱਸਿਆ ਕਿ ਇਕ ਪੋਲਿੰਗ ਪਾਰਟੀ ਵਿਚ ਇਕ ਪ੍ਰੀਜ਼ਾਈਡਿੰਗ ਅਫ਼ਸਰ, ਇਕ ਸਹਾਇਕ ਪ੍ਰੀਜ਼ਾਈਡਿੰਗ ਅਫ਼ਸਰ ਅਤੇ ਦੋ  ਪੋਲਿੰਗ  ਅਫ਼ਸਰ ਹੁੰਦੇ ਹਨ ਅਤੇ ਹਰੇਕ ਦਾ ਆਪੋ-ਆਪਣਾ ਕੰਮ ਹੁੰਦਾ ਹੈ। ਇਸ ਮੌਕੇ ਮਾਸਟਰ ਟ੍ਰੇਨਰਾਂ ਵੱਲੋਂ ਪੋਲਿੰਗ  ਅਮਲੇ ਨੂੰ ਟ੍ਰੇਨਿੰਗ ਦਿੱਤੀ ਗਈ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ, ਐਸ. ਡੀ. ਐਮ-ਕਮ-ਏ. ਆਰ. ਓ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ, ਤਹਿਸੀਲਦਾਰ ਚੋਣਾਂ ਸਰਬਜੀਤ ਸਿੰਘ, ਤਹਿਸੀਲਦਾਰ ਹੁਸ਼ਿਆਰਪੁਰ ਗੁਰਸੇਵਕ ਚੰਦ, ਕਾਨੂੰਗੋ ਚੋਣਾਂ ਦੀਪਕ ਕੁਮਾਰ ਤੇ ਹਰਪ੍ਰੀਤ ਕੌਰ ਤੇ ਹੋਰ ਅਧਿਕਾਰੀ ਹਾਜ਼ਰ ਸਨ।

लोक सभा चुनाव को लेकर जिले भर में मतदान कर्मियों की हुई पहली रिहर्सल 

मतदान के दिन कोई दिक्कत न हो, इस लिए प्रशिक्षण जरूरी: जिला चुनाव अफसर 

होशियारपुर

लोक सभा चुनाव को लेकर चुनाव आयोग के दिशा-निर्देश के अनुसार आज जिले के करीब 8200 मतदान कर्मियों की विधान सभा क्षेत्र स्तर पर पहली रिहर्सल हुई। इस बीच, जिला चुनाव अफसर-कम-डिप्टी कमिश्नर होशियारपुर कोमल मित्तल ने रयात बाहरा ग्रुप ऑफ इंस्टीट्यूट्स में होशियारपुर और चबेवाल निर्वाचन क्षेत्रों के मतदान कर्मचारियों की रिहर्सल की समीक्षा की।

इस मौके पर उन्होंने कहा कि जिले के 7 विधान सभा क्षेत्रों के लिए मतदान कर्मियों की आज रिहर्सल की गई। उन्होंने बताया कि होशियारपुर और चबेवाल विधान सभा क्षेत्र के पोलिंग स्टाफ की रिहर्सल रयात बाहरा ग्रुप ऑफ इंस्टीट्यूट्स में, मुकेरियां की एस.पी.एन कॉलेज मुकेरियां, दसूहा की गुरु तेग बहादुर सीनियर सेकेंडरी स्कूल दसूहा, उड़मुड़ की गवर्नमेंट कॉलेज टांडा, शाम चौरासी की  आई. टी.आई होशियारपुर और गढ़शंकर की श्री गुरु गोबिंद सिंह खालसा कॉलेज  माहिलपुर में आयोजित की  गई।

उन्होंने बताया कि इस दौरान मतदान कर्मियों को चुनाव प्रक्रिया को सुचारु एवं पारदर्शी तरीके से संपन्न कराने के बारे में विस्तार से जानकारी दी गयी। उन्होंने कहा कि चुनाव आयोग के निर्देशानुसार मतदान दलों को मतदान के दिन होने वाली प्रत्येक गतिविधि की जानकारी रहे, इसलिए डमी मशीन के माध्यम से मतदान की पूरी प्रक्रिया की जानकारी दी गयी। इस मौके पर मास्टर ट्रेनरों ने मतदान कर्मियों को प्रशिक्षण दिया।

इस अवसर पर अतिरिक्त जिला  चुनाव अफसर राहुल चाबा, एस. डी. एम-कम-ए.आर.ओ होशियारपुर प्रीतिंदर सिंह बैंस, तहसीलदार चुनाव सरबजीत सिंह, तहसीलदार होशियारपुर गुरसेवक चंद, कानूगो चुनाव दीपक कुमार और हरप्रीत कौर और अन्य अधिकारी उपस्थित थे।

 

Tags: Komal Mittal , DC Hoshiarpur , Deputy Commissioner Hoshiarpur , Hoshiarpur , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD