Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਪਰਿਵਾਰਕ ਕਾਮੇਡੀ ਦਾ ਨਵਾਂ ਰੰਗ ਅਤੇ ਪਿਓ-ਪੁੱਤ ਦੇ ਰਿਸ਼ਤੇ ਦੀ ਕਹਾਣੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ'

Gippy Grewal, Pollywood, Entertainment, Actress, Cinema, Punjabi Films, Movie, Shinda-Shinda No Papa

Web Admin

Web Admin

5 Dariya News

ਚੰਡੀਗੜ੍ਹ , 06 May 2024

Last updated on: May 06, 2024, 00:00 IST

ਪੰਜਾਬੀ ਸਿਨੇਮਾ ਤੇਜ਼ੀ ਨਾਲ ਅੱਗੇ ਵੱਲ ਨੂੰ ਵੱਧ ਰਿਹਾ ਹੈ ਤੇ ਦਰਸ਼ਕਾਂ ਲਈ ਨਵੇਂ ਨਵੇਂ ਵਿਸ਼ੇ ਤੇ ਤਿਆਰ ਫਿਲਮਾਂ ਲੈ ਕੇ ਆ ਰਿਹਾ ਹੈ।ਦਰਸ਼ਕ ਵੀ ਹੁਣ ਰਲਦੇ-ਮਿਲਦੇ ਵਿਸ਼ਆਂ ਵਾਲੀਆਂ ਫਿਲਮਾਂ ਨੂੰ ਨਕਾਰ ਕੇ ਕੁਝ ਵੱਖਰਾ ਵੇਖਣ ਦੀ ਚਾਹਤ ਰੱਖਦੇ ਹਨ। ਇਸੇ ਰੁਝਾਨ ਤਹਿਤ ਇੱਕ ਵੱਖਰੇ ਵਿਸ਼ੇ ਤੇ ਬਣ ਕੇ ਤਿਆਰ ਹੋਈ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' 10 ਮਈ ਨੂੰ ਰਿਲੀਜ਼ ਹੋਣ ਜਾ ਰਹੀ ਹੈ। 

ਜੋ ਕਿ ਪਿਉ ਪੁੱਤ ਦੀਆਂ ਦਿਲਚਸਪ ਸ਼ਰਾਰਤੀ ਘਟਨਾਵਾਂ ‘ਤੇ ਅਧਾਰਤ ਹੈ। ਜਿਸ ਵਿਚ ਗਿੱਪੀ ਗਰੇਵਾਲ ਅਤੇ ਉਸਦਾ ਬੇਟਾ ਸ਼ਿੰਦਾ ਗਰੇਵਾਲ ਮੁੱਖ ਕਿਰਦਾਰਾਂ ਵਿੱਚ ਨਜ਼ਰ ਆਉਣਗੇ। ਸ਼ਿੰਦਾ ਨੇ ਛੋਟੀ ਉਮਰ ਤੋਂ ਹੀ ਫਿਲਮਾਂ ਵਿੱਚ ਆਪਣੀ ਅਦਾਕਾਰੀ ਦਾ ਜਲਵਾ ਦਿਖਾਉਣਾ ਸ਼ੂਰੁ ਕਰ ਦਿੱਤਾ ਹੈ। 

ਉਸ ਦੇ ਕਿਊਟਨੇਸ ਨੂੰ ਫੈਨਜ਼ ਵੱਲੋਂ ਵੀ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ।ਫ਼ਿਲਮ ਦੀ ਕਹਾਣੀ ਸ਼ਿੰਦਾ ਦੀ ਹੈ, ਜੋ ਇੱਕ ਸ਼ਰਾਰਤੀ ਬੱਚਾ ਹੈ ਅਤੇ ਆਪਣੇ ਪਿਤਾ ਦਾ ਜੀਵਨ ਮੁਸ਼ਕਿਲ ਕਰਨ 'ਚ ਕੋਈ ਕਸਰ ਬਾਕੀ ਨਹੀਂ ਛੱਡਦਾ। ਇਹ ਫ਼ਿਲਮ ਸ਼ਰਾਰਤੀ ਬੱਚਿਆਂ ਦੁਆਲੇ ਘੁੰਮਦੀ ਹੈ ਜੋ ਕਈ ਵਾਰ ਭਰੀ ਮਹਿਫ਼ਲ ਵਿਚ ਆਪਣੀਆਂ ਅਜ਼ੀਬ ਹਰਕਤਾਂ ਨਾਲ ਮਾਹੌਲ ਨੂੰ ਹਾਸੇ ਦਾ ਤਮਾਸ਼ਾ ਬਣਾ ਦਿੰਦੇ ਹਨ।

ਪਿਓ-ਪੁੱਤ ਦੀ ਜੋੜੀ ਪਹਿਲੀ ਵਾਰ ਵੱਡੇ ਪਰਦੇ ’ਤੇ ਆਪਣੀ ਨੋਕ-ਝੋਕ ਨਾਲ ਦਰਸ਼ਕਾਂ ਦਾ ਖੂਬ ਮਨੋਰੰਜਨ ਕਰਨ ਲਈ ਤਿਆਰ ਹੈ। ਇਸ ਫਿਲਮ ਵਿੱਚ ਪਿਓ-ਪੁੱਤ ਦੀ ਮਜ਼ੇਦਾਰ ਜੁਗਲਬੰਦੀ ਨੂੰ ਦੇਸੀ ਅੰਦਾਜ਼ ਵਿੱਚ ਪੇਸ਼ ਕੀਤਾ ਗਿਆ ਹੈ।‘ਬਿੱਗ ਬੌਸ ਸੀਜ਼ਨ-11’ ਦੀ ਮੁਕਾਬਲੇਬਾਜ਼ ਹਿਨਾ ਦੀ ਇਹ ਪਹਿਲੀ ਪੰਜਾਬੀ ਫਿਲਮ ਹੈ।ਇਸ ਫ਼ਿਲਮ 'ਚ ਹਿਨਾ ਖ਼ਾਨ ਸ਼ਿੰਦਾ ਦੀ ਮਾਂ ਦੇ ਕਿਰਦਾਰ 'ਚ ਨਜ਼ਰ ਆ ਰਹੀ ਹੈ। ਇਸ ਫ਼ਿਲਮ ਦੀ ਕਹਾਣੀ, ਡਾਇਲਾਗ ਅਤੇ ਸਕਰੀਨਪਲੇਅ ਨਰੇਸ਼ ਕਥੂਰੀਆ ਨੇ ਲਿਖਆ ਹੈ। 

ਫ਼ਿਲਮ ਅਮਰਪ੍ਰੀਤ ਜੀ. ਐੱਸ. ਛਾਬੜਾ ਦੇ ਨਿਰਦੇਸ਼ਨ ਹੇਠ ਬਣੀ ਹੈ ਅਤੇ ਫ਼ਿਲਮ ਦੇ ਨਿਰਮਾਤਾ ਗਿੱਪੀ ਗਰੇਵਾਲ, ਰਵਨੀਤ ਕੌਰ ਗਰੇਵਾਲ, ਬਿਕਰਮ ਮਹਿਰਾ ਅਤੇ ਸ਼ਿਧਾਰਤ ਆਨੰਦ ਕੁਮਾਰ ਹਨ। ਹੰਬਲ ਮੋਸ਼ਨ ਪਿਕਚਰਜ਼ ਅਤੇ ਸਾਰੇਗਾਮਾ ਦੀ ਪੇਸ਼ਕਸ ਇਸ ਫ਼ਿਲਮ ਵਿੱਚ ਗਿੱਪੀ ਗਰੇਵਾਲ, ਹੀਨਾ ਖ਼ਾਨ ਅਤੇ ਸ਼ਿੰਦਾ ਗਰੇਵਾਲ ਤੋਂ ਇਲਾਵਾ ਗਿੱਪੀ ਗਰੇਵਾਲ, ਸ਼ਿੰਦਾ ਗਰੇਵਾਲ, ਹਿਨਾ ਖ਼ਾਨ, ਪ੍ਰਿੰਸ ਕੰਵਲਜੀਤ ਸਿੰਘ, ਜਸਵਿੰਦਰ ਭੱਲਾ, ਨਿਰਮਲ ਰਿਸ਼ੀ, ਗੁਰੀ ਘੁੰਮਣ, ਰਘਵੀਰ ਬੋਲੀ, ਹਰਦੀਪ ਗਿੱਲ, ਸੀਮਾ ਕੌਸ਼ਲ, ਹਰਿੰਦਰ ਭੁੱਲਰ ਅਤੇ ਏਕੋਮ ਗਰੇਵਾਲ ਆਦਿ ਨੇ ਅਹਿਮ ਕਿਰਦਾਰ ਨਿਭਾਏ ਹਨ।

‘ਸ਼ਿੰਦਾ ਸ਼ਿੰਦਾ ਨੋ ਪਾਪਾ’ 10 ਮਈ ਨੂੰ ਸਿਨੇਮਾਘਰਾਂ ‘ਚ ਦਸਤਕ ਦੇਣ ਜਾ ਰਹੀ ਹੈ। ਜਿਸ ਨੂੰ ਵੇਖਣ ਲਈ ਫੈਨਜ਼ ਕਾਫੀ ਉਤਸ਼ਾਹਿਤ ਹਨ ਤੇ ਬੜੀ ਹੀ ਬੇਸਬਰੀ ਨਾਲ ਇਸ ਫਿਲਮ ਦੀ ਰਿਲੀਜ਼ ਹੋਣ ਦੀ ਉਡੀਕ ਕਰ ਰਹੇ ਹਨ।

 

 

Tags: Gippy Grewal , Pollywood , Entertainment , Actress , Cinema , Punjabi Films , Movie , Shinda-Shinda No Papa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD