Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੋਈ ਨਾਗਰਿਕ ਵੋਟ ਪਾਉਣ ਤੋਂ ਨਾ ਰਹੇ ਵਾਂਝਾ, ਪ੍ਰਚਾਰ ਲਈ ਸਹਿਯੋਗ ਕਰਨ ਸਿਨੇਮਾ ਘਰਾਂ ਤੇ ਮਾਲਜ਼ ਦੇ ਪ੍ਰਬੰਧਕ-ਕੰਚਨ

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਲੋਕਾਂ ਨੂੰ ਵੋਟਾਂ ਪਾਉਣ ਲਈ ਜਾਗਰੂਕ ਕਰਨ ਸਬੰਧੀ ਮਾਲ ਤੇ ਸਿਨੇਮਾ ਮੈਨਜਰਾਂ ਤੇ ਕਾਲਜਾਂ ਦੇ ਨੁਮਾਇੰਦਿਆਂ ਨਾਲ ਬੈਠਕ

Punjab Admin, Kanchan, Additional Deputy Commissioner Patiala, Patiala, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਪਟਿਆਲਾ , 06 May 2024

Last updated on: May 06, 2024, 00:00 IST

''ਲੋਕ ਸਭਾ ਚੋਣਾਂ ਦੀਆਂ 1 ਜੂਨ ਨੂੰ ਪੈਣ ਵਾਲੀਆਂ ਵੋਟਾਂ ਪਾਉਣ ਤੋਂ ਕੋਈ ਵੀ ਯੋਗ ਵੋਟਰ ਵਾਂਝਾ ਨਾ ਰਹੇ ਅਤੇ ਇਸ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਪਟਿਆਲਾ ਜ਼ਿਲ੍ਹੇ ਅਧੀਨ ਆਉਂਦੇ ਸਾਰੇ ਮਾਲਜ਼ ਤੇ ਸਿਨੇਮਾ ਘਰਾਂ ਦੇ ਮੈਨੇਜਰ ਤੇ ਪ੍ਰਬੰਧਕ ਆਪਣਾ ਪੂਰਾ ਸਹਿਯੋਗ ਦੇਣ। ਇਸ ਤੋਂ ਇਲਾਵਾ ਨੌਜਵਾਨ ਵੋਟਰਾਂ ਦੀਆਂ ਵੋਟਾਂ ਵੱਧ ਤੋਂ ਵੱਧ ਪੁਆਉਣ ਲਈ ਕਾਲਜਾਂ ਵੱਲੋਂ ਆਪਣੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਜਾਗਰੂਕ ਕੀਤਾ ਜਾਵੇ।'' 

ਇਹ ਪ੍ਰਗਟਾਵਾ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਨੇ ਪਟਿਆਲਾ ਜ਼ਿਲ੍ਹੇ ਦੇ ਸਿਨੇਮਾ ਘਰਾਂ ਤੇ ਮਾਲ ਮੈਨੇਜਰਾਂ ਅਤੇ ਕਾਲਜਾਂ ਦੇ ਨੁਮਾਇੰਦਿਆਂ ਨਾਲ ਕੀਤੀ ਬੈਠਕ ਮੌਕੇ ਕੀਤਾ। ਏ.ਡੀ.ਸੀ. ਕੰਚਨ ਨੇ ਮਾਲ ਤੇ ਸਿਨੇਮਿਆਂ ਦੇ ਮੈਨੇਜਰਾਂ ਤੇ ਪ੍ਰਬੰਧਕਾਂ ਨੂੰ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ, ਇਸ ਲਈ ਉਹ ਆਪਣੇ ਮਾਲਜ਼ ਤੇ ਸਿਨੇਮਾ ਘਰਾਂ ਵਿਖੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਪੋਸਟਰ, ਬੈਨਰ ਤੇ ਹੋਰਡਿੰਗਜ਼ ਲਗਵਾਉਣ। 

ਇਸ ਤੋਂ ਬਿਨ੍ਹਾਂ ਸਟੇਟ ਚੋਣ ਆਈਕਨ ਸ਼ੁਭਮਨ ਗਿੱਲ, ਤਰਸੇਮ ਜੱਸੜ, ਮਹਿਲਾਵਾਂ, ਦਿਵਿਆਂਗਜਨ, ਸਟੇਟ ਟਰਾਂਸਜੈਂਡਰ ਆਈਕੋਨ, ਪਹਿਲੀ ਵਾਰ ਵੋਟਰ ਬਣੇ ਨੌਜਵਾਨਾਂ, ਸਰਵਿਸ ਵੋਟਰਾਂ ਦੇ ਵੋਟ ਪਾਉਣ ਲਈ ਸੁਨੇਹੇ ਸਮੇਤ ਆਈਟੀ ਐਪਸ ਬਾਰੇ ਜਾਣਕਾਰੀ ਵੀ ਪ੍ਰਦਰਸ਼ਿਤ ਕੀਤੀ ਜਾਵੇ। ਏ.ਡੀ.ਸੀ. ਨੇ ਅੱਗੇ ਕਿਹਾ ਕਿ ਚੋਣਾਂ ਦਾ ਪਰਵ ਦੇਸ਼ ਦਾ ਗਰਵ, ਵੋਟ ਫਾਰ ਬੈਟਰ ਇੰਡੀਆ, ਪੰਜਾਬ ਵੋਟਸ ਆਨ 1 ਜੂਨ, ਨਥਿੰਗ ਲਾਈਕ ਵੋਟਿੰਗ, ਆਈ ਵੋਟ ਫਾਰ ਸ਼ਿਉਰ, ਵੋਟ ਮੇਰਾ ਅਧਿਕਾਰ ਤੇ ਨੈਤਿਕ ਫਰਜ਼, ਸੋਚ ਸਮਝ ਕੇ ਵੋਟ ਦਿਉ ਆਦਿ ਸਲੋਗਨ ਕਾਲਜਾਂ, ਮਾਲਜ ਤੇ ਸਿਨੇਮਾ ਘਰਾਂ ਦੇ ਨੋਟਿਸ ਬੋਰਡਾਂ 'ਤੇ ਲਗਾਏ ਜਾਣ। 

ਇਸ ਤੋਂ ਬਿਨ੍ਹਾਂ ਮੁੱਖ ਚੋਣ ਅਫ਼ਸਰ ਵੱਲੋਂ ਪ੍ਰਾਪਤ ਆਡੀਓ ਤੇ ਵੀਡੀਓਜ ਵੀ ਆਪਣੇ ਪ੍ਰੋਜੈਕਟਰਾਂ, ਐਲ.ਈ.ਡੀ. ਡਿਸਪਲੇਅ ਆਦਿ 'ਤੇ ਚਲਵਾਏ ਜਾਣ। ਜਦਕਿ ਸੋਸ਼ਲ ਮੀਡੀਆ ਸੁਨੇਹਿਆਂ ਨੂੰ ਵੀ ਵਾਇਰਲ ਕੀਤਾ ਜਾਵੇ ਤਾਂ ਕਿ ਵੱਧ ਤੋਂ ਵੱਧ ਲੋਕ ਇਸ ਵਾਰ ਵੋਟਾਂ ਪਾਉਣ ਲਈ ਅੱਗੇ ਆਉਣ ਅਤੇ ਇਸ ਵਾਰ 70 ਤੋਂ ਪਾਰ ਟੀਚੇ ਨੂੰ ਸਰ ਕੀਤਾ ਜਾ ਸਕੇ।

ਮੀਟਿੰਗ ਮੌਕੇ ਚੋਣ ਤਹਿਸੀਲਦਾਰ ਵਿਜੇ ਕੁਮਾਰ ਚੌਧਰੀ, ਜ਼ਿਲ੍ਹਾ ਸਵੀਪ ਇੰਚਾਰਜ ਪ੍ਰੋ. ਸ਼ਵਿੰਦਰ ਰੇਖੀ ਤੇ ਮੋਹਿਤ ਕੌਸ਼ਲ, ਡੀ.ਡੀ.ਐਫ. ਨਿਧੀ ਮਲਹੋਤਰਾ ਸਮੇਤ ਸਪੈਕਟਰਾ ਮਾਲ, ਓਮੈਕਸ ਮਾਲ, ਪੀ.ਵੀ.ਆਰ. ਮਾਲ, ਕੈਪੀਟਲ, ਫੂਲ ਤੇ ਮਾਲਵਾ ਸਿਨੇਮਾ, ਪ੍ਰਾਈਮ ਸਿਨੇਮਾ ਰਾਜਪੁਰਾ ਸਮੇਤ ਮਾਤਾ ਸਾਹਿਬ ਕੌਰ ਕਾਲਜ, ਮੁਲਤਾਨੀ ਮਲ ਮੋਦੀ ਕਾਲਜ, ਬਿਕਰਮ ਕਾਲਜ ਆਫ਼ ਕਾਮਰਸ, ਸਰਕਾਰੀ ਕਾਲਜ ਆਫ਼ ਗਰਲਜ਼ ਆਦਿ ਦੇ ਨੁਮਾਇੰਦੇ ਮੌਜੂਦ ਸਨ।

 

Tags: Punjab Admin , Kanchan , Additional Deputy Commissioner Patiala , Patiala , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD