Sunday, 19 May 2024

 

 

ਖ਼ਾਸ ਖਬਰਾਂ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼

 

ਪੰਜਾਬ ਵਿੱਚ 13 ਸੀਟਾਂ ਉੱਪਰ ਸ਼ਾਨਦਾਰ ਜਿੱਤ ਹਾਸਿਲ ਕਰੇਗੀ ਆਮ ਆਦਮੀ ਪਾਰਟੀ–ਮਨਜਿੰਦਰ ਸਿੰਘ ਲਾਲਪੁਰਾ

ਕਾਂਗਰਸ ਨੂੰ ਲੱਗਾ ਵੱਡਾ ਝਟਕਾ, ਪਿੰਡ ਵੇਈਪੂਈ ਦੇ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ

Manjinder Singh Lalpura, Khadoor Sahib, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਤਰਨਤਾਰਨ , 06 May 2024

ਆਮ ਆਦਮੀ ਪਾਰਟੀ ਦੀ ਨੀਤੀਆ ਤੋ ਲੋਕ ਬੇਹਦ ਖੁੱਸ਼ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋ ਪਿਛਲੇ 2 ਸਾਲਾਂ ਦੌਰਾਨ ਬਿਹਰੀਨ ਕਾਰਗੁਜਾਰੀ ਦਿਖਾਈ ਗਈ ਹੈ। ਲੋਕਾਂ ਨਾਲ ਕੀਤੇ ਗਏ ਚੋਣ ਵਾਅਦੇ ਪੂਰੇ ਕੀਤੇ ਗਏ ਹਨ। ਲੋਕਾਂ ਦਾ ਮੋਹ ਕਾਂਗਰਸ ਤੋ ਬੁਰੀ ਤਰ੍ਹਾਂ ਭੰਗ ਹੋ ਚੁੱਕਾ ਹੈ। ਭਾਜਪਾ ਨੇ ਪੰਜਾਬ ਨਾਲ ਹਮੇਸ਼ਾ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ, ਜਦੋਕਿ ਸ਼੍ਰੋਮਣੀ ਅਕਾਲੀ ਦਲ ਦਾ ਗ੍ਰਾਫ ਬਹੁਤ ਹੇਠਾ ਡਿੱਗ ਚੁੱਕਾ ਹੈ। 

ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਕੀਤਾ। ਪਿੰਡ ਵੇਈਪੂਈ ਵਿਖੇ ਆਯੋਜਿਤ ਮੀਟਿੰਗ ਦੌਰਾਨ ਆਮ ਆਦਮੀ ਪਾਰਟੀ ਦੀ ਨੀਤੀਆ ਤੋ ਖੁਸ਼ ਹੋ ਕੇ ਪਿੰਡ ਦੇ ਮੋਹਤਬਰ ਬਲਦੇਵ ਸਿੰਘ ਗੋਰਾ ਦੀ ਹਾਜ਼ਰੀ ਵਿੱਚ ਦਰਜਨਾਂ ਪਰਿਵਾਰ ਕਾਂਗਰਸ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ। ਹਲਕਾ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਸਨਮਾਨਿਤ ਕਰਦੇ ਹੋਏ ਵਿਸ਼ਵਾਸ ਦਿਵਾਇਆ ਕਿ ਆਮ ਆਦਮੀ ਪਾਰਟੀ ਆਪਣੇ ਹਰੇਕ ਵਰਕਰ ਦੀ ਕਦਰ ਕਰਦੀ ਹੈ, ਉਨ੍ਹਾਂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ।

ਹਲਕਾ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਲੀਡਰ ਰੋਜਾਨਾ ਪਾਰਟੀ ਛੱਡ ਰਹੇ ਹਨ, ਕਿਉਕਿ ਕਾਂਗਰਸ ਪਾਰਟੀ ਵਿੱਚ ਅਹੁੱਦੇਦਾਰਾਂ ਅਤੇ ਵਰਕਰਾਂ ਨੂੰ ਬਣਦਾ ਮਾਨ-ਸਨਮਾਨ ਨਹੀ ਮਿਲ ਰਿਹਾ, ਜਦੋਕਿ ਭਾਜਪਾ ਦੀ ਕੇਦਰ ਸਰਕਾਰ ਨੇ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਉੱਪਰ ਜੁਲਮ ਕੀਤਾ ਹੈ, ਜਿਸਦੇ ਚੱਲਦਿਆ ਲੋਕ ਭਾਜਪਾ ਆਗੂਆ ਨੂੰ ਪਿੰਡਾਂ ਵਿੱਚ ਦਾਖਲ ਨਹੀ ਹੋਣ ਦੇ ਰਹੇ। ਸ਼੍ਰੋਮਣੀ ਅਕਾਲੀ ਦਲ ਦਾ ਗ੍ਰਾਫ ਹੇਠਾ ਡਿੱਗਾ ਚੁੱਕਾ ਹੈ। ਲੋਕ ਹੁਣ ਅਕਾਲੀ ਦਲ ਨੂੰ ਮੁੰਹ ਲਗਾਉਣ ਨੂੰ ਤਿਆਰ ਨਹੀ। 

ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀਆ ਨੀਤੀਆ ਤੋ ਬੇਹਦ ਖੁਸ਼ ਹਨ ਅਤੇ ਇਸ ਵਾਰ ਲੋਕ ਸਭਾ ਚੋਣਾਂ ਵਿੱਚ ਆਪ 13 ਦੀਆ 13 ਸੀਟਾਂ ਉੱਤੇ ਸ਼ਾਨਦਾਰ ਜਿੱਤ ਹਾਸਿਲ ਕਰੇਗੀ। ਮੀਟਿੰਗ ਮੌਕੇ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆ ਵਿੱਚ ਜਸਵੰਤ ਸਿੰਘ, ਜਗਦੇਵ ਸਿੰਘ ਭੋਲਾ, ਰਣਜੀਤ ਸਿੰਘ, ਕਸ਼ਮੀਰ ਸਿੰਘ, ਬਲਜੀਤ ਸਿੰਘ, ਦਰਸ਼ਨ ਸਿੰਘ, ਧਰਮਿੰਦਰ ਸਿੰਘ, ਰਘਬੀਰ ਸਿੰਘ ਰਾਜੂ, ਗੁਰਲਾਲ ਸਿੰਘ, ਕੁਲਬੀਰ ਸਿੰਘ, ਚਰਨ ਸਿੰਘ, ਸਾਹਿਬ ਸਿੰਘ, ਕੁਲਬੀਰ ਸਿੰਘ ਜੈਲਦਾਰ, ਸੁਖਵਿੰਦਰ ਸਿੰਘ, ਤਰਸੇਮ ਸਿੰਘ, ਜੋਗਿੰਦਰ ਸਿੰਘ ਠੇਕੇਦਾਰ, ਗੁਰਵੇਲ ਸਿੰਘ, ਰਣਜੀਤ ਸਿੰਘ, ਮਨਜੀਤ ਸਿੰਘ, ਹਰਦੇਬ ਸਿੰਘ, ਬਚਿੱਤਰ ਸਿੰਘ, ਮਹਿੰਦਰ ਸਿੰਘ, ਗੁਲਜਾਰ ਸਿੰਘ, ਹਰਚੰਦ ਸਿੰਘ, ਹਰਜਿੰਦਰ ਸਿੰਘ ਬਿੱਟੂ, ਤਰਸੇਮ ਸਿੰਘ, ਦਰਸ਼ਨ ਸਿੰਘ, ਦਵਿੰਦਰ ਸਿੰਘ, ਮਨਦੀਪ ਕੌਰ ਸਾਬਕਾ ਮੈਬਰ, ਬਾਬਾ ਬੱਲੋ ਜੀ, ਸੁੱਖਾ ਸਿੰਘ, ਕੁਲਦੀਪ ਸਿੰਘ, ਹਰਪਾਲ ਸਿੰਘ, ਸਰਬਜੀਤ ਸਿੰਘ, ਜਗਜੀਤ ਸਿੰਘ, ਤਰਸੇਮ ਸਿੰਘ, ਸੁਖਰਾਜ ਸਿੰਘ, ਪੂਰਨ ਸਿੰਘ, ਕਰਤਾਰ ਸਿੰਘ, ਆਜਾਦ ਸਿੰਘ, ਹਰਜੀਤ ਸਿੰਘ, ਲਾਲਾ ਸਿੰਘ, ਸਕੱਤਰ ਸਿੰਘ ਅਤੇ ਨਿਸ਼ਾਨ ਸਿੰਘ ਸ਼ਾਮਿਲ ਸਨ, ਨੇ ਹਲਕਾ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਵਿਸ਼ਵਾਸ ਦਿਵਾਇਆ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਦੀ ਜਿੱਤ ਲਈ ਦਿਨ-ਰਾਤ ਇੱਕ ਕਰਨਗੇ।

 

Tags: Manjinder Singh Lalpura , Khadoor Sahib , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD