Sunday, 19 May 2024

 

 

ਖ਼ਾਸ ਖਬਰਾਂ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼

 

ਕੱਲ ਤੋਂ ਲੋਕ ਸਭਾ ਚੋਣਾਂ ਲਈ ਕਾਗਜ਼ ਭਰ ਸਕਣਗੇ ਉਮੀਦਵਾਰ-ਘਨਸ਼ਾਮ ਥੋਰੀ

ਕਰੀਬ 20 ਲੱਖ ਦੇ ਕਰੀਬ ਵੋਟਰ ਚੁਣਨਗੇ ਅੰਮ੍ਰਿਤਸਰ ਦਾ ਲੋਕ ਸਭਾ ਮੈਂਬਰ

Ghanshyam Thori, DC Amritsar, Amritsar, Deputy Commissioner Amritsar, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਅੰਮ੍ਰਿਤਸਰ , 06 May 2024

ਅੰਮ੍ਰਿਤਸਰ ਲੋਕ ਸਭਾ ਹਲਕੇ ਦੀਆਂ ਚੋਣਾਂ ਲੜਨ ਲਈ ਕੱਲ ਭਾਵ 7 ਮਈ ਤੋਂ ਲੈ ਕੇ 14 ਮਈ ਤੱਕ ਉਮੀਦਵਾਰ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕਰਵਾ ਸਕਣਗੇ। ਇਹ ਨਾਮਜ਼ਦਗੀ ਡਿਪਟੀ ਕਮਿਸ਼ਨਰ ਦਫਤਰ ਦੇ ਕਮਰਾ ਨੰਬਰ 103 ਵਿਚ ਸਵੇਰੇ 11ਤੋਂ ਸ਼ਾਮ 3 ਵਜੇ ਤੱਕ ਜਮਾ ਕਰਵਾਏ ਜਾ ਸਕਣਗੇ। 

ਉਕਤ ਜਾਣਕਾਰੀ ਦਿੰਦੇ ਜਿਲ੍ਹਾ ਚੋਣ ਅਧਿਕਾਰੀ ਕਮ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਇਸ ਬਾਬਤ ਸਾਰੀਆਂ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਜਾਣੂੰ ਕਰਵਾ ਦਿੱਤਾ ਗਿਆ ਹੈ। ਉਨਾਂ ਦੱਸਿਆ ਕਿ ਕੋਈ ਵੀ ਉਮੀਦਵਾਰ ਕਾਗਜ਼ ਦਾਖਲ ਕਰਵਾਉਣ ਮੌਕੇ ਆਪਣੇ ਸਮੇਤ 5 ਵਿਅਕਤੀ ਤੋਂ ਵੱਧ ਕਿਸੇ ਨੂੰ ਨਾਲ ਲੈ ਕੇ ਜਿਲ੍ਹਾ ਚੋਣ ਅਧਿਕਾਰੀ ਦੇ ਦਫਤਰ ਦੇ 100 ਮੀਟਰ ਘੇਰੇ ਦੇ ਅੰਦਰ ਨਹੀਂ ਆ ਸਕਦੇ।

ਉਨਾਂ ਸਾਰੀ ਪ੍ਰਤੀਨਿਧੀਆਂ ਨੂੰ ਹੋਰ ਜ਼ਰੂਰੀ ਜਾਣਕਾਰ ਦਿੰਦੇ ਦੱਸਿਆ ਕਿ ਇਸ ਵਾਰ ਅੰਮ੍ਰਿਤਸਰ ਵਿਚ 19.91 ਲੱਖ ਵੋਟਰ ਆਪਣੇ ਵੋਟ ਹੱਕ ਦੀ ਵਰਤੋਂ ਕਰਨਗੇ, ਜਿੰਨਾ ਵਿਚ 1045018 ਮਰਦ ਅਤੇ 946434 ਔਰਤਾਂ, 74 ਟਰਾਂਸਜੇਡਰ ਵੋਟਰ ਸ਼ਾਮਿਲ ਹਨ। ਜਿਲ੍ਹਾ ਚੋਣ ਅਧਿਕਾਰੀ ਸ੍ਰੀ ਘਣਸ਼ਾਮ ਥੋਰੀ ਨੇ ਲੋਕ ਸਭਾ ਚੋਣਾਂ ਬਾਰੇ ਕੀਤੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਦੱਸਿਆ ਕਿ 15 ਮਈ ਨੂੰ ਕਾਗਜ਼ਾਂ ਦੀ ਪੜਤਾਲ ਹੋਵੇਗੀ ਅਤੇ 17 ਤੱਕ ਕਾਗਜ਼ ਵਾਪਸ ਲਏ ਜਾ ਸਕਣਗੇ। 

ਵੋਟਾਂ 1 ਜੂਨ ਨੂੰ ਪੈਣਗੀਆਂ ਤੇ ਗਿਣਤੀ 4 ਜੂਨ ਨੂੰ ਹੋਵੇਗੀ। ਇਸ ਮੌਕੇ ਉਨਾਂ ਦੱਸਿਆ ਕਿ ਉਮੀਦਵਾਰ 95 ਲੱਖ ਰੁਪਏ ਤੱਕ ਖਰਚਾ ਕਰ ਸਕਣਗੇ ਅਤੇ ਨਾਮਜ਼ਦਗੀ ਫੀਸ ਜਨਰਲ ਲਈ 25 ਹਜ਼ਾਰ ਤੇ ਰਿਜ਼ਰਵ ਲਈ 12.5 ਹਜ਼ਾਰ ਰੁਪਏ ਹੋਵੇਗੀ। ਉਨਾਂ ਕਿਹਾ ਕਿ 85 ਤੋਂ ਵੱਧ ਉਮਰ ਅਤੇ ਦਿਵਆਂਗ ਵੀ ਘਰ ਬੈਠੇ ਆਪਣੀ ਵੋਟ ਦੀ ਵਰਤੋਂ ਕਰ ਸਕਣਗੇ, ਜਿੰਨਾ ਦੀ ਗਿਣਤੀ ਕ੍ਰਮਵਾਰ 18321 ਅਤੇ 17098 ਹੈ। 

ਉਨਾਂ ਦੱਸਿਆ ਕਿ ਇਸ ਵਾਰ 50221 ਵੋਟਰ ਪਹਿਲੀ ਵਾਰ ਆਪਣੇ ਵੋਟ ਹੱਕ ਦੀ ਵਰਤੋਂ ਕਰਨਗੇ। ਉਨਾਂ ਦੱਸਿਆ ਕਿ ਜਿਲ੍ਹੇ ਵਿਚ 1122 ਥਾਵਾਂ ਉਤੇ 2134 ਬੂਥ ਬਣਾਏ ਗਏ ਹਨ। ਉਨਾਂ ਦੱਸਿਆ ਕਿ ਹਰੇਕ ਹਲਕੇ ਵਿਚ 10-10 ਮਾਡਰਨ ਬੂਥ ਵੀ ਬਣਾਏ ਜਾਣਗੇ ਅਤੇ ਹਰੇਕ ਬੂਥ ਉਤੇ ਲੋੜੀਦੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ। 

ਉਨਾਂ ਦੱਸਿਆ ਕਿ ਵੋਟਾਂ Ñਲਈ ਸਾਡੇ ਕੋਲ ਸਟਾਫ ਦੀ ਕੋਈ ਘਾਟ ਨਹੀਂ ਹੈ ਅਤੇ ਅਸੀਂ ਲੋੜ ਅਨੁਸਾਰ ਟੀਮਾਂ ਦੀ ਤਾਇਨਾਤੀ ਕਰ ਰਹੇ ਹਾਂ। ਇਸ ਮੌਕੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਮਾਨਤਾ ਪ੍ਰਾਪਤ ਪਾਰਟੀਆਂ ਦੇ ਉਮੀਦਵਾਰਾਂ ਨੂੰ 6 ਅਤੇ ਬਾਕੀ ਨੂੰ 2-2 ਗੰਨਮੈਨ ਦਿੱਤੇ ਜਾਣਗੇ। ਉਨਾਂ ਸਾਰੀਆਂ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਜਿਲ੍ਹਾ ਚੋਣ ਅਧਿਕਾਰੀ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਹੀ ਕਾਗਜ਼ ਭਰਨ ਲਈ ਆਉਣ, ਤਾਂ ਕਿ ਚੋਣ ਜਾਬਤੇ ਦੀ ਉਲੰਘਣਾ ਨਾ ਹੋਵੇ। 

ਜਿਲ੍ਹਾ ਪੁਲਿਸ ਮੁਖੀ ਸ੍ਰੀ ਸਤਿੰਦਰ ਸਿੰਘ ਨੇ ਕਿਹਾ ਕਿ ਅਸੀਂਂ ਅਮਨ-ਸਾਂਤੀ ਨਾਲ ਵੋਟਾਂ ਪਾਉਣ ਲਈ ਹਰ ਤਰਾਂ ਨਾਲ ਤਿਆਰ ਹਾਂ ਤੇ ਇਸ ਲਈ ਸਾਰੇ ਵੋਟਰਾਂ ਤੇ ਰਾਜਸੀ ਪਾਰਟੀਆਂ ਕੋਲੋਂ ਸਾਥ ਦੀ ਵੀ ਸਾਨੂੰ ਲੋੜ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਜੋਤੀ ਬਾਲਾ, ਐਸ ਡੀ ਐਮ ਸ੍ਰੀ ਮਨਕੰਵਲ ਸਿੰਘ ਚਾਹਲ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: Ghanshyam Thori , DC Amritsar , Amritsar , Deputy Commissioner Amritsar , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD