Sunday, 19 May 2024

 

 

ਖ਼ਾਸ ਖਬਰਾਂ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ

 

ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲੇ 11 ਸਕੂਲੀ ਵਾਹਨਾਂ ਦੇ ਚਲਾਨ ਕੱਟੇ

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਕੀਤੀ ਚੈਕਿੰਗ

Safe School Vahan Policy, School, School Bus, Transport, School Buses, Safe School Transport Policy, Ferozepur

Web Admin

Web Admin

5 Dariya News

ਫ਼ਿਰੋਜ਼ਪੁਰ , 06 May 2024

ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤਹਿਤ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਦੇ ਦਿਸ਼ਾ-ਨਿਰਦੇਸ਼ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫਿਰੋਜ਼ਪੁਰ ਵੱਲੋਂ ਟਾਸਕ ਫੋਰਸ ਟੀਮ ਦੇ ਮੈਬਰਾਂ ਦੇ ਸਹਿਯੋਗ ਨਾਲ ਸਾਂਝੇ ਤੌਰ ‘ਤੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਬਸਤੀ ਨੱਥੇ ਸ਼ਾਹ ਅਤੇ ਜੀਆ ਬੱਗਾ ਵਿਖੇ ਵੱਖ-ਵੱਖ ਸਕੂਲ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ 11 ਸਕੂਲੀ ਵਾਹਨਾਂ ਦੇ ਚਲਾਨ ਕੱਟੇ ਗਏ।

ਇਸ ਮੌਕੇ ਏ.ਐਸ.ਆਈ. ਸ੍ਰੀ ਪਰਮਜੀਤ ਸਿੰਘ ਵੱਲੋਂ ਸਕੂਲੀ ਵਾਹਨਾਂ ਦੇ ਡਰਾਈਵਰਾਂ ਨੂੰ ਇਹ ਗੱਲ ਸਪੱਸ਼ਟ ਕੀਤੀ ਗਈ ਕਿ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆ ਨਾ ਕਰਨ ਵਾਲੇ ਵਾਹਨਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਬਣਦੀ ਕਾਨੂੰਨੀ ਕਾਰਵਾਈ ਹੋਣੀ ਯਕੀਨੀ ਬਣਾਈ ਜਾਵੇਗੀ। ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵੱਲੋਂ ਸਮੇਂ-ਸਮੇਂ ‘ਤੇ ਸਕੂਲ ਦੇ ਪ੍ਰਿੰਸੀਪਲ ਅਤੇ ਸਕੂਲ ਵਾਹਨਾਂ ਦੇ ਡਰਾਇਵਰਾ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾ ਜਿਵੇ ਸੀ.ਸੀ.ਟੀ.ਵੀ ਕੈਮਰਾ, ਖਿੜਕੀ ਤੇ ਲੋਹੇ ਦੀ ਗਰਿੱਲ, ਫਸਟ ਏਡ ਬਾਕਸ, ਲੇਡੀ ਕਡੰਕਟਰ ਆਦਿ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। 

ਇਸ ਤੋਂ ਇਲਾਵਾ ਸਕੂਲ ਵਾਹਨ ਦੇ ਡਰਾਇਵਰਾਂ ਕੋਲ ਵਾਹਨ ਦੇ ਕਾਗਜ਼ਾਤ ਵੀ ਪੂਰੇ ਹੋਣੇ ਚਾਹੀਦੀ ਹਨ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਪ੍ਰਕਾਰ ਦੀ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ। ਬੱਚਿਆਂ ਦੀ ਚੰਗੀ ਸੁਰੱਖਿਆ ਦੁਆਰਾ ਹੀ ਉਨ੍ਹਾਂ ਦੇ ਚੰਗੇ ਭਵਿੱਖ ਦੀ ਆਸ ਕੀਤੀ ਜਾ ਸਕਦੀ ਹੈ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਤੋਂ ਸ੍ਰੀ ਸਤਨਾਮ ਸਿੰਘ, ਰਿਜ਼ਨਲ ਟਰਾਸਪੋਰਟ ਅਥਾਰਟੀ ਦਫ਼ਤਰ ਤੋਂ ਹਰਮੀਤ ਸਿੰਘ, ਪੰਜਾਬ ਰੋਡਵੇਜ਼ ਤੋਂ ਨਿਰਦੋਸ਼ ਕੁਮਾਰ, ਸਿੱਖਿਆ ਵਿਭਾਗ ਤੋਂ ਸ੍ਰੀ ਦੀਪਕ ਮੌਜੂਦ ਸਨ। 

 

Tags: Safe School Vahan Policy , School , School Bus , Transport , School Buses , Safe School Transport Policy , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD