Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਲੇਰੀਆ ਦੀ ਰੋਕਥਾਮ ਅਤੇ ਬਚਾਅ ਲਈ ਐਡਵਾਈਜ਼ਰੀ ਲਗਾਤਾਰ ਜਾਰੀ

Health, Dr. Maninder Pal Singh, Civil Surgeon Faridkot, Faridkot

Web Admin

Web Admin

5 Dariya News

ਫਰੀਦਕੋਟ , 07 May 2024

Last updated on: May 07, 2024, 00:00 IST

ਸਿਵਲ ਸਰਜਨ ਫਰੀਦਕੋਟ ਡਾ. ਮਨਿੰਦਰ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜਿਲ੍ਹਾ ਐਪੀਡੀਮਾਲੋਜਿਸਟ ਡਾ. ਹਿਮਾਂਸ਼ੂ ਗੁਪਤਾ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਮਲੇਰੀਆ ਦੀ ਰੋਕਥਾਮ ਲਈ ਲਗਾਤਾਰ ਸਰਗਰਮੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਅੱਜ ਸ਼ਹਿਰ ਫਰੀਦਕੋਟ ਅੰਦਰ ਮਲੇਰੀਆ ਦੀ ਰੋਕਥਾਮ ਅਤੇ ਇਸ ਤੋਂ ਬਚਾਅ ਸਬੰਧੀ ਮੁਨਾਦੀ ਵੀ ਕਾਰਵਾਈ ਗਈ।

ਇਸ ਮੌਕੇ ਜਾਣਕਾਰੀ ਦਿੰਦਿਆਂ ਡਾ ਮਨਿੰਦਰ ਪਾਲ ਸਿੰਘ ਅਤੇ ਡਾ. ਹਿਮਾਂਸ਼ੂ ਗੁਪਤਾ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ - ਘਰ ਜਾ ਕੇ ਵੀ ਪਾਣੀ ਵਾਲੇ ਸਰੋਤਾਂ ਤੋਂ ਮੱਛਰ ਦਾ ਲਾਰਵਾ ਚੈੱਕ ਕੀਤਾ ਜਾ ਰਿਹਾ ਹੈ ਅਤੇ ਮੌਕੇ ਤੇ ਨਸ਼ਟ ਕਰਵਾਇਆ ਜਾ ਰਿਹਾ ਹੈ। ਬੁਖਾਰ ਵਾਲੇ ਸ਼ੱਕੀ ਕੇਸਾਂ ਦੇ ਖੂਨ ਦੇ ਨਮੂਨੇ ਲਏ ਜਾ ਰਹੇ ਹਨ। ਉਹਨਾਂ ਕਿਹਾ ਕਿ ਬੁਖਾਰ ਹੋਣ ਦੀ ਹਾਲਤ ਵਿਚ ਸਰਕਾਰੀ ਹਸਪਤਾਲ ਵਿੱਚ ਜਾ ਕੇ ਮਲੇਰੀਆ ਦਾ ਟੈਸਟ ਜੋ ਕਿ ਮੁਫ਼ਤ ਕੀਤਾ ਜਾਂਦਾ ਹੈ, ਕਰਵਾਉਣਾ ਚਾਹੀਦਾ ਹੈ।

ਇਸ ਲਈ ਸਿਹਤ ਵਿਭਾਗ ਵੱਲੋਂ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਅਤੇ ਲੋਕਾਂ ਦੀ ਸ਼ਮੂਲੀਅਤ ਨਾਲ ਜਾਗਰੂਕਤਾ ਕਰਨ ਲਈ ਹਰ ਸ਼ੁਕਰਵਾਰ ਨੂੰ ਮੱਛਰ ਦਾ ਲਾਰਵਾ ਖਤਮ ਕਰਨ ਲਈ ਡਰਾਈ-ਡੇ ਮਨਾਇਆ ਜਾਂਦਾ ਹੈ, ਤਾਂ ਜੋ ਇਹੋ ਜਿਹੀਆਂ ਬਿਮਾਰੀਆਂ ਤੋਂ ਹੋਣ ਵਾਲੇ ਸਰੀਰਕ, ਆਰਥਿਕ, ਸਮਾਜਿਕ ਨੁਕਸਾਨ ਤੋਂ ਬਚਾਅ ਹੋ ਸਕੇ। ਇਸ ਮੌਕੇ ਡਾ ਵਰਿੰਦਰ ਕੁਮਾਰ ਜਿਲ੍ਹਾ ਟੀਕਾਕਰਨ ਅਫ਼ਸਰ, ਡਾ ਵਿਵੇਕ ਰਾਜੌਰਾ, ਜਿਲ੍ਹਾ ਮਾਸ ਮੀਡੀਆ ਅਫਸਰ ਕੁਲਵੰਤ ਸਿੰਘ, ਡਿਪਟੀ ਮਾਸ ਮੀਡੀਆ ਅਫ਼ਸਰ ਸੁਧੀਰ ਧੀਰ, ਸਿਹਤ ਸੁਪਰਵਾਈਜਰ ਧਮਿੰਦਰ ਸਿੰਘ, ਮਨਦੀਪ ਸਿੰਘ, ਸੁਰੇਸ਼ ਕੁਮਾਰ, ਸੁਪਰਡੈਂਟ ਬਲਜੀਤ ਸਿੰਘ, ਸਿਹਤ ਵਰਕਰ ਜਸਮੇਲ ਸਿੰਘ, ਗੁਰਜੰਟ ਸਿੰਘ ਹਾਜਰ ਸਨ। 

 

Tags: Health , Dr. Maninder Pal Singh , Civil Surgeon Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD