Sunday, 19 May 2024

 

 

ਖ਼ਾਸ ਖਬਰਾਂ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼

 

ਸਿਵਲ ਸਰਜਨ ਵਲੋਂ ਵੱਧ ਤੋਂ ਵੱਧ ਯੋਗ ਵਿਅਕਤੀਆਂ ਦੇ ਆਯੁਸ਼ਮਾਨ ਕਾਰਡ ਬਣਾਉਣ ਦੀ ਹਦਾਇਤ

ਆਯੁਸ਼ਮਾਨ ਯੋਜਨਾ ਸਬੰਧੀ ਜ਼ਿਲ੍ਹੇ ਦੇ ਸਿਹਤ ਅਧਿਕਾਰੀਆਂ ਨਾਲ ਕੀਤੀ ਮੀਟਿੰਗ

Health,Dr. Devinder Kumar, Civil Surgeon Mohali,  S.A.S. Nagar, Mohali

Web Admin

Web Admin

5 Dariya News

ਮੋਹਾਲੀ , 07 May 2024

ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਨੇ ਸਿਹਤ ਅਧਿਕਾਰੀਆਂ ਨੂੰ ਜ਼ਿਲ੍ਹੇ ’ਚ ਆਯੁਸ਼ਮਾਨ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਵੱਧ ਤੋਂ ਵੱਧ ਯੋਗ ਵਿਅਕਤੀਆਂ ਦੇ ਆਯੁਸ਼ਮਾਨ ਕਾਰਡ ਬਣਾਉਣ ਦੀ ਹਦਾਇਤ ਕੀਤੀ ਹੈ। ਜ਼ਿਲ੍ਹਾ ਹਸਪਤਾਲ ਵਿਖੇ ਆਯੁਸ਼ਮਾਨ ਯੋਜਨਾ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਿਹਾ ਕਿ ਕੋਈ ਵੀ ਯੋਗ ਵਿਅਕਤੀ ਇਸ ਯੋਜਨਾ ਦਾ ਲਾਭ ਲੈਣ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। 

ਉਨ੍ਹਾਂ ਕਿਹਾ ਕਿ ਹਸਪਤਾਲਾਂ ’ਚ ਆਈ.ਪੀ.ਡੀ. ’ਚ ਦਾਖ਼ਲ ਸਾਰੇ ਮਰੀਜ਼ਾਂ ਦੀਆਂ ਫ਼ਾਈਲਾਂ ਦੀ ਚੰਗੀ ਤਰ੍ਹਾਂ ਘੋਖ ਕੀਤੀ ਜਾਵੇ ਤਾਕਿ ਲਾਭਪਾਤਰੀ ਮਰੀਜ਼ ਨੂੰ ਸਿਹਤ ਬੀਮੇ ਦਾ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਕੁੱਤਿਆਂ ਦੁਆਰਾ ਵੱਢਣ ਅਤੇ ਸੀਜੇਰੀਅਨ ਦੇ ਸਾਰੇ ਯੋਗ ਕੇਸਾਂ ਨੂੰ ਆਯੁਸ਼ਮਾਨ ਯੋਜਨਾ ਤਹਿਤ ਕਵਰ ਕੀਤਾ ਜਾਵੇ। 

ਉਨ੍ਹਾਂ ਜਨਰਲ ਮੈਡੀਸਨ ਸਮੇਤ 24 ਘੰਟਿਆਂ ਤੋਂ ਘੱਟ ਦਾਖ਼ਲੇ ਵਾਲੇ ਸਾਰੇ ਯੋਗ ਕੇਸਾਂ ਨੂੰ ਵੀ ਆਯੁਸ਼ਮਾਨ ਤਹਿਤ ਕਵਰ ਕਰਨ ਦੀ ਹਦਾਇਤ ਕੀਤੀ। ਮੀਟਿੰਗ ਦੌਰਾਨ ਸਿਵਲ ਸਰਜਨ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਣ। ਜਿਨ੍ਹਾਂ ਯੋਗ ਵਿਅਕਤੀਆਂ ਦੇ ਹਾਲੇ ਤਕ ਬੀਮਾ ਕਾਰਡ ਨਹੀਂ ਬਣੇ, ਉਹ ਆਪਣੇ ਨੇੜਲੇ ਸਿਹਤ ਕੇਂਦਰ ’ਚ ਜਾ ਸਕਦੇ ਹਨ ਜਾਂ ਆਸ਼ਾ ਵਰਕਰ ਨਾਲ ਸੰਪਰਕ ਕਰ ਸਕਦੇ ਹਨ। 

ਇਸ ਤੋਂ ਇਲਾਵਾ, ਵੱਖ-ਵੱਖ ਥਾਈਂ ਕਾਮਨ ਸਰਵਿਸ ਸੈਂਟਰ ਵੀ ਖੁਲ੍ਹੇ ਹੋਏ ਹਨ ਜਿਥੇ ਜਾ ਕੇ ਆਯੁਸ਼ਮਾਨ ਕਾਰਡ ਬਣਵਾਏ ਜਾ ਸਕਦੇ ਹਨ। ਜ਼ਿਕਰਯੋਗ ਹੈ ਕਿ ਆਯੁਸ਼ਮਾਨ ਯੋਜਨਾ ਤਹਿਤ ਯੋਗ ਵਿਅਕਤੀਆਂ ਦੇ ਆਯੁਸ਼ਮਾਨ ਕਾਰਡ ਬਣਾ ਕੇ ਉਨ੍ਹਾਂ ਨੂੰ 5 ਲੱਖ ਰੁਪਏ ਤਕ ਦਾ ਮੁਫ਼ਤ ਸਿਹਤ ਬੀਮਾ ਕਵਰੇਜ ਦਿਤਾ ਜਾ ਰਿਹਾ ਹੈ। ਇਸ ਯੋਜਨਾ ਤਹਿਤ 6 ਤਰ੍ਹਾਂ ਦੇ ਯੋਗ ਵਿਅਕਤੀਆਂ ਦੇ ਕਾਰਡ ਬਣਾਏ ਜਾਂਦੇ ਹਨ ਜਿਨ੍ਹਾਂ ਵਿਚ ਐਸ.ਈ.ਸੀ.ਸੀ. ਡਾਟਾ ਵਾਲੇ ਗ਼ਰੀਬ ਪਰਵਾਰ, ਰਾਸ਼ਨ ਕਾਰਡ ਧਾਰਕ, ਉਸਾਰੀ ਕਾਮੇ, ਛੋਟੇ ਟਰੇਡਰ, ਛੋਟੇ ਕਿਸਾਨ ਅਤੇ ਪੱਤਰਕਾਰ ਸ਼ਾਮਲ ਹਨ। 

ਇਹ ਸਹੂਲਤ ਕਈ ਗੰਭੀਰ ਬੀਮਾਰੀਆਂ ਜਿਵੇਂ ਦਿਲ ਦੀਆਂ ਬੀਮਾਰੀਆਂ, ਗੋਡਿਆਂ ਦਾ ਬਦਲਾਅ, ਅੱਖਾਂ ਦੇ ਆਪਰੇਸ਼ਨ, ਜਣੇਪਾ, ਕੈਂਸਰ ਆਦਿ ਦੇ ਇਲਾਜ ਲਈ ਵੀ ਦਿਤੀ ਜਾਂਦੀ ਹੈ। ਜ਼ਿਲ੍ਹੇ ਵਿਚ ਸਰਕਾਰੀ ਹਸਪਤਾਲਾਂ ਤੋਂ ਇਲਾਵਾ ਨਿੱਜੀ ਸੂਚੀਬੱਧ ਹਸਪਤਾਲਾਂ ਵਿਚ ਵੀ ਇਸ ਸਹੂਲਤ ਦਾ ਲਾਭ ਲਿਆ ਜਾ ਸਕਦਾ ਹੈ। ਸਰਕਾਰੀ ਵੈੱਬਸਾਈਟ www.shapunjab.in ’ਤੇ ਵੀ ਪਾਤਰਤਾ (ਯੋਗਤਾ) ਚੈੱਕ ਕੀਤੀ ਜਾ ਸਕਦੀ ਹੈ। 

104 ਹੈਲਪਲਾਈਨ ਵੀ ਲੋਕਾਂ ਨੂੰ 24 ਘੰਟੇ ਸਰਬੱਤ ਸਿਹਤ ਬੀਮਾ ਯੋਜਨਾ ਬਾਬਤ ਪੂਰੀ ਜਾਣਕਾਰੀ ਪ੍ਰਦਾਨ ਕਰਵਾ ਰਹੀ ਹੈ। ਮੀਟਿੰਗ ’ਚ ਡਿਪਟੀ ਮੈਡੀਕਲ ਕਮਿਸ਼ਨਰ ਡਾ. ਪਰਵਿੰਦਰਪਾਲ ਕੌਰ, ਸੀਨੀਅਰ ਮੈਡੀਕਲ ਅਫ਼ਸਰ ਡਾ. ਐਚ.ਐਸ.ਚੀਮਾ, ਡਾ. ਵਿਜੇ ਭਗਤ, ਮੈਡੀਕਲ ਕਾਲਜ ਦੇ ਐਮ.ਐਸ. ਡਾ. ਨਵਦੀਪ ਸੈਣੀ ਤੇ ਹੋਰ ਅਧਿਕਾਰੀ ਮੌਜੂਦ ਸਨ।

 

Tags: Health , Dr. Devinder Kumar , Civil Surgeon Mohali , S.A.S. Nagar , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD