Sunday, 19 May 2024

 

 

ਖ਼ਾਸ ਖਬਰਾਂ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ

 

ਸਿਵਲ ਸਰਜਨ ਵੱਲੋਂ ਸਿਹਤ ਯੋਜਨਾਵਾਂ ਦੀ ਪਹੁੰਚ ਵਧਾਉਣ ਸਬੰਧੀ ਮੀਟਿੰਗ

ਵਿਸ਼ਵ ਹੀਮੋਫੀਲੀਆ ਅਤੇ ਥੈਲੇਸੀਮੀਆ ਦਿਵਸ ਸਬੰਧੀ ਬੈਨਰ ਜਾਰੀ ਕੀਤਾ

Health, Dr. Meenakshi Abrol, Civil surgeon Ferozepur, Ferozepur

Web Admin

Web Admin

5 Dariya News

ਫ਼ਿਰੋਜ਼ਪੁਰ , 07 May 2024

ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦੀ ਪਹੁੰਚ ਆਮ ਲੋਕਾਂ ਤੱਕ ਹੋਰ ਜ਼ਿਆਦਾ ਵਧਾਉਣ ਦੇ ਮਕਸਦ ਨਾਲ ਅੱਜ ਕਾਰਜਕਾਰੀ ਸਿਵਲ ਸਰਜਨ ਡਾ. ਮੀਨਾਕਸ਼ੀ ਅਬਰੋਲ ਦੀ ਅਗਵਾਈ ਹੇਠ ਜ਼ਿਲ੍ਹਾ ਫਿਰੋਜ਼ਪੁਰ ਦੇ ਸਿਹਤ ਬਲਾਕਾਂ ਅਤੇ ਸਿਵਿਲ ਹਸਪਤਾਲਾਂ ਦੇ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਪ੍ਰੋਗਰਾਮ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਵਲੋਂ ਹੀਮੋਫੀਲੀਆ ਅਤੇ ਥੈਲੇਸੀਮੀਆ ਸਬੰਧੀ ਬੈਨਰ ਵੀ ਜਾਰੀ ਕੀਤਾ ਅਤੇ ਦੱਸਿਆ ਕਿ ਮੈਡੀਕਲ ਕਾਲਜਾਂ ਅਤੇ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਵਿੱਚ ਇਨ੍ਹਾਂ ਦਾ ਮੁਫਤ ਇਲਾਜ ਕੀਤਾ ਜਾਂਦਾ ਹੈ। 

ਮੀਟਿੰਗ ਦੌਰਾਨ ਡਾ. ਮੀਨਾਕਸ਼ੀ ਅਬਰੋਲ ਨੇ ਸਿਹਤ ਸੰਸਥਾਵਾਂ ਦੇ ਅਧਿਕਾਰੀਆਂ ਨੁੰ ਹਦਾਇਤ ਕਰਦਿਆਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਮਲੇਰੀਆ, ਡੇਂਗੂ ਅਤੇ ਚਿਕਨਗੂਨੀਆ ਤੋਂ ਬਚਾਓ ਲਈ ਸਿਹਤ ਵਿਭਾਗ ਦੀਆਂ ਟੀਮਾਂ ਦਾ ਵੱਧ ਤੋਂ ਵੱਧ ਸਹਿਯੋਗ ਕੀਤਾ ਜਾਵੇ। ਘਰਾਂ ਵਿੱਚ ਅਤੇ ਘਰਾਂ ਦੇ ਆਲੇ ਦੁਆਲੇ ਪਾਨੀ ਇੱਕਠਾ ਨਾ ਹੋਣ ਦਿੱਤਾ ਜਾਵੇ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਸੁਸ਼ਮਾ ਠੱਕਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਗਰਭਵਤੀ ਔਰਤਾਂ ਅਤੇ ਨਵ ਜਨਮੇ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਸਾਰੇ ਸਰਕਾਰੀ ਹਸਪਤਾਲਾਂ, ਕਮਿਊਨਿਟੀ ਸਿਹਤ ਕੇਂਦਰਾਂ, ਪ੍ਰਾਇਮਰੀ ਸਿਹਤ ਕੇਂਦਰਾਂ ਅਤੇ ਸਬ ਸੈਂਟਰਾਂ 'ਤੇ ਬਿਲਕੁੱਲ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ। 

ਉਨ੍ਹਾਂ ਇਹ ਵੀ ਕਿਹਾ ਕਿ ਗਰਮੀ ਅਤੇ ਲੂ ਤੋਂ ਬਚਣ ਲਈ ਵੱਧ ਤੋਂ ਵੱਧ ਤਰਲ ਪਦਾਰਥਾਂ ਦਾ ਸੇਵਨ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਜ਼ਿਆਦਾ ਗਰਮੀ ਹੋਣ 'ਤੇ ਸਾਡਾ ਸਰੀਰ ਪਸੀਨੇ ਦੇ ਰੂਪ ਵਿੱਚ ਗਰਮੀ ਬਾਹਰ ਕੱਢਦਾ ਹੈ ਅਤੇ ਤਾਪਮਾਨ ਨੂੰ ਕੰਟਰੋਲ ਰੱਖਦਾ ਹੈ ਜਿਸ ਨਾਲ ਸਰੀਰ ਵਿੱਚ ਪਾਣੀ ਦੀ ਕਮੀ ਹੋ ਜਾਂਦੀ ਹੈ। ਨਿਸਚਿਤ ਸੀਮਾ ਤੋਂ ਬਾਅਦ ਸਾਡੇ ਸਰੀਰ ਦਾ ਇਹ ਸਿਸਟਮ ਕੰਮ ਕਰਨਾ ਬੰਦ ਕਰ ਦਿੰਦਾ ਹੈ ਅਤੇ ਸਰੀਰ ਬਾਹਰ ਦੇ ਤਾਪਮਾਨ ਸਮਾਨ ਹੋ ਜਾਂਦਾ ਹੈ ਜਿਸ ਨੂੰ ਲੂ ਲਗਣਾ ਜਾ ਹੀਟ ਸਟ੍ਰੋਕ ਕਹਿੰਦੇ ਹਨ। 

ਆਮ ਤੌਰ 'ਤੇ ਲੋਕ ਇਸ ਨੂੰ ਹਲਕੇ ਵਿੱਚ ਲੈਦੇ ਹਨ ਜਿਸ ਕਰਕੇ ਉਹ ਬਿਮਾਰੀਆਂ ਦੇ ਸ਼ਿਕਾਰ ਹੋ ਜਾਂਦੇ ਹਨ ਬੱਚਿਆ, ਬਜੂਰਗ, ਮੋਟਾਪੇ ਤੋਂ ਪੀੜਤ ਲੋਕ, ਦਿਲ ਦੇ ਮਰੀਜ ਲੋਕ, ਸਰੀਰਕ ਪੱਖੋਂ ਕਮਜੋਰ ਲੋਕ, ਮਜਦੂਰ ਵਰਗ, ਦਿਹਾੜੀਦਾਰ, ਸੜਕਾਂ ਤੇ ਕੰਮ ਕਰਨ ਵਾਲੇ ਇਨ੍ਹਾਂ ਲੋਕਾਂ ਨੂੰ ਲੂ ਲਗਣ ਦਾ ਜਿਆਦਾ ਖਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਗਰਮੀ/ਲੂ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਦੀ ਅਪੀਲ ਕਰਦਿਆ ਕਿਹਾ ਕਿ ਬੱਚਿਆਂ, ਬਜੂਰਗਾਂ ਅਤੇ ਗਰਭਵਤੀ ਔਰਤਾਂ ਬਿਨਾਂ ਲੋੜ ਜਾ ਕੰਮ ਤੋਂ ਘਰ ਤੋ ਬਾਹਰ ਨਾ ਨਿਕਲਣ, ਘਰ ਦੇ ਬਣੇ ਪੋਸ਼ਟਿਕ ਖਾਣੇ ਦੀ ਵਰਤੋਂ ਕਰੋ, ਤਲੇ ਹੋਏ ਜਾ ਫਾਸਟ ਫੂਡ ਨਾ ਖਾਓ, ਸਾਫ-ਸਫਾਈ ਦਾ ਵੱਧ ਤੋਂ ਵੱਧ ਧਿਆਨ ਰੱਖਿਆ ਜਾਵੇ ਅਤੇ ਤਰਲ ਪਦਾਰਥਾਂ ਜਿਵੇ ਪਾਣੀ, ਲਸੀ, ਓ. ਆਰ. ਐਸ. ਦੇ ਘੋਲ ਦਾ ਸੇਵਨ ਕੀਤਾ ਜਾਵੇ।

ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਕੁਮਾਰ ਅਤੇ ਡਿਪਟੀ ਮਾਸ ਮੀਡੀਆ ਅਫਸਰ ਸੰਦੀਪ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ 8 ਮਈ ਤੋਂ 17 ਮਈ ਤੱਕ ਹੀਮੋਫੀਲੀਆ ਅਤੇ ਥੈਲੇਸੀਮਿਆ ਸਬੰਧੀ ਦਸ ਦਿਨ ਦੀ ਜਾਗਰੂਕਤਾ ਮੁਹਿੰਮ ਜ਼ਿਲ੍ਹਾ ਪੱਧਰ ਤੋਂ ਲੈ ਕੇ ਬਲਾਕ ਪੱਧਰ ਤੱਕ ਚਲਾਈ ਜਾ ਰਹੀ ਹੈ ਜਿਸ ਵਿਚ ਆਮ ਲੋਕਾਂ ਨੂੰ ਇਨ੍ਹਾਂ ਖੂਨ ਨਾਲ ਸੰਬੰਧਤ ਬੀਮਾਰੀਆਂ ਬਾਰੇ ਚਾਨਣਾ ਪਾਇਆ ਜਾਵੇਗਾ। 

ਮੀਟਿੰਗ ਵਿੱਚ ਡਿਪਟੀ ਮੈਡੀਕਲ ਕਮਿਸ਼ਨਰ ਡਾ. ਗੁਰਮੇਜ਼ ਰਾਮ, ਐਪੀਡੀਮੋਲੋਜਿਸਟ ਡਾ. ਸ਼ਮਿੰਦਰ, ਡਾ. ਯੁਵਰਾਜ, ਸੀਨੀਅਰ ਮੈਡੀਕਲ ਅਫ਼ਸਰ ਡਾ. ਬਲਕਾਰ , ਡਾ. ਰੇਖਾ, ਡਾ. ਕਰਨਜੀਤ, ਡਾ. ਵਿਸ਼ਾਲ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਹਰੀਸ਼ ਆਦਿ ਹਾਜ਼ਰ ਸਨ।

 

Tags: Health , Dr. Meenakshi Abrol , Civil surgeon Ferozepur , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD