Wednesday, 29 May 2024

 

 

ਖ਼ਾਸ ਖਬਰਾਂ ਅਰਵਿੰਦ ਕੇਜਰੀਵਾਲ ਨੇ ਕਿਹਾ- ਤੁਸੀਂ ਸਾਨੂੰ 13 ਸੰਸਦ ਮੈਂਬਰ ਦਿਓ, ਸਾਡੇ ਸਾਰੇ ਸੰਸਦ ਮੈਂਬਰ ਪੰਜਾਬ ਦੇ ਹੱਕਾਂ ਲਈ ਕੇਂਦਰ ਸਰਕਾਰ ਨੂੰ ਕਹਿਣਗੇ-ਸਾਡਾ ਹੱਕ, ਐਥੇ ਰੱਖ ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਤੋਂ ਉਮੀਦਵਾਰ ਡਾ: ਬਲਬੀਰ ਸਿੰਘ ਲਈ ਕੀਤਾ ਚੋਣ ਪ੍ਰਚਾਰ, ਪਾਤੜਾਂ ਵਿੱਚ ਵਿਸ਼ਾਲ ਰੈਲੀ ਨੂੰ ਕੀਤਾ ਸੰਬੋਧਨ ਤੁਸੀਂ ਸਾਰੀਆਂ ਪਾਰਟੀਆਂ ਨੂੰ ਮੌਕਾ ਦਿੱਤਾ, ਪਰ ਪਾਰਲੀਮੈਂਟ ਵਿੱਚ ਤੁਹਾਡੇ ਲਈ ਕਿਸੇ ਨੇ ਆਵਾਜ਼ ਨਹੀਂ ਉਠਾਈ : ਅਰਵਿੰਦ ਕੇਜਰੀਵਾਲ ਲਹਿਰਾਗਾਗਾ ਤੇ ਦਿੜ੍ਹਬਾ 'ਚ ਭਗਵੰਤ ਮਾਨ ਦਾ ਮੈਗਾ ਰੋਡ ਸ਼ੋਅ, 'ਆਪ' ਉਮੀਦਵਾਰ ਮੀਤ ਹੇਅਰ ਲਈ ਮੰਗੀਆਂ ਵੋਟਾਂ ਮੋਦੀ ਦੇ ਸ਼ਾਸਨ 'ਚ ਪੰਜਾਬ ਅਤੇ ਦੇਸ਼ ਦੀਆਂ ਸਰਹੱਦਾਂ ਸੁਰੱਖਿਅਤ: ਰਾਜਨਾਥ ਸਿੰਘ ਮੋਦੀ ਦੀ ਗਰੰਟੀ ਦੇ ਨਾਂ ਤੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਵਲੋਂ ਸ਼੍ਰੀ ਅਨੰਦਪੁਰ ਸਾਹਿਬ ਹਲਕੇ ਦੇ ਲੋਕਾਂ ਨੂੰ ਵੋਟਾਂ ਦੀ ਅਪੀਲ ਸ੍ਰੀ ਆਨੰਦਪੁਰ ਸਾਹਿਬ ਵਿਚ ਆਪ ਨੂੰ ਵੱਡਾ ਝਟਕਾ, ਸੀਨੀਅਰ ਆਗੁ ਬਿਕਰਮ ਸਿੰਘ ਸੋਢੀ ਸ਼੍ਰੋਮਣੀ ਅਕਾਲੀ ਵਿੱਚ ਸ਼ਾਮਲ ਆਪ’ ਦਾ ਮੇਅਰ ਭਾਜਪਾ ਕੌਂਸਲਰਾਂ ਦੇ ਵਾਰਡ ਵਾਸੀਆਂ ਨੂੰ ਕਰ ਰਿਹਾ ਹੈ ਪ੍ਰੇਸ਼ਾਨ: ਨਰੇਸ਼ ਅਰੋਡ਼ਾ ਮੋਦੀ ਸਰਕਾਰ ਜੋ ਕਹਿੰਦੀ ਹੈ ਉਹ ਕਰਦੀ ਵੀ ਹੈ : ਡਾ ਸੁਭਾਸ਼ ਸ਼ਰਮਾ ਮੋਹਾਲੀ ਵਿੱਚ ਪੀਣ ਵਾਲਾ ਪਾਣੀ ਲਿਆਉਣ ਲਈ 1983 ਦੇ ਕਜੌਲੀ ਜਲ ਵੰਡ ਸਮਝੌਤੇ 'ਤੇ ਮੁੜ ਗੱਲਬਾਤ: ਵਿਜੇ ਇੰਦਰ ਸਿੰਗਲਾ ਮੋਹਾਲੀ ਦੇ ਲੋਕਾਂ ਦੇ ਪਿਆਰ ਨੇ ਜਿੱਤ ਲਿਆ ਹੈ ਦਿਲ - ਡਾ ਸੁਭਾਸ਼ ਸ਼ਰਮਾ ਵੜਿੰਗ ਨੇ 2019 ਵਿੱਚ ਕਾਂਗਰਸ ਦੀ ਲੀਡ ਵਿੱਚ ਸੁਧਾਰ ਕਰਨ ਦਾ ਭਰੋਸਾ ਜਤਾਇਆ ਅਕਾਲੀ ਦਲ ਦੇ ਉਮੀਦਵਾਰ ਐਨ ਕੇ ਸ਼ਰਮਾ ਨੇ ਅਮਰਿੰਦਰ ਬਜਾਜ ਤੇ ਜਸਪਾਲ ਬਿੱਟੂ ਚੱਠਾ ਨਾਲ ਮਿਲ ਕੇ ਪਟਿਆਲਾ ਹਲਕੇ ਦੇ ਮਸਲਿਆਂ ਦੇ ਹੱਲ ਤੇ ਯੋਜਨਾਵਾਂ ਬਾਰੇ ਜਾਰੀ ਕੀਤਾ ’ਵਿਜ਼ਨ ਦਸਤਾਵੇਜ਼’ ਤਿਵਾਡ਼ੀ ਵਿਕਾਸ ਵਿੱਚ ਨਹੀਂ, ਪਰਵਾਸ ਵਿੱਚ ਵਿਸ਼ਵਾਸ ਰੱਖਦੇ ਹਨ: ਸੰਜੇ ਟੰਡਨ ਅਕਾਲੀ ਦਲ ਦੀ ਸਰਕਾਰ ਬਣੀ ਤਾਂ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਨੂੰ ਫਾਂਸੀ ਦੀ ਸਜ਼ਾ ਦੇਣ ਲਈ ਕਾਨੂੰਨ ਬਣਾਵਾਂਗੇ: ਸੁਖਬੀਰ ਸਿੰਘ ਬਾਦਲ ਲੋਕ ਗੁਰਜੀਤ ਔਜਲਾ ਦੀ ਜਿੱਤ ਤੇ ਮੋਹਰ ਲਗਾ ਚੁੱਕੇ ਹਨ, ਸਿਰਫ ਐਲਾਨ ਹੋਣਾ ਬਾਕੀ - ਹਰਪ੍ਰਤਾਪ ਅਜਨਾਲਾ ਰਾਜਨੀਤਿਕ ਪਾਰਟੀ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦਾ ਪੂਰਕ (ਸਪਲੀਮੈਂਟਰੀ) ਰੈਂਡਮਾਈਜੇਸ਼ਨ ਕੀਤਾ ਗਿਆ ਬਹੁਤ ਜਲਦੀ ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਦੀ ਬਜਾਏ 1100 ਰੁਪਏ ਮਹੀਨਾ ਮਿਲਣਗੇ, ਧੂਰੀ ਚੋਣ ਰੈਲੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ ਚੋਣਾਂ ਦੀ ਨਿਗਰਾਨੀ ਸੰਬੰਧੀ ਆਖਰੀ 72 ਘੰਟਿਆਂ ਦੇ ਐਸ ਓ ਪੀਜ਼ ਬੁੱਧਵਾਰ ਸ਼ਾਮ ਤੋਂ ਜ਼ਿਲ੍ਹੇ ’ਚ ਲਾਗੂ ਹੋਣਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੀਤ ਹੇਅਰ ਦੇ ਹੱਕ ਵਿੱਚ ਬਰਨਾਲਾ ਵਿਖੇ ਰੋਡ ਸ਼ੋਅ ਵਿੱਚ ਉਮੜਿਆ ਭਾਰੀ ਜਨ ਸੈਲਾਬ ਭਾਰਤ ਗਠਜੋੜ ਸਰਕਾਰ ਦੀ ਸਰਕਾਰ ਆਉਣ ਤੇ ਖੇਤੀਬਾੜੀ ਵਸਤੂਆਂ ਜੀ.ਐਸ.ਟੀ. ਮੁਕਤ ਹੋਣਗੀਆਂ - ਮਲਿਕ ਅਰਜਨ ਖੜਗੇ

 

ਨਿਰਪੱਖ, ਪਾਰਦਰਸ਼ੀ ਅਤੇ ਭੈਅ ਮੁਕਤ ਚੋਣਾਂ ਕਰਵਾਉਣ ਲਈ ਪਟਿਆਲਾ ਜ਼ਿਲ੍ਹਾ ਪ੍ਰਸਾਸ਼ਨ ਪੂਰੀ ਤਰ੍ਹਾਂ ਚੌਕਸ

ਡੀ.ਸੀ. ਅਤੇ ਐਸ.ਐਸ.ਪੀ. ਨੇ ਚੋਣ ਤਿਆਰੀਆਂ ਅਤੇ ਸ਼ਡਿਊਲ ਬਾਰੇ ਮੀਡੀਆ ਨਾਲ ਸਾਂਝੀ ਕੀਤੀ ਜਾਣਕਾਰੀ

Showkat Ahmad Parray, DC Patiala, Deputy Commissioner Patiala, Patiala, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

5 Dariya News

5 Dariya News

5 Dariya News

ਪਟਿਆਲਾ , 07 May 2024

ਨਿਰਪੱਖ, ਪਾਰਦਰਸ਼ੀ ਅਤੇ ਭੈਅ ਮੁਕਤ ਲੋਕ ਸਭਾ ਚੋਣਾਂ ਕਰਵਾਉਣ ਲਈ ਜ਼ਿਲ੍ਹਾ ਪ੍ਰਸਾਸ਼ਨ ਪਟਿਆਲਾ ਵਲੋਂ ਪੂਰੀ ਚੌਕਸੀ ਵਰਤੀ ਜਾ ਰਹੀ ਹੈ ਅਤੇ ਚੋਣ ਪ੍ਰਕਿਰਿਆ ਸਬੰਧੀ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਪ੍ਰੋਗਰਾਮਾਂ ਨੂੰ ਮੀਡੀਆ ਨਾਲ ਨਿਰੰਤਰ ਸਾਂਝਾ ਵੀ ਕੀਤਾ ਜਾ ਰਿਹਾ ਹੈ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਟਿਆਲਾ ਲੋਕ ਸਭਾ ਹਲਕੇ ਦੇ ਰਿਟਰਨਿੰਗ ਅਫ਼ਸਰ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜਿੱਥੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਲੋਕ ਸਭਾ ਚੋਣਾ ਬਾਰੇ ਜਨਤਕ ਨੋਟਿਸ ਜਾਰੀ ਕੀਤਾ, ਉਥੇ ਜ਼ਿਲ੍ਹਾ ਚੋਣ ਮੈਨੇਜਮੈਂਟ ਪਲਾਨ ਵੀ ਜਾਰੀ ਕੀਤਾ। ਇਸ ਮੌਕੇ ਐਸ.ਐਸ.ਪੀ. ਵਰੁਣ ਸ਼ਰਮਾ, ਐਸ.ਪੀ. (ਸਿਟੀ) ਸਰਫ਼ਰਾਜ ਆਲਮ ਅਤੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨਵਰੀਤ ਕੌਰ ਸੇਖੋਂ ਵੀ ਮੌਜੂਦ ਸਨ।

ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਜ਼ਿਲ੍ਹਾ ਪੁਲਿਸ ਵੱਲੋਂ ਲੋਕ ਸਭਾ ਚੋਣਾਂ ਨਿਰਪੱਖ, ਪਾਰਦਰਸ਼ੀ ਅਤੇ ਭੈਅ ਮੁਕਤ ਢੰਗ ਨਾਲ ਕਰਵਾਉਣ ਲਈ ਸਮੁੱਚੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਵੋਟਰਾਂ ਨੂੰ ਸ਼ਾਂਤੀਪੂਰਵਕ ਮਾਹੌਲ ਦਿੱਤਾ ਜਾਵੇਗਾ, ਇਸ ਲਈ ਉਹ ਬਿਨ੍ਹਾਂ ਕਿਸੇ ਡਰ ਅਤੇ ਭੈਅ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਇੱਕ ਮਜ਼ਬੂਤ ਲੋਕਤੰਤਰ ਦਾ ਹਿੱਸਾ ਬਣਨ। 

ਉਨ੍ਹਾਂ ਦੱਸਿਆ ਕਿ 1 ਜੂਨ 2024 ਵੀਰਵਾਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣ ਵਾਲੀਆਂ ਵੋਟਾਂ ਲਈ ਨਾਮਜ਼ਦਗੀਆਂ ਸ਼ੁਰੂ ਹੋਣ ਨਾਲ ਸਾਰੇ ਵਿਧਾਨ ਸਭਾ ਹਲਕਿਆਂ 'ਚ ਗਠਿਤ ਸਟੈਟਿਕ ਸਰਵੇਲੈਂਸ ਟੀਮਾਂ ਵੱਲੋਂ ਸੜਕਾਂ 'ਤੇ ਬੈਰੀਕੇਡਿੰਗ ਲਗਾਕੇ ਵਾਹਨਾਂ ਨੂੰ ਰੋਕ ਕੇ ਚੈਕਿੰਗ ਸ਼ੁਰੂ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਉਡਣ ਦਸਤਿਆਂ ਦੀਆਂ ਟੀਮਾਂ ਵੀ ਪੂਰੀ ਤਰ੍ਹਾਂ ਸਰਗਰਮੀ ਨਾਲ ਚੈਕਿੰਗ ਕਰ ਰਹੀਆਂ ਹਨ।

ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ 7 ਮਈ ਤੋਂ 14 ਮਈ ਤੱਕ ਡਿਪਟੀ ਕਮਿਸ਼ਨਰ ਦੇ ਕੋਰਟ ਰੂਮ (ਕਮਰਾ ਨੰਬਰ 108) ਵਿਖੇ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਕਿਹਾ  ਕਿ 10 ਮਈ ਨੂੰ ਭਗਵਾਨ ਪਰਸ਼ੂਮਰਾਮ ਜੈਅੰਤੀ ਵਾਲੇ ਦਿਨ ਵੀ ਨਾਮਜ਼ਦਗੀ ਪੱਤਰ ਪ੍ਰਾਪਤ ਕੀਤੇ ਜਾਣਗੇ, ਕਿਉਂਕਿ ਇਸ ਦਿਨ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ 1881 ਤਹਿਤ ਛੁੱਟੀ ਨਹੀਂ ਹੈ। 

ਇਸ ਤੋਂ ਇਲਾਵਾ 11 ਮਈ ਨੂੰ ਦੂਜਾ ਸ਼ਨੀਵਾਰ ਤੇ 12 ਮਈ ਨੂੰ ਐਤਵਾਰ ਹੋਣ ਕਰਕੇ ਛੁੱਟੀ ਹੋਵੇਗੀ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਦੀ ਪੜਤਾਲ 15 ਮਈ ਬੁੱਧਵਾਰ ਨੂੰ ਹੋਵੇਗੀ ਅਤੇ ਉਮੀਦਵਾਰ 17 ਮਈ ਤੱਕ ਆਪਣੇ ਨਾਮਜ਼ਦਗੀ ਵਾਪਸ ਲੈ ਸਕਣਗੇ। ਉਨ੍ਹਾਂ ਦੱਸਿਆ ਕਿ ਇਸੇ ਦਿਨ ਸਾਰੇ ਉਮੀਦਵਾਰਾਂ ਦੀ ਸੂਚੀ ਫਾਈਨਲ ਹੋ ਜਾਵੇਗੀ ਤੇ ਆਜ਼ਾਦ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ। 

ਉਨ੍ਹਾਂ ਨੇ ਚੋਣ ਲੜਨ ਵਾਲੇ ਸਾਰੇ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਯਕੀਨੀ ਬਣਾਉਣ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ 85 ਸਾਲ ਤੋਂ ਵੱਧ ਉਮਰ ਦੇ ਬਜ਼ੁਰਗ, ਦਿਵਿਆਂਗਜਨ ਅਤੇ ਚੋਣਾਂ ਲਈ ਕਿਸੇ ਵੀ ਤਰ੍ਹਾਂ ਦੀ ਡਿਊਟੀ 'ਤੇ ਤਾਇਨਾਤ ਚੋਣ ਅਮਲੇ ਦੀਆ ਵੋਟਾਂ ਪੁਆਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਵੱਖ-ਵੱਖ ਫਾਰਮ 12 ਮਈ ਤੋਂ ਪਹਿਲਾਂ-ਪਹਿਲਾਂ ਭਰਵਾਉਣ ਦੇ ਪੂਰੇ ਪ੍ਰਬੰਧ ਵੀ ਕਰ ਲਏ ਹਨ। 

ਉਨ੍ਹਾਂ ਦੱਸਿਆ ਕਿ ਕੋਈ ਵੀ ਵੋਟਰ ਆਪਣੇ ਵੋਟ ਪਾਉਣ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ, ਬਲਕਿ ਪੂਰੇ ਉਤਸ਼ਾਹ ਨਾਲ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀ ਸਵੀਪ ਟੀਮ ਵਲੋਂ ਵੋਟ ਪਾਉਣ ਸਬੰਧੀ ਜਾਗਰੂਕਤਾ ਵੀ ਫੈਲਾਈ ਜਾ ਰਹੀ ਹੈ, ਤਾਂ ਜੋ ਚੋਣ ਕਮਿਸ਼ਨ ਵੱਲੋਂ ਨਿਰਧਾਰਤ 70 ਫੀਸਦੀ ਤੋ ਵੱਧ ਵੋਟਾਂ ਪੁਆਉਣ ਦੇ ਟੀਚੇ ਨੂੰ ਸਰ ਕੀਤਾ ਜਾ ਸਕੇ।

ਇਸ ਮੌਕੇ ਐਸ.ਐਸ.ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਲੋਕ ਸਭਾ ਚੋਣਾਂ ਸ਼ਾਂਤੀਪੂਰਵਕ ਅਤੇ ਭੈਅ ਮੁਕਤ ਤਰੀਕੇ ਨਾਲ ਕਰਵਾਉਣ ਲਈ ਗ਼ਲਤ ਅਨਸਰਾਂ 'ਤੇ ਸਿਕੰਜ਼ਾ ਕੱਸਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 85 ਫੀਸਦੀ ਲਾਇਸੈਂਸੀ ਅਸਲਾ ਜਮ੍ਹਾਂ ਕਰਵਾ ਲਿਆ ਗਿਆ ਹੈ। 

ਇਸ ਤੋਂ ਇਲਾਵਾ ਹਰਿਆਣਾ ਨਾਲ ਲੱਗਦੀ ਪਟਿਆਲਾ ਜ਼ਿਲ੍ਹੇ ਦੀ ਹੱਦ 'ਤੇ ਸੀਸੀਟੀਵੀ ਕੈਮਰਿਆਂ ਦੀ ਨਿਗਰਾਨੀ ਹੇਠ 24 ਘੰਟੇ ਨਿਰੰਤਰ 14 ਇੰਟਰਸਟੇਟ ਨਾਕੇ ਲੱਗੇ ਹੋਏ ਹਨ, ਜਿਥੇ ਨਸ਼ਿਆਂ, ਨਜਾਇਜ਼ ਸ਼ਰਾਬ, ਹਥਿਆਰਾਂ ਤੇ ਸ਼ੱਕੀ ਵਿਅਕਤੀਆਂ ਦੀ ਐਂਟਰੀ 'ਤੇ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਵੋਟਰਾਂ ਨੂੰ ਆਪਣੇ ਵੱਲ ਰੁਝਾਉਣ ਲਈ 'ਮਨੀ ਤੇ ਮਸਲ ਪਾਵਰ' ਦੀ ਵਰਤੋਂ ਰੋਕਣ ਤੇ ਅਚਨਚੇਤ ਚੈਕਿੰਗ ਲਈ ਫਲਾਇੰਗ ਸਕੁਐਡ ਟੀਮਾਂ ਵੀ ਪੂਰੀ ਤਰ੍ਹਾਂ ਸਰਗਰਮ ਹਨ।

ਐਸ.ਐਸ.ਪੀ. ਨੇ ਅੱਗੇ ਦੱਸਿਆ ਕਿ ਪਟਿਆਲਾ ਪੁਲਿਸ ਨੇ ਚੋਣ ਜਾਬਤਾ ਲੱਗਣ ਤੋਂ ਬਾਅਦ 20 ਲੱਖ ਰੁਪਏ ਦੀ ਨਜਾਇਜ਼ ਨਗ਼ਦੀ ਅਤੇ 19 ਕਿਲੋ ਚਾਂਦੀ ਬਰਾਮਦ ਕਰਨ ਤੋਂ ਇਲਾਵਾ 57 ਭਗੌੜੇ ਵੀ ਗ੍ਰਿਫ਼ਤਾਰ ਕੀਤੇ ਹਨ। ਜਦਕਿ ਐਨ.ਡੀ.ਪੀ.ਐਸ. ਐਕਟ ਤਹਿਤ 93 ਮੁਕਦਮੇ ਦਰਜ ਕਰਕੇ 10 ਕਿਲੋ ਅਫੀਮ, 3 ਕਿਲੋ ਹੈਰੋਇਨ ਬਰਾਮਦ ਕੀਤੀ ਹੈ ਤੇ 116 ਆਬਕਾਰੀ ਐਕਟ ਦੇ ਮੁਕੱਦਮੇ ਦਰਜ ਕੀਤੇ ਹਨ। 

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਨਸ਼ਿਆਂ, ਨਜਾਇਜ਼ ਸ਼ਰਾਬ ਤੇ ਅਸਲੇ ਤੇ ਨਾਜਾਇਜ਼ ਨਗ਼ਦੀ 'ਤੇ ਵੀ ਤਿੱਖੀ ਨਜ਼ਰ ਰੱਖੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਾਕਮ ਥਾਪਰ, ਡੀ.ਐਸ.ਪੀ. ਰਾਜ ਕੁਮਾਰ ਸ਼ਰਮਾ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: Showkat Ahmad Parray , DC Patiala , Deputy Commissioner Patiala , Patiala , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD