Sunday, 19 May 2024

 

 

ਖ਼ਾਸ ਖਬਰਾਂ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ

 

ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ ਪੁੱਜੀ ਕਣਕ ਦੀ ਹੋਈ 100 ਫੀਸਦੀ ਖਰੀਦ : ਹਰਚੰਦ ਸਿੰਘ ਬਰਸਟ

ਮੰਡੀਆਂ ਵਿੱਚ 123.81 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ

Harchand Singh Barsat, AAP, Aam Aadmi Party, AAP Punjab, Aam Aadmi Party Punjab

Web Admin

Web Admin

5 Dariya News

ਐਸ.ਏ.ਐਸ. ਨਗਰ , 07 May 2024

ਹਾੜੀ ਸੀਜਨ 2024-25 ਦੌਰਾਨ ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ ਪੁੱਜੀ ਕਣਕ ਦੀ ਲਗਭਗ ਸੋ ਫੀਸਦੀ ਖਰੀਦ ਹੋ ਚੁੱਕੀ ਹੈ ਅਤੇ ਅਗਾਹਾਂ ਵੀ ਮੰਡੀਆਂ ਵਿੱਚ ਆਉਣ ਵਾਲੀ ਕਣਕ ਦੀ ਖਰੀਦ ਨੂੰ ਤੁਰੰਤ ਨੇਪਰੇ ਚਾੜ੍ਹਿਆ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਮੰਡੀਆਂ ਵਿੱਚ ਚੱਲ ਰਹੇ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਮਗਰੋ ਕੀਤਾ। 

ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਦੀਆਂ ਮੰਡੀਆਂ ਵਿੱਚ ਹੁਣ ਤੱਕ 123.81 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ 123.26 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾੜੀ ਸੀਜ਼ਨ 2024-25 ਦੌਰਾਨ 30,077 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਿਟ ਵਿੱਚੋਂ ਹੁਣ ਤੱਕ ਕਿਸਾਨਾਂ ਨੂੰ 25387.8 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ। 

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਦੱਸਿਆ ਕਿ ਪੰਜਾਬ ਮੰਡੀ ਬੋਰਡ ਵੱਲੋਂ ਕਿਸਾਨਾਂ, ਆੜਤੀਆਂ ਅਤੇ ਮਜ਼ਦੂਰਾਂ ਦੀਆਂ ਸੁਵਿਧਾਵਾਂ ਨੂੰ ਮੁੱਖ ਰੱਖਦੇ ਹੋਏ ਮੰਡੀਆਂ ਵਿੱਚ ਖਰੀਦ ਕਾਰਜਾਂ ਨੂੰ ਨੇਪੜੇ ਚੜਨ ਦੇ ਲਈ ਪੁਖਤਾ ਪ੍ਰਬੰਧ ਕੀਤੇ ਗਏ ਸਨ ਅਤੇ ਇਸੇ ਦਾ ਨਤੀਜਾ ਹੈ ਕਿ ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਕਾਰਜ ਨੂੰ ਬਿਨਾਂ ਕਿਸੇ ਸਮੱਸਿਆ ਤੋਂ ਪੂਰਾ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ। 

ਉਹਨਾਂ ਦੱਸਿਆ ਕਿ ਪੰਜਾਬ ਮੰਡੀ ਬੋਰਡ ਵੱਲੋਂ ਅਧਿਕਾਰੀਆਂ ਦੀਆਂ ਟੀਮਾਂ ਬਣਾ ਕੇ ਮੰਡੀਆਂ ਵਿੱਚ ਚੈਕਿੰਗਾਂ ਵੀ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਹਰ ਵੇਲੇ ਖੜੀ ਹੈ ਅਤੇ ਉਹਨਾਂ ਦੀ ਬਿਹਤਰੀ ਅਤੇ ਚੰਗੇ ਭਵਿੱਖ ਦੇ ਲਈ ਵਚਨਬਧ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਮੰਡੀ ਬੋਰਡ ਤੇ ਮਾਰਕਿਟ ਕਮੇਟੀਆਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਦਿਨ-ਰਾਤ ਜੀ-ਜਾਨ ਲਗਾ ਕੇ ਪੂਰੀ ਤਨਦੇਹੀ ਨਾਲ ਕੰਮ ਕੀਤੇ ਗਏ ਹਨ, ਤਾਂ ਹੀ ਇਨ੍ਹਾਂ ਵੱਡਾ ਕੰਮ ਬਹੁਤ ਹੀ ਥੌੜੇ ਸਮੇਂ ਵਿੱਚ ਨਿਰਵਿਘਨ ਨੇਪਰੇ ਚੜ ਸਕਿਆ ਹੈ, ਜਿਸ ਨਾਲ ਕਿਸਾਨਾਂ, ਮਜਦੂਰਾਂ ਅਤੇ ਆੜ੍ਹਤੀਆਂ ਨੂੰ ਮੰਡੀਆਂ ਵਿੱਚ ਸਹੂਲਤਾਂ ਦਿੱਤੀਆ ਜਾ ਸਕਿਆ ਅਤੇ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪਿਆ। ਪੰਜਾਬ ਸਰਕਾਰ ਦੇ ਵੱਖ-ਵੱਖ ਮਹਿਕਮੇਂ ਜਿਵੇਂ ਪਨਸਪ, ਮਾਰਫੈਡ, ਪਨਗ੍ਰੇਨ, ਵੇਅਰ ਹਾਉਸ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਵੀ ਇਸ ਕੰਮ ਨੂੰ ਨੇਪਰੇ ਚਾੜਣ ਵਿੱਚ ਪੂਰਾ ਸਹਿਯੋਗ ਦਿੱਤਾ ਗਿਆ। 

ਜਿਸਦੇ ਲਈ ਇਹ ਸਭ ਧੰਨਵਾਦ ਦੇ ਪਾਤਰ ਹਨ। ਚੇਅਰਮੈਨ ਨੇ ਕਿਹਾ ਕਿ ਸਭ ਤੋਂ ਵੱਡਾ ਧੰਨਵਾਦ ਉਸ ਪ੍ਰਮਾਤਮਾ ਦਾ ਹੈ, ਜਿਸ ਵੱਲੋਂ ਮਾੜੀਆਂ-ਮੋਟਿਆ ਔਕੜਾ ਤੋਂ ਇਲਾਵਾ ਓਵਰਆਲ ਚੰਗਾ ਮੌਸਮ ਪ੍ਰਦਾਨ ਕੀਤਾ ਗਿਆ। ਸ. ਬਰਸਟ ਨੇ ਅੱਗੇ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਕਿ ਪੰਜਾਬ ਮੰਡੀ ਬੋਰਡ ਦੀਆਂ 1907 ਪੱਕੀਆਂ ਮੰਡੀਆਂ ਅਤੇ 826 ਆਰਜੀ ਖਰੀਦ ਕੇਂਦਰਾਂ ਵਿੱਚ ਹੁਣ ਤੱਕ 123.81 ਲੱਖ ਮੀਟ੍ਰਿਕ ਕਣਕ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ 123.26 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। 

ਇਸ ਵਿੱਚੋਂ 116.46 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਵੱਲੋਂ ਅਤੇ 6.80 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਪ੍ਰਾਈਵੇਟ ਪੱਧਰ ਤੇ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਮੰਡੀਆਂ ਵਿੱਚੋਂ 74.17 ਲੱਖ ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ। ਬੀਤੇ ਦਿਨੀਂ ਮੰਡੀਆਂ ਵਿੱਚ 1.80 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਦਕਿ 1.98 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। 

ਪੰਜਾਬ ਵਿੱਚ ਹੁਣ ਤੱਕ ਸੰਗਰੂਰ ਜ਼ਿਲ੍ਹੇ ਵਿੱਚ ਸਭ ਤੋਂ ਵੱਧ ਕਣਕ ਦੀ ਆਮਦ ਅਤੇ ਖਰੀਦ ਹੋਈ ਹੈ। ਇੱਥੇ 1198029 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਅਤੇ ਪ੍ਰਾਈਵੇਟ ਪੱਧਰ ਤੇ ਕੀਤੀ ਗਈ ਹੈ, ਜਦਕਿ ਦੂਜੇ ਨੰਬਰ ਪਟਿਆਲਾ ਵਿੱਚ 925382 ਮੀਟ੍ਰਿਕ ਟਨ ਅਤੇ ਤੀਜੇ ਨੰਬਰ ਤੇ ਫਿਰੋਜਪੁਰ ਵਿੱਚ 847242 ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ ਹੈ।  

पंजाब की मंडियों में अब तक पहुंचे गेहूं की हुई 100 प्रतिशत खरीद : हरचंद सिंह बरसट

मंडियों में 123.81 लाख मीट्रिक टन गेहूं की हुई आवक

एस.ए.एस. नगर

रबी सीजन 2024-25 के दौरान पंजाब की मंडियों में पहुंचा गेहूं लगभग सौ प्रतिशत खरीदा जा चुका है और आगे भी मंडियों में आने वाले गेहूं की खरीद तुरंत की जाएगी। यह विचार पंजाब मंडी बोर्ड के चेयरमैन स. हरचंद सिंह बरसट ने मंडियों में चल रहे खरीद कार्यों का जायजा लेने के दौरान व्यक्त किये। 

उन्होंने बताया कि पंजाब राज्य की मंडियों में अब तक 123.81 लाख मीट्रिक टन गेहूं की आवक हो चुकी है, जिसमें से 123.26 लाख मीट्रिक टन गेहूं खरीदा जा चुका है। उन्होंने आगे बताया कि रबी सीज़न 2024-25 के दौरान कैश क्रैडिट लिमिट 30,077 करोड़ में से अब तक किसानों को 25387.8 करोड़ रुपये जारी किए जा चुके हैं।

पंजाब मंडी बोर्ड के चेयरमैन ने बताया कि पंजाब मंडी बोर्ड की तरफ से किसानों, आढ़तियों और मजदूरों की सुविधा को मुख्य रखते हुए मंडियों में खरीद कार्यों को चलाने के लिए पर्याप्त व्यवस्था की गई है और इसके परिणामस्वरूप मंडियों में गेहूं की खरीद के कार्यों को बिना किसी समस्या के पूर्ण किया जा रहा है और किसानों को किसी भी प्रकार की असुविधा का सामना नहीं करना पड़ रहा है। 

उन्होंने बताया कि पंजाब मंडी बोर्ड द्वारा अधिकारियों की टीमें बनाकर मंडियों में चेकिंग भी की जा रही है। उन्होंने कहा कि पंजाब सरकार हमेशा किसानों के साथ खड़ी है और उनकी बेहतरी और अच्छे भविष्य के लिए प्रतिबद्ध है। उन्होंने कहा कि पंजाब मंडी बोर्ड और मार्केट कमेटियों के अधिकारियों व कर्मचारियों ने दिन-रात पूरी लगन के साथ काम किया है, तभी इतना बड़ा काम बहुत कम समय में सुचारु रूप से हो सका है, जिससे किसानों, मजदूरों और आढ़तियों को मंडियों में सुविधा दी जा सकी और किसी भी प्रकार की कठिनाई का सामना नहीं करना पड़ा। 

इस कार्य को पूरा करने में पंजाब सरकार के विभिन्न विभागों जैसे पनसप, मार्कफेड, पनग्रेन और वेयरहाउस के अधिकारियों और कर्मचारियों ने भी पूरा सहयोग दिया है। जिसके लिए ये सभी धन्यवाद के पात्र हैं। चेयरमैन ने कहा कि सबसे बड़ा धन्यवाद उस परमात्मा का है, जिनकी तरफ से छिट-पुट समस्याओं के अलावा कुल मिलाकर अच्छा मौसम प्रदान किया गया।

स. बरसट ने आगे जानकारी देते हुए बताया कि पंजाब मंडी बोर्ड की 1907 निर्धारित मंडियों और 826 टेंपरेरी खरीद केंद्रों में अब तक 123.81 लाख मीट्रिक टन गेहूं की आवक हो चुकी है, जिसमें से 123.26 लाख मीट्रिक टन गेहूं की खरीद हो चुकी है। 

इसमें से 116.46 लाख मीट्रिक टन गेहूं सरकारी एजेंसियों और 6.80 लाख मीट्रिक टन गेहूं की निजी स्तर पर खरीद की गई है। उन्होंने बताया कि अब तक मंडियों से 74.17 लाख मीट्रिक टन गेहूं की लिफ्टिंग हो चुकी है। बीते दिन मंडियों में 1.80 लाख मीट्रिक टन गेहूं की आवक हुई है, जबकि 1.98 लाख मीट्रिक टन गेहूं खरीदा जा चुका है। 

पंजाब में अब तक संगरूर जिले में सबसे ज्यादा गेहूं की आवक और खरीद हुई है। यहां सरकारी और निजी स्तर पर 1198029 मीट्रिक टन गेहूं की खरीद हुई है,  जबकि दूसरे नंबर पर पटियाला में 925382 मीट्रिक टन और तीसरे नंबर फिरोजपुर में 847242 मीट्रिक टन गेहूं की खरीद हुई है।

 

Tags: Harchand Singh Barsat , AAP , Aam Aadmi Party , AAP Punjab , Aam Aadmi Party Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD