Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸੇਫ ਸਕੂਲ ਵਾਹਨ ਪਾਲਿਸੀ ਬਾਰੇ ਸਕੂਲੀ ਬੱਸਾਂ ਦੇ ਡਰਾਈਵਰਾਂ, ਕੰਡਕਟਰਾਂ ਤੇ ਲੇਡੀ ਅਟੈਂਡੈਂਟ ਨੂੰ ਕੀਤਾ ਜਾਗਰੂਕ

ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਦੇ ਟਰਾਂਸਪੋਰਟ ਵਿਭਾਗ ਨੇ ਕਰਵਾਇਆ ਜਾਗਰੂਕਤਾ ਸਮਾਗਮ

Safe School Vahan Policy, School, School Bus, Transport, School Buses, Safe School Transport Policy, Sri Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 07 May 2024

Last updated on: May 07, 2024, 00:00 IST

ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਤੇ ਟਰਾਂਸਪੋਰਟ ਵਿਭਾਗ ਵੱਲੋਂ ਸਾਂਝੇ ਤੌਰ ਤੇ ਜੀਸਸ ਕ੍ਰਾਈਸਟ ਸਕੂਲ ਸਮਸ਼ੇਰ ਨਗਰ ਵਿਖੇ ਸਕੂਲੀ ਬੱਸਾਂ ਦੇ ਡਰਾਈਵਰਾਂ, ਕੰਡਕਟਰਾਂ ਤੇ ਮਹਿਲਾ ਅਟੈਂਡੰਟਜ਼ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਅਤੇ ਸੜਕ ਸੁਰੱਖਿਆ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ. ਹਰਭਜਨ ਸਿੰਘ ਨੇ ਕਿਹਾ ਕਿ ਸਕੂਲਾਂ ਦੀਆਂ ਮੈਨੇਜਮੈਂਟ ਕਮੇਟੀਆਂ ਵੱਲੋਂ ਸਕੂਲੀ ਬੱਸ ਡਰਾਈਵਰਾਂ ਦੀ ਚੋਣ ਧਿਆਨ ਨਾਲ ਕਰਨੀ ਚਾਹੀਦੀ ਹੈ।

ਕਮੇਟੀਆਂ ਨੂੰ ਇਹ ਵੇਖਣਾ ਚਾਹੀਦਾ ਹੈ ਕਿ ਡਰਾਈਵਰ ਕਿਸੇ ਕਿਸਮ ਦਾ ਨਸ਼ਾ ਨਾ ਕਰਦੇ ਹੋਣ ਅਤੇ ਸਰੀਰਕ ਪੱਖੋਂ ਵੀ ਤੰਦਰੁਸਤ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸੇਫ ਸਕੂਲ ਵਾਹਨ ਪਾਲਿਸੀ ਦਾ ਮਕਸਦ ਬੱਚਿਆਂ ਨੂੰ ਸੁਰੱਖਿਅਤ ਸਕੂਲੀ ਵਾਹਨ ਮੁਹੱਈਆਂ ਕਰਵਾਉਣਾ ਹੈ, ਤਾਂ ਜੋ ਨਿਯਮਾਂ ਨੂੰ ਮੁੱਖ ਰੱਖਦੇ ਹੋਏ ਸਕੂਲੀ ਬੱਸਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣ ਅਤੇ ਹਰ ਇੱਕ ਬੱਸ ਵਿੱਚ ਮਹਿਲਾ ਅਟੈਡੈਂਟ ਦਾ ਹੋਣਾ ਲਾਜ਼ਮੀ ਹੋਵੇ। 

ਇਸ ਦੇ ਨਾਲ ਹੀ ਸਕੂਲੀ ਬੱਸਾਂ ਦੇ ਵੈਨ ਨੰਬਰ, ਕਿਸਮ, ਮਾਡਲ, ਬੈਠਣ ਦੀ ਸੀਟ ਕਪੈਸਟੀ, ਫਿੱਟਨਸ ਸਰਟੀਫਿਕੇਟ, ਵੈਲੀਡਿਟੀ, ਪਰਮਿਟ, ਕੰਟਰੈਕਟ ਨੰਬਰ ਆਫ ਸਕੂਲ ਅਥਾਰਟੀ , ਸਪੀਡ ਗਵਰਨਰ , ਸੀ.ਸੀ.ਟੀ.ਵੀ, ਵੈਨ ਡੋਰ , ਲਾਕਸ , ਹਾਈਡਰੋਲਿਕ , ਜੈੱਕ , ਐਮਰਜੈਂਸੀ ਐਕਜਿਟ , ਸਟਾਪ ਸਾਈਨ, ਬਜਰ , ਫਸਟ ਏਡ ਕਿੱਟ ਅਤੇ ਅੱਗ ਬਜਾਊ ਸਿਲੰਡਰ ਆਦਿ ਦਾ ਹਰ ਬੱਸ ਵਿੱਚ ਹੋਣਾ ਲਾਜਮੀ ਹੋਵੇ। ਇਸ ਮੌਕੇ ਸਹਾਇਕ ਟਰਾਂਸਪੋਰਟ ਅਫਸਰ ਸ਼੍ਰੀ ਪ੍ਰਦੀਪ ਕੁਮਾਰ ਨੇ ਕਿਹਾ ਗਿਆ ਕਿ ਪੰਜਾਬ ਸੇਫ ਸਕੂਲ ਵਾਹਨ ਪਾਲਿਸੀ ਅਧੀਨ ਸਕੂਲ ਦੀ ਹਰੇਕ ਬੱਸ ਦੇ ਉੱਪਰ ਸਕੂਲ ਦਾ ਫੋਨ ਨੰਬਰ ਲਿਖਣਾ ਲਾਜ਼ਮੀ ਹੈ। 

ਸਕੂਲ ਵੱਲੋਂ ਨਿਯੁਕਤ ਸਕੂਲੀ ਬੱਸ ਡਰਾਈਵਰ ਦਾ ਕੋਈ ਵੀ ਪਿਛਲਾ ਅਪਰਾਧਿਕ ਰਿਕਾਰਡ/ ਗੰਭੀਰ ਅਪਰਾਧੀ ਨਹੀਂ ਹੋਣਾ ਚਾਹੀਦਾ, ਡਰਾਈਵਰਾਂ ਵੱਲੋਂ ਕੋਈ ਵੀ ਨਸ਼ੀਲੇ ਪਦਾਰਥ ਦਾ ਸੇਵਨ ਨਾ ਕੀਤਾ ਜਾਵੇ। ਹਰ ਬੱਸ ਦੇ ਵਿੱਚ ਐਮਰਜੈਂਸੀ ਡੋਰ/ਵਿੰਡੋ ਦੀ ਸਹੂਲਤ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬੱਸਾਂ ਵਿੱਚ ਨਿਰਧਾਰਿਤ ਸੀਟਾਂ ਤੋਂ ਵੱਧ ਬੱਚੇ ਨਹੀਂ ਬਿਠਾਉਣੇ ਚਾਹੀਦੇ ਅਤੇ ਸਕੂਲੀ ਬੱਸਾਂ ਵਿੱਚ ਕਿਸੇ ਵੀ ਤਰ੍ਹਾਂ ਦਾ ਕਬਾੜ ਜਾਂ ਅਪੱਤੀਜਨਕ ਵਸਤੂਆਂ ਨਹੀਂ ਹੋਣੀਆਂ ਚਾਹੀਦੀਆਂ।  

ਉਨ੍ਹਾਂ ਕਿਹਾ ਕਿ ਚੈਕਿੰਗ ਦੌਰਾਨ ਜੇਕਰ ਕੋਈ ਬੱਸ ਅਨਫਿਟ ਪਾਈ ਜਾਂਦੀ ਹੈ ਤਾਂ ਉਸੇ ਸਮੇਂ ਸੇਫ ਸਕੂਲ ਵਾਹਨ ਪਾਲਿਸੀ ਦੀ ਚੈਕਿੰਗ ਟੀਮ ਦੀ ਹਾਜਰੀ ਵਿੱਚ ਸਬੰਧਤ ਸਕੂਲ ਤੇ ਕਾਰਵਾਈ ਕੀਤੀ ਜਾਵੇਗੀ ਅਤੇ ਸਕੂਲੀ ਬੱਸਾਂ ਦੇ ਚਲਾਨ ਵੀ ਕੱਟੇ ਜਾਣਗੇ ਅਤੇ ਚੈਕਿੰਗ ਦੌਰਾਨ ਜੇਕਰ ਬੱਸਾਂ ਦੀ ਹਾਲਤ ਠੀਕ ਨਾ ਪਾਈ ਗਈ ਤਾਂ ਬੱਸ ਬੰਦ ਕੀਤੀ ਜਾਵੇਗੀ। ਇਸ ਮੌਕੇ ਏ.ਐਸ.ਆਈ ਗੁਰਮੀਤ ਸਿੰਘ, ਪਵਿੱਤਰ ਸਿੰਘ ਆਰ.ਟੀ.ਓ ਵਿਭਾਗ, ਹਰਿੰਦਰ ਸਿੰਘ, ਸਕੂਲ ਪ੍ਰਿੰਸੀਪਲ ਅਤੇ ਹੋਰ ਸਟਾਫ ਮੈਂਬਰ ਵੀ ਹਾਜਰ ਸਨ।

 

Tags: Safe School Vahan Policy , School , School Bus , Transport , School Buses , Safe School Transport Policy , Sri Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD