Wednesday, 29 May 2024

 

 

ਖ਼ਾਸ ਖਬਰਾਂ ਲੁਧਿਆਣਾ ਵਿੱਚ ਰੋਡ ਸ਼ੋਅ ਦੌਰਾਨ ਕਾਂਗਰਸ ਦੇ ਰਾਜਾ ਵੜਿੰਗ ਦੇ ਹੱਕ ਵਿੱਚ ਭਾਰੀ ਭੀੜ ਇਕੱਠੀ ਹੋਈ ਆਪ ਸੰਸਦ ਰਾਘਵ ਚੱਢਾ ਨੇ ਸ੍ਰੀ ਅਨੰਦਪੁਰ ਸਾਹਿਬ ਤੋਂ ‘ਆਪ’ਉਮੀਦਵਾਰ ਮਲਵਿੰਦਰ ਸਿੰਘ ਕੰਗ ਲਈ ਕੀਤਾ ਚੋਣ ਪ੍ਰਚਾਰ 'ਆਪ' ਸੰਸਦ ਸੰਜੇ ਸਿੰਘ ਨੇ ਮਲਵਿੰਦਰ ਕੰਗ ਲਈ ਨਵਾਂ ਗਾਓਂ 'ਚ ਕੀਤਾ ਪ੍ਰਚਾਰ ਆਪ ਸਰਕਾਰ ਕੇ ਮੁੱਖ ਮੰਤਰੀ ਜੋ ਕਹਿੰਦੇ ਹਨ ਉਹਨੂੰ ਕਦੇ ਨਹੀਂ ਕਰਦੇ : ਰਾਜਨਾਥ ਸਿੰਘ ਕਾਂਗਰਸ ਦੇ ਮੁਸਲਿਮ ਨੇਤਾ ਨਫ਼ੀਸ ਤਿਆਗੀ ਸਾਥੀਆਂ ਸਮੇਤ ਭਾਜਪਾ ’ਚ ਹੋਏ ਸ਼ਾਮਿਲ ਅਰਵਿੰਦ ਕੇਜਰੀਵਾਲ ਨੇ ਕਿਹਾ- ਤੁਸੀਂ ਸਾਨੂੰ 13 ਸੰਸਦ ਮੈਂਬਰ ਦਿਓ, ਸਾਡੇ ਸਾਰੇ ਸੰਸਦ ਮੈਂਬਰ ਪੰਜਾਬ ਦੇ ਹੱਕਾਂ ਲਈ ਕੇਂਦਰ ਸਰਕਾਰ ਨੂੰ ਕਹਿਣਗੇ-ਸਾਡਾ ਹੱਕ, ਐਥੇ ਰੱਖ ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਤੋਂ ਉਮੀਦਵਾਰ ਡਾ: ਬਲਬੀਰ ਸਿੰਘ ਲਈ ਕੀਤਾ ਚੋਣ ਪ੍ਰਚਾਰ, ਪਾਤੜਾਂ ਵਿੱਚ ਵਿਸ਼ਾਲ ਰੈਲੀ ਨੂੰ ਕੀਤਾ ਸੰਬੋਧਨ ਤੁਸੀਂ ਸਾਰੀਆਂ ਪਾਰਟੀਆਂ ਨੂੰ ਮੌਕਾ ਦਿੱਤਾ, ਪਰ ਪਾਰਲੀਮੈਂਟ ਵਿੱਚ ਤੁਹਾਡੇ ਲਈ ਕਿਸੇ ਨੇ ਆਵਾਜ਼ ਨਹੀਂ ਉਠਾਈ : ਅਰਵਿੰਦ ਕੇਜਰੀਵਾਲ ਲਹਿਰਾਗਾਗਾ ਤੇ ਦਿੜ੍ਹਬਾ 'ਚ ਭਗਵੰਤ ਮਾਨ ਦਾ ਮੈਗਾ ਰੋਡ ਸ਼ੋਅ, 'ਆਪ' ਉਮੀਦਵਾਰ ਮੀਤ ਹੇਅਰ ਲਈ ਮੰਗੀਆਂ ਵੋਟਾਂ ਮੋਦੀ ਦੇ ਸ਼ਾਸਨ 'ਚ ਪੰਜਾਬ ਅਤੇ ਦੇਸ਼ ਦੀਆਂ ਸਰਹੱਦਾਂ ਸੁਰੱਖਿਅਤ: ਰਾਜਨਾਥ ਸਿੰਘ ਮੋਦੀ ਦੀ ਗਰੰਟੀ ਦੇ ਨਾਂ ਤੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਵਲੋਂ ਸ਼੍ਰੀ ਅਨੰਦਪੁਰ ਸਾਹਿਬ ਹਲਕੇ ਦੇ ਲੋਕਾਂ ਨੂੰ ਵੋਟਾਂ ਦੀ ਅਪੀਲ ਸ੍ਰੀ ਆਨੰਦਪੁਰ ਸਾਹਿਬ ਵਿਚ ਆਪ ਨੂੰ ਵੱਡਾ ਝਟਕਾ, ਸੀਨੀਅਰ ਆਗੁ ਬਿਕਰਮ ਸਿੰਘ ਸੋਢੀ ਸ਼੍ਰੋਮਣੀ ਅਕਾਲੀ ਵਿੱਚ ਸ਼ਾਮਲ ਆਪ’ ਦਾ ਮੇਅਰ ਭਾਜਪਾ ਕੌਂਸਲਰਾਂ ਦੇ ਵਾਰਡ ਵਾਸੀਆਂ ਨੂੰ ਕਰ ਰਿਹਾ ਹੈ ਪ੍ਰੇਸ਼ਾਨ: ਨਰੇਸ਼ ਅਰੋਡ਼ਾ ਮੋਦੀ ਸਰਕਾਰ ਜੋ ਕਹਿੰਦੀ ਹੈ ਉਹ ਕਰਦੀ ਵੀ ਹੈ : ਡਾ ਸੁਭਾਸ਼ ਸ਼ਰਮਾ ਮੋਹਾਲੀ ਵਿੱਚ ਪੀਣ ਵਾਲਾ ਪਾਣੀ ਲਿਆਉਣ ਲਈ 1983 ਦੇ ਕਜੌਲੀ ਜਲ ਵੰਡ ਸਮਝੌਤੇ 'ਤੇ ਮੁੜ ਗੱਲਬਾਤ: ਵਿਜੇ ਇੰਦਰ ਸਿੰਗਲਾ ਮੋਹਾਲੀ ਦੇ ਲੋਕਾਂ ਦੇ ਪਿਆਰ ਨੇ ਜਿੱਤ ਲਿਆ ਹੈ ਦਿਲ - ਡਾ ਸੁਭਾਸ਼ ਸ਼ਰਮਾ ਵੜਿੰਗ ਨੇ 2019 ਵਿੱਚ ਕਾਂਗਰਸ ਦੀ ਲੀਡ ਵਿੱਚ ਸੁਧਾਰ ਕਰਨ ਦਾ ਭਰੋਸਾ ਜਤਾਇਆ ਅਕਾਲੀ ਦਲ ਦੇ ਉਮੀਦਵਾਰ ਐਨ ਕੇ ਸ਼ਰਮਾ ਨੇ ਅਮਰਿੰਦਰ ਬਜਾਜ ਤੇ ਜਸਪਾਲ ਬਿੱਟੂ ਚੱਠਾ ਨਾਲ ਮਿਲ ਕੇ ਪਟਿਆਲਾ ਹਲਕੇ ਦੇ ਮਸਲਿਆਂ ਦੇ ਹੱਲ ਤੇ ਯੋਜਨਾਵਾਂ ਬਾਰੇ ਜਾਰੀ ਕੀਤਾ ’ਵਿਜ਼ਨ ਦਸਤਾਵੇਜ਼’ ਤਿਵਾਡ਼ੀ ਵਿਕਾਸ ਵਿੱਚ ਨਹੀਂ, ਪਰਵਾਸ ਵਿੱਚ ਵਿਸ਼ਵਾਸ ਰੱਖਦੇ ਹਨ: ਸੰਜੇ ਟੰਡਨ ਅਕਾਲੀ ਦਲ ਦੀ ਸਰਕਾਰ ਬਣੀ ਤਾਂ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਨੂੰ ਫਾਂਸੀ ਦੀ ਸਜ਼ਾ ਦੇਣ ਲਈ ਕਾਨੂੰਨ ਬਣਾਵਾਂਗੇ: ਸੁਖਬੀਰ ਸਿੰਘ ਬਾਦਲ ਲੋਕ ਗੁਰਜੀਤ ਔਜਲਾ ਦੀ ਜਿੱਤ ਤੇ ਮੋਹਰ ਲਗਾ ਚੁੱਕੇ ਹਨ, ਸਿਰਫ ਐਲਾਨ ਹੋਣਾ ਬਾਕੀ - ਹਰਪ੍ਰਤਾਪ ਅਜਨਾਲਾ

 

ਲੋਕ ਸਭਾ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕ੍ਰਿਆ ਸ਼ੂਰੂ- ਸੰਦੀਪ ਕੁਮਾਰ

ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ 01 ਉਮੀਦਵਾਰ ਵੱਲੋਂ ਦਾਖਲ ਕੀਤਾ ਗਿਆ ਨਾਮਜ਼ਦਗੀ ਪੱਤਰ

Sandeep Kumar, DC Tarn Taran, Tarn Taran, Deputy Commissioner Tarn Taran, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਤਰਨ ਤਾਰਨ , 07 May 2024

ਲੋਕ ਸਭਾ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ ਅੱਜ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕ੍ਰਿਆ ਸ਼ੁਰੂ ਹੋ ਗਈ ਹੈ।ਮੰਗਲਵਾਰ ਨੂੰ ਲੋਕ ਸਭਾ ਹਲਕਾ ਖਡੂਰ ਸਾਹਿਬ ਲਈ ਨਾਮਜ਼ਦਗੀਆਂ ਦਾਖਲ ਕਰਨ ਦੇ ਪਹਿਲੇ ਦਿਨ ਸ੍ਰੀ ਚੈਨ ਸਿੰਘ ਪੁੱਤਰ ਸ੍ਰੀ ਸ਼ਿੰਦਾ ਸਿੰਘ ਨੇ ਆਸ ਪੰਜਾਬ ਪਾਰਟੀ ਦੇ ਉਮੀਦਵਾਰ ਵਜੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫਸਰ ਲੋਕ ਸਭਾ ਹਲਕਾ ਖਡੂਰ ਸਾਹਿਬ-ਕਮ-ਡਿਪਟੀ ਕਮਿਸ਼ਨਰ, ਤਰਨ ਤਾਰਨ ਸ਼੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਆਖ਼ਰੀ ਮਿਤੀ 14 ਮਈ, 2024 (ਮੰਗਲਵਾਰ) ਹੈ।ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਦੀ ਪੜਤਾਲ 15 ਮਈ (ਬੁੱਧਵਾਰ) ਨੂੰ ਹੋਵੇਗੀ। ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ ਉਮੀਦਵਾਰ 17 ਮਈ, 2024 (ਸ਼ੁੱਕਰਵਾਰ) ਤੱਕ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਦੇ ਹਨ। 

ਉਹਨਾਂ ਦੱਸਿਆ ਕਿ 14 ਮਈ, 2024 ਤੱਕ ਨਿਰਧਾਰਿਤ ਦਿਨਾਂ ਦੌਰਾਨ ਸਵੇਰੇ 11.00 ਵਜੇ ਤੋਂ ਸ਼ਾਮ 3.00 ਵਜੇ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਦੇ ਹਨ। ਸ਼੍ਰੀ ਸੰਦੀਪ ਕੁਮਾਰ ਨੇ ਕਿਹਾ ਕਿ ਭਗਵਾਨ ਪਰਸ਼ੂਰਾਮ ਜਯੰਤੀ (10 ਮਈ, 2024) ਵਾਲੇ ਦਿਨ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ ਛੁੱਟੀ ਨਹੀਂ ਹੈ। ਇਸ ਲਈ 10 ਮਈ, 2024 ਨੂੰ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰ ਕੋਲ ਭਰੇ ਜਾ ਸਕਦੇ ਹਨ। 

ਉਨ੍ਹਾਂ ਅੱਗੇ ਦੱਸਿਆ ਕਿ 11 ਮਈ, 2024 ਨੂੰ ਦੂਜਾ ਸ਼ਨੀਵਾਰ ਅਤੇ 12 ਮਈ, 2024 ਨੂੰ ਐਤਵਾਰ ਹੋਣ ਕਰਕੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ ਛੁੱਟੀ ਹੋਵੇਗੀ।ਇਸ ਲਈ ਇਨ੍ਹਾਂ ਦੋਵੇਂ ਦਿਨਾਂ ਦੌਰਾਨ ਨਾਮਜ਼ਦਗੀ ਪੱਤਰ ਨਹੀਂ ਭਰੇ ਜਾ ਸਕਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ 1 ਜੂਨ, 2024 (ਸ਼ਨੀਵਾਰ) ਨੂੰ ਵੋਟਾਂ ਪੈਣਗੀਆਂ।ਉਨ੍ਹਾਂ ਦੱਸਿਆ ਕਿ ਵੋਟਾਂ ਪੈਣ ਦਾ ਸਮਾਂ ਸਵੇਰੇ 7:00 ਵਜੇ ਤੋਂ ਸ਼ਾਮ 6:00 ਵਜੇ ਤੱਕ ਹੋਵੇਗਾ।

ਪੰਜਾਬ ਸਮੇਤ ਦੇਸ਼ ਵਿੱਚ ਪਈਆਂ ਵੋਟਾਂ ਦੀ ਗਿਣਤੀ 4 ਜੂਨ, 2024 (ਮੰਗਲਵਾਰ) ਨੂੰ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਚੋਣਾਂ ਦੇ ਮੁਕੰਮਲ ਹੋਣ ਦੀ ਅੰਤਿਮ ਮਿਤੀ 06 ਜੂਨ, 2024 (ਵੀਰਵਾਰ) ਹੈ। ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਨੇ ਜਿ਼ਲ੍ਹਾ ਵਾਸੀਆਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜਿ਼ਲ੍ਹਾ ਪ੍ਰਸ਼ਾਸਨ ਨਿਰਪੱਖ ਤੇ ਸਾਂਤਮਈ ਚੋਣਾਂ ਲਈ ਪੂਰੀ ਤਰਾਂ ਤਿਆਰ ਹੈ ਅਤੇ ਲੋਕ ਵੱਧ ਚੜ੍ਹ ਕੇ ਬਿਨ੍ਹਾਂ ਕਿਸੇ ਡਰ-ਭੈਅ ਜਾਂ ਲਾਲਚ ਦੇ ਮਤਦਾਨ ਕਰਨ।

 

Tags: Sandeep Kumar , DC Tarn Taran , Tarn Taran , Deputy Commissioner Tarn Taran , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD