Sunday, 19 May 2024

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ

 

ਸਵੀਪ ਤਹਿਤ ਪੰਜਾਬ ਦੇ ਸਾਰੇ ਲੋਕ ਸਭਾ ਹਲਕਿਆਂ ਦੀ ਸਾਈਕਲ ਯਾਤਰਾ ਕਰਕੇ ਪਰਤੇ ਮਨਮੋਹਨ ਸਿੰਘ ਦਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਰਵਾਂ ਸੁਆਗਤ

ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵੋਟਰ ਆਪਣੇ ਵੋਟ ਦੇ ਹੱਕ ਦਾ ਸਹੀ ਇਸਤੇਮਾਲ ਜ਼ਰੂਰ ਕਰੇ: ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ

Jitendra Jorwal, DC Sangrur, Deputy Commissioner Sangrur, Sangrur, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਸੰਗਰੂਰ , 07 May 2024

ਅਗਾਮੀ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਲੋਕਾਂ ਨੂੰ ਆਪਣੇ ਵੋਟ ਦੇ ਹੱਕ ਦੀ ਲਾਜ਼ਮੀ ਤੌਰ ਤੇ ਵਰਤੋਂ ਕਰਨ ਲਈ ਜਾਗਰੂਕਤਾ ਹਿੱਤ ਸੰਗਰੂਰ ਤੋਂ ਰਵਾਨਾ ਹੋ ਕੇ ਪੰਜਾਬ ਦੇ ਸਾਰੇ 13 ਲੋਕ ਸਭਾ ਹਲਕਿਆਂ ਦਾ ਸਾਈਕਲ ‘ਤੇ ਦੌਰਾ ਕਰਕੇ ਪਰਤੇ ਮਨਮੋਹਨ ਸਿੰਘ ਦਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਰਵਾਂ ਸੁਆਗਤ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸੰਗਰੂਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਲੋਕਾਂ ਨੂੰ ਵੋਟਾਂ ਦੇ ਅਧਿਕਾਰ ਦੀ ਵਰਤੋਂ ਲਈ ਉਤਸ਼ਾਹਿਤ ਕਰਨ ਲਈ ਸਾਇਕਲਿਸਟ ਮਨਮੋਹਨ ਸਿੰਘ ਦੀ ਪੂਰੇ ਪੰਜਾਬ ਦੀ ਯਾਤਰਾ ਪੂਰੀ ਉਤਸ਼ਾਹਜਨਕ ਰਹੀ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰ ਹਲਕੇ ਵਿੱਚ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਦੇ ਵੋਟ ਪਾਉਣ ਦੇ ਸੁਨੇਹੇ ਨੂੰ ਅਮਲੀ ਰੂਪ ਵਿੱਚ ਲਾਗੂ ਕਰਨ ਦਾ ਭਰੋਸਾ ਵੀ ਦਿੱਤਾ ਗਿਆ। ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਜ਼ਰੂਰੀ ਹੈ ਕਿ ਦੇਸ਼ ਦਾ ਹਰ ਨਾਗਰਿਕ ਆਪਣੇ ਵੋਟ ਦੇ ਹੱਕ ਦਾ ਸਹੀ ਇਸਤੇਮਾਲ ਕਰੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੋਟਰਾਂ ਨੂੰ ਬਿਨਾ ਕਿਸੇ ਡਰ, ਦਬਾਅ, ਲਾਲਚ ਆਦਿ ਤੋਂ ਆਪਣੀ ਵੋਟ ਦੇ ਹੱਕ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਬਹੁਤ ਕੁਰਬਾਨੀਆਂ ਤੋਂ ਬਾਅਦ ਦੇਸ਼ ਦੇ ਨਾਗਰਿਕਾਂ ਨੂੰ ਵੋਟ ਦੇ ਹੱਕ ਦੀ ਵਰਤੋਂ ਕਰਕੇ ਆਪਣੇ ਪ੍ਰਤੀਨਿਧ ਚੁਣਨ ਦੀ ਸ਼ਕਤੀ ਪ੍ਰਾਪਤ ਹੋਈ ਹੈ, ਇਸ ਲਈ ਹਰ ਵੋਟਰ ਦਾ ਫ਼ਰਜ਼ ਬਣਦਾ ਹੈ ਕਿ ਉਹ ਆਪਣੇ ਹੱਕ ਦੀ ਵਰਤੋਂ ਕਰੇ। ਉਨ੍ਹਾਂ ਕਿਹਾ ਕਿ ਇਸ ਵਾਰ ਸਾਡਾ ਟੀਚਾ ਹੈ ਕਿ ਸੱਤਰ ਫ਼ੀਸਦੀ ਤੋਂ ਵਧੇਰੇ ਵੋਟਰ ਲੋਕਤੰਤਰ ਦੇ ਇਸ ਮਹਾਂ ਤਿਉਹਾਰ ਵਿੱਚ ਆਪਣੀ ਸ਼ਮੂਲੀਅਤ ਯਕੀਨੀ ਬਣਾਉਣ।  

 ਐੱਸ.ਡੀ.ਐੱਮ. ਭਵਾਨੀਗੜ੍ਹ-ਕਮ-ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਮੱਦਦ ਨਾਲ ਸਾਈਕਲਿਸਟ ਮਨਮੋਹਨ ਸਿੰਘ ਨੇ ਪੰਜਾਬ ਦੇ ਸਾਰੇ 13 ਲੋਕ ਸਭਾ ਹਲਕਿਆਂ ਵਿੱਚ ਪਹੁੰਚ ਕੇ ਲੋਕਾਂ ਨੂੰ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਸਵੀਪ ਗਤੀਵਿਧੀਆਂ ਤਹਿਤ ਹੋਰਨਾਂ ਵੱਖ-ਵੱਖ ਵਸੀਲਿਆਂ ਰਾਹੀਂ ਵੀ ਜ਼ਿਲ੍ਹੇ ਦੇ ਵੋਟਰਾਂ ਨੂੰ ਵੋਟ ਦਾ ਅਧਿਕਾਰ ਲਾਜ਼ਮੀ ਤੌਰ ਤੇ ਵਰਤਣ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ।

ਇਸ ਮੌਕੇ ਸਾਈਕਲਿਸਟ ਮਨਮੋਹਨ ਸਿੰਘ ਨੇ ਸਮੁੱਚੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ ਜਿਨ੍ਹਾਂ ਦੇ ਸਹਿਯੋਗ ਸਦਕਾ ਉਸਦਾ ਪੰਜਾਬ ਦੇ ਸਾਰੇ ਲੋਕ ਸਭਾ ਹਲਕਿਆਂ ਦਾ ਜਾਗਰੂਕਤਾ ਦੌਰਾ ਬਹੁਤ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਿਆ ਹੈ। ਉਨ੍ਹਾਂ ਕਿਹਾ ਕਿ ਸਮੁੱਚੇ ਪੰਜਾਬ ਦੇ ਵੋਟਰਾਂ ਵਿੱਚ ਵੋਟਾਂ ਨੂੰ ਲੈ ਕੇ ਪੂਰਾ ਉਤਸ਼ਾਹ ਹੈ ਅਤੇ ਇਸ ਵਾਰ ਸੂਬੇ ਦੇ ਵੋਟਰ ਯਕੀਨਨ ਤੌਰ ਉੱਪਰ ਵੋਟ ਫੀਸਦ ਦਾ ਅੰਕੜਾ 70 ਤੋਂ ਪਾਰ ਲੈ ਕੇ ਜਾਣਗੇ। ਇਸ ਮੌਕੇ ਤਹਿਸੀਲਦਾਰ ਚੋਣਾਂ ਪਰਮਜੀਤ ਕੌਰ, ਸਵੀਪ ਸੈੱਲ ਸੰਗਰੂਰ ਤੋਂ ਕੁਲਵੀਰ ਸਿੰਘ ਅਤੇ ਲੈਕਚਰਾਰ ਬਲਬੀਰ ਚੰਦ ਵੀ ਹਾਜ਼ਰ ਸਨ।

 

Tags: Jitendra Jorwal , DC Sangrur , Deputy Commissioner Sangrur , Sangrur , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD