Wednesday, 29 May 2024

 

 

ਖ਼ਾਸ ਖਬਰਾਂ ਅਰਵਿੰਦ ਕੇਜਰੀਵਾਲ ਨੇ ਕਿਹਾ- ਤੁਸੀਂ ਸਾਨੂੰ 13 ਸੰਸਦ ਮੈਂਬਰ ਦਿਓ, ਸਾਡੇ ਸਾਰੇ ਸੰਸਦ ਮੈਂਬਰ ਪੰਜਾਬ ਦੇ ਹੱਕਾਂ ਲਈ ਕੇਂਦਰ ਸਰਕਾਰ ਨੂੰ ਕਹਿਣਗੇ-ਸਾਡਾ ਹੱਕ, ਐਥੇ ਰੱਖ ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਤੋਂ ਉਮੀਦਵਾਰ ਡਾ: ਬਲਬੀਰ ਸਿੰਘ ਲਈ ਕੀਤਾ ਚੋਣ ਪ੍ਰਚਾਰ, ਪਾਤੜਾਂ ਵਿੱਚ ਵਿਸ਼ਾਲ ਰੈਲੀ ਨੂੰ ਕੀਤਾ ਸੰਬੋਧਨ ਤੁਸੀਂ ਸਾਰੀਆਂ ਪਾਰਟੀਆਂ ਨੂੰ ਮੌਕਾ ਦਿੱਤਾ, ਪਰ ਪਾਰਲੀਮੈਂਟ ਵਿੱਚ ਤੁਹਾਡੇ ਲਈ ਕਿਸੇ ਨੇ ਆਵਾਜ਼ ਨਹੀਂ ਉਠਾਈ : ਅਰਵਿੰਦ ਕੇਜਰੀਵਾਲ ਲਹਿਰਾਗਾਗਾ ਤੇ ਦਿੜ੍ਹਬਾ 'ਚ ਭਗਵੰਤ ਮਾਨ ਦਾ ਮੈਗਾ ਰੋਡ ਸ਼ੋਅ, 'ਆਪ' ਉਮੀਦਵਾਰ ਮੀਤ ਹੇਅਰ ਲਈ ਮੰਗੀਆਂ ਵੋਟਾਂ ਮੋਦੀ ਦੇ ਸ਼ਾਸਨ 'ਚ ਪੰਜਾਬ ਅਤੇ ਦੇਸ਼ ਦੀਆਂ ਸਰਹੱਦਾਂ ਸੁਰੱਖਿਅਤ: ਰਾਜਨਾਥ ਸਿੰਘ ਮੋਦੀ ਦੀ ਗਰੰਟੀ ਦੇ ਨਾਂ ਤੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਵਲੋਂ ਸ਼੍ਰੀ ਅਨੰਦਪੁਰ ਸਾਹਿਬ ਹਲਕੇ ਦੇ ਲੋਕਾਂ ਨੂੰ ਵੋਟਾਂ ਦੀ ਅਪੀਲ ਸ੍ਰੀ ਆਨੰਦਪੁਰ ਸਾਹਿਬ ਵਿਚ ਆਪ ਨੂੰ ਵੱਡਾ ਝਟਕਾ, ਸੀਨੀਅਰ ਆਗੁ ਬਿਕਰਮ ਸਿੰਘ ਸੋਢੀ ਸ਼੍ਰੋਮਣੀ ਅਕਾਲੀ ਵਿੱਚ ਸ਼ਾਮਲ ਆਪ’ ਦਾ ਮੇਅਰ ਭਾਜਪਾ ਕੌਂਸਲਰਾਂ ਦੇ ਵਾਰਡ ਵਾਸੀਆਂ ਨੂੰ ਕਰ ਰਿਹਾ ਹੈ ਪ੍ਰੇਸ਼ਾਨ: ਨਰੇਸ਼ ਅਰੋਡ਼ਾ ਮੋਦੀ ਸਰਕਾਰ ਜੋ ਕਹਿੰਦੀ ਹੈ ਉਹ ਕਰਦੀ ਵੀ ਹੈ : ਡਾ ਸੁਭਾਸ਼ ਸ਼ਰਮਾ ਮੋਹਾਲੀ ਵਿੱਚ ਪੀਣ ਵਾਲਾ ਪਾਣੀ ਲਿਆਉਣ ਲਈ 1983 ਦੇ ਕਜੌਲੀ ਜਲ ਵੰਡ ਸਮਝੌਤੇ 'ਤੇ ਮੁੜ ਗੱਲਬਾਤ: ਵਿਜੇ ਇੰਦਰ ਸਿੰਗਲਾ ਮੋਹਾਲੀ ਦੇ ਲੋਕਾਂ ਦੇ ਪਿਆਰ ਨੇ ਜਿੱਤ ਲਿਆ ਹੈ ਦਿਲ - ਡਾ ਸੁਭਾਸ਼ ਸ਼ਰਮਾ ਵੜਿੰਗ ਨੇ 2019 ਵਿੱਚ ਕਾਂਗਰਸ ਦੀ ਲੀਡ ਵਿੱਚ ਸੁਧਾਰ ਕਰਨ ਦਾ ਭਰੋਸਾ ਜਤਾਇਆ ਅਕਾਲੀ ਦਲ ਦੇ ਉਮੀਦਵਾਰ ਐਨ ਕੇ ਸ਼ਰਮਾ ਨੇ ਅਮਰਿੰਦਰ ਬਜਾਜ ਤੇ ਜਸਪਾਲ ਬਿੱਟੂ ਚੱਠਾ ਨਾਲ ਮਿਲ ਕੇ ਪਟਿਆਲਾ ਹਲਕੇ ਦੇ ਮਸਲਿਆਂ ਦੇ ਹੱਲ ਤੇ ਯੋਜਨਾਵਾਂ ਬਾਰੇ ਜਾਰੀ ਕੀਤਾ ’ਵਿਜ਼ਨ ਦਸਤਾਵੇਜ਼’ ਤਿਵਾਡ਼ੀ ਵਿਕਾਸ ਵਿੱਚ ਨਹੀਂ, ਪਰਵਾਸ ਵਿੱਚ ਵਿਸ਼ਵਾਸ ਰੱਖਦੇ ਹਨ: ਸੰਜੇ ਟੰਡਨ ਅਕਾਲੀ ਦਲ ਦੀ ਸਰਕਾਰ ਬਣੀ ਤਾਂ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਨੂੰ ਫਾਂਸੀ ਦੀ ਸਜ਼ਾ ਦੇਣ ਲਈ ਕਾਨੂੰਨ ਬਣਾਵਾਂਗੇ: ਸੁਖਬੀਰ ਸਿੰਘ ਬਾਦਲ ਲੋਕ ਗੁਰਜੀਤ ਔਜਲਾ ਦੀ ਜਿੱਤ ਤੇ ਮੋਹਰ ਲਗਾ ਚੁੱਕੇ ਹਨ, ਸਿਰਫ ਐਲਾਨ ਹੋਣਾ ਬਾਕੀ - ਹਰਪ੍ਰਤਾਪ ਅਜਨਾਲਾ ਰਾਜਨੀਤਿਕ ਪਾਰਟੀ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦਾ ਪੂਰਕ (ਸਪਲੀਮੈਂਟਰੀ) ਰੈਂਡਮਾਈਜੇਸ਼ਨ ਕੀਤਾ ਗਿਆ ਬਹੁਤ ਜਲਦੀ ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਦੀ ਬਜਾਏ 1100 ਰੁਪਏ ਮਹੀਨਾ ਮਿਲਣਗੇ, ਧੂਰੀ ਚੋਣ ਰੈਲੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ ਚੋਣਾਂ ਦੀ ਨਿਗਰਾਨੀ ਸੰਬੰਧੀ ਆਖਰੀ 72 ਘੰਟਿਆਂ ਦੇ ਐਸ ਓ ਪੀਜ਼ ਬੁੱਧਵਾਰ ਸ਼ਾਮ ਤੋਂ ਜ਼ਿਲ੍ਹੇ ’ਚ ਲਾਗੂ ਹੋਣਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੀਤ ਹੇਅਰ ਦੇ ਹੱਕ ਵਿੱਚ ਬਰਨਾਲਾ ਵਿਖੇ ਰੋਡ ਸ਼ੋਅ ਵਿੱਚ ਉਮੜਿਆ ਭਾਰੀ ਜਨ ਸੈਲਾਬ ਭਾਰਤ ਗਠਜੋੜ ਸਰਕਾਰ ਦੀ ਸਰਕਾਰ ਆਉਣ ਤੇ ਖੇਤੀਬਾੜੀ ਵਸਤੂਆਂ ਜੀ.ਐਸ.ਟੀ. ਮੁਕਤ ਹੋਣਗੀਆਂ - ਮਲਿਕ ਅਰਜਨ ਖੜਗੇ

 

ਐਨ ਕੇ ਸ਼ਰਮਾ ਦੇ ਮੁੱਖ ਚੋਣ ਦਫਤਰ ਦੇ ਉਦਘਾਟਨ ਮੌਕੇ ਉਮੜਿਆ ਜਨ ਸੈਲਾਬ

ਚੋਣ ਮੁਹਿੰਮ ਨੂੰ ਲੋਕਾਂ ਵੱਲੋਂ ਦਿੱਤੇ ਜਾ ਰਹੇ ਭਰਵੇਂ ਹੁੰਗਾਰੇ ਤੋਂ ਸਪਸ਼ਟ ਹੋ ਗਿਆ ਕਿ ਅਕਾਲੀ ਦਲ ਦੀ ਜਿੱਤ ਪੱਕੀ: ਐਨ ਕੇ ਸ਼ਰਮਾ

NK Sharma,Narinder Kumar Sharma,Shiromani Akali Dal,SAD,Akali Dal,Patiala,Patiala News, Surjit Singh Rakhra

Web Admin

Web Admin

5 Dariya News

ਪਟਿਆਲਾ , 07 May 2024

ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਪਾਰਲੀਮਾਨੀ ਹਲਕੇ ਤੋਂ ਉਮੀਦਵਾਰ ਐਨ ਕੇ ਸ਼ਰਮਾ ਦੇ ਮੁੱਖ ਚੋਣ ਦਫਤਰ ਦਾ ਉਦਘਾਟਨ ਅੱਜ ਕੇਂਦਰੀ  ਜੇਲ੍ਹ ਰੋਡ ਪਟਿਆਲਾ ’ਤੇ ਹੋਟਲ ਸ਼ੌਰਿਆ ਦੇ ਨੇੜੇ ਕੀਤਾ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ, ਉਪਰੰਤ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਹੋਇਆ ਤੇ ਫਿਰ ਅਰਦਾਸ ਕਰ ਕੇ ਦਫਤਰ ਦਾ ਉਦਘਾਟਨ ਕੀਤਾ ਗਿਆ।

ਇਸ ਮੌਕੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸਾਬਕਾ ਐਮ ਐਲ ਏ ਹਰਪ੍ਰੀਤ ਕੌਰ ਮੁਖਮੇਲਪੁਰ, ਚਰਨਜੀਤ ਸਿੰਘ ਬਰਾੜ, ਜਸਪਾਲ ਸਿੰਘ ਬਿੱਟੂ ਚੱਠਾ, ਅਮਰਿੰਦਰ ਸਿੰਘ ਬਜਾਜ, ਇੰਦਰਮੋਹਨ ਸਿੰਘ ਬਜਾਜ, ਕਬੀਰ ਦਾਸ, ਭੁਪਿੰਦਰ ਸ਼ੇਖੂਪੁਰਾ, ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਗੜ੍ਹੀ, ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਕਰਤਾਰਪੁਰ ਸਮੇਤ ਹੋਰ ਸੀਨੀਅਰ ਲੀਡਰਸ਼ਿਪ ਤੇ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਹਾਜ਼ਰ ਸਨ।

ਇਸ ਮੌਕੇ ਸੰਬੋਧਨ ਕਰਦਿਆਂ ਐਨ ਕੇ ਸ਼ਰਮਾ ਨੇ ਕਿਹਾ ਕਿ ਜਿਸ ਤਰੀਕੇ ਦਾ ਹੁੰਗਾਰਾ ਚੋਣ ਮੁਹਿੰਮ ਵਾਸਤੇ ਲੋਕਾਂ ਵੱਲੋਂ ਦਿੱਤਾ ਜਾ ਰਿਹਾ ਹੈ, ਉਸ ਤੋਂ ਸਪਸ਼ਟ ਹੋ ਗਿਆ ਹੈ ਕਿ ਹਲਕੇ ਤੋਂ ਅਕਾਲੀ ਦਲ ਦੀ ਜਿੱਤ ਪੱਕੀ ਹੈ। ਉਹਨਾਂ ਕਿਹਾ ਕਿ ਲੋਕਾਂ ਵਿਚ ਉਹਨਾਂ ਦੀ ਚੋਣ ਮੁਹਿੰਮ ਨੂੰ ਲੈ ਕੇ ਬਹੁਤ ਉਤਸ਼ਾਹ ਹੈ ਜਿਸ ਲਈ ਉਹ ਬਹੁਤ ਧੰਨਵਾਦੀ ਹਨ। 

ਉਹਨਾਂ ਕਿਹਾ ਕਿ ਵੋਟਾਂ ਵਾਲੇ ਦਿਨ ਨੂੰ ਹੁਣ ਸਿਰਫ 20 ਦਿਨਾਂ ਦਾ ਸਮਾਂ ਰਹਿ ਗਿਆ ਹੈ ਜਿਸ ਦੌਰਾਨ 13 ਤਾਰੀਕ ਨੂੰ ਸਮਾਣਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਪੰਜਾਬ ਬਚਾਓ ਯਾਤਰਾ ਕੱਢਣਗੇ ਅਤੇ ਇਸ ਮਗਰੋਂ 27 ਮਈ ਨੂੰ ਫਿਰ ਤੋਂ ਸਰਦਾਰ ਬਾਦਲ ਦੇ ਪ੍ਰੋਗਰਾਮ ਹਲਕੇ ਵਿਚ ਰੱਖੇ ਜਾਣਗੇ। ਉਹਨਾਂ ਨੇ ਸਮੂਹ ਹਲਕਾ ਇੰਚਾਰਜਾਂ, ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਹੁਣ ਸਮਾਂ ਇਕੱਲੇ ਇਕੱਲੇ ਘਰ ਤੇ ਇਕੱਲੇ ਇਕੱਲੇ ਵੋਟ ਤੱਕ ਪਹੁੰਚ ਕਰਨ ਦਾ ਹੈ, ਇਸ ਲਈ ਉਹ ਹੁਣ ਤੋਂ ਹੀ ਫੀਲਡ ਵਿਚ ਡੱਟ ਜਾਣ।

ਉਹਨਾਂ ਕਿਹਾ ਕਿ ਇਕ ਪਾਸੇ ਅਕਾਲੀ ਦਲ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਲਗਾ ਕੇ ਖੜ੍ਹਾ ਹੈ ਤਾਂ ਦੂਜੇ ਪਾਸੇ ਭਾਜਪਾ ਤੇ ਆਪ ਕਿਸਾਨ ਵਿਰੋਧੀ ਸਾਬਤ ਹੋਏ ਹਨ। ਉਹਨਾਂ ਕਿਹਾ ਕਿ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕਿਸਾਨਾਂ ਨੂੰ ਇਨਸਾਫ ਨਹੀਂ ਦਿੱਤਾ ਜਾ ਰਿਹਾ। ਉਹਨਾਂ ਕਿਹਾ ਕਿ ਆਪ ਦੇ ਉਮੀਦਵਾਰ ਡਾ. ਬਲਬੀਰ ਸਿੰਘ 24 ਪਿੰਡਾਂ ਦੇ 400 ਕਿਸਾਨ ਪਰਿਵਾਰਾਂ ਨੂੰ ਉਹਨਾਂ ਦੀ ਐਕਵਾਇਰ ਹੋਈ ਜ਼ਮੀਨ ਦਾ ਮੁਆਵਜ਼ਾ ਨਹੀਂ ਦੁਆ ਸਕੇ ਜਿਸ ਕਾਰਨ ਇਹਨਾਂ ਪਿੰਡਾਂ ਵਾਲਿਆਂ ਨੇ ਆਪ ਤੇ ਭਾਜਪਾ ਦੇ ਉਮੀਦਵਾਰਾਂ ਦਾ ਪਿੰਡਾਂ ਵਿਚ ਦਾਖਲਾ ਬੰਦ ਕੀਤਾ ਹੋਇਆ ਹੈ।

ਉਹਨਾਂ ਕਿਹਾ ਕਿ ਇਸੇ ਤਰੀਕੇ ਡਾ. ਗਾਂਧੀ ਨੂੰ ਉਮੀਦਵਾਰ ਬਣਾਉਣ ’ਤੇ ਕਾਂਗਰਸ ਦੇ ਵਰਕਰ ਦੁਖੀ ਹਨ ਤੇ ਉਹਨਾਂ ਵਿਚ ਰੋਸ ਹੈ। ਉਹਨਾਂ ਕਿਹਾ ਕਿ ਹੁਣ ਢੁਕਵਾਂ ਸਮਾਂ ਹੈ ਕਿ ਹਰ ਵਰਗ ਨੂੰ ਅਕਾਲੀ ਦਲ ਦੇ ਨਾਲ ਜੋੜਿਆ ਜਾਵੇ। ਇਸ ਮੌਕੇ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਲੋਕਾਂ ਵਿਚ ਭਾਜਪਾ, ਆਪ ਤੇ ਕਾਂਗਰਸ ਤਿੰਨਾਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਲੈ ਕੇ ਰੋਹ ਹੈ ਤੇ ਲੋਕ ਅਕਾਲੀ ਦਲ ਦੀ ਡਟਵੀਂ ਹਮਾਇਤ ਕਰ ਰਹੇ ਹਨ। 

ਉਹਨਾਂ ਕਿਹਾ ਕਿ ਪੰਜਾਬ ਵਿਚ ਕਾਂਗਰਸ ਤੇ ਆਪ ਦੇ 7 ਸਾਲਾਂ ਦੇ ਰਾਜ ਵਿਚ ਜਿਥੇ ਪਿੰਡਾਂ ਤੇ ਸ਼ਹਿਰਾਂ ਵਿਚ ਸੜਕਾਂ ਤੇ ਸੀਵਰੇਜ ਸਪਲਾਈ ਦਾ ਬੁਰਾ ਹਾਲ ਹੈ, ਉਥੇ ਹੀ  ਸ਼ਗਨ ਸਕੀਮ, ਆਟਾ ਦਾਲ ਸਕੀਮ ਤੇ ਬੁਢਾਪਾ ਪੈਨਸ਼ਨ ਸਮੇਤ ਹੋਰ ਸਮਾਜ ਭਲਾਈ ਲਾਭ ਬੰਦ ਕਰਨ ਕਰਕੇ ਲੋਕਾਂ ਵਿਚ ਬਹੁਤ ਗੁੱਸਾ ਹੈ। ਇਸ ਸਮਾਗਮ ਨੂੰ ਹੋਰਨਾਂ ਤੋਂ ਇਲਾਵਾ ਬੀਬੀ ਮੁਖਮੇਲਪੁਰ, ਚਰਨਜੀਤ ਸਿੰਘ ਬਰਾੜ, ਕਬੀਰ ਦਾਸ, ਜਸਪਾਲ ਸਿੰਘ ਬਿੱਟੂ ਚੱਠਾ, ਅਮਿਤ ਰਾਠੀ ਸ਼ਹਿਰੀ ਪ੍ਰਧਾਨ ਅਤੇ ਸੁਖਵਿੰਦਰਪਾਲ ਸਿੰਘ ਮਿੰਟਾ,ਅਮਰਿੰਦਰ ਸਿੰਘ ਬਜਾਜ, ਸੁਰਜੀਤ ਸਿੰਘ ਗੜ੍ਹੀ ਆਦਿ ਨੇ ਵੀ ਸੰਬੋਧਨ ਕੀਤਾ। ਸਟੇਜ ਸੰਚਾਲਨ ਮਹਿੰਦਰ ਸਿੰਘ ਸੋਢੀ ਨੇ ਕੀਤਾ।


एन.के शर्मा के चुनाव कार्यालय उद्घाटन पर उमड़ा जनसैलाब

चुनाव प्रचार में मिल रहे जन समर्थन से साफ हुआ अकाली दल की जीत पक्की:एन.के.शर्मा

पटियाला

पटियाला लोकसभा हलका से शिरोमणि अकाली दल उम्मीदवार एन.के.शर्मा के मुख्य चुनाव कार्यालय का उद्घाटन आज केंद्रीय जेल मार्ग पटियाला के होटल शौर्य के निकट किया गया। इस अवसर पर सुखमणि साहिब का पाठ करवाया गया तथा कीर्तन किया गया। तत्पश्चात अरदास के बाद दफ्तर का उदघाटन किया गया। 

इस अवसर पर पूर्व कैबिनेट मंत्री सुरजीत सिंह रखड़ा,पूर्व विधायक हरप्रीत कौर मुखमैलपुर, चरणजीत सिंह बराड़, जसपाल सिंह बिट्टू चट्ठा, अमरिंदर सिंह बजाज,  इंद्र मोहन सिंह बजाज, कबीर दास, भूपेंद्र शेखुपुरा, शिरोमणि कमेटी मेंबर सुरजीत सिंह गढ़ी, जिला अध्यक्ष जरनैल सिंह करतारपुर समेत कई वरिष्ठ अकाली नेता मौजूद रहे।

 इस अवसर पर बोलते हुए एन.के शर्मा ने कहा कि चुनाव प्रचार अभियान को जिस तरीके से लोगों का समर्थन मिल रहा है उससे साफ हो गया है कि हलके से अकाली दल की जीत सुनिश्चित है। उन्होंने कहा कि वोटिंग के लिए अब सिर्फ 20 दिन का समय रह गया है,जिस दौरान 13 मई को समाना में शिरोमणि अकाली दल अध्यक्ष सुखबीर बादल पंजाब बचाओ यात्रा लेकर आएंगे।  

इसके बाद फिर से 27 मई को सुखबीर सिंह बादल के कार्यक्रम हल्के में रखे जाएंगे। उन्होंने समूह हलका इंचार्जों, कार्यकर्ताओं व नेताओं को अपील की कि अब समय  एक-एक वोट तथा एक-एक घर को संपर्क करने का है। इसलिए सभी नेता व कार्यकर्ता फील्ड में अपनी ड्यूटी संभालें।

उन्होंने कहा कि एक तरफ जहां शिरोमणि अकाली दल किसानों के साथ कंधे से कंधा मिलाकर खड़ा है वहीं भारतीय जनता पार्टी व आम आदमी पार्टी किसान विरोधी साबित हुई हैं। शर्मा ने कहा कि आम आदमी पार्टी प्रत्याशी व कैबिनेट मंत्री बलबीर सिंह 24 गांवों के 400 किसान परिवारों को एक्वायर की गई जमीन का मुआवजा नहीं दिलवा सके हैं,जिस कारण आप वह भाजपा नेताओं का गांवों में विरोध हो रहा है। 

दूसरी तरफ गांधी को उम्मीदवार बनाने पर कांग्रेस के कार्यकर्ता मायूस हैं। ऐसे में यह बेहद सही समय है जब लोगों को अकाली दल के साथ जोड़ा जाए।  इस अवसर पर बोलते हुए पूर्व कैबिनेट मंत्री सुरजीत सिंह रखड़ा ने कहा कि लोगों में भारतीय जनता पार्टी, आम आदमी पार्टी तथा कांग्रेस के उम्मीदवारों को लेकर काफी रोष है। लोग शिरोमणि अकाली दल  का समर्थन कर रहे हैं। 

उन्होंने कहा कि पंजाब में कांग्रेस व आम आदमी पार्टी के 7 सालों के राज के दौरान ग्रामीण व शहरी क्षेत्र में सड़कों, सीवरेज व्यवस्था का बुरा हाल है वहीं शगुन स्कीम, आटा-दाल, स्कीम बुढ़ापा पेंशन समेत कई जनहित की योजनाएं बंद होने से लोगों में रोष है।  इस अवसर पर अन्यों के अलावा बीबी मुखमैलपुर, चरणजीत सिंह बराड़ कबीर दास, जसपाल सिंह बिट्टू, शहरी प्रधान अमित राठी, सुखविंदर पाल सिंह मिंटा,अमरिंदर सिंह बजाज सुरजीत सिंह गढ़ी ने भी संबोधित किया।

 

Tags: NK Sharma , Narinder Kumar Sharma , Shiromani Akali Dal , SAD , Akali Dal , Patiala , Patiala News , Surjit Singh Rakhra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD