Sunday, 19 May 2024

 

 

ਖ਼ਾਸ ਖਬਰਾਂ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ

 

ਪ੍ਰਨੀਤ ਕੌਰ ਨੇ ਕਿਹਾ, ਪੂਰਾ ਪਟਿਆਲਾ ਜ਼ਿਲ੍ਹਾ ਮੇਰਾ ਪਰਿਵਾਰ, ਮੈਂ ਨੂੰਹ ਬਣ ਕੇ ਆਈ ਸੀ, ਧੀ ਵਰਗਾ ਪਿਆਰ ਮਿਲਿਆ

ਨਾਭਾ ਦੇ ਵੱਡੀ ਗਿਣਤੀ 'ਚ ਨੌਜਵਾਨ ਭਾਜਪਾ 'ਚ ਸ਼ਾਮਲ, ਲੋਕਾਂ 'ਚ ਭਾਜਪਾ ਪ੍ਰਤੀ ਤੇਜੀ ਨਾਲ ਵੱਧ ਰਿਹਾ ਉਤਸ਼ਾਹ

Preneet Kaur, Bharatiya Janata Party, BJP, BJP Punjab, Patiala

Web Admin

Web Admin

5 Dariya News

ਪਟਿਆਲਾ , 07 May 2024

ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਅਤੇ ਸਾਬਕਾ ਵਿਦੇਸ਼ ਰਾਜ ਮੰਤਰੀ ਸ਼੍ਰੀਮਤੀ ਪ੍ਰਨੀਤ ਕੌਰ ਨੇ ਮੰਗਲਵਾਰ ਨੂੰ ਨਾਭਾ ਵਿਖੇ ਕਰੀਬ 10 ਪ੍ਰੋਗਰਾਮਾਂ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ। ਲੋਕਾਂ ਵੱਲੋਂ ਮਿਲ ਰਹੇ ਪਿਆਰ ਨਾਲ ਭਾਵੁਕ ਹੁੰਦਿਆਂ ਪ੍ਰਨੀਤ ਕੌਰ ਨੇ ਕਿਹਾ ਕਿ ਸਮੁੱਚਾ ਪਟਿਆਲਾ ਜ਼ਿਲ੍ਹਾ ਮੇਰਾ ਪਰਿਵਾਰ ਹੈ ਅਤੇ ਇਸ ਦੇ ਹਰ ਮੈਂਬਰ ਨੇ ਧੀ ਵਰਗਾ ਪਿਆਰ ਦਿੱਤਾ ਹੈ। 

ਇਹ ਪਟਿਆਲਾ ਵਾਸੀਆਂ ਦਾ ਪਿਆਰ ਹੈ, ਜਿਸ ਦੀ ਬਦੌਲਤ ਉਹ ਜਿਲੇ ਦੇ ਵੱਡੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਵਿਚ ਕਾਮਯਾਬ ਹੋਏ ਹਨ। ਇਹ ਪਟਿਆਲਾ ਵਾਸੀਆਂ ਦੀ ਸੂਝ-ਬੂਝ ਅਤੇ ਪਿਆਰ ਦਾ ਹੀ ਨਤੀਜਾ ਹੈ ਕਿ ਉਨ੍ਹਾਂ ਦੇ ਪਤੀ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਬਣਨ ਦਾ ਮੌਕਾ ਮਿਲਿਆ ਅਤੇ ਉਨ੍ਹਾਂ ਨੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਦਿਆਂ ਹੀ ਪਟਿਆਲਾ ਨੂੰ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਨੂੰ ਸਥਾਪਿਤ ਕਰਵਾਇਆ। 

ਇਸ ਤੋਂ ਬਾਅਦ ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ ਅਤੇ ਸ਼੍ਰੀ ਗੁਰੂ ਨਾਨਕ ਦੇਵ ਓਪਨ ਯੂਨੀਵਰਸਿਟੀ ਹੀ ਪਟਿਆਲੇ ਨੂੰ ਦਿੱਤੀ। ਨਵਾਂ ਬੱਸ ਸਟੈਂਡ, ਡੇਅਰੀ ਪ੍ਰਾਜੈਕਟ, ਨਹਿਰੀ ਪਾਣੀ ਪ੍ਰਾਜੈਕਟ, ਛੋਟੀ-ਵੱਡੀ ਨਦੀ ਦੇ ਸੁੰਦਰੀਕਰਨ ਪ੍ਰਾਜੈਕਟ, 18.2 ਕਿਲੋਮੀਟਰ ਲੰਬੇ ਦੱਖਣੀ ਬਾਈਪਾਸ ਤੋਂ ਬਾਅਦ ਹੁਣ ਮੋਦੀ ਸਰਕਾਰ ਰਾਹੀਂ 27 ਕਿਲੋਮੀਟਰ ਲੰਬੇ ਉੱਤਰੀ ਬਾਈਪਾਸ ਬਣਾਉਣ ਦਾ ਮੌਕਾ ਮਿਲਿਆ, ਜੋ ਸ਼ਹਿਰ ਨੂੰ ਆਰਥਿਕ, ਕਾਰੋਬਾਰ ਦੇ ਤੌਰ ਤੇ ਫਾਇਦਾ ਦਵੇਗਾ।

ਨਾਭਾ ਦੇ ਬੌੜਾਂ ਗੇਟ ਵਿਖੇ ਕਰਵਾਏ ਗਏ ਇੱਕ ਪ੍ਰੋਗਰਾਮ ਦੌਰਾਨ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਕਰਨ ਉਪਰੰਤ ਪ੍ਰਨੀਤ ਕੌਰ ਨੇ ਕਿਹਾ ਕਿ ਨਾਭਾ ਨੇ ਪਟਿਆਲਾ ਦੇ ਵਿਕਾਸ ਵਿੱਚ ਵੱਡੀ ਭੂਮਿਕਾ ਨਿਭਾਈ ਹੈ। ਨਾਭਾ ਦੇ ਖੇਤੀ ਸੰਦਾਂ ਦੀ ਪਛਾਣ ਪਟਿਆਲਾ ਜ਼ਿਲ੍ਹੇ ਵਿੱਚ ਹੀ ਨਹੀਂ ਸਗੋਂ ਵਿਸ਼ਵ ਪੱਧਰ ’ਤੇ ਹੈ। ਭਵਿੱਖ ਵਿੱਚ ਉਨ੍ਹਾਂ ਦਾ ਸੁਪਨਾ ਹੈ ਕਿ ਨਾਭਾ ਵਿੱਚ ਅਤਿ-ਆਧੁਨਿਕ ਸਹੂਲਤਾਂ ਵਾਲਾ ਫੋਕਲ ਪੁਆਇੰਟ ਵਿਕਸਤ ਕਰਕੇ ਇਸ ਖੇਤਰ ਨੂੰ ਕੌਮੀ ਪੱਧਰ ’ਤੇ ਨਵੀਂ ਪਛਾਣ ਦਿਵਾਈ ਜਾਵੇ। 

ਇਸ ਤੋਂ ਪਹਿਲਾਂ ਨਾਭਾ ਵਿੱਚ ਸਥਾਪਿਤ ਹਾਰਲਿਕਸ ਅਤੇ ਕਰਤਾਰ ਕੰਬਾਈਨ ਦੇਸ਼ ਦੀ ਤਰੱਕੀ ਦੇ ਨਾਲ-ਨਾਲ ਰੁਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰਨ ਵਿੱਚ ਵੀ ਵੱਡਾ ਯੋਗਦਾਨ ਪਾ ਰਹੀਆਂ ਹਨ, ਪਰ ਜੇਕਰ ਇਸ ਖੇਤਰ ਵਿੱਚ ਫੋਕਲ ਪੁਆਇੰਟ ਵਿਕਸਤ ਕੀਤਾ ਜਾਂਦਾ ਹੈ ਤਾਂ ਪਟਿਆਲਾ ਹੀ ਨਹੀਂ ਸਗੋਂ ਪੂਰੇ ਮਾਲਵਾ ਨੂੰ ਰੋਜਗਾਰ ਦਾ ਫਾਇਦਾ ਮਿਲ ਸਕੇਗਾ। ਲੋਕ ਸਭਾ ਚੋਣਾਂ ਨੂੰ ਲੈ ਕੇ ਨਾਭਾ ਦੇ ਲੋਕਾਂ ਵਿੱਚ ਵੱਧ ਰਹੇ ਉਤਸ਼ਾਹ ਨੂੰ ਦੇਖਦਿਆਂ ਪ੍ਰਨੀਤ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਜ਼ਿਲ੍ਹੇ ਭਰ ਵਿੱਚ ਭਾਰਤੀ ਜਨਤਾ ਪਾਰਟੀ ਪ੍ਰਤੀ ਲੋਕਾਂ ਵਿੱਚ ਭਾਰੀ ਉਤਸ਼ਾਹ ਅਤੇ ਭਰੋਸਾ ਤੇਜ਼ੀ ਨਾਲ ਵੱਧ ਰਿਹਾ ਹੈ ਅਤੇ ਇਸ ਉਤਸ਼ਾਹ ਦੇ ਆਧਾਰ 'ਤੇ ਉਹ ਜ਼ਿਲ੍ਹੇ ਦੇ ਸਾਰੇ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਦੇ ਨਾਲ-ਨਾਲ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਕੇਂਦਰ ਤੋਂ ਵੱਡੀ ਮਦਦ ਪ੍ਰਾਪਤ ਕਰ ਸਕਣਗੇ।

ਮੰਗਲਵਾਰ ਨੂੰ ਪ੍ਰਨੀਤ ਕੌਰ ਨੇ ਹੀਰਾ ਕੰਪਲੈਕਸ ਨਾਭਾ, ਰਾਮ ਕਿਸ਼ੋਰ ਗਲੀ ਨਾਭਾ, ਪਟਿਆਲਾ ਗੇਟ, ਗੁਰੂ ਨਾਨਕਪੁਰਾ ਮੁਹੱਲਾ ਨਾਭਾ, ਬੌੜਾ ਗੇਟ, ਹੀਰਾ ਮਹਿਲ, ਸੁੰਦਰ ਨਗਰ, ਐਸ.ਐਸ.ਟੀ ਨਗਰ, ਬਾਬਾ ਸ਼ਮਸ਼ੇਰ ਸਿੰਘ ਅਲੀਪੁਰ ਆਦਿ ਖੇਤਰਾਂ ਵਿੱਚ ਕੀਤੀਆਂ ਮੀਟਿੰਗਾਂ ਵਿੱਚ ਆਪਣੀ ਹਾਜ਼ਰੀ ਦਰਜ ਕਰਵਾਈ। ਇਸ ਮੌਕੇ ਪੈਨਸ਼ਨਰ ਐਸੋਸੀਏਸ਼ਨ ਦੇ ਪਰਮਜੀਤ ਸਿੰਘ ਮੱਗੂ, ਪ੍ਰੋ. ਹਰਦੀਪ, ਬਾਬਾ ਸ਼ਮਸ਼ੇਰ ਸਿੰਘ ਅਲੀਪੁਰ, ਬਹਾਦਰ ਖਾਨ, ਜਤਿੰਦਰ ਸਿੰਘ ਭੰਗੂ, ਵਰਿੰਦਰ ਬਿੱਟੂ, ਕਰਮ ਲਹਿਲ, ਸੁਖਪ੍ਰੀਤ ਸਿੰਘ ਘੁੰਮਣ, ਗੁਰਦੇਵ ਜਲੋਟਾ, ਮੰਡਲ ਪ੍ਰਧਾਨ ਪਰਮਿੰਦਰ ਗੁਪਤਾ, ਪਲਵਿੰਦਰ ਛੀਟਾਂਵਾਲਾ, ਜਗਦੀਪ ਸਿੰਘ ਨਾਭਾ ਅਤੇ ਸਮੂਹ ਮੰਡਲ ਪ੍ਰਧਾਨ ਹਾਜ਼ਰ ਸਨ।


परनीत कौर ने कहा पूरा पटियाला जिला मेरा परिवार, बहु बनकर आई, बेटी जैसा प्यार मिला

बड़ी संख्या में नाभा का यूथ बीजेपी में शामिल, लोगों में बीजेपी को लेकर तेजी से बढ़ रहा उत्साह

पटियाला

भारतीय जनता पार्टी की प्रत्याशी एंव पूर्व विदेश राज्य मंत्री श्रीमति परनीत कौर ने मंगलवार को नाभा में आयोजित करीब दस कार्यक्रमों में हिस्सा लिया। इस दौरान उन्होंने भारतीय जनता पार्टी के वर्करों के साथ बैठकें की। लोगों से मिल रहे प्यार से भावुक हुई परनीत कौर ने कहा कि पूरा पटियाला जिला मेरा परिवार है और इसके हरेक सदस्य ने उन्हें बेटी और मां जैसा प्यार दिया है। पटियाला वासियों का प्यार है, जिसके दम पर शहर के बड़े विकास कार्यों को वह पूरा करवा सकीं। 

पटियाला के लोगों की समझ और प्यार का ही परिणाम है कि उनके पति कैप्टन अमरिंदर सिंह को मुख्यमंत्री बनने का अवसर मिला और उन्होंने मुख्यमंत्री पद पर रहते हुए पटियाला को राजीव गांधी यूनिवर्सिटी आफ लॉ के बाद महाराजा भूपिंदर सिंह स्पोर्ट्स यूनिवर्सिटी के साथ-साथ श्री गुरूनानक देव ओपन यूनिवर्सिटी दी। नया बस अड्डा, डेयरी प्रोजेक्ट, नहरी पानी प्रोजेक्ट,  छोटी बड़ी नदी का सौदर्यकरण प्रोजेक्ट, 18.2 किलोमीटर लंबे दक्षिणी बाईपास के बाद अब उन्हें मोदी सरकार के माध्यम से 27 किलोमीटर लंबा नार्दन  बाईपास बनवाने का अवसर मिला।

  नाभा के बौड़ा गेट में आयोजित एक कार्यक्रम के दौरान बड़ी संख्या में यूथ को भारतीय जनता पार्टी में शामिल करवाने के बाद परनीत कौर ने कहा कि पटियाला के विकास में नाभा का बड़ा सहयोग रहा है। पटियाला जिले में ही नहीं, बल्कि नाभा के एग्रीकल्चर यंत्रों की विश्व स्तर पर पहचान है। भविष्य में उनका सपना है कि नाभा में अतिआधुनिक सुविधाओं वाला फोकल प्वाइंट विकसित कर राष्ट्रीय स्तर पर इस इलाके को नई पहचान दी जाए। 

इससे पहले नाभा में स्थापित हर्लिक्स और करतार कंबाइन पहले ही देश की प्रगति के साथ-साथ रोजगार के लिए नए अवसर देने में बड़ा योगदान दे रहे हैं, लेकिन यदि इस इलाके में फोकल प्वाइंट विकसित कर दिया जाए तो इसका बड़ा फायदा पटियाला को ही नहीं, बल्कि पूरे मालवा को मिल सकेगा। नाभा के लोगों में लोकसभा चुनाव को लेकर बढ़ते जा रहे उत्साह को देख परनीत कौर ने कहा कि उन्हें यह बताने में बेशक खुशी हो रही है कि जिले भर में भारतीय जनता पार्टी को लेकर लोगों में उत्साह और विश्वास तेजी से बढ़ रहा है और इसी उत्साह के दम पर वह जिले के सभी अधूरे विकास कार्यों को पूरा करवाने के साथ-साथ रोजगार के नए अवसर पैदा करने में केंद्र से बड़ी सहायता ले सकेंगी।

मंगलवार को परनीत कौर ने नाभा के हीरा कांप्लेक्स, राम किशोर गली नाभा, पटियाला गेट, गुरू नानकपुरा मोहल्ला नाभा, बौड़ा गेट, हीरा महल के अलावा सुंदर नगर एसएसटी नगर, अलीपुर आदि इलाकों में आयोजित बैठकों में अपनी उपस्थित दर्ज करवाकर वर्करों में लोकसभा चुनाव को लेकर उत्साह बढ़ाया। इस अवसर पर उनके साथ पैंशनर एसोसिएशन के परमजीत सिंह मग्गू, प्रो. हरदीप, बाबा शमशेर सिंह अलीपुर, बहादुर खान, जतिंदर सिंह भंगू, वरिंदर बिट्टू, कर्म लहल, सुखप्रीत सिंह घुम्मन, गुरदेव जलोटा, मंडल प्रधान परमिदर गुप्ता, पलविंदर छींटावाला, जगदीप सिंह नाभा और सभी मंडल प्रधान उपस्थित थे।

 

Tags: Preneet Kaur , Bharatiya Janata Party , BJP , BJP Punjab , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD