Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਖੇਡਾਂ ਦੇ ਖੇਤਰ ਵਿੱਚ ਪੰਜਾਬ ਮੁੜ ਚਮਕੇਗਾ, ਨਵੀਂ ਖੇਡ ਨੀਤੀ ਨੇ ਨੁਹਾਰ ਬਦਲੀ: ਮੀਤ ਹੇਅਰ

ਗੁਜਰਾਤ ਤੇ ਵਾਰਾਨਸੀ ਨੂੰ ਫੰਡ ਲੁਟਾਉਣ ਵਾਲੀ ਕੇਂਦਰ ਸਰਕਾਰ ਨੇ ਪੰਜਾਬ ਨੂੰ ਖੇਡਾਂ ਲਈ ਇਕ ਵੀ ਪ੍ਰਾਜੈਕਟ ਨਹੀਂ ਦਿੱਤਾ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਕਾਹਨੇਕੇ (ਬਰਨਾਲਾ) , 07 May 2024

ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਉਮੀਦਵਾਰ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਪੰਜਾਬ ਦੀ ਗੁਆਚੀ ਸ਼ਾਨ ਨੂੰ ਮੁੜ ਬਹਾਲ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦੀ ਸਰਕਾਰ ਨੇ ਨਵੀਂ ਖੇਡ ਨੀਤੀ ਬਣਾਈ ਜਿਸ ਦੇ ਚੰਗੇ ਨਤੀਜੇ ਸਾਹਮਣੇ ਆਉਣ ਲੱਗ ਗਏ ਹਨ। ਏਸ਼ੀਅਨ ਗੇਮਜ਼ ਵਿੱਚ ਪੰਜਾਬ ਦੇ ਖਿਡਾਰੀਆਂ ਨੇ 20 ਮੈਡਲ ਜਿੱਤ ਕੇ 72 ਸਾਲ ਦੇ ਸਾਰੇ ਰਿਕਾਰਡ ਤੋੜੇ।

ਮੀਤ ਹੇਅਰ ਅੱਜ ਭਦੌੜ ਹਲਕੇ ਦੇ ਪਿੰਡਾਂ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕਰ ਰਹੇ ਸਨ। ਉਹ ਜਦੋਂ ਕਾਹਨੇਕੇ ਪਿੰਡ ਪੁੱਜੇ ਤਾਂ ਉਥੇ ਉਨ੍ਹਾਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਇਸ ਪਿੰਡ ਦਾ ਅਕਸ਼ਦੀਪ ਸਿੰਘ ਪੈਰਿਸ ਓਲੰਪਿਕ ਖੇਡਾਂ ਲਈ ਕੁਆਲੀਫਾਈ ਹੋਇਆ ਹੈ ਜੋ ਕਿ ਬਰਨਾਲਾ ਜ਼ਿਲੇ ਦਾ ਪਹਿਲਾ ਓਲੰਪੀਅਨ ਬਣੇਗਾ। ਉਨ੍ਹਾਂ ਕਿਹਾ ਕਿ ਜਦੋਂ ਅਕਸ਼ਦੀਪ ਸਿੰਘ ਨੇ ਪੈਦਲ ਤੋਰ ਵਿੱਚ ਓਲੰਪਿਕਸ ਲਈ ਕੁਆਲੀਫਾਈ ਕੀਤਾ ਤਾਂ ਉਸ ਵੇਲੇ ਕੋਈ ਖੇਡ ਨੀਤੀ ਨਹੀਂ ਮੌਜੂਦ ਸੀ ਪਰ ਫੇਰ ਵੀ ਉਨ੍ਹਾਂ ਖੇਡ ਵਿਭਾਗ ਵੱਲੋਂ ਉਸ ਨੂੰ 5 ਲੱਖ ਰੁਪਏ ਨਾਲ ਸਨਮਾਨਤ ਕੀਤਾ। 

ਉਸ ਤੋਂ ਬਾਅਦ ਸਾਡੀ ਸਰਕਾਰ ਨੇ ਅਜਿਹੀ ਖੇਡ ਨੀਤੀ ਬਣਾਈ ਜਿਸ ਵਿੱਚ ਨੌਕਰੀਆਂ, ਖੇਡ ਨਰਸਰੀਆਂ, ਨਗਦ ਇਨਾਮ ਤੋਂ ਇਲਾਵਾ ਖੇਡਾਂ ਦੀ ਤਿਆਰੀ ਲਈ ਨਗਦ ਰਾਸ਼ੀ ਰੱਖੀ ਗਈ। ਹੁਣ ਪੰਜਾਬ ਵਿੱਚ ਓਲੰਪਿਕ ਖੇਡਾਂ ਵਿੱਚ ਹਿੱਸਾ ਲੈਣ ਵਾਲਿਆਂ ਨੂੰ ਖੇਡਾਂ ਤੋਂ ਪਹਿਲਾਂ ਹੀ 15-15 ਲੱਖ ਰੁਪਏ ਦਿੱਤੇ ਜਾਣਗੇ ਅਤੇ ਇਹ ਰਾਸ਼ੀ ਖੇਡ ਨੀਤੀ ਦਾ ਹਿੱਸਾ ਹੈ ਜੋ ਅਕਸ਼ਦੀਪ ਸਿੰਘ ਨੂੰ ਵੀ ਮਿਲੇਗੀ।

ਮੀਤ ਹੇਅਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਦਾ ਜਿੱਥੇ ਆਰ.ਡੀ.ਐਫ. ਸਮੇਤ ਹੋਰ ਫੰਡ ਰੋਕੇ ਉਥੇ ਖੇਡਾਂ ਲਈ ਕੋਈ ਵੀ ਵੱਡਾ ਪ੍ਰਾਜੈਕਟ ਨਹੀਂ ਦਿੱਤਾ, ਇਥੋਂ ਤੱਕ ਕਿ ਵਿਸ਼ਵ ਕੱਪ ਕ੍ਰਿਕਟ ਦਾ ਮੈਚ ਪਹਿਲੀ ਵਾਰ ਮੁਹਾਲੀ ਵਿਖੇ ਨਹੀਂ ਹੋਇਆ। ਵਾਰਾਨਸੀ ਤੇ ਗੁਜਰਾਤ ਨੂੰ ਫੰਡ ਲੁੱਟਾਉਣ ਵਾਲੀ ਕੇਂਦਰ ਸਰਕਾਰ ਨੇ ਪੰਜਾਬ ਨਾਲ ਵਿਤਰਕੇਬਾਜ਼ੀ ਕੀਤੀ ਅਤੇ ਹੁਣ ਵੇਲਾ ਆ ਗਿਆ ਹੈ ਕਿ ਪਾਰਲੀਮੈਂਟ ਵਿੱਚ ਉਨ੍ਹਾਂ ਦੀ ਪਾਰਟੀ ਨੂੰ ਜਿਤਾਇਆ ਜਾਵੇ ਤਾਂ ਜੋ ਕੇਂਦਰ ਵਿੱਚ ਆਪ ਦੀ ਭਾਈਵਾਲ ਵਾਲੀ ਸਰਕਾਰ ਬਣੇ ਜਿਸ ਨਾਲ ਸੂਬੇ ਨੂੰ ਵੱਧ ਤੋਂ ਵੱਧ ਫੰਡ ਦਿੱਤੇ ਜਾਣ।

ਐਮ.ਐਲ.ਏ.ਲਾਭ ਸਿੰਘ ਉਗੋਕੇ ਨੇ ਮੀਤ ਹੇਅਰ ਦਾ ਇਸ ਗੱਲੋਂ ਧੰਨਵਾਦ ਕੀਤਾ ਕਿ ਨਵੀਂ ਖੇਡ ਨੀਤੀ ਨਾਲ ਹੁਣ ਪਿੰਡ-ਪਿੰਡ ਵਿੱਚ ਖੇਡ ਨਰਸਰੀਆਂ ਬਣਨ ਲੱਗ ਗਈਆਂ ਹਨ ਅਤੇ ਨੌਜਵਾਨਾਂ ਨੂੰ ਪਿੰਡਾਂ ਵਿੱਚ ਖੇਡ ਸਹੂਲਤਾਂ ਮਿਲਣ ਦਾ ਰਾਹ ਪੱਧਰਾ ਹੋ ਗਿਆ।

खेल के क्षेत्र में फिर चमकेगा पंजाब, नई खेल नीति ने बदली दिशा: मीत हेयर

गुजरात और वाराणसी पर धन लुटाने वाली केंद्र सरकार ने पंजाब को खेलों के लिए एक भी प्रोजेक्ट नहीं दिया

काहनेके (बरनाला)

संगरूर से आम आदमी पार्टी के लोकसभा उम्मीदवार और पंजाब के कैबिनेट मंत्री गुरमीत सिंह मीत हेयर ने कहा कि खेल के क्षेत्र में पंजाब की खोई हुई प्रतिष्ठा को बहाल करने के लिए भगवंत सिंह मान की सरकार ने नई खेल नीति बनाई जिसके अच्छे परिणाम आने शुरू हो गए हैं। एशियन गेम्स में पंजाब के खिलाड़ियों ने 20 मेडल जीतकर 72 साल के सारे रिकॉर्ड तोड़ दिए।

मीत हेयर आज भदौड़ हलके के गांवों में चुनावी रैलियों को संबोधित कर रहे थे। जब वह काहनाके गांव पहुंचे तो उन्होंने कहा कि यह गर्व की बात है कि इस गांव के अक्षदीप सिंह ने पेरिस ओलंपिक खेलों के लिए क्वालीफाई किया है, जो बरनाला जिले का पहला ओलंपियन बनेगा। उन्होंने कहा कि जब अक्षदीप सिंह ने पैदल तोर में ओलंपिक के लिए क्वालिफाई किया तो उस समय कोई खेल नीति नहीं थी, लेकिन फिर भी खेल विभाग की ओर से उन्हें 5 लाख रुपये देकर सम्मानित किया गया। 

इसके बाद हमारी सरकार ने ऐसी खेल नीति बनाई जिसमें नौकरियों, खेल नर्सरी के अलावा खेलों की तैयारी के लिए नकद पुरस्कार राशि भी रखी गई। अब पंजाब में ओलंपिक खेलों में भाग लेने वालों को खेलों से पहले 15-15 लाख रुपये दिए जाएंगे और यह राशि खेल नीति का हिस्सा है जो अक्षदीप सिंह को भी दी जाएगी।

मीत हेयर ने कहा कि केंद्र सरकार ने जहां आर.डी.एफ और अन्य फंड रोके, वहां खेलों के लिए  पंजाब को कोई बड़ा प्रोजेक्ट नहीं दिया गया, यहां तक कि पहली बार विश्व कप क्रिकेट मैच भी मोहाली में नहीं हुआ। वाराणसी और गुजरात पर फंड लुटाने वाली केंद्र सरकार ने पंजाब के साथ पक्षपात किया और अब समय आ गया है कि उनकी पार्टी संसद में जीत हासिल करे ताकि केंद्र में आप के सहयोग के साथ एक ऐसी सरकार बने जिसके साथ राज्य को ज्यादा से ज्यादा फंड दिया जा सके।

विधायक लाभ सिंह उगोके ने मीत हेयर का धन्यवाद करते हुए कहा कि नई खेल नीति से गांवों में खेल नर्सरियां बननी शुरू हो गई हैं और युवाओं को गांवों में ही खेल सुविधाएं मिलने का रास्ता साफ हो गया है।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD