Thursday, 30 May 2024

 

 

ਖ਼ਾਸ ਖਬਰਾਂ ਚੰਡੀਗੜ੍ਹ ਵਿੱਚ ਬੋਲੇ ਅਰਵਿੰਦ ਕੇਜਰੀਵਾਲ - ਚੰਗੇ ਦਿਨ ਆਉਣ ਵਾਲੇ ਹਨ, ਮੋਦੀ ਜੀ ਜਾਣ ਵਾਲੇ ਹਨ ਭਾਜਪਾ ਦੀ ਜ਼ਬਰਦਸਤ ਚੋਣ ਮਸ਼ੀਨ ਪਹਿਲੀ ਜੂਨ ਨੂੰ ਤਿਵਾਡ਼ੀ ਨੂੰ ਪਾਸੇ ਕਰ ਦੇਵੇਗੀ: ਸੰਜੇ ਟੰਡਨ ਸਰਵੇਖਣ ਆ ਗਏ ਹਨ, ਲੋਕਾਂ ਨੇ ਫ਼ੈਸਲਾ ਕਰ ਲਿਆ, 'ਆਪ' 13-0 ਨਾਲ ਜਿੱਤ ਰਹੀ ਹੈ : ਭਗਵੰਤ ਮਾਨ ਪੰਜਾਬ ਦੇ ਲੋਕ 1 ਜੂਨ ਨੂੰ ਅਮਿਤ ਸ਼ਾਹ ਦੀ ਧਮਕੀ ਦਾ ਜਵਾਬ ਦੇਣਗੇ, ਭਾਜਪਾ ਦੀ ਜ਼ਮਾਨਤ ਹੋਵੇਗੀ ਜ਼ਬਤ : ਅਰਵਿੰਦ ਕੇਜਰੀਵਾਲ ਆਪ ਸਰਕਾਰ ਵਿੱਚ ਪਹਿਲੀ ਵਾਰ ਪੰਜਾਬ ਵਿੱਚ ਨੌਜਵਾਨਾਂ ਨੂੰ ਬਿਨਾਂ ਕਿਸੇ ਸਿਫ਼ਾਰਿਸ਼ ਤੇ ਰਿਸ਼ਵਤ ਦੇ ਸਰਕਾਰੀ ਨੌਕਰੀਆਂ ਮਿਲੀਆਂ ਹਨ : ਅਰਵਿੰਦ ਕੇਜਰੀਵਾਲ ਜਦੋਂ ਪੰਜਾਬ ਦੇ ਲੋਕ ਨਾਦਰ ਸ਼ਾਹ ਅੱਗੇ ਨਹੀਂ ਝੁਕੇ ਤਾਂ ਅਮਿਤ ਸ਼ਾਹ ਕੀ ਚੀਜ਼ ਹੈ : ਸੰਜੇ ਸਿੰਘ ਪੰਜਾਬ ਦੀ ਸ਼ਾਂਤੀ ਕਿਸੇ ਵੀ ਕੀਮਤ ’ਤੇ ਭੰਗ ਨਹੀਂ ਹੋਣ ਦਿਆਂਗੇ: ਸੁਖਬੀਰ ਸਿੰਘ ਬਾਦਲ ਰਾਹੁਲ ਨੇ ਕਿਸਾਨਾਂ ਦੇ ਕਰਜ਼ਾ ਮੁਆਫੀ, ਐੱਮਐੱਸਪੀ 'ਤੇ ਕਾਨੂੰਨੀ ਗਾਰੰਟੀ ਦਾ ਐਲਾਨ ਕੀਤਾ ਅੱਛੇ ਦਿਨ ਨਹੀਂ ਪੁਰਾਣੇ ਦਿਨ ਵਾਪਿਸ ਲਿਆਏਗੀ ਕਾਂਗਰਸ : ਗੁਰਜੀਤ ਸਿੰਘ ਔਜਲਾ ਗੁਰਜੀਤ ਸਿੰਘ ਔਜਲਾ ਨੇ ਕੀਤਾ ਸਿੱਧੂ ਮੂਸੇਆਲੇ ਨੂੰ ਯਾਦ ਜੇਕਰ ਪੰਜਾਬ 'ਚ ਕ੍ਰਾਈਮ ਕੰਟਰੋਲ ਹੁੰਦਾ ਤਾਂ ਅੱਜ ਸਿੱਧੂ ਮੂਸੇਵਾਲਾ ਜ਼ਿੰਦਾ ਹੁੰਦਾ: ਵਿਜੇ ਇੰਦਰ ਸਿੰਗਲਾ ਭਗਵੰਤ ਜੀ ਤੁਸੀਂ ਲੋਕਾਂ ਦੇ ਕੰਮ ਕਰੋ ਕਿੱਕਲੀਆਂ ਨਾ ਸੁਣਾਓ, ਤੁਹਾਨੂੰ ਲੋਕਾਂ ਨੇ ਇਸ ਕੰਮ ਲਈ ਮੁੱਖ ਮੰਤਰੀ ਨਹੀਂ ਬਣਾਇਆ ਮੀਤ ਹੇਅਰ ਨੇ ਕੈਬਨਿਟ ਮੰਤਰੀ ਵਜੋਂ ਕੀਤੇ ਕੰਮਾਂ ਦੇ ਸਿਰ ਉੱਤੇ ਮੰਗੀਆਂ ਵੋਟਾਂ ਅਕਾਲੀ ਦੱਲ ਨੂੰ ਵੱਡਾ ਝੱਟਕਾ , ਕਾੰਗਰੇਸ ਨੂੰ ਮਿਲਿਆ ਬੱਲ ਭਗਵੰਤ ਮਾਨ ਦੀ ਸ੍ਰੀ ਆਨੰਦਪੁਰ ਸਾਹਿਬ ਦੇ ਲੋਕਾਂ ਨੂੰ ਅਪੀਲ: ਹੁਣ ਜ਼ੁਲਮ ਦੇ ਖ਼ਿਲਾਫ਼ ਲੜਾਈ ਤਲਵਾਰਾਂ ਦੀ ਬਜਾਏ ਵੋਟਾਂ ਨਾਲ ਲੜੀ ਜਾ ਰਹੀ ਹੈ, ਤੁਸੀਂ ਸਾਡਾ ਸਾਥ ਦਿਓ! ਅਰਵਿੰਦ ਕੇਜਰੀਵਾਲ ਨੇ ਜਲੰਧਰ 'ਚ ਵਪਾਰੀਆਂ-ਕਾਰੋਬਾਰੀਆਂ ਨਾਲ ਕੀਤੀ ਮੀਟਿੰਗ, ਕਿਹਾ- ਇਸ ਵਾਰ ਆਮ ਆਦਮੀ ਪਾਰਟੀ ਨੂੰ ਸਾਰੀਆਂ 13 ਸੀਟਾਂ ਜਿਤਾਓ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵਲੋਂ ਵੱਖ ਵੱਖ ਗਿਣਤੀ ਕੇਂਦਰਾਂ ਦਾ ਦੌਰਾ ਮਾਹਵਾਰੀ ਦੌਰਾਨ ਸਾਫ਼ ਸਫ਼ਾਈ ਨਾ ਰੱਖਣ ਕਰਕੇ ਲਾਗ ਦੀ ਸੰਭਾਵਨਾ ਵੱਧ ਜਾਂਦੀ ਹੈ: ਡਾ. ਕਵਿਤਾ ਸਿੰਘ ਪ੍ਰਨੀਤ ਕੌਰ ਦੀ ਜਿੱਤ 'ਚ ਪਟਿਆਲਾ ਦੇ ਦੁਕਾਨਦਾਰਾਂ ਦੀ ਹੋਵੇਗੀ ਅਹਿਮ ਭੂਮਿਕਾ : ਬੀਬਾ ਜੈਇੰਦਰ ਕੌਰ ਕਾਂਗਰਸ ਨੇ ਪਹਿਲਾਂ ਪੰਜਾਬ ਨੂੰ ਵੰਡਿਆ, ਹੁਣ ਦੇਸ਼ ਨੂੰ ਵੰਡਣਾ ਚਾਹੁੰਦੀ ਹੈ: ਸਮ੍ਰਿਤੀ ਇਰਾਨੀ ਮੁੱਖ ਮੰਤਰੀ ਦੇ ਜੱਦੀ ਪਿੰਡ ਸਤੌਜ ਵਾਸੀਆਂ ਨੇ ਮੀਤ ਹੇਅਰ ਨੂੰ ਵੱਡੇ ਫਰਕ ਨਾਲ ਜਿਤਾਉਣ ਦਾ ਦਿੱਤਾ ਸੱਦਾ

 

ਨਾਮਜ਼ਦਗੀਆਂ ਦੇ ਪਹਿਲੇ ਦਿਨ ਹੁਸ਼ਿਆਰਪੁਰ ਵਿਖੇ ਇਕ ਆਜ਼ਾਦ ਉਮੀਦਵਾਰ ਵੱਲੋਂ ਕਾਗਜ਼ ਦਾਖ਼ਲ

14 ਮਈ ਸ਼ਾਮ 3 ਵਜੇ ਤੱਕ ਦਾਖ਼ਲ ਕੀਤੀਆਂ ਜਾ ਸਕਦੀਆਂ ਹਨ ਨਾਮਜ਼ਦਗੀਆਂ : ਕੋਮਲ ਮਿੱਤਲ

Komal Mittal, DC Hoshiarpur, Deputy Commissioner Hoshiarpur, Hoshiarpur, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਹੁਸ਼ਿਆਰਪੁਰ , 07 May 2024

ਲੋਕ ਸਭਾ ਚੋਣਾਂ-2024 ਲਈ ਅੱਜ ਨਾਮਜ਼ਦਗੀਆਂ ਦੇ ਪਹਿਲੇ ਦਿਨ ਹੁਸ਼ਿਆਰਪੁਰ ਲੋਕ ਸਭਾ ਹਲਕੇ ਲਈ ਇਕ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਦਾਖ਼ਲ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰ-ਕਮ-ਰਿਟਰਨਿੰਗ ਅਫ਼ਸਰ ਲੋਕ ਸਭਾ ਹਲਕਾ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਦੱਸਿਆ ਕਿ ਅੱਜ ਰੋਹਿਤ ਕੁਮਾਰ ਪੁੱਤਰ ਵਿਜੇ ਪਾਲ, ਪਿੰਡ ਤੇ ਡਾਕਘਰ ਬਾਇਚ, ਤਹਿਸੀਲ ਦਸੂਹਾ ਨੇ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ ਹਨ।

ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰੈੱਸ ਕਾਨਫਰੰਸ ਮੌਕੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਨਿਸ਼ਚਿਤ ਕੀਤੇ ਸ਼ਡਿਊਲ ਅਨੁਸਾਰ ਆਗਾਮੀ ਲੋਕ ਸਭਾ ਚੋਣਾਂ ਲਈ ਲੋਕ ਸਭਾ ਚੋਣ ਹਲਕਾ ਹੁਸ਼ਿਆਰਪੁਰ ਵਿਚ ਇਕ ਲੋਕ ਸਭਾ ਮੈਂਬਰ ਦੀ ਚੋਣ ਕੀਤੀ ਜਾਣੀ ਹੈ, ਇਸ ਲਈ ਉਮੀਦਵਾਰ ਜਾਂ ਉਸ ਦਾ ਕੋਈ ਤਜ਼ਵੀਜ਼ਕਾਰ/ਪ੍ਰੋਪੋਜ਼ਰ ਆਪਣੇ ਨਾਮਜ਼ਦਗੀ ਪੇਪਰ 14 ਮਈ ਨੂੰ ਸ਼ਾਮ 3 ਵਜੇ ਤੱਕ ਨੋਮੀਨੇਸ਼ਨ ਸੈਂਟਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਹੁਸ਼ਿਆਰਪੁਰ ਦੇ ਕਮਰਾ ਨੰਬਰ 107 (ਡਿਪਟੀ ਕਮਿਸ਼ਨਰ ਕੋਰਟ ਰੂਮ) ਵਿਚ ਕਿਸੇ ਵੀ ਕੰਮ ਵਾਲੇ ਦਿਨ (ਛੁੱਟੀ ਵਾਲੇ ਦਿਨ ਤੋਂ ਬਿਨਾਂ) ਪੇਸ਼ ਕਰ ਸਕਦੇ ਹਨ। 

ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ ਸਵੇਰੇ 11:00 ਵਜੇ ਤੋਂ ਲੈ ਕੇ ਬਾਅਦ ਦੁਪਿਹਰ 3 ਵਜੇ ਤੱਕ ਪੇਸ਼ ਕੀਤੇ ਜਾ ਸਕਦੇ ਹਨ। ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਨਿਸ਼ਚਿਤ ਸਥਾਨ ’ਤੇ ਨਿਸ਼ਚਿਤ ਸਮੇਂ ਦੌਰਾਨ ਲਏ ਜਾਣਗੇ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 15 ਮਈ ਨੂੰ ਸਵੇਰੇ 11 ਵਜੇ ਹੋਵੇਗੀ। 

ਉਨ੍ਹਾਂ ਦੱਸਿਆ ਕਿ ਉਮੀਦਵਾਰ ਦਾ ਨਾਂ ਵਾਪਸ ਲੈਣ ਦੀ ਸੂਚਨਾ, ਉਮੀਦਵਾਰ ਜਾਂ ਉਸ ਦੇ ਤਜ਼ਵੀਜਕਾਰ ਜਾਂ ਚੋਣ ਏਜੰਟ ਜਿਸ ਨੂੰ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਲਈ ਲਿਖਤੀ ਰੂਪ ਵਿਚ ਅਧਿਕਾਰਤ ਕੀਤਾ ਗਿਆ ਹੈ, ਵੱਲੋਂ ਜ਼ਿਲ੍ਹਾ ਚੋਣ ਅਫਸਰ ਹੁਸ਼ਿਆਰਪੁਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕੋਰਟ ਰੂਮ 107 ਵਿਚ 17 ਮਈ ਤੱਕ ਬਾਅਦ ਦੁਪਹਿਰ 3 ਵਜੇ ਤੋਂ ਪਹਿਲਾਂ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਨਾਮਜ਼ਦਗੀ ਪੱਤਰ 17 ਮਈ ਤੱਕ ਵਾਪਸ ਲਏ ਜਾ ਸਕਣਗੇ।

ਉਨ੍ਹਾਂ ਦੱਸਿਆ ਕਿ 1 ਜੂਨ (ਸ਼ਨੀਵਾਰ) ਨੂੰ ਸਵੇਰੇ 7: ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਵੋਟਾਂ ਪਾਈਆਂ ਜਾਣਗੀਆਂ ਅਤੇ 4 ਜੂਨ ਨੂੰ ਨਤੀਜਾ ਐਲਾਨਿਆ ਜਾਵੇਗਾ ਅਤੇ 6 ਜੂਨ  ਨੂੰ ਚੋਣ ਪ੍ਰਕਿਰਿਆ ਸੰਪੂਰਨ ਹੋਵੇਗੀ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਹਲਕੇ ਵਿਚ ਕੁੱਲ 16 ਲੱਖ 43 ਵੋਟਰ ਹਨ, ਜਿਨ੍ਹਾਂ ਵਿਚ 8 ਲੱਖ 30 ਹਜਾਰ 54 ਮਰਦ ਵੋਟਰ, 7 ਲੱਖ 69 ਹਜ਼ਾਰ 946 ਮਹਿਲਾ ਵੋਟਰ ਹਨ ਅਤੇ 43 ਟ੍ਰਾਂਸਜੈਂਡਰ ਵੋਟਰ ਹਨ। 

ਉਨ੍ਹਾਂ ਦੱਸਿਆ ਕਿ 1 ਜੂਨ ਨੂੰ ਵੋਟਾਂ ਵਾਲੇ ਦਿਨ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਵੋਟਰਾਂ ਲਈ ਬਹੁਤ ਹੀ ਵਧੀਆ ਅਤੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਉਨ੍ਹਾਂ ਦੀ ਹਰੇਕ ਸੁਵਿਧਾ ਦਾ ਧਿਆਨ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਪੈਂਦੇ 7 ਵਿਧਾਨ ਸਭਾ ਹਲਕਿਆਂ ਵਿਚ 70 ਮਾਡਲ ਪੋਲਿੰਗ ਕੇਂਦਰ(ਹਰੇਕ ਹਲਕੇ ਵਿਚ 10-10) ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਵੋਟ ਪਾਉਣ ਲਈ ਸਵੇਰੇ ਸਭ ਤੋਂ ਪਹਿਲਾਂ ਪਹੁੰਚਣ ਵਾਲੇ ਪਹਿਲੇ 30 ਵੋਟਰਾਂ ਨੂੰ ਇਨਾਮ ਵੀ ਦਿੱਤੇ ਜਾਣਗੇ। 

ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਗਰਮੀ ਦੇ ਮੱਦੇਨਜ਼ਰ ਸਵੇਰ ਵੇਲੇ ਵੋਟ ਪਾਉਣ ਨੂੰ ਤਰਜੀਹ ਦੇਣ। ਇਸ ਮੌਕੇ ਸਹਾਇਕ ਕਮਿਸ਼ਨਰ ਦਿਵਿਆ ਪੀ, ਡੀ. ਡੀ. ਐਫ ਜੋਇਆ ਸਿੱਦੀਕੀ, ਤਹਿਸੀਲਦਾਰ ਚੋਣਾਂ ਸਰਬਜੀਤ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ, ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਪ੍ਰੀਤ ਕੋਹਲੀ, ਚੋਣ ਕਾਨੂੰਗੋ ਦੀਪਕ ਕੁਮਾਰ, ਲਖਵੀਰ ਸਿੰਘ ਤੇ ਹਰਪ੍ਰੀਤ ਕੌਰ ਤੇ ਹੋਰ ਅਧਿਕਾਰੀ ਹਾਜ਼ਰ ਸਨ।

नामांकन के पहले दिन होशियारपुर में एक आजाद उम्मीदवार द्वारा पर्चा दाखिल किया गया 

नामांकन 14 मई दोपहर 3 बजे तक जमा किए जा सकेंगे: कोमल मित्तल 

होशियारपुर

लोकसभा चुनाव-2024 के लिए नामांकन के पहले दिन होशियारपुर लोकसभा क्षेत्र से एक आजाद उम्मीदवार ने अपना नामांकन दाखिल किया है।यह जानकारी देते हुए जिला चुनाव अधिकारी-कम-रिटर्निंग अधिकारी लोकसभा क्षेत्र होशियारपुर कोमल मित्तल ने बताया कि आज रोहित कुमार पुत्र विजय पाल, गांव एवं डाकघर बैच, तहसील दसूहा ने आजाद उम्मीदवार के तौर पर नामांकन पत्र दाखिल किया है। 

आज जिला प्रशासनिक कांप्लेक्स में प्रेस कॉन्फ्रेंस में मीडिया को जानकारी देते हुए डिप्टी कमिश्नर ने बताया कि भारत चुनाव आयोग द्वारा तय कार्यक्रम के अनुसार लोकसभा क्षेत्र होशियारपुर में एक लोकसभा सदस्य का चुनाव किया जाना है। आगामी लोकसभा चुनाव, इसलिए उम्मीदवार या उसका कोई भी प्रस्तावक/प्रस्तावक अपना नामांकन पत्र किसी भी कार्य दिवस (छुट्टियों को छोड़कर) 14 मई को दोपहर 3 बजे तक नामांकन केंद्र, जिला प्रशासनिक परिसर, होशियारपुर, कमरा नंबर 107 (डिप्टी) में जमा कर सकते हैं( कमिश्नर कोर्ट रूम) है।

उन्होंने बताया कि नामांकन पत्र सुबह 11 बजे से दोपहर तीन बजे तक जमा किये जा सकेंगे। जिला निर्वाचन पदाधिकारी ने बताया कि नामांकन पत्र निर्धारित समय में निर्धारित स्थान पर लिये जायेंगे।उन्होंने बताया कि नामांकन पत्रों की जांच 15 मई को सुबह 11 बजे होगी।उन्होंने कहा कि उम्मीदवार या उसके प्रचारक या चुनाव एजेंट, जिसे उम्मीदवार द्वारा नामांकन वापस लेने के लिए लिखित रूप से अधिकृत किया गया है, द्वारा उम्मीदवार के नाम वापस लेने की सूचना जिला निर्वाचन अधिकारी होशियारपुर के न्यायालय कक्ष 107  में 17 मई को दोपहर 3 बजे से पहले प्रशासनिक कांप्लेक्स दिया जा सकता है। 

उन्होंने बताया कि 17 मई तक नामांकन पत्र वापस लिये जा सकेंगे। उन्होंने बताया कि 1 जून (शनिवार) को सुबह 7:00 बजे से शाम 6:00 बजे तक मतदान होगा और 4 जून को परिणाम घोषित किया जाएगा और 6 जून को चुनाव प्रक्रिया पूरी की जाएगी। उन्होंने कहा कि होशियारपुर निर्वाचन क्षेत्र में कुल 16 लाख 43 मतदाता हैं, जिनमें 8 लाख 30 हजार 54 पुरुष मतदाता, 7 लाख 69 हजार 946 महिला मतदाता और 43 ट्रांसजेंडर मतदाता हैं। उन्होंने कहा कि 1 जून को मतदान के दिन सभी मतदान केंद्रों पर मतदाताओं के लिए बहुत अच्छी और गहन व्यवस्था की गई है और उनकी हर सुविधा का ख्याल रखा गया है।

उन्होंने बताया कि जिले के 7 विधानसभा क्षेत्रों में 70 मॉडल मतदान केंद्र (प्रत्येक विधानसभा क्षेत्र में 10-10) बनाये गये हैं। उन्होंने कहा कि सुबह सबसे पहले मतदान करने पहुंचने वाले 30 मतदाताओं को पुरस्कार भी दिया जायेगा। उन्होंने मतदाताओं से गर्मी को देखते हुए सुबह मतदान करने को प्राथमिकता देने की अपील की।

इस अवसर पर सहायक आयुक्त दिव्या पी, डीडीएफ जोया सिद्दीकी, तहसीलदार चुनाव सरबजीत सिंह, जिला जनसंपर्क अधिकारी हरदेव सिंह आसी, जिला स्वीप नोडल अधिकारी प्रीत कोहली, चुनाव कानुगो दीपक कुमार, लखवीर सिंह और हरप्रीत कौर और अन्य अधिकारी उपस्थित थे।

 

Tags: Komal Mittal , DC Hoshiarpur , Deputy Commissioner Hoshiarpur , Hoshiarpur , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD