Sunday, 19 May 2024

 

 

ਖ਼ਾਸ ਖਬਰਾਂ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ

 

ਸੰਸਦੀ ਹਲਕਾ ਲੁਧਿਆਣਾ 'ਚ ਹੁਣ ਤੱਕ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ 1.11 ਕਰੋੜ ਰੁਪਏ ਦੇ ਚੋਣ ਖਰਚੇ ਰਿਕਾਰਡ ਕੀਤੇ ਗਏ : ਸਾਕਸ਼ੀ ਸਾਹਨੀ

ਪ੍ਰਸ਼ਾਸਨ ਵੱਲੋਂ ਜ਼ਿਲ੍ਹੇ 'ਚ 57856 ਨਵੇਂ ਯੋਗ ਵੋਟਰਾਂ ਦੀ ਰਜਿਸਟਰੇਸ਼ਨ, ਨਾਮਜ਼ਦਗੀ 10 ਮਈ ਨੂੰ ਵੀ ਕੀਤੀ ਜਾਵੇਗੀ ਸਵੀਕਾਰ

Sakshi Sawhney, DC Ludhiana, Ludhiana, Deputy Commissioner Ludhiana, Lok Sabha Elections 2024, General Elections 2024, Lok Sabha Election, Lok Sabha 2024

Web Admin

Web Admin

5 Dariya News

ਲੁਧਿਆਣਾ , 07 May 2024

ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਬੀਤੀ 16 ਮਾਰਚ ਨੂੰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪ੍ਰਸ਼ਾਸਨ ਨੇ ਹੁਣ ਤੱਕ ਲੁਧਿਆਣਾ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਖਾਤਿਆਂ ਵਿੱਚ 1.11 ਕਰੋੜ ਰੁਪਏ ਦੇ ਚੋਣ ਖਰਚੇ ਦਰਜ ਕੀਤੇ ਹਨ। ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਇਹ ਵੀ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਚੱਲ ਰਹੀਆਂ ਲੋਕ ਸਭਾ ਚੋਣਾਂ ਵਿੱਚ ਉਮੀਦਵਾਰ ਲਈ ਖਰਚੇ ਦੀ ਹੱਦ 95 ਲੱਖ ਰੁਪਏ ਨਿਰਧਾਰਿਤ ਕੀਤੀ ਗਈ ਹੈ।

ਉਮੀਦਵਾਰਾਂ ਦੀ ਨਾਮਜ਼ਦਗੀ ਸਫਲ ਹੋਣ ਤੋਂ ਬਾਅਦ, ਚੋਣ ਪ੍ਰਚਾਰ 'ਤੇ ਕਿਸੇ ਵੀ ਕਿਸਮ ਦਾ ਖਰਚਾ ਉਮੀਦਵਾਰ ਦੇ ਖਾਤੇ ਵਿੱਚ ਦਰਜ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਲੁਧਿਆਣਾ ਸੰਸਦੀ ਹਲਕੇ ਅਧੀਨ ਆਉਂਦੇ ਆਤਮ ਨਗਰ, ਗਿੱਲ ਅਤੇ ਲੁਧਿਆਣਾ ਦੱਖਣੀ ਹਲਕੇ ਅਤੇ ਸੰਸਦੀ ਹਲਕਾ ਫਤਹਿਗੜ੍ਹ ਸਾਹਿਬ ਅਧੀਨ ਸਾਹਨੇਵਾਲ ਵਿਧਾਨ ਸਭਾ ਹਲਕਾ ਖਰਚੇ ਦੇ ਪੱਖੋਂ ਸੰਵੇਦਨਸ਼ੀਲ ਹਨ ਜਿੱਥੇ ਚੋਣ ਟੀਮਾਂ ਇਨ੍ਹਾਂ ਹਲਕਿਆਂ ਵਿੱਚ ਤਿੱਖੀ ਨਜ਼ਰ ਰੱਖਣਗੀਆਂ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 57856 ਨਵੇਂ ਯੋਗ ਵੋਟਰਾਂ ਦੀ ਰਜਿਸਟਰੇਸ਼ਨ ਕੀਤੀ ਗਈ ਹੈ। ਹੁਣ ਤੱਕ, ਲੁਧਿਆਣਾ ਜ਼ਿਲ੍ਹੇ ਵਿੱਚ ਕੁੱਲ 2689481 ਵੋਟਰ ਹਨ, ਜਿਨ੍ਹਾਂ ਵਿੱਚ 1433062 ਪੁਰਸ਼, 1256270 ਔਰਤਾਂ ਅਤੇ 149 ਟਰਾਂਸਜੈਂਡਰ ਹਨ। ਲੁਧਿਆਣਾ ਸੰਸਦੀ ਹਲਕੇ ਅਧੀਨ 935071 ਪੁਰਸ਼, 819447 ਔਰਤਾਂ ਅਤੇ 132 ਟਰਾਂਸਜੈਂਡਰ ਹਨ।

ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਇਹ ਵੀ ਐਲਾਨ ਕੀਤਾ ਕਿ 7 ਮਈ ਤੋਂ 14 ਮਈ ਤੱਕ ਨਾਮਜ਼ਦਗੀਆਂ ਦਾਖ਼ਲ ਕਰਨ ਵਾਲੀ ਥਾਂ 'ਤੇ ਉਮੀਦਵਾਰ ਸਮੇਤ ਸਿਰਫ਼ ਪੰਜ ਵਿਅਕਤੀਆਂ ਨੂੰ ਹੀ ਦਾਖ਼ਲ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਾਮਜ਼ਦਗੀ ਪ੍ਰਕਿਰਿਆ ਨੂੰ ਸੁਤੰਤਰ, ਨਿਰਪੱਖ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਵੋਟਾਂ ਲਈ ਨਾਮਜ਼ਦਗੀਆਂ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਦਾਖ਼ਲ ਕੀਤੀਆਂ ਜਾਣਗੀਆਂ।

ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਨਾਮਜ਼ਦਗੀ ਪੱਤਰ 10 ਮਈ ਨੂੰ ਸਵੀਕਾਰ ਕੀਤੇ ਜਾਣਗੇ। ਗਜ਼ਟਿਡ ਛੁੱਟੀਆਂ ਕਾਰਨ 11 ਅਤੇ 12 ਮਈ ਨੂੰ ਕਾਗਜ਼ ਦਾਖਲ ਨਹੀਂ ਕੀਤੇ ਜਾਣਗੇ। ਕਾਗਜ਼ਾਂ ਦੀ ਪੜਤਾਲ 15 ਮਈ ਨੂੰ ਹੋਵੇਗੀ ਅਤੇ ਉਮੀਦਵਾਰੀ ਵਾਪਸ ਲੈਣ ਦੀ ਆਖਰੀ ਮਿਤੀ 17 ਮਈ ਹੈ। ਸਾਰੀਆਂ 13 ਲੋਕ ਸਭਾ ਸੀਟਾਂ 'ਤੇ 1 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ।

ਜ਼ਿਲ੍ਹਾ ਚੋਣ ਅਫ਼ਸਰ ਸ਼ਾਕਸ਼ੀ ਸਾਹਨੀ ਨੇ ਵੋਟਰਾਂ ਨੂੰ 'ਇਸ ਵਾਰ, 70 ਪਾਰ' ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਉਤਸ਼ਾਹ ਨਾਲ ਭਾਗ ਲੈਣ ਦੀ ਅਪੀਲ ਕੀਤੀ ਅਤੇ ਭਰੋਸਾ ਦਿੱਤਾ ਕਿ ਪੋਲਿੰਗ ਬੂਥਾਂ 'ਤੇ ਨਿੰਬੂ ਪਾਣੀ, ਮਿੱਠਾ ਪਾਣੀ, ਪੱਖੇ, ਸ਼ੈੱਡ ਅਤੇ ਬੈਠਣ ਦੀਆਂ ਸਹੂਲਤਾਂ ਦਾ ਪ੍ਰਬੰਧ ਯਕੀਨੀ ਬਣਾਇਆ ਜਾਵੇਗਾ। ਇਨ੍ਹਾਂ ਪ੍ਰਬੰਧਾਂ ਤੋਂ ਇਲਾਵਾ ਪ੍ਰਸ਼ਾਸਨ ਵੱਲੋਂ 1 ਜੂਨ ਨੂੰ ਲੋੜੀਂਦੀ ਆਵਾਜਾਈ ਸਹੂਲਤ ਦਾ ਵੀ ਪ੍ਰਬੰਧ ਕੀਤਾ ਜਾਵੇਗਾ।

Election expenditure worth Rs 1.11 crore of various political parties recorded so far in Ludhiana PC-  Sakshi Sawhney

Administration enrols 57856 first-time voters in district, Nomination on May 10 will also be accepted

Ludhiana

District Election Officer Sakshi Sawhney on Tuesday stated since the imposition of the Model Code of Conduct on March 16, the administration has so far registered the poll expenditure amounting to Rs 1.11 crore in the accounts of various political parties in Ludhiana.Sawhney also that the expenditure limit set by the Election Commission of India for a candidate in upcoming Lok Sabha elections is Rs 95 lakh.

After successful nomination of candidates, any kind of expenditure on electioneering will be booked in the candidate's account. She added that Atam Nagar, Gill, and Ludhiana South constituencies under the Ludhiana Parliamentary constituency (PC), and the Sahnewal Assembly segment under Fatehgarh Sahib PC, are expenditure-sensitive. The election teams will keep a close vigil in these constituencies.

District Election Officer disclosed that the district administration had enrolled 57856 first-time voters. As of now, there are 2689481 electors in Ludhiana district, including 1433062 males, 1256270 females, and 149 third genders. Under the Ludhiana parliamentary constituency, there are 935071 males, 819447 females, and 132 third genders.

Sawhney also announced that only five persons, including the candidate, will be allowed to enter the place where the nominations will be filed from May 7 to May 14. She said that elaborate arrangements had been made to ensure that the nomination process was held smoothly, freely and fairly.

Nominations for the polls would be received from 11 am to 3 pm. She also clarified that the nomination would also be accepted on May 10. Papers would not be submitted on May 11 and 12 due to gazetted holidays. The scrutiny of papers will be held on May 15, and the last date for the withdrawal of candidature is May 17. The polling on all 13 Lok Sabha seats will be held on June 1 from 7 am to 6 pm.

Sawhney urged the voters to participate enthusiastically to achieve the target of 'Iss Vaar 70 Paar' and assured that the arrangements of lemon water, sweetened water, fans, sheds, and seating facilities would be ensured at polling booths. Besides these arrangements, the administration would also arrange pick and drop facilities on June 1.

 

Tags: Sakshi Sawhney , DC Ludhiana , Ludhiana , Deputy Commissioner Ludhiana , Lok Sabha Elections 2024 , General Elections 2024 , Lok Sabha Election , Lok Sabha 2024

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD