Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਜ਼ਿਲ੍ਹੇ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ 99 ਫੀਸਦੀ ਤੋਂ ਵੱਧ ਕਣਕ ਦੀ ਹੋ ਚੁੱਕੀ ਹੈ ਖਰੀਦ- ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ

1589 ਕਰੋੜ ਤੋਂ ਵੱਧ ਰੁਪਏ ਦੀ ਕਿਸਾਨਾਂ ਨੂੰ ਹੋਈ ਅਦਾਇਗੀ

Senu Duggal, DC Fazilka, Fazilka, Deputy Commissioner Fazilka

Web Admin

Web Admin

5 Dariya News

ਫਾਜ਼ਿਲਕਾ , 08 May 2024

ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਸ਼ਾਮ ਤੱਕ ਮੰਡੀਆਂ ਵਿਚ 7,44,629 ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਜਿਸ ਵਿਚੋਂ 7,41,037 ਮੀਟ੍ਰਿਕ ਕਣਕ ਦੀ ਖਰੀਦ ਵੀ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਆਮਦ ਕਣਕ ਦੀ 99 ਫੀਸਦੀ ਤੋਂ ਵੱਧ ਖਰੀਦ ਹੋ ਚੁੱਕੀ ਹੈ। ਇਸ ਤੋਂ ਇਲਾਵਾ ਕਿਸਾਨਾਂ ਨੂੰ ਨਿਸਚਿਤ ਸਮੇਂ ਅੰਦਰ ਹੀ ਫਸਲ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। 

ਉਨ੍ਹਾਂ ਦੱਸਿਆ ਕਿ ਹੁਣ ਤੱਕ 1589 ਕਰੋੜ ਤੋਂ ਵੱਧ ਦੀ ਰਕਮ ਕਿਸਾਨਾਂ ਦੇ ਖਾਤਿਆਂ ਵਿਚ ਪਾਈ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲਿਫਟਿੰਗ ਦੇ ਕੰਮ ਦੀ ਪ੍ਰਕਿਰਿਆ ਵਿਚ ਹੋਰ ਤੇਜ਼ੀ ਲਿਆਉਣ ਸਬੰਧੀ ਵੀ ਸਬੰਧਤ ਅਧਿਕਾਰੀਆਂ ਨਾਲ ਲਗਾਤਾਰ ਮੀਟਿੰਗਾਂ ਕਰਕੇ ਸਖਤ ਹਦਾਇਤਾਂ ਵੀ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲਿਫਟਿੰਗ ਦੀ ਪ੍ਰਕਿਰਿਆ ਵਿੱਚ ਪਹਿਲਾ ਨਾਲੋਂ ਕਾਫੀ ਤੇਜ਼ੀ ਆਈ ਹੈ। 

ਉਨ੍ਹਾਂ ਦੱਸਿਆ ਕਿ ਬੀਤੇ ਦਿਨੀ 4,92,983 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪਨਗ੍ਰੇਨ ਵੱਲੋਂ 2,13,941 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 1,98,477 ਮੀਟ੍ਰਿਕ ਟਨ, ਪਨਸਪ ਵੱਲੋਂ 1,86,892 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਉਸ ਵੱਲੋਂ 1,14,533 ਮੀਟ੍ਰਿਕ ਟਨ, ਐਫ.ਸੀ. ਆਈ ਵੱਲੋਂ 4138 ਮੀਟ੍ਰਿਕ ਟਨ ਅਤੇ ਵਪਾਰੀਆਂ ਵੱਲੋਂ 23,057 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।

ਉਨ੍ਹਾਂ ਨੇ ਕਿਹਾ ਕਿਸਾਨਾਂ ਨੂੰ ਕਣਕ ਦੀ ਖਰੀਦ ਸੀਜ਼ਨ ਦੌਰਾਨ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ। ਕਿਸਾਨਾਂ ਦੀ ਆਮਦ ਹੁੰਦਿਆਂ ਹੀ ਨਾਲ ਦੀ ਨਾਲ ਫਸਲ ਦੀ ਖਰੀਦ ਕੀਤੀ ਗਈ ਹੈ ਤੇ ਤੈਅ ਸਮੇਂ ਅੰਦਰ ਕਿਸਾਨਾਂ ਨੂੰ ਫਸਲ ਦੀ ਅਦਾਇਗੀ ਕਰਕੇ ਕਿਸਾਨ ਨੂੰ ਵਿਹਲਾ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਖਰੀਦ ਏਜੰਸੀਆਂ ਨੂੰ ਹਦਾਇਤਾਂ ਕੀਤੀਆਂ ਗਈਆਂ ਸਨ ਕਿ ਮੰਡੀਆਂ ਵਿਖੇ ਕਿਸਾਨਾਂ ਲਈ ਹਰ ਤਰ੍ਹਾਂ ਨਾਲ ਪੁਖਤਾ ਪ੍ਰਬੰਧ ਕੀਤੇ ਗਏ ਹਨ। 

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਪੋਪਲੀ, ਡੀ.ਐਫ.ਐਸ.ਸੀ. ਹਿਮਾਂਸ਼ੂ ਕੁਕੜ, ਜ਼ਿਲ੍ਹਾ ਮੰਡੀ ਅਫਸਰ ਜਸਮੀਤ ਸਿੰਘ ਤੋਂ ਇਲਾਵਾ ਖਰੀਦ ਏਜੰਸੀਆਂ ਦੇ ਡੀ.ਐਮ. ਅਤੇ ਹੋਰ ਅਧਿਕਾਰੀ ਹਾਜ਼ਰ ਸਨ।

 

Tags: Senu Duggal , DC Fazilka , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD