Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਪੰਜਾਬ ਦਾ ਬੁਨਿਆਦੀ ਢਾਂਚਾ ਵਿਕਾਸ ਅਕਾਲੀ ਦਲ ਦੇ ਦੇਣ: ਐਨ.ਕੇ. ਸ਼ਰਮਾ

ਪਟਿਆਲਾ ਬਾਰ ਐਸੋਸੀਏਸ਼ਨ ਵਿੱਚ ਵਕੀਲਾਂ ਨਾਲ ਮੁਲਾਕਾਤ

NK Sharma,Narinder Kumar Sharma,Shiromani Akali Dal,SAD,Akali Dal,Patiala,Patiala News

Web Admin

Web Admin

5 Dariya News

ਪਟਿਆਲਾ , 08 May 2024

ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ.ਸ਼ਰਮਾ ਨੇ ਵਿਕਾਸ ਦੇ ਮੁੱਦੇ 'ਤੇ ਵਿਰੋਧੀ ਪਾਰਟੀਆਂ ਨੂੰ ਘੇਰਦਿਆਂ ਕਿਹਾ ਹੈ ਕਿ ਪੰਜਾਬ 'ਚ ਅਕਾਲੀ ਦਲ ਦੀ ਸਰਕਾਰ ਸਮੇਂ ਬੁਨਿਆਦੀ ਢਾਂਚੇ ਦੇ ਵਿਕਾਸ 'ਤੇ 24 ਹਜ਼ਾਰ ਕਰੋੜ ਰੁਪਏ ਖਰਚ ਕੀਤੇ ਗਏ। ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਵੋਟਾਂ ਮੰਗਣ ਤੋਂ ਪਹਿਲਾਂ ਆਪਣੀਆਂ ਸਰਕਾਰਾਂ ਦਾ ਰਿਪੋਰਟ ਕਾਰਡ ਵੀ ਲੋਕਾਂ ਸਾਹਮਣੇ ਲੈ ਕੇ ਜਾਣਾ ਚਾਹੀਦਾ ਹੈ।

ਐਨ. ਕੇ. ਸ਼ਰਮਾ ਅੱਜ ਇੱਥੇ ਬਾਰ ਐਸੋਸੀਏਸ਼ਨ ਦੇ ਵਕੀਲਾਂ ਨਾਲ ਰੂ-ਬ-ਰੂ ਹੋਏ। ਇਥੇ ਪੁੱਜਣ ’ਤੇ ਵੱਡੀ ਗਿਣਤੀ ’ਚ ਵਕੀਲਾਂ ਨੇ ਸ਼ਰਮਾ ਦਾ ਸਵਾਗਤ ਕੀਤਾ। ਇਸ ਮੌਕੇ ਬੋਲਦਿਆਂ ਐਨ.ਕੇ. ਸ਼ਰਮਾ ਨੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਲਈ ਲੜਾਈ ਲੜੀ ਹੈ। ਭਾਂਵੇ ਉਹ ਕਪੂਰੀ ਮੋਰਚਾ ਹੋਵੇ, ਧਰਮ ਯੁੱਧ ਮੋਰਚਾ ਹੋਵੇ ਜਾਂ ਪੰਜਾਬੀ ਸੂਬੇ ਦਾ ਮੋਰਚਾ ਹੋਵੇ। 

ਸ਼ਰਮਾ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਨੇ ਕੇਵਲ ਸਿੱਖਿਆ ਦੇ ਖੇਤਰ ਵਿੱਚ ਕੰਮ ਕਰਨ ਲਈ 27 ਹਜ਼ਾਰ ਕਰੋੜ ਰੁਪਏ ਖਰਚ ਕੀਤੇ ਸਨ। ਪੰਜਾਬ ਵਿੱਚ ਜਿਸ ਦਿਨ ਅਕਾਲੀ ਦਲ ਦੀ ਸਰਕਾਰ ਨੇ ਸੱਤਾ ਸੰਭਾਲੀ ਉਸ ਦਿਨ ਪੰਜਾਬ ਵਿੱਚ 6700 ਮੈਗਾਵਾਟ ਬਿਜਲੀ ਪੈਦਾ ਕੀਤੀ ਜਾ ਰਹੀ ਸੀ ਅਤੇ ਜਿਸ ਦਿਨ ਸਰਕਾਰ ਸੱਤਾ ਤੋਂ ਬਾਹਰ ਹੋਈ ਉਸ ਦਿਨ ਪੰਜਾਬ ਵਿੱਚ 12 ਹਜ਼ਾਰ 464 ਮੈਗਾਵਾਟ ਬਿਜਲੀ ਪੈਦਾ ਕੀਤੀ ਜਾ ਰਹੀ ਸੀ ਅਤੇ ਪੰਜਾਬ ਬਿਜਲੀ ਉਤਪਾਦਨ ਦੇ ਮਾਮਲੇ ਵਿੱਚ ਸਰਪਲੱਸ ਰਾਜ ਸੀ। 

ਅੱਜ ਪੰਜਾਬ ਵਿੱਚ 11 ਹਜ਼ਾਰ ਮੈਗਾਵਾਟ ਬਿਜਲੀ ਦਾ ਉਤਪਾਦਨ ਹੋ ਰਿਹਾ ਹੈ। ਇਸ ਦੇ ਬਾਵਜੂਦ ਮੌਜੂਦਾ ਸਰਕਾਰ ਝੂਠੇ ਇਸ਼ਤਿਹਾਰ ਦੇ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। ਸ਼ਰਮਾ ਨੇ ਮੁਹਾਲੀ ਦੇ ਵਿਕਾਸ ਦੀ ਮਿਸਾਲ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਮੁਹਾਲੀ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਵਜੋਂ ਕਾਰਜਕਾਲ ਦੌਰਾਨ ਇੱਥੇ ਏਅਰਪੋਰਟ, ਸਟੇਡੀਅਮ, ਆਈਟੀ ਸਿਟੀ, ਮੈਡੀਸਿਟੀ ਦਾ ਨਿਰਮਾਣ ਕਰਵਾਇਆ ਗਿਆ ਹੈ। ਜਿਹੜੇ ਆਗੂ ਹੁਣ ਤੱਕ ਪਟਿਆਲੇ ਤੋਂ ਸੰਸਦ ਮੈਂਬਰ ਰਹੇ ਹਨ, ਉਨ੍ਹਾਂ ਨੂੰ ਜਨਤਾ ਨੂੰ ਦੱਸਣਾ ਚਾਹੀਦਾ ਹੈ ਕਿ ਇਹ ਸਭ ਇੱਥੇ ਕਿਉਂ ਨਹੀਂ ਬਣ ਸਕਿਆ। 

ਸ਼ਰਮਾ ਨੇ ਹੁਣ ਤੱਕ ਦੀ ਸਾਬਕਾ ਸੰਸਦ ਮੈਂਬਰ ਪ੍ਰਨੀਤ ਕੌਰ ਅਤੇ ਸਾਬਕਾ ਸਾਂਸਦ ਅਤੇ ਕਾਂਗਰਸ ਦੇ ਉਮੀਦਵਾਰ ਧਰਮਵੀਰ ਗਾਂਧੀ ਨੂੰ ਦਲਬਦਲੂ ਅਤੇ ਮੌਕਾਪ੍ਰਸਤ ਆਗੂ ਕਰਾਰ ਦਿੰਦਿਆਂ ਕਿਹਾ ਕਿ ਨਿੱਜੀ ਮੁਫ਼ਾਦਾਂ ਲਈ ਲੋਕ ਹਿੱਤਾਂ ਦਾ ਸੋਦਾ ਕਰਨ ਵਾਲੇ ਆਗੂਆਂ ਨੂੰ ਉਨ੍ਹਾਂ ਦੇ ਕੰਮ ਅਤੇ ਚਰਿੱਤਰ ਬਾਰੇ ਪੁੱਛਿਆ ਜਾਣਾ ਚਾਹੀਦਾ ਹੈ। ਇਸ ਮੌਕੇ ਮਨਵੀਰ ਸਿੰਘ ਟਿਵਾਣਾ ਪ੍ਰਧਾਨ, ਕੁੰਦਨ ਸਿੰਘ ਨਾਗਰਾ, ਰਣਜੀਤ ਸਿੰਘ ਮਾਨ, ਹਰਦੇਵ ਸਿੰਘ, ਭੁਪਿੰਦਰਜੋਤ ਸਿੰਘ ਭਿੰਡਰ, ਸਤੀਸ਼ ਕਰਕਰੇ, ਸਵੀਦੇਵ ਸਿੰਘ ਘੁੰਮਣ, ਜਗਦੀਸ਼ ਸ਼ਰਮਾ, ਦੀਪਕ ਜਿੰਦਲ, ਦੀਪਕ ਸੂਦ, ਗਗਨਦੀਪ ਸਿੰਘ ਸਿੱਧੂ, ਇਸ਼ਮੀਤ ਸਿੰਘ ਚਾਵਲਾ ਅਤੇ ਮਨਦੀਪ ਕੌਰ ਢਿੱਲੋਂ, ਹਰਮੀਤ ਕੌਰ ਕਾਹਲੋਂ ਆਦਿ ਮੈਂਬਰ ਹਾਜ਼ਰ ਸਨ।

पंजाब का बुनियादी ढांचा विकास अकाली दल की देन:एन.के.शर्मा

पटियाला बार एसोसिएशन में वकीलों से मुलाकात

पटियाला

पटियाला लोकसभा हलके से शिरोमणि अकाली दल प्रत्याशी एन.के.शर्मा ने विकास के मुद्दे पर विपक्षी दलों को घेरते हुए कहा है कि पंजाब में अकाली दल की सरकार के समय में 24 हजार करोड़ रुपये बुनियादी ढांचा विकास पर खर्च किया गया है। कांग्रेस व आम आदमी पार्टी के प्रत्याशी वोट मांगने से पहले अपनी सरकारों का रिपोर्ट कार्ड भी लोगों के सामने लेकर जाएं।

एन.के.शर्मा आज यहां बार एसोसिएशन के वकीलों से रूबरू थे। यहां पहुंचने पर भारी संख्या में वकीलों ने शर्मा का स्वागत किया। इस अवसर पर बोलते हुए एन.के.शर्मा ने कहा कि अकाली दल ने हमेशा पंजाब व पंजाबियों के हकों की लड़ाई को लड़ा है। फिर चाहे वह कपूरी का मोर्चा हो, धर्मयुद्ध मोर्चा हो या पंजाबी सूबे का मोर्चा हो। शर्मा ने कहा कि अकाली दल की सरकार ने केवल शिक्षा के क्षेत्र में कार्य करने के लिए 27 हजार करोड़ रुपये खर्च किए थे। 

पंजाब में जिस दिन अकाली दल की सरकार ने कार्यभार संभाला था उस दिन पंजाब में 6700 मैगावाट बिजली पैदा हो रही थी और जिस दिन सरकार सत्ता से बाहर हुई उस दिन पंजाब में 12 हजार 464 मैगावाट बिजली उत्पादन हो रहा था और पंजाब बिजली उत्पादन के मामले में सरप्लस स्टेट था। आज पंजाब में 11 हजार मैगावाट बिजली उत्पादन हो रहा है। 

इसके बावजूद वर्तमान सरकार झूठे इश्तिहार जारी करके लोगों को गुमराह कर रही है। शर्मा ने मोहाली के विकास की उदाहरण देते हुए कहा कि उनके मोहाली जिला योजना बोर्ड अध्यक्ष रहते हुए वहां पर एयरपोर्ट,स्टेडियम,आईटी सिटी, मेडिसिटी का निर्माण हुआ है। पटियाला के अब तक सांसद रहे नेता जनता को बताएं कि यहां यह सब क्यों नहीं बन पाया। 

शर्मा ने अब तक सांसद रही परनीत कौर व पूर्व सांसद एवं कांग्रेस प्रत्याशी धर्मवीर गांधी को दलबदलू व मौका प्रस्त नेता की संज्ञा देते हुए कहा कि निजी हितों के लिए जनता के हितों का सौदा करने वाले नेताओं से उनके काम व किरदार के बारे में जरूर पूछा जाए। इस अवसर पर मनवीर सिंह टिवाणा प्रधान, कुंदन सिंह नागरा, रणजीत सिंह मान, हरदेव सिंह, भूपिंदरजो सिंह भिंडर, सतीश करकरे, सवीदेव सिंह घुम्मण, जगदीश शर्मा, दीपक जिंदल, दीपक सूद, गगनदीप सिद्धू, इशमीत सिंह चावला, मनदीप कौर ढिल्लों, हरमीत कौर काहलों समेत कई बार सदस्य मौजूद थे।

 

Tags: NK Sharma , Narinder Kumar Sharma , Shiromani Akali Dal , SAD , Akali Dal , Patiala , Patiala News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD