Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਵੋਟ ਫੀਸਦੀ ਵਿੱਚ ਮਿਸਾਲੀ ਵਾਧਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੀ ਵਿਲੱਖਣ ਸਵੀਪ ਗਤੀਵਿਧੀ

ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਆਈ.ਏ.ਐਸ. ਵੱਲੋਂ ਖੁਦ ਬੱਸਾਂ ਵਿੱਚ ਸਵਾਰ ਹੋ, ਸਵਾਰੀਆਂ ਨੂੰ ਵੋਟ ਪਾਉਣ ਪ੍ਰਤੀ ਕੀਤਾ ਪ੍ਰੇਰਿਤ

Kulwant Singh, DC Moga, Deputy Commissioner Moga, Moga, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਮੋਗਾ , 08 May 2024

ਮਜ਼ਬੂਤ ਲੋਕਤੰਤਰ ਦਾ ਨਿਰਮਾਣ ਕਰਨ ਲਈ ਵੋਟ ਫੀਸਦੀ ਵਿੱਚ ਵਾਧਾ ਬਹੁਤ ਹੀ ਜਰੂਰੀ ਹੈ। ਭਾਰਤੀ ਚੋਣ ਕਮਿਸ਼ਨ ਵੱਲੋਂ ਇਸ ਵਾਰ ਵੋਟ ਫੀਸਦੀ ਨੂੰ 70 ਤੋਂ ਪਾਰ ਕਰਨ ਦਾ ਟੀਚਾ ਮਿਥਿਆ ਗਿਆ ਹੈ, ਜਿਸ ਤਹਿਤ ਜ਼ਿਲ੍ਹਾ ਮੋਗਾ ਵਿੱਚ ਵੀ ਸਵੀਪ ਗਤੀਵਿਧੀਆਂ ਪੂਰੇ ਜ਼ੋਸ਼ ਖਰੋਸ਼ ਨਾਲ ਜਾਰੀ ਹਨ। ਇਹ ਪਹਿਲੀ ਵਾਰ ਹੋਇਆ ਹੈ ਕਿ ਕੋਈ ਆਈ.ਏ.ਐਸ. ਪੱਧਰ ਦਾ ਅਧਿਕਾਰੀ ਖੁਦ ਬੱਸ ਸਟੈਂਡ ਵਿੱਚ ਜਾ ਕੇ ਲੋਕਾਂ ਨੂੰ ਵੋਟ ਦੇ ਅਧਿਕਾਰ ਨੂੰ ਬਿਨ੍ਹਾਂ ਕਿਸੇ ਲਾਲਚ ਤੇ ਡਰ ਤੋਂ ਪਾਉਣ ਲਈ ਪ੍ਰੇਰਿਤ ਕਰ ਰਿਹਾ ਹੈ ਇਹ ਹੀ ਨਹੀਂ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਆਈ.ਏ.ਐਸ. ਨੇ ਅੱਜ ਬੱਸਾਂ ਵਿੱਚ ਖੁਦ ਸਵਾਰ ਹੋ ਕੇ ਵੀ ਸਵਾਰੀਆਂ ਨਾਲ ਗੱਲਬਾਤ ਕਰਕੇ ਵੋਟ ਦੇ ਅਧਿਕਾਰ ਨੂੰ ਵਰਤਣ ਲਈ ਪ੍ਰੇਰਿਤ ਕੀਤਾ। 

ਮੋਗਾ ਦੇ ਬੱਸ ਸਟੈਂਡ ਵਿੱਚ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਆਈ.ਏ.ਐਸ. ਵੱਲੋਂ ਖੁਦ ਵੋਟਾਂ ਪ੍ਰਤੀ ਜਾਗਰੂਕਤਾ ਫੈਲਾਉਂਦੇ ਦੇਖ ਕੇ ਲੋਕਾਂ ਦੀ ਭੀੜ ਨੇ ਡਿਪਟੀ ਕਮਿਸ਼ਨਰ ਨੂੰ ਵਿਸ਼ਵਾਸ਼ ਦਿਵਾਇਆ ਕਿ ਉਹ ਆਪਣੀ ਵੋਟ ਦਾ ਇਸਤੇਮਾਲ ਲਾਜ਼ਮੀ ਤੌਰ ਤੇ ਕਰਨਗੇ। ਇੱਥੇ ਡਿਪਟੀ ਕਮਿਸ਼ਨਰ ਨੇ ਹਰ ਵਰਗ ਦੇ ਵੋਟਰਾਂ ਜਿਹਨਾਂ ਵਿੱਚ ਬਜੁਰਗ, ਨੌਜਵਾਨ, ਦਿਵਿਆਂਗ ਆਦਿ ਹਾਜ਼ਰ ਸਨ ਨਾਲ ਗੱਲਬਾਤ ਜਰੀਏ ਵੋਟਾਂ ਪ੍ਰਤੀ ਸ਼ੰਕਿਆਂ ਨੂੰ ਦੂਰ ਕੀਤਾ। 

ਇਸ ਮੌਕੇ ਸਹਾਇਕ ਕਮਿਸ਼ਨਰ(ਜ)-ਕਮ-ਸਵੀਪ ਨੋਡਲ ਅਫ਼ਸਰ ਮੋਗਾ ਸ਼ੁਭੀ ਆਂਗਰਾ ਵੀ ਖਾਸ ਤੌਰ ਤੇ ਮੌਜੂਦ ਰਹੇ। ਇਸ ਮੌਕੇ ਵੱਡੀ ਗਿਣਤੀ ਵਿੱਚ ਰੋਡਵੇਜ਼ ਦੀਆਂ ਬੱਸਾਂ ਉੱਪਰ ਵੋਟਰ ਜਾਗਰੂਕਤਾ ਪੋਸਟਰ ਵੀ ਲਗਾਏ ਗਏ ਤਾਂ ਕਿ ਵੱਧ ਤੋਂ ਵੱਧ ਲੋਕਾਂ ਨੂੰ ਵੋਟ ਪ੍ਰਤੀ ਜਾਗਰੂਕ ਕੀਤਾ ਜਾ ਸਕੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਨੂੰ ਸਭ ਨੂੰ ਪਤਾ ਹੀ ਹੈ ਕਿ ਦੇਸ਼ ਵਿੱਚ ਚੋਣਾਂ ਦਾ ਅਮਲ ਚੱਲ ਰਿਹਾ ਹੈ ਅਤੇ ਪੰਜਾਬ ਰਾਜ ਵਿੱਚ 1 ਜੂਨ, 2024 ਨੂੰ ਲੋਕ ਸਭਾ ਚੋਣਾਂ ਪੈਣ ਜਾ ਰਹੀਆਂ ਹਨ। 

ਉਨ੍ਹਾਂ ਕਿਹਾ ਕਿ 1 ਜੂਨ ਨੂੰ ਵੋਟਰ ਸਿਰਫ਼ ਗਰਮੀ ਕਰਕੇ ਆਪਣੀ ਵੋਟ ਦੇ ਅਧਿਕਾਰ ਨੂੰ ਅਣਗੌਲਿਆ ਨਾ ਕਰਨ ਕਿਉਂਕਿ ਸਾਰੇ ਪੋਲਿੰਗ ਬੂਥਾਂ ਉੱਪਰ ਗਰਮੀ ਨੂੰ ਧਿਆਨ ਵਿੱਚ ਰੱਖਦਿਆਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ, ਇਸਦੇ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ।ਪੋਲਿੰਗ ਬੂਥਾਂ ਉੱਪਰ ਮੁੱਢਲੀਆਂ ਸਹੂਲਤਾਂ ਜਿਵੇਂ ਕਿ ਪੀਣ ਵਾਲੇ ਪਾਣੀ, ਰੈਂਪ, ਬਿਜਲੀ, ਪਖਾਨੇ, ਛਾਂ ਦਾ ਪ੍ਰਬੰਧ ਹੋਵੇ ਇਹ ਸਭ ਦਾ ਪ੍ਰਬੰਧ ਕੀਤਾ ਜਾ ਚੁੱਕਾ ਹੈ ਪ੍ਰੰਤੂ ਇਸ ਵਾਰ ਇਨ੍ਹਾਂ ਮੁੱਢਲੀਆਂ ਸਹੂਲਤਾਂ ਤੋਂ ਇਲਾਵਾ ਵੋਟਰਾਂ ਨੂੰ ਖਾਸ ਸੁਵਿਧਾਵਾਂ ਜਿਵੇਂਂ ਕਿ ਪੋਲਿੰਗ ਬੂਥ ਦੇ ਅੰਦਰ ਏ.ਸੀ. ਜਾਂ ਕੂਲਰ ਤੋਂ ਇਲਾਵਾ ਸ਼ਰਬਤ ਵਾਲਾ ਪਾਣੀ ਮੁਹੱਈਆ ਕਰਵਾਇਆ ਜਾਵੇਗਾ। 

ਪਹਿਲੀ ਵਾਰ ਵੋਟ ਪਾਉਣ ਵਾਲੇ ਨਵੇਂ ਵੋਟਰਾਂ ਨੂੰ ਜ਼ਿਲ੍ਹਾ ਪ੍ਰਸ਼ਸ਼ਨ ਵੱਲੋਂ ਗਿਫ਼ਟ ਵੀ ਦਿੱਤੇ ਜਾਣਗੇ। ਇਹ ਵੋਟਾਂ ਵੋਟਰਾਂ ਲਈ ਯਾਦਗਾਰੀ ਬਣਾਈਆਂ ਜਾਣਗੀਆਂ। ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਹਰ ਵਰਗ ਦੇ ਵੋਟਰਾਂ ਨਾਲ ਪਹੁੰਚ ਬਣਾ ਕੇ ਵੋਟਾਂ ਪ੍ਰਤੀ ਜਾਗਰੂਕ ਕੀਤਾ ਹੈ ਬੱਸ ਸਟੈਂਡ ਵਿੱਚ ਸਵੀਪ ਗਤੀਵਿਧੀ ਵਿਲੱਖਣ ਕਿਸਮ ਦਾ ਤਜਰਬਾ ਸੀ ਜਿਥੋਂ ਕਿ ਬਹੁਤ ਸਾਰੇ ਵੋਟਰਾਂ ਨੇ ਵੋਟ ਦੀ ਅਹਿਮੀਅਤ ਬਾਰੇ ਜਾਗਰੂਕਤਾ ਹਾਸਲ ਕੀਤੀ।   ਇਸ ਮੌਕੇ ਸਵੀਪ ਟੀਮ ਮੋਗਾ ਤੋਂ ਪ੍ਰੋ ਗੁਰਪ੍ਰੀਤ ਸਿੰਘ ਘਾਲੀ ਅਤੇ ਟੀਮ ਮੈਂਬਰ ਹਾਜ਼ਰ ਸਨ।

 

Tags: Kulwant Singh , DC Moga , Deputy Commissioner Moga , Moga , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD