Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼

ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਉਮੀਦਵਾਰ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਕਰਵਾਇਆ ਜਾਣੂ

Parneet Shergill, DC Fatehgarh Sahib, Fatehgarh Sahib, Deputy Commissioner Fatehgarh Sahib, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 08 May 2024

ਅਗਾਮੀ ਲੋਕ ਸਭਾ ਚੋਣਾ ਲਈ ਲੋਕ ਸਭਾ ਹਲਕਾ 08-ਫ਼ਤਹਿਗੜ੍ਹ ਸਾਹਿਬ (ਅ:ਜ:) ਤੋਂ ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਅੱਜ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਸ. ਕੁਲਵੰਤ ਸਿੰਘ ਮੈਹਿਤੋ ਵੱਲੋਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਈਸ਼ਾ ਸਿੰਗਲ ਵੀ ਮੌਜੂਦ ਸਨ।

ਇਸ ਮੌਕੇ ਜ਼ਿਲ੍ਹਾ ਚੋਣ ਅਫਸਰ ਨੇ ਉਮੀਦਵਾਰ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮੁੱਚੀ ਚੋਣ ਪ੍ਰਕ੍ਰਿਆ ਦੌਰਾਨ ਇੱਕ ਉਮੀਦਵਾਰ ਆਪਣੀ ਚੋਣ ਤੇ 90 ਲੱਖ ਰੁਪਏ ਤੋਂ ਵੱਧ ਦਾ ਖਰਚਾ ਨਹੀਂ ਕਰ ਸਕਦਾ ਅਤੇ 20 ਹਜ਼ਾਰ ਰੁਪਏ ਤੋਂ ਵੱਧ ਦੀ ਅਦਾਇਗੀ ਕੇਵਲ ਚੈੱਕ ਰਾਹੀਂ ਹੀ ਕੀਤੀ ਜਾ ਸਕਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਉਮੀਦਵਾਰ ਵੱਲੋਂ ਕੀਤੇ ਗਏ ਖਰਚਾ ਦਾ ਖਰਚਾ ਰਜਿਸਟਰ ਵਿੱਚ ਇੰਦਰਾਜ ਕਰਨਾ ਲਾਜ਼ਮੀ ਹੈ। 

ਉਨ੍ਹਾਂ ਇਹ ਵੀ ਕਿਹਾ ਕਿ ਹਲਕੇ ਅੰਦਰ ਚੋਣਾ ਦਾ ਐਲਾਨ ਹੁੰਦੇ ਹੀ ਆਦਰਸ਼ ਚੋਣ ਜਾਬਤਾ ਲਾਗੂ ਹੋ ਚੁੱਕਿਆ ਹੈ ਇਸ ਲਈ ਚੋਣ ਜਾਬਤੇ ਦੀ ਸਖਤੀ ਨਾਲ ਪਾਲਣਾ ਕਰਨ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਉਮੀਦਵਾਰ ਨੂੰ ਚੋਣ ਕਮਿਸ਼ਨ ਦੀਆਂ ਹੋਰ ਹਦਾਇਤਾਂ ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ 07 ਮਈ ਤੋਂ ਨਾਮਜ਼ਦਗੀਆਂ ਭਰਨ ਦਾ ਕੰਮ ਸ਼ੁਰੂ ਹੋ ਗਿਆ ਹੈ ਜੋ ਕਿ 14 ਮਈ ਤੱਕ ਜਾਰੀ ਰਹੇਗਾ। 

ਉਨ੍ਹਾਂ ਇਹ ਵੀ ਦੱਸਿਆ ਕਿ 15 ਮਈ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ ਉਮੀਦਵਾਰ 17 ਮਈ ਤੱਕ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ 01 ਜੂਨ ਨੂੰ ਸਵੇਰੇ 07:00 ਵਜੇ ਤੋਂ ਸ਼ਾਮ 06:00 ਵਜੇ ਤੱਕ ਵੋਟਾਂ ਪਾਈਆਂ ਜਾਣਗੀਆਂ। ਉਨ੍ਹਾਂ ਹੋਰ ਦੱਸਿਆ ਕਿ 06 ਜੂਨ, 2024 ਨੂੰ ਚੋਣ ਪ੍ਰਕ੍ਰਿਆ ਮੁਕੰਮਲ ਹੋ ਜਾਵੇਗੀ।

ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਭਾਵੇਂ ਕਿ ਸੂਬੇ ਅੰਦਰ 10 ਮਈ ਨੂੰ ਨੈਗੋਸ਼ੀਏਵਲ ਇੰਸਟਰੂਮੈਂਟ ਐਕਟ-1881 ਤਹਿਤ ਭਗਵਾਨ ਪਰਸ਼ੂਰਾਮ ਜੈਯੰਤੀ ਦੀ ਛੁੱਟੀ ਘੋਸ਼ਿਤ ਕੀਤੀ ਗਈ ਹੈ, ਪ੍ਰੰਤੂ ਇਸ ਦਿਨ ਵੀ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ 11 ਮਈ ਨੂੰ ਦੂਜੇ ਸ਼ਨੀਵਾਰ ਅਤੇ 12 ਮਈ ਨੂੰ ਐਤਵਾਰ ਦੀ ਛੁੱਟੀ ਹੋਣ ਕਾਰਨ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰਵਾਏ ਜਾ ਸਕਦੇ।

 

Tags: Parneet Shergill , DC Fatehgarh Sahib , Fatehgarh Sahib , Deputy Commissioner Fatehgarh Sahib , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD