Monday, 20 May 2024

 

 

ਖ਼ਾਸ ਖਬਰਾਂ ਖਰਚਾ ਅਬਜ਼ਰਬਰ ਵਲੋਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਪ੍ਰਚਾਰ ਦੌਰਾਨ ਕੀਤੇ ਜਾਣ ਵਾਲੇ ਖ਼ਰਚੇ ਦਾ ਮੁਕੰਮਲ ਰਿਕਾਰਡ ਰੱਖਣ ਦੀ ਹਦਾਇਤ ਮੌੜ ਮੰਡੀ 'ਚ ਜਨਤਕ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਬੀਬਾ ਜੈਇੰਦਰ ਕੌਰ ਕਾਰਬਨ ਉਤਸਰਜਨ ਅਤੇ ਪ੍ਰਦੂਸ਼ਣ ਨੂੰ ਘਟਾਉਣ ਦੇ ਲਈ ਗਰੀਨ ਇਲੈਕਸ਼ਨ ਨੂੰ ਬਣਾਇਆ ਗਿਆ ਹੈ ਚੋਣ ਪ੍ਰਕਿਰਿਆ ਦਾ ਹਿੱਸਾ- ਜਨਰਲ ਚੋਣ ਅਬਰਜ਼ਰਵਰ ਡਾ. ਹੀਰਾ ਲਾਲ ਗੜ੍ਹਸ਼ੰਕਰ ਵਿਧਾਨ ਸਭਾ ਹਲਕਾ ਗ੍ਰੀਨ ਚੋਣਾਂ ਦੇ ਮਾਡਲ ਦੇ ਰੂਪ ’ਚ ਕਰੇਗਾ ਕੰਮ : ਡਾ. ਹੀਰਾ ਲਾਲ ਮੋਨਿਕਾ ਗਰੋਵਰ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ, ਬੀਬਾ ਜੈ ਇੰਦਰਾ ਕੌਰ ਨੇ ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਕੀਤਾ ਸਵਾਗਤ ਵੋਟਿੰਗ ਮਸ਼ੀਨਾਂ ਦੀ ਦੂਜੀ ਰੈਂਡੇਮਾਇਜੇਸ਼ਨ ਹੋਈ ਲੋਕਾਂ ਨੂੰ ਵੰਡਣ ’ਤੇ ਉਤਾਰੂ ਦਿੱਲੀ ਦੀਆਂ ਪਾਰਟੀਆਂ ਨੂੰ ਰੱਦ ਕਰੋ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਰਾਜਾ ਵੜਿੰਗ ਨੇ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਲਈ ਐਨਓਸੀ 'ਤੇ ਮੁੱਖ ਮੰਤਰੀ ਮਾਨ ਦੇ ਝੂਠੇ ਵਾਅਦੇ ਦਾ ਪਰਦਾਫਾਸ਼ ਕੀਤਾ ਕਾਂਗਰਸ ਨੇਤਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਕਿਸਾਨਾਂ ਲਈ MSP ਦੀ ਕਾਨੂੰਨੀ ਗਾਰੰਟੀ ਦਾ ਸਮਰਥਨ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਦੱਖਣੀ ਹਲਕੇ ਵਿੱਚ ਚੋਣ ਰੈਲੀਆਂ ਰਾਜਾਸਾਂਸੀ ਅਤੇ ਅਟਾਰੀ ਹਲ੍ਕੇ ਚ ਗੁਰਜੀਤ ਸਿੰਘ ਔਜਲਾ ਨੇ ਕੀਤੀ ਲੋਕਾਂ ਨਾਲ ਮੁਲਾਕਾਤ ਗੁਰਜੀਤ ਸਿੰਘ ਔਜਲਾ ਨੇ ਪ੍ਰਵਾਸੀਆਂ ਦੀ ਸ਼ਲਾਘਾ ਕੀਤੀ ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੜਾਂਗੇ: ਮੀਤ ਹੇਅਰ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ

 

10,000 ਰੁਪਏ ਰਿਸ਼ਵਤ ਲੈਂਦਾ ਆਰਕੀਟੈਕਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Vigilance Bureau, Crime News Punjab, Punjab Police, Police, Crime News, Amritsar Police, Amritsar

Web Admin

Web Admin

5 Dariya News

ਅੰਮ੍ਰਿਤਸਰ , 08 May 2024

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਸਾਹਿਲ ਬਿਹਾਰੀ ਸ਼ਰਮਾ ਨਾਮਕ ਇੱਕ ਆਰਕੀਟੈਕਟ ਨੂੰ 10,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਪਿਰਥੀਪਾਲ ਸਿੰਘ ਵਾਸੀ ਮੀਰਾਕੋਟ ਚੌਕ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੀ ਜਾਂਚ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਮੁਲਜ਼ਮ ਨੇ ਨਗਰ ਨਿਗਮ ਅੰਮ੍ਰਿਤਸਰ ਦੇ ਅਧਿਕਾਰੀਆਂ ਤੋਂ ਉਸਦੀ ਦੁਕਾਨ ਦੀ ਵਿਕਰੀ ਲਈ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨ.ਓ.ਸੀ.) ਜਾਰੀ ਕਰਵਾਉਣ ਬਦਲੇ 20,000 ਰੁਪਏ ਦੀ ਮੰਗ ਕੀਤੀ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਆਰਕੀਟੈਕਟ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਤਫਤੀਸ਼ ਜਾਰੀ ਹੈ।

Vigilance Bureau arrests Architect for taking Rs 10,000 bribe

Amritsar

The Punjab Vigilance Bureau (VB), during its ongoing campaign against corruption in the state, on Wednesday has apprehended an Architect named Sahil Bihari Sharma while he was demanding and accepting a bribe of Rs 10,000. Disclosing this here today an official spokesperson of the state VB said the above-mentioned accused has been arrested on the basis of a complaint lodged by Pirthipal Singh, a resident of Mirakot Chowk, Amritsar.

He further informed that the complainant has approached the VB and alleged that the said accused has demanded Rs 20,000 to help him in getting issued a no objection certificate (NOC) for sale of his shop from the officials of Municipal Corporation, Amritsar. The spokesperson added that after preliminary investigation of this complaint a VB team has laid a trap during which the accused Architect was caught red handed while he was accepting a bribe of Rs 10,000 from the complainant in the presence of two official witnesses.

He added that in this regard a case under Prevention of Corruption Act has been registered at VB Police Station, Amritsar range. The accused would be produced in the competent court tomorrow and further investigation into this case was under progress.

10,000 रुपए रिश्वत लेता आर्कीटैक्ट विजीलैंस ब्यूरो द्वारा काबू  

अमृतसर

पंजाब विजीलैंस ब्यूरो द्वारा राज्य में भ्रष्टाचार के विरुद्ध चलाई जा रही मुहिम के दौरान बुधवार को साहिल बिहारी शर्मा नामक एक आर्कीटैक्ट को 10,000 रुपए लेते हुए रंगे हाथों काबू किया गया है। इस सम्बन्धी जानकारी देते हुए राज्य विजीलैंस ब्यूरो के सरकारी प्रवक्ता ने बताया कि उपरोक्त मुलजिम को पिरथीपाल सिंह निवासी मीराकोट चौक, अमृतसर द्वारा दर्ज करवाई गई शिकायत की जांच के आधार पर गिरफ़्तार किया गया है।  

उसने आगे बताया कि शिकायतकर्ता ने विजीलैंस ब्यूरो से सम्पर्क कर दोष लगाया कि उक्त मुलजिम ने नगर निगम अमृतसर के अधिकारियों से उसकी दुकान की बिक्री के लिए अनापत्ति प्रमाण पत्र (एन.ओ.सी.) जारी करवाने के बदले 20,000 रुपए की माँग की है। प्रवक्ता ने आगे बताया कि इस शिकायत की प्राथमिक जांच के बाद विजीलैंस ब्यूरो की टीम ने जाल बिछाया, जिस दौरान मुलजिम आर्कीटैक्ट को दो सरकारी गवाहों की हाजिऱी में शिकायतकर्ता से 10,000 रुपए की रिश्वत लेते हुए रंगे हाथों काबू कर लिया।  

उन्होंने बताया कि इस सम्बन्ध में विजीलैंस ब्यूरो के थाना अमृतसर रेंज में भ्रष्टाचार निवारण अधिनियम के अंतर्गत मुकदमा दर्ज किया गया है। मुलजिमों को कल सक्षम अदालत में पेश किया जायेगा और इस मामले की आगे की जाँच जारी है।  

 

Tags: Vigilance Bureau , Crime News Punjab , Punjab Police , Police , Crime News , Amritsar Police , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD