Monday, 20 May 2024

 

 

ਖ਼ਾਸ ਖਬਰਾਂ ਖਰਚਾ ਅਬਜ਼ਰਬਰ ਵਲੋਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਪ੍ਰਚਾਰ ਦੌਰਾਨ ਕੀਤੇ ਜਾਣ ਵਾਲੇ ਖ਼ਰਚੇ ਦਾ ਮੁਕੰਮਲ ਰਿਕਾਰਡ ਰੱਖਣ ਦੀ ਹਦਾਇਤ ਮੌੜ ਮੰਡੀ 'ਚ ਜਨਤਕ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਬੀਬਾ ਜੈਇੰਦਰ ਕੌਰ ਕਾਰਬਨ ਉਤਸਰਜਨ ਅਤੇ ਪ੍ਰਦੂਸ਼ਣ ਨੂੰ ਘਟਾਉਣ ਦੇ ਲਈ ਗਰੀਨ ਇਲੈਕਸ਼ਨ ਨੂੰ ਬਣਾਇਆ ਗਿਆ ਹੈ ਚੋਣ ਪ੍ਰਕਿਰਿਆ ਦਾ ਹਿੱਸਾ- ਜਨਰਲ ਚੋਣ ਅਬਰਜ਼ਰਵਰ ਡਾ. ਹੀਰਾ ਲਾਲ ਗੜ੍ਹਸ਼ੰਕਰ ਵਿਧਾਨ ਸਭਾ ਹਲਕਾ ਗ੍ਰੀਨ ਚੋਣਾਂ ਦੇ ਮਾਡਲ ਦੇ ਰੂਪ ’ਚ ਕਰੇਗਾ ਕੰਮ : ਡਾ. ਹੀਰਾ ਲਾਲ ਮੋਨਿਕਾ ਗਰੋਵਰ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ, ਬੀਬਾ ਜੈ ਇੰਦਰਾ ਕੌਰ ਨੇ ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਕੀਤਾ ਸਵਾਗਤ ਵੋਟਿੰਗ ਮਸ਼ੀਨਾਂ ਦੀ ਦੂਜੀ ਰੈਂਡੇਮਾਇਜੇਸ਼ਨ ਹੋਈ ਲੋਕਾਂ ਨੂੰ ਵੰਡਣ ’ਤੇ ਉਤਾਰੂ ਦਿੱਲੀ ਦੀਆਂ ਪਾਰਟੀਆਂ ਨੂੰ ਰੱਦ ਕਰੋ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਰਾਜਾ ਵੜਿੰਗ ਨੇ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਲਈ ਐਨਓਸੀ 'ਤੇ ਮੁੱਖ ਮੰਤਰੀ ਮਾਨ ਦੇ ਝੂਠੇ ਵਾਅਦੇ ਦਾ ਪਰਦਾਫਾਸ਼ ਕੀਤਾ ਕਾਂਗਰਸ ਨੇਤਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਕਿਸਾਨਾਂ ਲਈ MSP ਦੀ ਕਾਨੂੰਨੀ ਗਾਰੰਟੀ ਦਾ ਸਮਰਥਨ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਦੱਖਣੀ ਹਲਕੇ ਵਿੱਚ ਚੋਣ ਰੈਲੀਆਂ ਰਾਜਾਸਾਂਸੀ ਅਤੇ ਅਟਾਰੀ ਹਲ੍ਕੇ ਚ ਗੁਰਜੀਤ ਸਿੰਘ ਔਜਲਾ ਨੇ ਕੀਤੀ ਲੋਕਾਂ ਨਾਲ ਮੁਲਾਕਾਤ ਗੁਰਜੀਤ ਸਿੰਘ ਔਜਲਾ ਨੇ ਪ੍ਰਵਾਸੀਆਂ ਦੀ ਸ਼ਲਾਘਾ ਕੀਤੀ ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੜਾਂਗੇ: ਮੀਤ ਹੇਅਰ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ

 

ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਲਗਾਏ ਖ਼ੂਨਦਾਨ ਕੈਂਪ ਮੌਕੇ 41 ਯੂਨਿਟ ਖ਼ੂਨ ਇਕੱਤਰ

ਮਾਨਵਤਾ ਦੀ ਸੇਵਾ ਵਿਚ ਰੈੱਡ ਕਰਾਸ ਦਾ ਯੋਗਦਾਨ ਬੇਮਿਸਾਲ : ਵਿਓਮ ਭਾਰਦਵਾਜ

World Red Cross, World Red Cross and Red Crescent Day, Red Cross Day, World Red Cross Day 2024, Blood Camp, Blood Donation Camp, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 08 May 2024

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਪ੍ਰਧਾਨਗੀ ਅਤੇ ਅਗਵਾਈ ਹੇਠ ਚਲਾਈ ਜਾ ਰਹੀ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਫਾਰਚੂਨ ਪਾਰਕ ਹੋਟਲ ਚੌਹਾਲ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਦੌਰਾਨ 41 ਯੂਨਿਟ ਖ਼ੂਨ ਇਕੱਤਰ ਕੀਤਾ ਗਿਆ। ਇਸ ਕੈਂਪ ਵਿਚ ਸਹਾਇਕ ਕਮਿਸ਼ਨਰ ਵਿਓਮ ਭਾਰਦਵਾਜ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਮਾਨਵਤਾ ਦੀ ਸੇਵਾ ਵਿਚ ਰੈੱਡ ਕਰਾਸ ਦਾ ਯੋਗਦਾਨ ਬੇਮਿਸਾਲ ਹੈ। 

ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਰੈੱਡ ਕਰਾਸ ਦੇ ਬਾਨੀ ਸਰ ਜੀਨ ਹੈਨਰੀ ਡਿਊਨਾ ਦੇ ਜਨਮ ਦਿਨ ਦੇ ਸਬੰਧ ਵਿਚ ਪੂਰੇ ਵਿਸ਼ਵ ਵਿਚ ਮਨਾਇਆ ਜਾਂਦਾ ਹੈ। ਉਨ੍ਹਾਂ ਵੱਲੋਂ ਸਮਾਜ ਸੇਵਾ ਲਈ ਰੈੱਡ ਕਰਾਸ ਸੁਸਾਇਟੀ ਦੀ ਸਥਾਪਨਾ ਕੀਤੀ ਗਈ ਸੀ। ਰੈੱਡ ਕਰਾਸ ਸੁਸਾਇਟੀ ਵਿਸ਼ਵ ਦੇ 192 ਮੁਲਕਾਂ ਵਿਚ ਚੱਲ ਰਹੀ ਹੈ ਅਤੇ ਮਾਨਵਤਾ ਦੀ ਸੇਵਾ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਿਖੇ ਵੀ ਬਹੁਤ ਸਾਰੇ ਲੋਕ ਭਲਾਈ ਦੇ ਪ੍ਰੋਜੈਕਟ ਜਿਵੇਂ ਕਿ  ਵੋਕੇਸ਼ਨਲ ਟ੍ਰੇਨਿੰਗ ਸੈਂਟਰ, ਕਰੈਚ ਸੈਂਟਰ, ਹੋਮਿਓਪੈਥਿਕ ਡਿਸਪੈਂਸਰੀ, ਐਮ.ਸੀ.ਐਚ ਸੈਂਟਰ, ਜਨ ਔਸ਼ਧੀ ਸਟੋਰ, ਸਪੈਸ਼ਲ ਬੱਚਿਆਂ ਲਈ ‘ਵਿੰਗ ਪ੍ਰੋਜੇਕਟ’ ਅਤੇ ਸਾਂਝੀ ਰਸੋਈ ਪ੍ਰੋਜੈਕਟ ਆਦਿ ਚਲਾਏ ਜਾ ਰਹੇ ਹਨ। 

ਉਨ੍ਹਾਂ ਆਮ ਲੋਕਾਂ ਅਤੇ ਫਾਰਚੂਨ ਹੋਟਲ ਦੇ ਅਧਿਕਾਰੀਆਂ ਨੂੰ ਇਹ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਕੀਤੀਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਵਿਚ ਵੱਧ ਤੋਂ ਵੱਧ ਆਪਣਾ ਯੋਗਦਾਨ ਦੇਣ। ਉਨ੍ਹਾਂ ਖੂਨਦਾਨ ਕਰਨ ਵਾਲਿਆਂ ਨੂੰ ਮੈਡਲ, ਸਰਟੀਫਿਕੇਟ ਅਤੇ ਪੌਦੇ ਵੰਡੇ। ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਮੰਗੇਸ਼ ਸੂਦ ਨੇ ਦੱਸਿਆ ਕਿ ਪੰਜਾਬ ਸਟੇਟ ਬ੍ਰਾਂਚ ਚੰਡੀਗੜ੍ਹ ਵੱਲੋਂ ਵਿਸ਼ਵ ਰੈੱਡ ਕਰਾਸ ਦਿਵਸ ਮਨਾਉਣ ਦੇ ਸਬੰਧ ਵਿਚ ‘ਮਨੁੱਖਤਾ ਨੂੰ ਜਿਊਂਦਾ ਰੱਖਣਾ’ ਦਾ ਥੀਮ ਦਿੱਤਾ ਗਿਆ ਸੀ, ਜਿਸ ਤਹਿਤ ਹੀ ਰੈੱਡ ਕਰਾਸ ਵੱਲੋਂ ਖ਼ੂਨਦਾਨ ਕੈਂਪ ਅਤੇ ਮੈਡੀਕਲ ਚੈਕਅੱਪ ਕੈਂਪ ਲਗਾਏ ਜਾ ਰਹੇ ਹਨ। 

ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਪੰਜਾਬ ਰੋਡਵੇਜ਼ ਦੇ ਸਹਿਯੋਗ ਨਾਲ ਬੱਸ ਸਟੈਂਡ ਹੁਸ਼ਿਆਰਪੁਰ ਵਿਚ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ ਸੀ, ਜਿਸ ਵਿਚ 101 ਯੂਨਿਟ ਖ਼ੂਨ ਇਕੱਤਰ ਕੀਤਾ ਗਿਆ ਸੀ। ਇਸ ਉਪਰੰਤ ਮਈ 2024 ਦੇ ਪਹਿਲੇ ਹਫ਼ਤੇ ਵਿਚ ਰੈੱਡ ਕਰਾਸ ਦਫ਼ਤਰ ਵਿਖੇ ਇਕ ਮੈਡੀਕਲ ਚੈਕਅੱਪ ਕੈਂਪ ਲਗਾਇਆ ਗਿਆ, ਜਿਸ ਵਿਚ ਕਰਮਚਾਰੀਆਂ ਅਤੇ ਵਿਦਿਆਰਥੀਆਂ ਦੇ ਖੂਨ ਸੈਂਪਲ ਲੈ ਕੇ ਸ਼ੂਗਰ, ਕੋਲੈਸਟਰੋਲ ਅਤੇ ਥਾਈਰਾਈਡ ਵਰਗੀਆਂ ਸਮੱਸਿਆਵਾਂ ਦੀ ਜਾਂਚ ਕੀਤੀ ਗਈ। ਰੈੱਡ ਕਰਾਸ ਵੱਲੋਂ ਇਹ ਦੋਵੇਂ ਖ਼ੂਨਦਾਨ ਕੈਂਪ ਲਗਾ ਕੇ 142 ਯੂਨਿਟ ਖ਼ੂਨ ਇਕੱਤਰ ਕੀਤਾ ਗਿਆ।

ਇਸ ਮੌਕੇ ਰੈੱਡ ਕਰਾਸ ਦੇ ਕਾਰਜਕਾਰਨੀ ਮੈਂਬਰ ਰਾਜੀਵ ਬਜਾਜ, ਕਾਊਂਸਲਰ ਰੋਜ਼ਗਾਰ ਦਫਤਰ ਆਦਿੱਤਿਆ ਰਾਣਾ, ਲੇਖਾਕਾਰ ਰੈੱਡ ਕਰਾਸ ਸਰਬਜੀਤ, ਜਨਰਲ ਮੈਨੇਜਰ ਰਾਜੀਵ, ਐਚ.ਆਰ. ਮੈਨੇਜਰ ਦਾਮਿਨੀ ਸੂਦ, ਚੀਫ ਸਕਿਉਰਿਟੀ ਅਫਸਰ ਲਖਵੀਰ ਸਿੰਘ, ਕਾਰਜਕਾਰੀ ਸ਼ੈਫ ਪ੍ਰਤਾਪ ਸਿੰਘ ਤੋਂ ਇਲਾਵਾ ਰੈੱਡ ਕਰਾਸ ਸਟਾਫ ਅਤੇ ਫਾਰਚੂਨ ਪਾਰਕ ਹੋਟਲ ਦਾ ਸਟਾਫ ਮੌਜੂਦ ਸੀ। 

 

Tags: World Red Cross , World Red Cross and Red Crescent Day , Red Cross Day , World Red Cross Day 2024 , Blood Camp , Blood Donation Camp , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD