Monday, 20 May 2024

 

 

ਖ਼ਾਸ ਖਬਰਾਂ ਖਰਚਾ ਅਬਜ਼ਰਬਰ ਵਲੋਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਪ੍ਰਚਾਰ ਦੌਰਾਨ ਕੀਤੇ ਜਾਣ ਵਾਲੇ ਖ਼ਰਚੇ ਦਾ ਮੁਕੰਮਲ ਰਿਕਾਰਡ ਰੱਖਣ ਦੀ ਹਦਾਇਤ ਮੌੜ ਮੰਡੀ 'ਚ ਜਨਤਕ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਬੀਬਾ ਜੈਇੰਦਰ ਕੌਰ ਕਾਰਬਨ ਉਤਸਰਜਨ ਅਤੇ ਪ੍ਰਦੂਸ਼ਣ ਨੂੰ ਘਟਾਉਣ ਦੇ ਲਈ ਗਰੀਨ ਇਲੈਕਸ਼ਨ ਨੂੰ ਬਣਾਇਆ ਗਿਆ ਹੈ ਚੋਣ ਪ੍ਰਕਿਰਿਆ ਦਾ ਹਿੱਸਾ- ਜਨਰਲ ਚੋਣ ਅਬਰਜ਼ਰਵਰ ਡਾ. ਹੀਰਾ ਲਾਲ ਗੜ੍ਹਸ਼ੰਕਰ ਵਿਧਾਨ ਸਭਾ ਹਲਕਾ ਗ੍ਰੀਨ ਚੋਣਾਂ ਦੇ ਮਾਡਲ ਦੇ ਰੂਪ ’ਚ ਕਰੇਗਾ ਕੰਮ : ਡਾ. ਹੀਰਾ ਲਾਲ ਮੋਨਿਕਾ ਗਰੋਵਰ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ, ਬੀਬਾ ਜੈ ਇੰਦਰਾ ਕੌਰ ਨੇ ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਕੀਤਾ ਸਵਾਗਤ ਵੋਟਿੰਗ ਮਸ਼ੀਨਾਂ ਦੀ ਦੂਜੀ ਰੈਂਡੇਮਾਇਜੇਸ਼ਨ ਹੋਈ ਲੋਕਾਂ ਨੂੰ ਵੰਡਣ ’ਤੇ ਉਤਾਰੂ ਦਿੱਲੀ ਦੀਆਂ ਪਾਰਟੀਆਂ ਨੂੰ ਰੱਦ ਕਰੋ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਰਾਜਾ ਵੜਿੰਗ ਨੇ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਲਈ ਐਨਓਸੀ 'ਤੇ ਮੁੱਖ ਮੰਤਰੀ ਮਾਨ ਦੇ ਝੂਠੇ ਵਾਅਦੇ ਦਾ ਪਰਦਾਫਾਸ਼ ਕੀਤਾ ਕਾਂਗਰਸ ਨੇਤਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਕਿਸਾਨਾਂ ਲਈ MSP ਦੀ ਕਾਨੂੰਨੀ ਗਾਰੰਟੀ ਦਾ ਸਮਰਥਨ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਦੱਖਣੀ ਹਲਕੇ ਵਿੱਚ ਚੋਣ ਰੈਲੀਆਂ ਰਾਜਾਸਾਂਸੀ ਅਤੇ ਅਟਾਰੀ ਹਲ੍ਕੇ ਚ ਗੁਰਜੀਤ ਸਿੰਘ ਔਜਲਾ ਨੇ ਕੀਤੀ ਲੋਕਾਂ ਨਾਲ ਮੁਲਾਕਾਤ ਗੁਰਜੀਤ ਸਿੰਘ ਔਜਲਾ ਨੇ ਪ੍ਰਵਾਸੀਆਂ ਦੀ ਸ਼ਲਾਘਾ ਕੀਤੀ ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੜਾਂਗੇ: ਮੀਤ ਹੇਅਰ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ

 

10 ਮਈ ਨੂੰ ਵੀ ਭਰੇ ਜਾ ਸਕਦੇ ਹਨ ਨਾਮਜ਼ਦਗੀ ਪੱਤਰ: ਡਾ. ਪ੍ਰੀਤੀ ਯਾਦਵ

ਨਾਮਜ਼ਦਗੀ ਪੱਤਰ ਮੁੱਖ ਚੋਣ ਅਫਸਰ ਦੀ ਵੈੱਬਸਾਈਟ www.ceopunjab.gov.in ਤੋਂ ਵੀ ਪ੍ਰਾਪਤ ਕੀਤੇ ਜਾ ਸਕਦੇ

Preeti Yadav, DC Ropar, Dr. Preeti Yadav, Deputy Commissioner Ropar, Rupnagar, Ropar, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਰੂਪਨਗਰ , 08 May 2024

ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ ਲਈ ਚੋਣ ਪੋ੍ਗਰਾਮ ਦਾ ਐਲਾਨ ਕਰਦਿਆਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਭਗਵਾਨ ਪਰਸ਼ੂਰਾਮ ਜੈਅੰਤੀ ਮੌਕੇ 10 ਮਈ, 2024 ਨੂੰ (ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ) ਛੁੱਟੀ ਨਹੀਂ ਹੈ ਇਸ ਲਈ 10 ਮਈ ਨੂੰ ਨਾਮਜ਼ਦਗੀ ਪੱਤਰ ਭਰੇ ਜਾ ਸਕਦੇ ਹਨ, ਜਦਕਿ 11 ਮਈ ਨੂੰ ਦੂਜਾ ਸ਼ਨੀਵਾਰ ਅਤੇ 12 ਮਈ ਨੂੰ ਐਤਵਾਰ ਹੋਣ ਕਰਕੇ ਛੁੱਟੀ ਹੋਵੇਗੀ ਜਿਸ ਕਰਕੇ ਦੋਵੇਂ ਦਿਨ ਨਾਮਜ਼ਦਗੀ ਪੱਤਰ ਨਹੀਂ ਭਰੇ ਜਾ ਸਕਦੇ।

ਉਨ੍ਹਾਂ ਦੱਸਿਆ ਕਿ ਚੋਣਾਂ ਲਈ ਗਜ਼ਟ ਨੋਟੀਫਿਕੇਸ਼ਨ 7 ਮਈ, 2024 ਨੂੰ ਜਾਰੀ ਕਰ ਦਿੱਤਾ ਗਿਆ ਹੈ ਅਤੇ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 14 ਮਈ ਹੈ ਅਤੇ ਨਾਮਜ਼ਦਗੀਆਂ ਦੀ ਪੜਤਾਲ 15 ਮਈ ਨੂੰ ਹੋਵੇਗੀ। ਉਨ੍ਹਾਂ ਦੱਸਿਆ ਕਿ ਉਮੀਦਵਾਰ 17 ਮਈ ਤੱਕ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਸਕਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਵਿੱਚ 1 ਜੂਨ ਨੂੰ ਵੋਟਾਂ ਪੈਣਗੀਆਂ ਅਤੇ ਪੰਜਾਬ ਸਮੇਤ ਦੇਸ਼ ਵਿੱਚ ਪਈਆਂ ਵੋਟਾਂ ਦੀ ਗਿਣਤੀ 4 ਜੂਨ ਨੂੰ ਕੀਤੀ ਜਾਵੇਗੀ। ਆਦਰਸ਼ ਚੋਣ ਜਾਬਤੇ ਦੀ ਅੰਤਿਮ ਮਿਤੀ 6 ਜੂਨ ਹੈ।

ਉਨ੍ਹਾਂ ਦੱਸਿਆ ਕਿ ਵੋਟਾਂ ਪਾਉਣ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ। ਉਨ੍ਹਾਂ ਦੱਸਿਆ ਕਿ 7 ਮਈ ਤੋਂ 14 ਮਈ ਤੱਕ ਜਨਤਕ ਛੁੱਟੀ ਤੋਂ ਇਲਾਵਾ ਬਾਕੀ ਸਾਰੇ ਨਿਰਧਾਰਤ ਦਿਨਾਂ ਦੌਰਾਨ ਸਵੇਰੇ 11:00 ਵਜੇ ਤੋਂ ਦੁਪਹਿਰ 03:00 ਵਜੇ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ ਫਾਰਮ ਨੰ. 2 ਏ ਵਿਚ ਭਰੇ ਜਾਂਦੇ ਹਨ ਜੋ ਕਿ ਰਿਟਰਨਿੰਗ ਅਫਸਰ-ਕਮ-ਡਿਪਟੀ ਕਮਿਸ਼ਨਰ ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ ਜਦਕਿ ਇਹ ਨਾਮਜ਼ਦਗੀ ਪੱਤਰ ਮੁੱਖ ਚੋਣ ਅਫਸਰ ਦੀ ਵੈੱਬਸਾਈਟ www.ceopunjab.gov.in ਤੋਂ ਵੀ ਪ੍ਰਾਪਤ ਕੀਤੇ ਜਾ ਸਕਦੇ ਹਨ।

ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਮਜ਼ਦਗੀਆਂ ਦੇ ਦੂਜੇ ਦਿਨ ਆਜ਼ਾਦ ਉਮੀਦਵਾਰ ਸੁਨੀਲ ਕੁਮਾਰ ਨੇ ਨਾਮਜ਼ਦਗੀ ਭਰੀ ਹੈ।

 

Tags: Preeti Yadav , DC Ropar , Dr. Preeti Yadav , Deputy Commissioner Ropar , Rupnagar , Ropar , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD